Thursday, October 29
Shadow

Tag: latest news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

Breaking News
ਧੂਰੀ, 7 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਅੰਦਰ ਬਣੇ ਘਰਾਂ ਦੇ ਮਾਲਕਾਨਾ ਹੱਕ ਦੇਣ ਨਾਲ ਲੋਕਾਂ ਦੀ ਦਹਾਕਿਆਂ ਪੁਰਾਣੀ ਉਡੀਕ ਖ਼ਤਮ ਹੋ ਗਈ ਹੈ। ਉਨ੍ਹਾਂ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਰਿਵਾਰਾਂ ਨੂੰ ਜਾਇਦਾਦ ਦੇ ਮਾਲਕਾਨਾ ਹੱਕ ਸਬੰਧੀ ਸਰਟੀਫਿਕੇਟ ਸੌਂਪਦਿਆਂ ਇਸ ਨੂੰ ਅਜਿਹੀ ਪ੍ਰਕਿਰਿਆ ਦੀ ਸ਼ੁਰੂਆਤ ਦੱਸਿਆ, ਜੋ ਲੋਕਾਂ ਨੂੰ ਕਾਨੂੰਨੀ ਤੌਰ ’ਤੇ ਦਰਜ ਮਾਲਕੀ, ਹੱਦਬੰਦੀ ਦੇ ਨਕਸ਼ੇ ਅਤੇ ਬੈਂਕ ਕਰਜ਼ਿਆਂ ਦੀ ਸਹੂਲਤ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਸਭ ਤੋਂ ਵੱਧ ਲਾਭ ਗ਼ਰੀਬਾਂ, ਦਲਿਤਾਂ ਅਤੇ ਬੇਜ਼ਮੀਨੇ ਪਰਿਵਾਰਾਂ ਨੂੰ ਮਿਲੇਗਾ, ਜਿਨ੍ਹਾਂ ਦੇ ਮਕਾਨ ਪਹਿਲਾਂ ਸਰਕਾਰੀ ਰਿਕਾਰਡ ਵਿੱਚ ਦਰਜ ਨਹੀਂ ਸਨ। ਦੂਜੇ ਪਾਸੇ, ਸਹੀ ਨਕਸ਼ਿਆਂ ਅਤੇ ਮਾਲ ਰਿਕਾਰਡ ਨਾਲ ਲੰਮੇ ਸਮੇਂ ਤੋਂ ਚੱਲ ਰਹੇ ਜਾਇਦਾਦ ਸਬੰਧੀ ਝਗੜੇ ਨਿਪਟਾਉਣ ਵਿੱਚ ਮਦਦ ਮਿਲੇਗੀ। ਧੂਰੀ ਵਿਖੇ ਮਾਲਕਾਨਾ ਹੱਕ ਸਰਟੀਫ਼ਿਕੇਟ ਵੰਡਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਪੰਜਾਬ ਨੂੰ ਲਾਲ ਲਕੀਰ ਤੋਂ ਮੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤ...
ਜ਼ਿਲ੍ਹੇ ਦੀਆਂ ਮੰਡੀਆਂ ’ਚ 44579 ਮੀਟ੍ਰਿਕ ਟਨ ਝੋਨੇ ਦੀ ਆਮਦ, 42083 ਮੀਟ੍ਰਿਕ ਟਨ ਖਰੀਦੀ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ’ਚ 44579 ਮੀਟ੍ਰਿਕ ਟਨ ਝੋਨੇ ਦੀ ਆਮਦ, 42083 ਮੀਟ੍ਰਿਕ ਟਨ ਖਰੀਦੀ : ਡਿਪਟੀ ਕਮਿਸ਼ਨਰ

Local news
ਹੁਸ਼ਿਆਰਪੁਰ, 7 ਅਕਤੂਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਲਗਾਤਾਰ ਚੱਲ ਰਹੀ ਝੋਨੇ ਦੀ ਖਰੀਦ ਦੀ ਅੱਜ ਇਥੇ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਕਰਦਿਆਂ ਦੱਸਿਆ ਕਿ ਹੁਣ ਤੱਕ 44579 ਮੀਟ੍ਰਿਕ ਟਨ ਝੋਨੇ ਦੀ ਆਮਦ ਮੰਡੀਆਂ ਵਿਚ ਦਰਜ ਕੀਤੀ ਗਈ ਹੈ ਜਿਸ ਵਿਚੋਂ 42083 ਮੀਟ੍ਰਿਕ ਟਨ ਏਜੰਸੀਆਂ ਵਲੋਂ ਖਰੀਦੀ ਜਾ ਚੁੱਕੀ ਹੈ।ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਦੀ ਖਰੀਦ ਬਾਰੇ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਤੈਅ ਸਮੇਂ ਵਿਚ ਖਰੀਦਣ ਦੇ ਨਾਲ-ਨਾਲ ਅਦਾਇਗੀਆਂ ਵੀ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿਚ 36.02 ਕਰੋੜ ਰੁਪਏ ਟਰਾਂਸਫਰ ਕੀਤੇ ਜਾ ਚੁੱਕੇ ਹਨ ਅਤੇ ਅਗਲੇ ਦਿਨਾਂ ਵਿਚ ਵੀ ਇਹ ਪ੍ਰਕਿਰਿਆ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਵਿਚ ਸਥਾਪਿਤ 65 ਮੰਡੀਆਂ ਵਿਚ ਲੋੜੀਂਦੀਆਂ ਸਹੂਲਤਾਂ ਦੇ ਨਾਲ-ਨਾਲ ਲੋੜ ਅਨੁਸਾਰ ਬਾਰਦਾਨਾਂ ਵੀ ਮੁਹੱਈਆ ਕਰਵਾਇਆ ਗਿਆ ਹੈ ਤਾਂ ਜੋ ਫਸਲ ਦੀ ਨਿਰਵਿਘਨ ...
ਸੀ ਬੀ ਆਈ ਦੀ ਰੇਡ ਵਿਰੁੱਧ ‘ਆਪ’ ਲੀਡਰਸ਼ਿਪ ਵੱਲੋਂ ਬੀ ਜੇ ਪੀ ਦਫ਼ਤਰ ਅੱਗੇ ਤਿੱਖਾ ਵਿਰੋਧ ਪ੍ਰਦਰਸ਼ਨ

ਸੀ ਬੀ ਆਈ ਦੀ ਰੇਡ ਵਿਰੁੱਧ ‘ਆਪ’ ਲੀਡਰਸ਼ਿਪ ਵੱਲੋਂ ਬੀ ਜੇ ਪੀ ਦਫ਼ਤਰ ਅੱਗੇ ਤਿੱਖਾ ਵਿਰੋਧ ਪ੍ਰਦਰਸ਼ਨ

Local news
ਲੁਧਿਆਣਾ, 07 ਅਕਤੂਬਰ 2026 : ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ ਐੱਸ ਡੀ (ਆਫਿਸਰ ਆਨ ਸਪੈਸ਼ਲ ਡਿਊਟੀ) ਅਤੇ ਹੋਰਨਾਂ ਨਜ਼ਦੀਕੀਆਂ ਦੇ ਘਰਾਂ 'ਤੇ ਹੋਈ ਸੀ ਬੀ ਆਈ  ਦੀ ਰੇਡ ਵਿਰੁੱਧ ਸਥਾਨਕ ਅਰੋੜਾ ਪੈਲੇਸ ਦਾਣਾ ਮੰਡੀ ਨੇੜੇ ਸਥਿਤ ਭਾਰਤੀ ਜਨਤਾ ਪਾਰਟੀ (ਬੀ ਜੇ ਪੀ) ਦੇ ਦਫ਼ਤਰ ਅੱਗੇ ਤਿੱਖਾ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਹੈ। ਵਿਰੋਧ ਪ੍ਰਦਰਸ਼ਨ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਜਤਿੰਦਰ ਸਿੰਘ ਖੰਗੂੜਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਹਾਕਮ ਸਿੰਘ ਠੇਕੇਦਾਰ, ਲੋਕ ਸਭਾ ਇੰਚਾਰਜ ਸ਼ਰਨਪਾਲ ਸਿੰਘ ਮੱਕੜ, ਚੇਅਰਮੈਨ ਹੇਮਰਾਜ ਰਾਜੀ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿੱਚ ‘ਆਪ’ ਵਲੰਟੀਅਰ ਵੀ ਮੌਜੂਦ ਸਨ। ਮੌਕੇ ’ਤੇ ਮੌਜੂਦ ‘ਆਪ’ ਲੀਡਰਸ਼ਿਪ ਨੇ ਇੱਕਸੁਰ ਵਿੱਚ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬੀਆਂ ਨੂੰ ਡਰਾ ਕੇ ਅਤੇ ਦਬਾ ਕੇ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਜਿੱਤਣਾਂ ਚਾਹੁੰਦੀ ਹੈ ਜੋਕਿ ਬਿਲਕੁੱਲ ਵੀ ਸੰਭਵ ਨਹੀਂ ਹੈ। ਉਨ੍...
ਰੂਪਨਗਰ ਵਿੱਚ ਹਿੰਦੀ ਅਤੇ ਸਵੱਛਤਾ ਪੰਦਰਵਾੜੇ ਦਾ ਸ਼ਾਨਦਾਰ ਸਮਾਪਤੀ ਸਮਾਰੋਹ

ਰੂਪਨਗਰ ਵਿੱਚ ਹਿੰਦੀ ਅਤੇ ਸਵੱਛਤਾ ਪੰਦਰਵਾੜੇ ਦਾ ਸ਼ਾਨਦਾਰ ਸਮਾਪਤੀ ਸਮਾਰੋਹ

Local news
ਰੂਪਨਗਰ: ਡਿਪਟੀ ਕਮਿਸ਼ਨਰੇਟ, ਰੂਪਨਗਰ ਵੱਲੋਂ ਹਿੰਦੀ ਪਖਵਾੜੇ ਅਤੇ ਸਵੱਛਤਾ ਪਖਵਾੜੇ ਦੇ ਸਮਾਪਤੀ ਮੌਕੇ ਸਤਲੁਜ ਦਰਿਆ ਦੇ ਕੰਢੇ ਸਥਿਤ ਹੈੱਡਵਰਕਸ ਵਿਖੇ ਸ਼ਾਨਦਾਰ ਸਮਾਪਤੀ ਸਮਾਰੋਹ ਕਰਵਾਇਆ ਗਿਆ। ਸਮਾਰੋਹ ਵਿੱਚ ਸ੍ਰੀ ਸੁਗ੍ਰੀਵ ਮੀਣਾ, ਪ੍ਰਧਾਨ ਕਮਿਸ਼ਨਰ, ਸੀਜੀਐਸਟੀ ਕਮਿਸ਼ਨਰੇਟ ਲੁਧਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸ਼੍ਰੀਮਤੀ ਸਮ੍ਰਿਤਾ ਕੌਰ ਗਿੱਲ, ਵਧੀਕ ਕਮਿਸ਼ਨਰ, ਡਿਪਟੀ ਕਮਿਸ਼ਨਰੇਟ ਰੂਪਨਗਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ। ਸਮਾਰੋਹ ਦੌਰਾਨ ਹਿੰਦੀ ਪੰਦਰਵਾੜੇ ਅਤੇ ਸਵੱਛਤਾ ਪੰਦਰਵਾੜੇ ਤਹਿਤ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਅਤੇ ਪ੍ਰੋਗਰਾਮਾਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਗਿਆ। ਹਿੰਦੀ ਪੰਦਰਵਾੜੇ ਤਹਿਤ ਹਿੰਦੀ ਸਹੁੰ, ਟਿੱਪਣੀ ਅਤੇ ਖਰੜਾ ਲੇਖਣ, ਕਾਵਿ ਪਾਠ, ਰਾਜ ਭਾਸ਼ਾ ਪੋਸਟਰ ਨਿਰਮਾਣ, ਨਾਅਰਾ ਲੇਖਣ ਅਤੇ ਲਘੂ ਨਾਟਕਾਂ ਸਮੇਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਹਿੰਦੀ ਲੇਖ ਲੇਖਣ, ਹਿੰਦੀ ਅਨੁਵਾਦ ਅਤੇ ਹਿੰਦੀ ਆਮ ਗਿਆਨ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਸਾਰੇ ਮੰਡਲਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾ...
ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸੜਕ ਸੁਰੱਖਿਆ ਉਪਰਾਲਿਆਂ ਦੀ ਕੀਤੀ ਸਮੀਖਿਆ

ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸੜਕ ਸੁਰੱਖਿਆ ਉਪਰਾਲਿਆਂ ਦੀ ਕੀਤੀ ਸਮੀਖਿਆ

Local news
ਤਰਨ ਤਾਰਨ, 7 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਅੱਜ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸੜਕ ਸੁਰੱਖਿਆ ਉਪਰਾਲਿਆਂ ਦੀ ਸਮੀਖਿਆ ਕੀਤੀ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸੜਕ ਹਾਦਸਿਆਂ ਦੀ ਰੋਕਥਾਮ, ਟ੍ਰੈਫਿਕ ਪ੍ਰਬੰਧਨ, ਸੁਪਰੀਮ ਕੋਰਟ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹੇ ਵਿੱਚ ਪੀ.ਐਮ ਰਾਹਤ ਸਕੀਮ ਅਤੇ ਰਾਹ-ਵੀਰ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼, ਟ੍ਰੈਫਿਕ ਪੁਲਿਸ, ਟਰਾਂਸਪੋਰਟ ਤੇ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਕੂਲਾਂ ਵਿੱਚ ਚੱਲ ਰਹੀਆਂ ਸਕੂਲੀ ਬੱਸਾਂ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਹਿੱਟ ਐਂਡ ਰਨ ਦੇ ਮਾਮਲਿਆਂ ਦੀ ਸਮੀਖਿਆ ਕਰਦਿਆਂ ਪ...
ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

Punjab News
ਚੰਡੀਗੜ੍ਹ, 7 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 260ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 563 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 260ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 230 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 76,820 ਹੋ ਗਈ ਹੈ। ਇਸ ਤੋਂ ਇਲਾਵਾ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।...
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

Punjab News
ਚੰਡੀਗੜ੍ਹ, 7 ਅਕਤੂਬਰ: ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਕੋਲਡ ਸਟੋਰੇਜ ਖੇਤਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਐਸੋਸੀਏਸ਼ਨ ਵੱਲੋਂ ਰੱਖੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਜਾਇਜ਼ ਮੰਗ ਦਾ ਹੱਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਲਈ ਕੋਲਡ ਸਟੋਰੇਜਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਯੂਨਿਟਾਂ ਨਾਲ ਸਬੰਧਤ ਵੱਖ-ਵੱਖ ਮੁੱਦੇ ਬਾਗ਼ਬਾਨੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ। ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਕੋਲਡ ਸਟੋਰੇਜ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਸਹੂਲਤਾਂ ਕਿਸਾਨਾਂ ਦੀ ਉਪਜ ਨੂੰ ਸੁਰੱਖਿਅਤ ਰੱਖਣ ਦੇ ਨਾਲ-ਨਾਲ ਫਸਲਾਂ ਦੇ ਕਟਾਈ ਉਪਰੰਤ ਹੋਣ ...
ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

Punjab News
*ਚੰਡੀਗੜ੍ਹ/ਅੰਮ੍ਰਿਤਸਰ/ਲੁਧਿਆਣਾ, 7 ਅਕਤੂਬਰ:* ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਖਣਨ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਦੇਰ ਰਾਤ ਚਲਾਏ ਗਏ ਅਹਿਮ ਆਪ੍ਰੇਸ਼ਨ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਟ ਸਿੱਧੂ ਵਿਖੇ ਗ਼ੈਰ-ਕਾਨੂੰਨੀ ਰੇਤ ਖਣਨ ਵਾਲੀ ਥਾਂ ’ਤੇ ਛਾਪੇਮਾਰੀ ਕਰਦਿਆਂ ਮੌਕੇ ’ਤੇ ਚੱਲ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੇ ਮੌਕੇ ਤੋਂ ਤਿੰਨ ਜੇ.ਸੀ.ਬੀ. ਮਸ਼ੀਨਾਂ (ਚੈਸੀ ਨੰਬਰ  ਆਰ.ਏ.ਜੇ.3ਡੀ.ਐਕਸ.ਐਕਸ.4ਏ03117476, ਐਚ.ਏ.ਆਰ.3ਡੀ.ਐਕਸਐਕਸ.4ਕੇ03070706  ਤੇ ਇੱਕ ਬਿਨਾਂ ਨੰਬਰ ਵਾਲੀ ਜੇ.ਸੀ.ਬੀ. ਮਸ਼ੀਨ) ਅਤੇ ਸੱਤ ਟਿੱਪਰ ਟਰੱਕਾਂ (ਨੰਬਰ ਪੀ.ਬੀ 02 ਡੀ.ਐਕਸ 5572, ਪੀ.ਬੀ 02 ਈ.ਜੇ 0301, ਪੀ.ਬੀ 02 ਈ.ਸੀ 7695, ਪੀ.ਬੀ 02 ਈ.ਆਰ 7191, ਪੀ.ਬੀ 02 ਈ.ਈ 6944, ਪੀ.ਬੀ 02 ਈ.ਜੇ 0410 ਅਤੇ ਪੀ.ਬੀ 02 ਈ.ਕਿਊ 9399) ਦੀ ਪਛਾਣ ਕੀਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ‘ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐ...
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

Punjab News
ਚੰਡੀਗੜ੍ਹ/ਖੰਨਾ (ਲੁਧਿਆਣਾ), 7 ਅਕਤੂਬਰ: ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਜਗਰਾਉਂ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਜਗਰਾਉਂ ਦੇ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਝੋਨੇ ਦੇ ਖਰੀਦ ਸੀਜ਼ਨ 2026-27 ਦੌਰਾਨ 180 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਕਿਸਾਨਾਂ ਦੀ ਫ਼ਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਲਈ 42,786.68 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ.ਸੀ.ਐੱਲ.) ਆਰ.ਬੀ.ਆਈ. ਵੱਲੋਂ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਕਿਸਾਨਾਂ ਨੂੰ ਫ਼ਸਲ ਦੀ ਖਰੀਦ ਉ...
ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 7 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਅੱਠ ਵਿਅਕਤੀਆਂ ਨੂੰ 15 ਆਧੁਨਿਕ ਪਿਸਤੌਲਾਂ ਨਾਲ  ਗ੍ਰਿਫਤਾਰ ਕਰਕੇ ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਸੁੱਖਾ (20) ਵਾਸੀ ਪਿੰਡ ਪਾਟੋ ਹੀਰਾ ਸਿੰਘ (ਮੋਗਾ), ਭੱਲਾ ਸਿੰਘ (26) ਵਾਸੀ ਪਿੰਡ ਮਾਣੂਕੇ ਗਿੱਲ (ਮੋਗਾ), ਗੌਤਮ ਸਿੰਘ ਉਰਫ਼ ਬਿੱਲਾ (23) ਵਾਸੀ ਪਿੰਡ ਅਹਿਮਦਪੁਰਾ (ਤਰਨ ਤਾਰਨ), ਮਨਵੀਰ ਸਿੰਘ ਉਰਫ਼ ਗੁਰਵੀਰ ਸਿੰਘ (24), ਵਾਸੀ ਵਿਸ਼ਾਲ ਨਗਰ (ਲੁਧਿਆਣਾ), ਜਸਕਰਨਦੀਪ ਸਿੰਘ ਉਰਫ਼ ਜੱਸਾ(23) ਵਾਸੀ ਪਿੰਡ ਭੁੱਚਰ ਕਲਾਂ (ਤਰਨ ਤਾਰਨ); ਸਿਮਰਨਜੀਤ ਸੰਧੂ ਉਰਫ਼ ਬਿੱਲਾ (27) ਵਾਸੀ ਨੀਵੇਂ ਤੁੰਗ (ਅੰਮ੍ਰਿਤਸਰ); ਅਭੀ ਉਰਫ...