ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 10 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫਤਾਰ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ (28), ਵਾਸੀ ਪਿੰਡ ਖਾਸਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਦੂਜਾ ਮੁਲਜ਼ਮ ਇੱਕ ਨਾਬਾਲਗ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ ਅਤੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲ...








