Thursday, July 30
Shadow

Tag: latest news

ਪੰਜਾਬ ਸਰਕਾਰ ਦਾ ਉਦੇਸ਼ ਹਰ ਸ਼ਰਧਾਲੂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ: ਬੈਂਸ

ਪੰਜਾਬ ਸਰਕਾਰ ਦਾ ਉਦੇਸ਼ ਹਰ ਸ਼ਰਧਾਲੂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ: ਬੈਂਸ

Punjab News
ਸ਼੍ਰੀ ਅਨੰਦਪੁਰ ਸਾਹਿਬ 11 ਜੁਲਾਈ: ਗੰਭੀਰਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ, ਸ਼ਰਧਾਲੂ, ਪੰਚਾਇਤ ਨੁਮਾਇੰਦੇ ਅਤੇ ਹੋਰ ਪਤਵੰਤੇ ਹਾਜ਼ਰ ਸਨ। ਰਵਾਨਗੀ ਤੋਂ ਪਹਿਲਾਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਆਨੰਦਮਈ ਯਾਤਰਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੰਜਾਬ ਸਰਕਾਰ ਦੀ ਇੱਕ ਲੋਕ-ਭਲਾਈ ਯੋਜਨਾ ਹੈ, ਜਿਸ ਦਾ ਉਦੇਸ਼ ਸੂਬੇ ਦੇ ਸ਼ਰਧਾਲੂਆਂ ਨੂੰ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ।         ਸ੍ਰ. ਹਰਜੋਤ ਸਿੰਘ ਬੈਂਸ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਸਕੀਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦੀ ਹੈ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਅਜਿਹੇ ਬਜ਼ੁਰਗ ਅਤੇ ਲੋੜਵੰਦ ਲੋਕ ਹਨ ਜੋ ਆਰਥਿਕ ਜਾਂ ਹੋਰ ...
ਰੰਗਲਾ ਪੰਜਾਬ-ਸਿਹਤਮੰਦ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ “ਸੀ.ਐੱਮ.ਦੀ.ਯੋਗਸ਼ਾਲਾ” : ਮੀਤ ਹੇਅਰ

ਰੰਗਲਾ ਪੰਜਾਬ-ਸਿਹਤਮੰਦ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ “ਸੀ.ਐੱਮ.ਦੀ.ਯੋਗਸ਼ਾਲਾ” : ਮੀਤ ਹੇਅਰ

Punjab News
ਬਰਨਾਲਾ, 11 ਜੁਲਾਈ-           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਸੀ.ਐੱਮ.ਦੀ ਯੋਗਸ਼ਾਲਾ” ਪ੍ਰੋਜੈਕਟ ਅਧੀਨ ਚਲਾਈਆਂ ਜਾ ਰਹੀਆ ਯੋਗ ਕਲਾਸਾਂ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀਆਂ ਹਨ।      ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਸੀ.ਐੱਮ.ਦੀ.ਯੋਗਸ਼ਾਲਾ "ਰੰਗਲੇ ਪੰਜਾਬ-ਸਿਹਤਮੰਦ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ। ਓਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਪ੍ਰੋਜੈਕਟ ਤਹਿਤ ਬਿਲਕੁਲ ਮੁਫਤ ਯੋਗ ਕਲਾਸਾਂ ਸਵੇਰੇ-ਸ਼ਾਮ ਬਰਨਾਲਾ ਸ਼ਹਿਰ ਵਿੱਚ ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ, ਸਬ-ਤਹਿਸੀਲਾਂ, ਬਲਾਕਾਂ ਅਤੇ ਪਿੰਡਾਂ ਵਿੱਚ ਲਾਈਆਂ ਜਾ ਰਹੀਆਂ ਹਨ ਤੇ ਜ਼ਿਲ੍ਹੇ ਵਿਚ ਕੁੱਲ 264 ਯੋਗ ਕਲਾਸਾਂ ਚੱਲ ਰਹੀਆਂ ਹਨ। ਇਹਨਾਂ ਵਿੱਚੋਂ 173 ਯੋਗਾ ਕਲਾਸਾਂ ਸਿਰਫ ਪਿੰਡਾਂ ਵਿੱਚ ਚੱਲ ਰਹੀਆਂ ਹਨ। ਇਹਨਾਂ ਯੋਗ ਕਲਾਸਾਂ ਵਿੱਚ 9126 ਵਿਅਕਤੀ ਰੋਜ਼ਾਨਾ ਯੋਗਾ ਕਰ ਰਹੇ ਹਨ ਅਤੇ ਸਿਹਤਯਾਬੀ ਵੱਲ ਕਦਮ ਵਧਾ ਰਹੇ ਹਨ। ਓਹਨਾਂ ਦੱਸਿਆ ਕਿ ਇਹ ਯੋਗਾ ਕ...
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ ‘ਤੇ ਜਾ ਕੇ ਸਰਕਾਰ ਦੇ ਈ-20 ‘ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ

ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ ‘ਤੇ ਜਾ ਕੇ ਸਰਕਾਰ ਦੇ ਈ-20 ‘ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ

Punjab News
ਨਵੀਂ ਦਿੱਲੀ 11 ਜੁਲਾਈ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਈ-20 ਪੈਟਰੋਲ ਦੀ ਵਰਤੋਂ ਨਾਲ ਗੱਡੀਆਂ 'ਤੇ ਪੈਣ ਵਾਲੇ ਅਸਰ ਨੂੰ ਲੈ ਕੇ ਪੈਟਰੋਲ ਪੰਪ ਅਤੇ ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਬੇਨਕਾਬ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਪ 'ਤੇ ਪੈਟਰੋਲ ਲੈਣ ਆਏ ਅਤੇ ਸਰਵਿਸ ਸਟੇਸ਼ਨ 'ਤੇ ਗੱਡੀ ਠੀਕ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਸਮਝਿਆ ਕਿ ਈ-20 ਦੀ ਵਰਤੋਂ ਨਾਲ ਉਨ੍ਹਾਂ ਦੀਆਂ ਗੱਡੀਆਂ 'ਤੇ ਕੀ ਅਸਰ ਪੈ ਰਿਹਾ ਹੈ। ਇਸ ਦੌਰਾਨ ਲੋਕਾਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ, ਜੋ ਸਰਕਾਰ ਦੇ ਦਾਅਵਿਆਂ ਦੇ ਬਿਲਕੁਲ ਉਲਟ ਹਨ। ਲੋਕਾਂ ਦਾ ਤਜ਼ਰਬਾ ਸਾਂਝਾ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਰੇ ਲੋਕ ਕਹਿ ਰਹੇ ਹਨ ਕਿ ਈ-20 ਪੈਟਰੋਲ ਨੂੰ ਲੈ ਕੇ ਸਰਕਾਰ ਚਿੱਟਾ ਝੂਠ ਬੋਲ ਰਹੀ ਹੈ। ਇਸ ਦੇ ਕਾਰਨ ਸੱਚਮੁੱਚ ਗੱਡੀਆਂ ਵਿੱਚ ਦਿੱਕਤਾਂ ਆ ਰਹੀਆਂ ਹਨ ਅਤੇ ਆਮ ਲੋਕ ਇਥੇਨੌਲ ਤੋਂ ਬਹੁਤ ਦੁਖੀ ਹਨ। ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ...
ਲੋਕ ਮਿਲਣੀ’ ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਹੈ ਸਿੱਧਾ ਸੰਵਾਦ: ਦਲਵੀਰ ਸਿੰਘ ਢਿੱਲੋਂ

ਲੋਕ ਮਿਲਣੀ’ ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਹੈ ਸਿੱਧਾ ਸੰਵਾਦ: ਦਲਵੀਰ ਸਿੰਘ ਢਿੱਲੋਂ

Punjab News
ਧੂਰੀ, 11 ਜੁਲਾਈ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਧੂਰੀ ਹਲਕੇ ਦੇ ਪਿੰਡ ਕੱਕੜਵਾਲ ਅਤੇ ਸੁਲਤਾਨਪੁਰ ਵਿਖੇ 'ਲੋਕ ਮਿਲਣੀ' ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ 'ਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸ੍ਰੀ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ-ਪੱਖੀ ਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ 'ਲੋਕ ਮਿਲਣੀ' ਪ੍ਰੋਗਰਾਮ ਲਗਾਤਾਰ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸੁਣ ਕੇ ਉਨ੍ਹਾਂ ਦਾ ਤੁਰੰਤ ਅਤੇ ਪਾਰਦਰਸ਼ੀ ਹੱਲ ਯਕੀਨੀ ਬਣਾਉਣਾ ਹੈ। ਚੇਅਰਮੈਨ ਨੇ ਕਿਹਾ ਕਿ ਸਰਕਾਰ ਹਰ ਵਰਗ ਦੀ ਭਲਾਈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਘੱਗਰ ਸਬੰਧੀ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਘੱਗਰ ਸਬੰਧੀ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ

Punjab News
ਮੂਨਕ/ ਸੰਗਰੂਰ, 11 ਜੁਲਾਈ- ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਘੱਗਰ ਦਰਿਆ ਦੇ ਸੰਵੇਦਨਸ਼ੀਲ (ਕ੍ਰਿਟੀਕਲ) ਪੁਆਇੰਟਾਂ ਦਾ ਦੌਰਾ ਕਰ ਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮਕਰੌੜ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਜਿੱਥੇ ਹੜ੍ਹ ਸੁਰੱਖਿਆ ਪ੍ਰਬੰਧਾਂ ਨੂੰ ਮੁਕੰਮਲ ਦੱਸਿਆ, ਉੱਥੇ ਹੀ ਮਸ਼ਹੂਰ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ‘ਤੇ ਲਗਾਈ ਪਾਬੰਦੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤੇ ਬਿਆਨਾਂ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪਿਛਲੇ ਸਾਲ ਆਏ ਹੜ੍ਹ ਤੋਂ ਤੁਰੰਤ ਬਾਅਦ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੱਕੇ ਪ੍ਰਬੰਧ ਸ਼ੁਰੂ ਕਰ ਦਿੱਤੇ ਗਏ ਸਨ। ਘੱਗਰ ਦੇ ਸਭ ਤੋਂ ਨਾਜ਼ੁਕ ਪੁਆਇੰਟ ਮਕਰੋੜ ਸਾਹਿਬ (ਜਿੱਥੇ ਚੌੜਾਈ 598 ਫੁੱਟ ਤੋਂ ਘਟ ਕੇ ਅਚਾਨਕ 198 ਫੁੱਟ ਰਹਿ ਜਾਂਦੀ ਹੈ) ‘ਤੇ ਵਿਸ਼ੇਸ਼ ਤੌਰ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਮਕਰੋੜ ਸਾਹਿਬ ਤੋਂ ਕੜੈਲ ਤੱਕ ਦੇ 18 ਕਿਲੋਮੀਟਰ ਦੇ ਖੇਤਰ ਵਿੱਚ ਦੋ...
ਗੈਂਗਸਟਰਾਂ ‘ਤੇ ਵਾਰ ਦਾ 172ਵਾਂ ਦਿਨ: ਪੰਜਾਬ ਪੁਲਿਸ ਵੱਲੋਂ 661 ਥਾਈਂ ਛਾਪੇਮਾਰੀ; 417 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 172ਵਾਂ ਦਿਨ: ਪੰਜਾਬ ਪੁਲਿਸ ਵੱਲੋਂ 661 ਥਾਈਂ ਛਾਪੇਮਾਰੀ; 417 ਕਾਬੂ

Crime News, Punjab News
ਚੰਡੀਗੜ੍ਹ, 11 ਜੁਲਾਈ:ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 172ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 661 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 172ਵੇਂ ਦਿਨ ਪੁਲਿਸ ਟੀਮਾਂ ਨੇ 417 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 46,774 ਹੋ ਗਈਆਂ। ਇਸ ਤੋਂ ਇਲਾਵਾ 348 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 9...
ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

Punjab News
*ਚੰਡੀਗੜ੍ਹ, 11 ਜੁਲਾਈ 2026* ਮਾਨਸੂਨ ਦੀਆਂ ਪਹਿਲੀਆਂ ਬੂੰਦਾਂ ਗਰਮੀ ਤੋਂ ਰਾਹਤ ਦਿੰਦੀਆਂ ਹਨ, ਪਰ ਇਸ ਨਾਲ ਲੋਕਾਂ ਦੀ ਸਿਹਤ ਲਈ ਚੁਣੌਤੀ ਭਰੇ ਮੌਸਮ ਦੀ ਸ਼ੁਰੂਆਤ ਵੀ ਹੁੰਦੀ ਹੈ। ਹਰ ਸਾਲ ਪੂਰੇ ਭਾਰਤ ਦੇ ਹਸਪਤਾਲਾਂ ਵਿਚ ਡੇਂਗੂ, ਮਲੇਰੀਆ ਤੇ ਬੁਖ਼ਾਰ ਨਾਲ ਸਬੰਧਤ ਹੋਰ ਬੀਮਾਰੀਆਂ ਵਧਦੀਆਂ ਹਨ। ਇਸ ਸਾਲ ਵੀ ਇਹੀ ਹਾਲਾਤ ਹਨ। ਅੰਮ੍ਰਿਤਸਰ ਦੀ 32 ਸਾਲਾ ਬਲਵਿੰਦਰ ਕੌਰ, ਇੱਕ ਲਾਭਪਾਤਰੀ, ਨੇ ਦੱਸਿਆ, “ਮੈਂ ਹਾਲ ਹੀ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 8400 ਰੁਪਏ ਦਾ ਇਲਾਜ ਕਰਵਾਇਆ ਹੈ।” ਬਲਵਿੰਦਰ ਕੌਰ ਨੂੰ ਉਦੋਂ ਹਸਪਤਾਲ ਲਿਜਾਇਆ ਗਿਆ ਜਦੋਂ ਉਸ ਦਾ ਬੁਖ਼ਾਰ ਬਹੁਤ ਵਧ ਗਿਆ ਸੀ। ਉਸ ਨੇ ਕਿਹਾ, “ਹਸਪਤਾਲ ਸਟਾਫ਼ ਨੇ ਮੈਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਰਜਿਸਟਰ ਕਰਵਾਉਣ 'ਚ ਮਦਦ ਕੀਤੀ। ਮੈਂ ਕੱਪੜੇ ਸਿਲਾਈ ਨਾਲ ਆਪਣਾ ਗੁਜ਼ਾਰਾ ਕਰਦੀ ਹਾਂ, ਇਸ ਯੋਜਨਾ ਨੇ ਸਮੇਂ ਸਿਰ ਇਲਾਜ ਤੇ ਆਰਥਿਕ ਮਦਦ ਨਾਲ ਮੇਰਾ ਬੋਝ ਘਟਾਇਆ ਅਤੇ ਮੈਂ ਆਪਣੀ ਰਿਕਵਰੀ 'ਤੇ ਧਿਆਨ ਦੇ ਸਕੀ। ਮੈਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਲਾਈ ਇਸ ਸਿਹਤ ਯੋਜਨਾ ਲਈ ਧੰਨਵਾਦੀ ਹਾਂ, ਕਿਉਂਕਿ ਇਹ ਅਸਲ ਲੋੜ ਵੇਲੇ ਪਰਿਵਾਰਾ...
ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

Punjab News
ਚੰਡੀਗੜ੍ਹ , 11 ਜੁਲਾਈ 2026: ਮਹਿਲਾਵਾਂ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਸਥਾਪਤ ਕੀਤੇ ਗਏ ਮਹਿਲਾ ਹੈਲਪ ਡੈਸਕਾਂ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ। ਇਨ੍ਹਾਂ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ ਕੁੱਲ 2,31,677 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਸੂਬਾ ਪੁਲਿਸ ਵੱਲੋਂ ਸਾਰੇ 424 ਪੁਲਿਸ ਥਾਣਿਆਂ ਵਿੱਚ ਮਹਿਲਾ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 39 ਵਿਸ਼ੇਸ਼ ਉਦੇਸ਼ਾਂ ਵਾਲੇ ਪੁਲਿਸ ਥਾਣੇ ਵੀ ਸ਼ਾਮਲ ਹਨ। ਪੰਜਾਬ ਗ੍ਰੀਵੈਂਸ ਡਿਸਪੋਜ਼ਲ (ਪੀਜੀਡੀ) ਪੋਰਟਲ ਰਾਹੀਂ 1 ਜਨਵਰੀ 2023 ਤੋਂ 30 ਜੂਨ 2026 ਤੱਕ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 1,33,152 ਸ਼ਿਕਾਇਤਾਂ ਪ੍ਰਾਪਤ ਹੋਈਆਂ। ਇਨ੍ਹਾਂ ਵਿੱਚੋਂ ਕੁੱਲ 99,692 ਸ਼ਿਕਾਇਤਾਂ (74.8 ਫੀਸਦੀ) ਪੰਜਾਬ ਪੁਲਿਸ ਮਹਿਲਾ ਮਿੱਤਰਾਂ ਵੱਲੋਂ ਨਿਪਟਾਈਆਂ ਗਈਆਂ। ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਵਿੱਚ ਮਹਿਲਾ ਮਿੱਤਰ ਪਹਿਲਕਦਮੀ ਅਤੇ ਮਹਿਲਾ ਹੈਲਪ ਡੈਸਕਾਂ ਤਹਿਤ ਕੰਮ ਕਰ ਰ...
ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

Breaking News
**ਚੰਡੀਗੜ੍ਹ, 11ਜੁਲਾਈ:** ਪੰਜਾਬ ਭਰ ਵਿੱਚ ਘਰ-ਘਰ ਜਾ ਕੇ ਗਣਨਾ ਕਰਨ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਨਿਰੰਤਰ ਤੇਜ਼ੀ ਨਾਲ ਚੱਲ ਰਹੀ ਹੈ। 25 ਜੂਨ, 2026 ਨੂੰ ਇਸ ਦੀ ਸ਼ੁਰੂਆਤ ਦੇ ਮਹਿਜ਼ 16 ਦਿਨਾਂ ਦੇ ਅੰਦਰ, ਸੂਬੇ ਨੇ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਸਫ਼ਲਤਾਪੂਰਵਕ ਡਿਜੀਟਾਈਜ਼ ਕਰ ਲਿਆ ਹੈ। ਵਿਸ਼ੇਸ਼ ਗੱਲ ਇਹ ਹੈ ਕਿ ਸਾਰੇ ਘਰਾਂ ਵਿੱਚ 99.34 ਫ਼ੀਸਦ ਗਣਨਾ ਫਾਰਮਾਂ ਦੀ ਵੰਡ ਪਹਿਲਾਂ ਹੀ ਮੁਕੰਮਲ ਕੀਤੀ ਜਾ ਚੁੱਕੀ ਹੈ, ਜੋ ਇਹ ਦਰਸਾਉਂਦਾ ਹੈ ਕਿ ਸੂਬੇ ਭਰ ਦੇ ਸਾਰੇ ਵੋਟਰਾਂ ਤੱਕ ਵਿਆਪਕ ਪਹੁੰਚ ਯਕੀਨੀ ਬਣਾਈ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੀ ਮੁੱਖ ਚੋਣ ਅਫ਼ਸਰ (ਸੀ.ਈ.ਓ.) ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਹੀ ਵੋਟਰ ਸੂਚੀਆਂ ਤਿਆਰ ਰੱਖਣ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਗਣਨਾ ਫਾਰਮਾਂ ਨੂੰ ਇਕੱਤਰ ਕਰਨਾ ਅਤੇ ਉਨ੍ਹਾਂ ਦਾ ਡਿਜੀਟਾਈਜ਼ੇਸ਼ਨ ਕਰਨਾ ਇੱਕ ਬਹੁਤ ਹੀ ਅਹਿਮ ਕਦਮ ਹੈ। ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.), ਸੁਪਰਵਾਈਜ਼ਰਾਂ, ਸਹਾਇਕ ਚੋਣ ਰਜਿਸਟ੍ਰੇਸ਼ਨ ਅਫਸਰਾਂ (ਏ.ਈ.ਆਰ.ਓਜ਼.) ਅਤੇ ਚੋਣ ...
ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

Breaking News
ਚੰਡੀਗੜ੍ਹ, 11 ਜੁਲਾਈ 2026: ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ₹1,147 ਕਰੋੜ ਦੀ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਸੂਬੇ ਦੀਆਂ ਲਗਭਗ 33 ਲੱਖ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੀ ਜਮ੍ਹਾਂ ਕਰਵਾਈ ਹੈ। ਅਨੁਸੂਚਿਤ ਜਾਤੀ (SC) ਵਰਗ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ₹1,500 ਪ੍ਰਤੀ ਮਹੀਨਾ ਅਨੁਸਾਰ ਕੁੱਲ ₹4,500 ਦੀ ਰਕਮ ਦਿੱਤੀ ਗਈ, ਜਦਕਿ ਹੋਰ ਸਾਰੇ ਵਰਗਾਂ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ₹1,000 ਪ੍ਰਤੀ ਮਹੀਨਾ ਅਨੁਸਾਰ ਕੁੱਲ ₹3,000 ਦੀ ਰਕਮ ਪ੍ਰਦਾਨ ਕੀਤੀ ਗਈ। ਇਹ ਰਕਮ ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਜਾਰੀ ਕੀਤੀ ਗਈ ਹੈ, ਜਿਨ੍ਹਾਂ ਦੀ ਰਜਿਸਟ੍ਰੇਸ਼ਨ 25 ਜੂਨ 2026 ਤੱਕ ਹੋ ਚੁੱਕੀ ਸੀ। ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੂਰੇ ਪੰਜਾਬ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ 66 ਲੱਖ ਤੋਂ ਵੱਧ ਮਹਿਲਾਵਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾ ਲਈ ਹੈ। ਜਿਹੜੀਆਂ ਮਹਿਲਾਵਾਂ ਹੁਣ ਰਜਿਸਟ੍ਰੇਸ਼ਨ ਕਰਵਾ ਰ...