ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮਾਪਿਆਂ ਦੀ ਵਰਕਸ਼ਾਪ ’ਚ ਲਿਆ ਹਿੱਸਾ
ਹੁਸ਼ਿਆਰਪੁਰ, 7 ਫਰਵਰੀ :- 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਗੋਕਲ ਨਗਰ, ਸਰਕਾਰੀ ਹਾਈ ਸਕੂਲ ਨਈ ਆਬਾਦੀ, ਸਰਕਾਰੀ ਪ੍ਰਾਇਮਰੀ ਸਕੂਲ ਨਈ ਆਬਾਦੀ, ਸਰਕਾਰੀ ਪ੍ਰਾਇਮਰੀ ਸਕੂਲ ਚੌਹਾਲ ਅਤੇ ਸੀ.ਐਚ.ਟੀ ਰੇਲਵੇ ਮੰਡੀ ਵਿਖੇ ਆਯੋਜਿਤ ਮਾਪਿਆਂ ਦੀ ਵਰਕਸ਼ਾਪ ਵਿੱਚ ਸ਼ਿਰਕਤ ਕਰਕੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਵਿਧਾਇਕ ਜਿੰਪਾ ਨੇ ਮਾਪਿਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ ਅਤੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਸੁਧਾਰ ਸਬੰਧੀ ਉਨ੍ਹਾਂ ਦੇ ਸੁਝਾਅ ਸੁਣੇ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।
ਵਿਧਾਇਕ ਜਿੰਪਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਅਸਲ ਅਤੇ ਸਥਾਈ ਤਬਦੀਲੀ ਤਾਂ ਹੀ ਸੰਭਵ ਹੈ ਜਦੋਂ ਸਰਕਾਰ, ਅਧਿਆਪਕ ਅਤੇ ਮਾਪੇ ਮਿਲ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਮੁੜ ਸੁਰਜੀਤ ਕਰਨ ਲਈ ਪ...








