ਡਿਪਟੀ ਕਮਿਸ਼ਨਰ ਨੇ ਸਰਕਾਰੀ ਪੋਲਟੈਕਨਿਕ ਕਾਲਜ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਕੀਤਾ
ਰੂਪਨਗਰ, 20 ਫਰਵਰੀ: ਸਰਕਾਰੀ ਪੋਲਟੈਕਨਿਕ ਕਾਲਜ ਰੂਪਨਗਰ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਰਸਮੀ ਤੌਰ 'ਤੇ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਗਤੀਸ਼ੀਲ ਯਤਨਾਂ ਅਤੇ ਦੂਰਦਰਸ਼ੀ ਰਹਿਨੁਮਾਈ ਦੀ ਵਿਸ਼ੇਸ਼ ਤੌਰ 'ਤੇ ਪ੍ਰਸ਼ੰਸ਼ਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨਾਲ ਕਾਲਜ ਨੂੰ ਉੱਤਰੀ ਭਾਰਤ ਦੇ ਪ੍ਰਮੁੱਖ ਸਕਿੱਲ ਹੱਬ ਵਜੋਂ ਵਿਕਸਤ ਕਰਨ ਵੱਲ ਮਜ਼ਬੂਤ ਕਦਮ ਚੁੱਕੇ ਜਾ ਰਹੇ ਹਨ।
ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਸੰਸਥਾ ਵੱਲੋਂ ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਵਧਾਉਣ ਲਈ ਉਦਯੋਗ-ਕੇਂਦ੍ਰਿਤ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕਰਨ ਦੀ ਪਹਿਲ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਕਿੱਲ ਹੱਬ ਉਦਯੋਗ ਦੀਆਂ ਲੋੜਾਂ ਅਨੁਸਾਰ ਹੁਨਰ ਆਧਾਰਿਤ ਸਿੱਖਿਆ ਅਤੇ ਪ੍ਰੈਕਟਿਕਲ ਟ੍ਰੇਨਿੰਗ ਪ੍ਰਦਾਨ ਕਰਨ...








