Tuesday, August 11
Shadow

Tag: latest news

ਪੰਜਾਬ ਸਰਕਾਰ ਨੇ ਵਾਅਦਾ ਨਿਭਾਇਆ, ਔਰਤਾਂ ਲਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ: ਵਿਧਾਇਕ ਪੰਡੋਰੀ, ਉੱਗੋਕੇ

ਪੰਜਾਬ ਸਰਕਾਰ ਨੇ ਵਾਅਦਾ ਨਿਭਾਇਆ, ਔਰਤਾਂ ਲਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ: ਵਿਧਾਇਕ ਪੰਡੋਰੀ, ਉੱਗੋਕੇ

Punjab News
ਬਰਨਾਲਾ, 8 ਮਾਰਚ -     ਵਿਧਾਇਕ ਹਲਕਾ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿੱਤ ਮੰਤਰੀ ਵਲੋਂ "ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ" ਔਰਤਾਂ ਲਈ ਵੱਡਾ ਤੋਹਫ਼ਾ ਹੈ ਜੋ ਕਿ ਸੂਬੇ ਦੀਆਂ ਔਰਤਾਂ ਦੀ ਆਰਥਿਕ ਖੁਸ਼ਹਾਲੀ ਦੀ ਦਿਸ਼ਾ ਵਿੱਚ ਅਹਿਮ ਕਦਮ ਹੈ। ਓਹਨਾਂ ਕਿਹਾ ਕਿ ਇਸ ਤਹਿਤ ਔਰਤਾਂ ਨੂੰ 1000 ਰੁਪਏ ਅਤੇ  ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਨਿਭਾਏ ਹਨ। ਓਹਨਾਂ ਕਿਹਾ ਕਿ ਅੱਜ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਹਲਕਿਆਂ ਵਿੱਚ ਔਰਤਾਂ ਨੇ ਸਕਰੀਨਾਂ ਰਾਹੀਂ ਇਹ ਬਜਟ ਸੈਸ਼ਨ ਦਾ ਸਿੱਧਾ ਪ੍ਰਸਾਰਨ ਦੇਖਿਆ ਅਤੇ ਜਿਵੇਂ ਹੀ ਵਿੱਤ ਮੰਤਰੀ ਪੰਜਾਬ ਵਲੋਂ ਇਹ ਐਲਾਨ ਕੀਤਾ ਗਿਆ, ਸਾਰੀਆਂ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਸਭ ਨੇ ਸਰਕਾਰ ਵਲੋਂ ਲਿਆਂਦੀ ਇਸ ਯੋਜਨਾ ਦਾ ਸਵਾਗਤ ਕੀਤਾ।    ਇਸ ਮੌਕੇ...
ਵਿਧਾਇਕ ਫਾਜ਼ਿਲਕਾ ਨੇ ਬਾਬਾ ਭੂਮੰਣ ਸ਼ਾਹ ਜੀ ਚੌਕ ਦਾ ਕੀਤਾ ਉਦਘਾਟਨ, ਬਾਬਾ ਬ੍ਰਹਮ ਦਾਸ ਜੀ ਵਿਸ਼ੇਸ਼ ਤੌਰ ਤੇ ਨਾਲ ਰਹੇ ਮੌਜੂਦ

ਵਿਧਾਇਕ ਫਾਜ਼ਿਲਕਾ ਨੇ ਬਾਬਾ ਭੂਮੰਣ ਸ਼ਾਹ ਜੀ ਚੌਕ ਦਾ ਕੀਤਾ ਉਦਘਾਟਨ, ਬਾਬਾ ਬ੍ਰਹਮ ਦਾਸ ਜੀ ਵਿਸ਼ੇਸ਼ ਤੌਰ ਤੇ ਨਾਲ ਰਹੇ ਮੌਜੂਦ

Punjab News
ਫਾਜ਼ਿਲਕਾ 8 ਮਾਰਚ- ਮੁੱਖ ਡੇਰਾ ਬਾਬਾ ਭੂਮੰਣ ਸ਼ਾਹ ਜੀ ਉਦਾਸੀਨ, ਪਿੰਡ ਬਾਬਾ ਭੂਮੰਣ ਸ਼ਾਹ ਜੀ (ਸੰਗਰ ਸਾਧਾ) ਜ਼ਿਲ੍ਹਾ ਸਰਸਾ ਦੁਆਰਾ ਸਮੂਹ ਸੰਗਤ ਬਲਾਕ ਫਾਜ਼ਿਲਕਾ ਦੇ ਸਹਿਯੋਗ ਨਾਲਬਾਬਾ ਭੂਮੰਣ ਸ਼ਾਹ ਜੀ ਚੌਕ ਦਾ ਨਿਰਮਾਣ ਕਰਵਾਇਆ ਗਿਆ ਜਿਸ ਦਾ ਉਦਘਾਟਨ ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਕੀਤਾ | ਉਨ੍ਹਾਂ ਨਾਲ ਵਿਸ਼ੇਸ਼ ਤੌਰ ਤੇ ਗਦੀਨਸ਼ੀਨ  ਬਾਬਾ ਬ੍ਰਹਮ ਦਾਸ ਜੀ ਮੌਜੂਦ ਸਨ | ਇਸ ਦੌਰਾਨ ਵਿਧਾਇਕ ਫਾਜ਼ਿਲਕਾ ਨੇ ਕਿਹਾ ਕਿ ਬਾਬਾ ਜੀ ਦੀ ਦਯਾ ਮਿਹਰ ਨਾਲ ਇਹ ਚੌਕ ਬਣਾਇਆ ਗਿਆ | ਉਨ੍ਹਾਂ ਕਿਹਾ ਕਿ ਸਮੂਹ ਸੰਗਤਾਂ ਦੀ ਮੰਗ ਸੀ ਕਿ ਬਾਬਾ ਭੂਮੰਣ ਸ਼ਾਹ ਜੀ ਦੇ ਨਾਮ ਤੇ ਚੌਕ ਦੀ ਉਸਾਰੀ ਕੀਤੀ ਜਾਵੇ, ਸੰਗਤਾਂ ਦੀ ਮੰਗ ਨੂੰ ਪੂਰਾ ਕੀਤਾ ਗਿਆ |ਵਿਧਾਇਕ ਸਵਨਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਹਰੇਕ ਵਰਗ ਨੂੰ ਸੂਬਾ ਸਰਕਾਰ ਸਨਮਾਨ ਦੇਣ ਦੇ ਨਾਲ ਨਾਲ ਸਮਾਨਤਾ ਦੇ ਰਹੀ ਹੈ ਤਾਂ ਜੋ ਕੋਈ ਵੀ ਵਰਗ ਪਛੜੇ ਨਾ| ਉਨ੍ਹਾਂ ਕਿਹਾ ਕਿ ਡੇਰਾ ਬਾਬਾ ਭੁੱਮਣ ਸ਼ਾਹ ਨਾਲ ਜੁੜੀ ਸਾਰੀ ਸੰਗਤ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਇਸ ਚੌਕ ਨੂੰ ...
ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਗ੍ਰਹਿ ਗੰਭੀਰਪੁਰ ਵਿੱਚ ਹਜ਼ਾਰਾ ਮਹਿਲਾਵਾਂ ਨੇ ਲਾਈਵ ਟੈਲੀਕਾਸਟ ਬਜਟ ਮੌਕੇ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਗ੍ਰਹਿ ਗੰਭੀਰਪੁਰ ਵਿੱਚ ਹਜ਼ਾਰਾ ਮਹਿਲਾਵਾਂ ਨੇ ਲਾਈਵ ਟੈਲੀਕਾਸਟ ਬਜਟ ਮੌਕੇ ਕੀਤੀ ਸ਼ਿਰਕਤ

Local news
ਸ੍ਰੀ ਅਨੰਦਪੁਰ ਸਾਹਿਬ 08 ਮਾਰਚ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜਿਵੇਂ ਹੀ ਵਿੱਤ ਮੰਤਰੀ ਨੇ ਮੁੱਖ ਮੰਤਰੀ ਮਾਵਾਂ, ਧੀਆਂ, ਸਤਿਕਾਰ ਯੌਜਨਾਂ ਤਹਿਤ ਮਹਿਲਾਵਾਂ ਨੂੰ 1000 ਅਤੇ 1500 ਰੁਪਏ ਦੇਣ ਦਾ ਐਲਾਨ ਕੀਤਾ ਤਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਗ੍ਰਹਿ ਗੰਭੀਰਪੁਰ ਵਿਖੇ ਵੱਡੀਆ ਸਕਰੀਨਾਂ ਉਤੇ ਬਜਟ ਦਾ ਲਾਈਵ ਪ੍ਰਸਾਰਣ ਦੇਖ ਰਹੀਆਂ ਹਜ਼ਾਰਾਂ ਔਰਤਾਂ ਨੇ ਢੋਲ ਦੇ ਡਗੇ ਤੇ ਨੱਚ ਕੇ ਆਪਣੀ ਖੁਸ਼ੀ ਪ੍ਰਗਟ ਕੀਤੀ ਅਤੇ ਭਗਵੰਤ ਸਿੰਘ ਮਾਨ ਸਰਕਾਰ ਦੇ ਗ੍ਰੰਟੀਆਂ ਪੂਰੀਆਂ ਕਰਨ ਦੇ ਅਕਾਸ਼ ਗੂਜਾਓ ਨਾਅਰੇ ਲਗਾ ਕੇ ਮੇਲੇ ਵਰਗੇ ਮਾਹੋਲ ਵਿਚ ਹੋਰ ਉਤਸ਼ਾਹ ਭਰ ਦਿੱਤਾ।    ਗ੍ਰੰਟੀਆਂ ਪੂਰੀਆਂ ਕਰਨ ਵਾਲੇ ਬਜਟ ਦਾ ਸਿੱਧਾ ਪ੍ਰਸਾਰਣ ਵੱਡੀਆ ਐਲ.ਈ.ਡੀ ਸਕਰੀਨਾਂ ਉਤੇ ਦੇਖਣ ਲਈ ਸਵੇਰ ਤੋ ਹੀ ਇੱਕਠੀਆਂ ਹੋਈਆਂ ਹਜ਼ਾਰਾ ਔਰਤਾਂ ਅਤੇ ਇਲਾਕੇ ਦੇ ਪਤਵੰਤੇ ਨਾਗਰਿਕਾਂ ਨੇ ਮੇਲੇ ਵਰਗਾ ਮਾਹੋਲ ਬਣਾਇਆ ਹੋਇਆ ਸੀ। ਜਿਵੇਂ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਗ੍ਰੰਟੀਆਂ ਪੂਰੀਆਂ ਕਰਨ ਵਾਲੇ ਬਜਟ ਵਿੱਚ ਮਹਿਲਾਵਾਂ ਲਈ 1000 ਰੁਪਏ ਅਤੇ ਅਨੁ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

Punjab News
ਸੁਨਾਮ, 08 ਮਾਰਚ :ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਕੁੱਲ 05 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 03 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਰੇਲਵੇ ਫਾਟਕ ਬਾਬਾ ਭਾਈ ਮੂਲ ਚੰਦ ਸਾਹਿਬ ਨੇੜੇ ਮਾਇਆ ਗਾਰਡਨ ਤੋਂ ਨਹਿਰ ਤਕ ਨਵੀਂ ਸੜਕ ਦੀ ਉਸਾਰੀ ਕੀਤੀ ਜਾਵੇਗੀ। ਇਸ ਦੇ ਨਾਲ-ਨਾਲ ਜਾਖਲ ਰੋਡ ਅਤੇ ਇਲਾਕੇ ਦੀਆਂ ਹੋਰ ਅੰਦਰੂਨੀ ਸੜਕਾਂ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 01 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਸੁਨਾਮ-ਨੀਲੋਵਾਲ ਰੋਡ ਤੋਂ ਰੇਲਵੇ ਲਾਈਨ ਤਕ ਨਵੀਂ ਸੜਕ ਬਣਾਈ ਜਾਵੇਗੀ ਅਤੇ ਸਰਾਭਾ ਨਗਰ ਸਮੇਤ ਇਲਾਕੇ ਦੀਆਂ ਹੋਰ ਸੜਕਾਂ ਦੀ ਉਸ...
ਬਰਨਾਲਾ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਬਰਨਾਲਾ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

Local news
ਬਰਨਾਲਾ, 8 ਮਾਰਚ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਦਾਰੇ 'ਮਾਈ ਭਾਰਤ ਕੇਂਦਰ' ਬਰਨਾਲਾ ਵੱਲੋਂ ਡਿਪਟੀ ਡਾਇਰੈਕਟਰ ਰਾਹੁਲ ਸੈਣੀ ਦੀ ਰਹਿਨੁਮਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ, ਸਪੋਰਟਸ ਅਥਾਰਟੀ ਆਫ਼ ਇੰਡੀਆ (SAI) ਅਤੇ ਖੇਡ ਵਿਭਾਗ ਬਰਨਾਲਾ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਦੀ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਿਪਟੀ ਡਾਇਰੈਕਟਰ ਰਾਹੁਲ ਸੈਣੀ ਨੇ ਦੱਸਿਆ ਕਿ ਇਸ ਸਾਲ ਮਹਿਲਾ ਦਿਵਸ ਦਾ ਮੁੱਖ ਉਦੇਸ਼ ਭਾਰਤ ਸਰਕਾਰ ਦੀ 'ਅਸਮਿਤਾ' (ASMITA - ਮਹਿਲਾਵਾਂ ਲਈ ਖੇਡਾਂ) ਪਹਿਲਕਦਮੀ ਤਹਿਤ ਔਰਤਾਂ ਦੀ ਖੇਡਾਂ ਵਿੱਚ ਸ਼ਮੂਲੀਅਤ ਵਧਾਉਣਾ ਅਤੇ ਹਰ ਉਮਰ ਵਰਗ ਵਿੱਚ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਫਾਈਨ ਆਰਟਸ ਵਿਭਾਗ ਵੱਲੋਂ ਔਰਤ ਸਸ਼ਕਤੀਕਰਨ ਦੇ ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਦੌਰਾਨ 100 ਮੀਟਰ ,200 ਮੀਟਰ ਤ...
ਮਾਨ ਸਰਕਾਰ ਵਲੋਂ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ: ਮੀਤ ਹੇਅਰ

ਮਾਨ ਸਰਕਾਰ ਵਲੋਂ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ: ਮੀਤ ਹੇਅਰ

Punjab News
ਬਰਨਾਲਾ, 8 ਮਾਰਚ-          ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਸੂਬੇ ਦੀਆਂ ਔਰਤਾਂ ਲਈ ਅਹਿਮ ਅਤੇ ਇਤਿਹਾਸਕ ਐਲਾਨ ਕੀਤਾ ਗਿਆ ਹੈ। ਸੂਬੇ ਦੀਆਂ ਔਰਤਾਂ ਲਈ "ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ" ਦੇ ਆਗਾਜ਼ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਸੂਬੇ ਦੀਆਂ ਬਾਲਗ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਿੱਧਾ ਬੈਂਕ ਖਾਤਿਆਂ ਵਿੱਚ ਪਾਇਆ ਜਾਵੇਗਾ।   ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈੱਸ ਬਿਆਨ ਰਾਹੀਂ ਕੀਤਾ। ਓਹਨਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ, ਚਾਹੇ ਉਹ ਮੁਫ਼ਤ ਬਿਜਲੀ ਸਕੀਮ ਹੋਵੇ, ਸਿਹਤ ਯੋਜਨਾ ਹੋਵੇ ਜਾਂ ਔਰਤਾਂ ਲਈ ਵਿੱਤੀ ਸਹਾਇਤਾ ਦੀ ਸਕੀਮ ਹੋਵੇ। ਓਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ, ਉਹ ਚਾਰ ਸਾਲਾਂ ਦੇ ਅੰਦਰ ਅੰਦਰ ਨਿਭਾਏ ਹਨ। ਓਨ੍ਹਾਂ ਕਿਹਾ ਕਿ ਅੱਜ ਬਹੁਤ ਹੀ ਬਿਹਤਰੀਨ ਬਜਟ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰ...
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ‘ਮੇਰਾ ਯੁਵਾ ਭਾਰਤ’ ਨੇ ਕਰਵਾਈ ‘ਅਸਮਿਤਾ’ ਲੀਗ

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ‘ਮੇਰਾ ਯੁਵਾ ਭਾਰਤ’ ਨੇ ਕਰਵਾਈ ‘ਅਸਮਿਤਾ’ ਲੀਗ

Local news
ਤਰਨ ਤਾਰਨ, 8 ਮਾਰਚ : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਰਤ ਸਰਕਾਰ ਦੇ ਯੁਵਾ ਕਾਰਜ ਅਤੇ ਖੇਡ ਮੰਤਰਾਲੇ ਦੇ ਅਧੀਨ 'ਮੇਰਾ ਯੁਵਾ ਭਾਰਤ' ਤਰਨ ਤਾਰਨ ਵੱਲੋਂ 'ਖੇਲੋ ਇੰਡੀਆ" ਅਤੇ ਜ਼ਿਲ੍ਹਾ ਖੇਡ ਦਫ਼ਤਰ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਸਟੇਡੀਅਮ, ਤਰਨ ਤਾਰਨ ਵਿਚ 'ਅਸਮਿਤਾ' ਲੀਗ ਦਾ ਆਯੋਜਨ ਕੀਤਾ ਗਿਆ। ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਆਯੋਜਿਤ ਇਸ ਪ੍ਰੋਗਰਾਮ ਦਾ ਉਦੇਸ਼ ਮਹਿਲਾਵਾਂ ਵਿਚ ਖੇਡਾਂ ਪ੍ਰਤੀ ਰੁਚੀ ਵਧਾਉਣਾ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਨੂੰ ਪ੍ਰੋਤਸਾਹਿਤ ਕਰਨਾ ਸੀ। ਮੈਡਮ ਗੁਰਿੰਦਰ ਕੌਰ, ਸਾਬਕਾ ਪ੍ਰਿੰਸੀਪਲ ਖਾਲਸਾ ਸਕੂਲ ਨੇ ਇਸ ਮੌਕੇ ਦੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਂਨ੍ਹਾਂ ਆਪਣੇ ਸੰਬੋਧਨ ਵਿਚ ਸਮਾਜ ਦੇ ਹਰੇਕ ਖੇਤਰ ਵਿਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਮਹਿਲਾਵਾਂ ਨੂੰ ਮਜ਼ਬੂਤ ਅਤੇ ਆਤਮਵਿਸ਼ਵਾਸੀ ਬਣਨ ਲਈ ਪ੍ਰੇਰਿਤ ਕੀਤਾ। ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਹਿਲਾਵਾਂ ਦਾ ਰਾਸ਼ਟਰ ਨਿਰਮਾਣ ਵਿਚ ਮਹੱਤਵਪੂਰਨ ਯੋਗਦਾਨ ਹੈ ਅਤੇ ਖੇਡਾਂ ਮਹਿ...
होला मोहल्ला साहस, भक्ति और सामाजिक समरसता का प्रतीक : मुख्यमंत्री

होला मोहल्ला साहस, भक्ति और सामाजिक समरसता का प्रतीक : मुख्यमंत्री

Haryana
चंडीगढ़, 8 मार्च- हरियाणा के मुख्यमंत्री श्री नायब सिंह सैनी ने रविवार को सिरसा जिले के नामधारी गुरुद्वारा श्री जीवननगर में आयोजित भव्य होला मोहल्ला कार्यक्रम में शिरकत की और संत समाज का आशीर्वाद प्राप्त किया। इस अवसर पर देश-विदेश से बड़ी संख्या में आई नामधारी संगत को संबोधित करते हुए मुख्यमंत्री ने कहा कि इस पावन आश्रम में आयोजित गौरवशाली पर्व होला मोहल्ला के अवसर पर आप सबके बीच आकर उन्हें अत्यंत प्रसन्नता का अनुभव हो रहा है। उन्होंने संत दिलीप सिंह जी महाराज के चरणों में नमन करते हुए कहा कि संत समाज प्रेम, सेवा, भाईचारे और आध्यात्मिकता के माध्यम से समाज को जोड़ने का महान कार्य कर रहा है। सिरसा की पावन धरती संतों और महापुरुषों की तपोभूमि मुख्यमंत्री ने कहा कि सिरसा की पावन भूमि संतों और महापुरुषों की तपोभूमि रही है। वर्ष 1507 में प्रथम पातशाही श्री गुरु नानक...
सौर ऊर्जा की चमक से खेतों को मिली नई ऊर्जा, सालाना हो रही 4 लाख तक कमाई 

सौर ऊर्जा की चमक से खेतों को मिली नई ऊर्जा, सालाना हो रही 4 लाख तक कमाई 

Himachal
मंडी जिला के करसोग क्षेत्र के कामाक्षा गांव के किसान छज्जू राम वर्मा ने साबित कर दिखाया है कि यदि तकनीक, मेहनत और सरकारी योजनाओं का सही उपयोग हो, तो बंजर जमीन भी सोना उगल सकती है। कभी सूखी और अनुपजाऊ पड़ी, उनकी 25 बीघा जमीन आज हरी-भरी फसलों से लहलहा रही है और उनके परिवार की खुशहाली की नई कहानी लिख रही है। कुछ वर्ष पहले तक छज्जू राम पारंपरिक खेती करते थे, लेकिन पानी की कमी सबसे बड़ी समस्या थी। बारिश पर निर्भर खेती से उत्पादन कम होता और आमदनी भी सीमित रहती। ऐसे में परिवार का गुजारा मुश्किल से हो पाता था। परिस्थितियाँ बदलने का अवसर तब मिला, जब राज्य सरकार की आर्थिक सहायता योजना के तहत उन्होंने 4 किलोवाट का सोलर पावर प्लांट लगाने का निर्णय लिया। इस सोलर प्लांट की कुल लागत 2 लाख 70 हजार रुपये थी, जिसमें 90 प्रतिशत खर्च सरकार ने वहन किया और केवल 10 प्रतिशत राशि छज्जू राम ने स्वयं लगाई। सौर...
Punjab Sports Budget: ਪੰਜਾਬ ਸਰਕਾਰ ਦਾ ਖੇਡਾਂ ਦੇ ਖੇਤਰ ਲਈ ਵੱਡਾ ਐਲਾਨ, ਜਾਣੋ ਕਿੰਨਾ ਰੱਖਿਆ ਬਜਟ

Punjab Sports Budget: ਪੰਜਾਬ ਸਰਕਾਰ ਦਾ ਖੇਡਾਂ ਦੇ ਖੇਤਰ ਲਈ ਵੱਡਾ ਐਲਾਨ, ਜਾਣੋ ਕਿੰਨਾ ਰੱਖਿਆ ਬਜਟ

Sports
ਚੰਡੀਗੜ੍ਹ: ਪੰਜਾਬ ਸਰਕਾਰ ਦੇ ਇਸ ਆਖਰੀ ਬਜਟ ਸੈਸ਼ਨ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ 260,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਸ ਦੌਰਾਨ ਪੰਜਾਬ ਸਰਕਾਰ ਨੇ ਖੇਡਾਂ ਦੀ ਦੁਨੀਆ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਕਦਮ ਚੁੱਕਿਆ ਹੈ। 2026-27 ਦੇ ਬਜਟ ਵਿੱਚ ਖੇਡ ਖੇਤਰ ਲਈ 1,791 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ 'ਇਹ ਨਿਵੇਸ਼ ਪੰਜਾਬ ਵਿੱਚ ਜ਼ਮੀਨੀ ਪੱਧਰ ਤੋਂ ਲੈ ਕੇ ਅੰਤਰਰਾਸ਼ਟਰੀ ਪੱਧਰ ਤੱਕ ਖਿਡਾਰੀਆਂ ਲਈ ਇੱਕ ਮਜ਼ਬੂਤ ​​ਬੁਨਿਆਦੀ ਢਾਂਚਾ ਤਿਆਰ ਕਰੇਗਾ।' ਪਿੰਡ-ਪਿੰਡ ਲਿਜਾਈ ਜਾਵੇਗੀ ਖੇਡ ਗਤੀਵਿਧੀ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 'ਸਰਕਾਰ ਖੇਡਾਂ ਦੇ ਵਿਕਾਸ ਲਈ ਇੱਕ ਵਿਆਪਕ ਅਤੇ ਯੋਜਨਾਬੱਧ ਰਣਨੀਤੀ ਲਾਗੂ ਕਰ ਰਹੀ ਹੈ। ਇਸ ਰਣਨੀਤੀ ਤਹਿਤ, ਖੇਡ ਗਤੀਵਿਧੀਆਂ ਨੂੰ ਹਰ ਪਿੰਡ ਤੱਕ ਲਿਜਾਣ ਅਤੇ ਖਿਡਾਰੀਆਂ ਨੂੰ ਬਿਹਤਰ ਸਿਖਲਾਈ ਸਹੂਲਤਾਂ ਪ੍ਰਦਾਨ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ'।...