ਸੂਬੇ ਵਿੱਚ ਕਿਤੇ ਵੀ ਜਲ-ਭਰਾਵ ਦੇ ਹਾਲਾਤ ਪੈਦਾ ਨਾ ਹੋਵੇ, ਆਮ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਹੀਂ ਹੋਣੀ ਚਾਹੀਦੀ – ਮੁੱਖ ਮੰਤਰੀ
ਚੰਡੀਗੜ੍ਹ, 11 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮਾਨਸੂਨ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਜਲ ਨਿਕਾਸੀ ਵਿਵਸਥਾ, ਜਲ-ਭਰਾਵ ਦੀ ਰੋਕਥਾਮ ਅਤੇ ਸੰਭਾਵਿਤ ਹੜ੍ਹ ਪ੍ਰਬੰਧਨ ਦੀਆਂ ਤਿਆਰੀਆਂ ਦੀ ਸ਼ੁੱਕਰਵਾਰ ਦੇਰ ਰਾਤ ਵਿਆਪਕ ਸਮੀਖਿਆ ਕੀਤੀ। ਵੀਡੀਓ ਕਾਨਫਰੰਸਿੰਗ ਰਾਹੀਂ ਆਯੋਜਿਤ ਉੱਚ ਪੱਧਰੀ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ, ਡਿਵੀਜਨਲ ਕਮਿਸ਼ਨਰਾਂ ਅਤੇ ਸਿੰਚਾਈ, ਜਨਸਿਹਤ ਇੰਜੀਨੀਅਰਿੰਗ, ਸ਼ਹਿਰੀ ਸਥਾਨਕ ਨਿਕਾਏ, ਵਿਕਾਸ ਅਤੇ ਪੰਚਾਇਤ, ਮਾਲ, ਸਿਹਤ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਦੌਰਾਨ ਸਾਰੀਆਂ ਲੋੜੀਂਦੀਆਂ ਵਿਵਸਥਾਵਾਂ ਸਮੇਂ ਸਿਰ ਪੂਰੀਆਂ ਕਰ ਲਈਆਂ ਜਾਣ, ਸੂਬੇ ਵਿੱਚ ਕਿਤੇ ਵੀ ਜਲ-ਭਰਾਵ ਦੇ ਹਾਲਾਤ ਪੈਦਾ ਨਾ ਹੋਵੇ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਅਸਹੂਲਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਫੀਲਡ ਵਿੱਚ ਰਹਿ ਕੇ ਵਿਵਸਥਾਵਾਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਕਿਸੇ ਵੀ ਸਥ...








