ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 9 ਜੁਲਾਈ 2026- ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਕਰ ਵਿਭਾਗ ਨੇ ਜਲੰਧਰ ਸਥਿਤ ਇੱਕ ਫਰਮ ਦੇ ਮਾਲਕ ਨੂੰ 55.35 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਨੂੰ ਅੰਜਾਮ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ, "ਇਸ ਅਹਿਮ ਕਾਰਵਾਈ ਨੇ ਲਗਭਗ 8.35 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ ਦੇ ਫਰਜ਼ੀ ਲੈਣ-ਦੇਣ ਨੂੰ ਸਫਲਤਾਪੂਰਵਕ ਰੋਕਿਆ ਹੈ, ਜੋ ਕਿ ਗਲਤ ਇੰਟੀਗ੍ਰੇਟਿਡ ਜੀ.ਐਸ.ਟੀ. ਰਿਫੰਡ ਦਾਅਵਿਆਂ ਰਾਹੀਂ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਿਹਾ ਸੀ।"
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਖੁਫੀਆ ਜਾਣਕਾਰੀ 'ਤੇ ਆਧਾਰਿਤ ਇਸ ਕਾਰਵਾਈ ਦਾ ਵੇਰਵਾ ਦਿੰਦਿਆਂ ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਰਾਜ ਜੀ.ਐਸ.ਟੀ. ਵਿਭਾਗ ਨੇ ਪੰਜਾਬ ਜੀ.ਐਸ.ਟੀ. ਐਕਟ, 2017 ਦੀ ਧਾਰਾ 69 ਦੇ ਤਹਿਤ ਜਲੰਧਰ ਦੀ ਮੈਸਰਜ਼ ਰੈਮਸਨਜ਼ ਕਾਰਪੋਰੇਸ਼ਨ (GSTIN 03BFDPB3574F1ZZ) ਦੇ ਮਾਲਕ ਭੁਪਿੰਦਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਡੀ ਮੁੱਢਲੀ ਜਾਂਚ ਤੋਂ ਪਤਾ ਲੱਗਾ ...








