ਮੰਗਤ ਸਿੰਘ ਨੇ ਸੰਭਾਲਿਆ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਵਜੋਂ ਅਹੁਦਾ
ਤਰਨ ਤਾਰਨ, 8 ਅਕਤੂਬਰ - ਸਿੱਖਿਆ ਵਿਭਾਗ ਵੱਲੋਂ ਮੰਗਤ ਸਿੰਘ ਨੂੰ ਸਿੱਖਿਆ ਖੇਤਰ ਵਿੱਚ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਤਜ਼ਰਬੇ ਨੂੰ ਧਿਆਨ ਵਿੱਚ ਰੱਖਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਤਰਨ ਤਾਰਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਨਵੀਂ ਨਿਯੁਕਤੀ ਤਹਿਤ ਉਨ੍ਹਾਂ ਨੇ ਡਾਈਟ ਕੈਰੋਂ ਵਿਖੇ ਆਪਣੀਆਂ ਸੇਵਾਵਾਂ ਤੋਂ ਰਿਲੀਵ ਹੋ ਕੇ ਅੱਜ ਜ਼ਿਲ੍ਹਾ ਸਿੱਖਿਆ ਦਫ਼ਤਰ, ਤਰਨ ਤਾਰਨ ਵਿਖੇ ਆਪਣਾ ਅਹੁਦਾ ਸੰਭਾਲ ਲਿਆ।
ਡਾਈਟ ਕੈਰੋਂ ਵਿਖੇ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਪੂਰੀ ਮਿਹਨਤ, ਲਗਨ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਈਆਂ। ਉਨ੍ਹਾਂ ਦੀ ਅਗਵਾਈ ਹੇਠ ਅਧਿਆਪਕ ਸਿਖਲਾਈ, ਸਕੂਲ ਲੀਡਰਸ਼ਿਪ, ਮਨੁੱਖੀ ਸਰੋਤ ਪ੍ਰਬੰਧਨ, ਪੇਸ਼ੇਵਰ ਵਿਕਾਸ ਅਤੇ ਵੱਖ-ਵੱਖ ਅਕਾਦਮਿਕ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਗਿਆ। ਉਨ੍ਹਾਂ ਨੇ ਡਾਈਟ ਦੀ ਅਕਾਦਮਿਕ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਇਆ।ਨਵੀਂ ਨਿਯੁਕਤੀ ਉਪਰੰਤ ਜ਼ਿਲ੍ਹਾ ਸਿੱਖਿਆ ਦਫ਼ਤਰ, ਤਰਨ ਤਾਰਨ ਵਿਖੇ ਮੰਗਤ ਸਿੰਘ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗ...








