Tuesday, October 27
Shadow

Tag: latest news

PRTC ਮੁਲਾਜ਼ਮਾਂ ਦੀ ਹੜਤਾਲ ’ਤੇ ਵਿੱਤ ਮੰਤਰੀ ਦਾ ਬਿਆਨ, ਬੋਲੇ- ਮੰਗਾਂ ’ਤੇ ਬਣੀ ਸਹਿਮਤੀ, ਜਲਦ ਜਾਰੀ ਹੋਵੇਗਾ ਲਿਖਤੀ ਪੱਤਰ

PRTC ਮੁਲਾਜ਼ਮਾਂ ਦੀ ਹੜਤਾਲ ’ਤੇ ਵਿੱਤ ਮੰਤਰੀ ਦਾ ਬਿਆਨ, ਬੋਲੇ- ਮੰਗਾਂ ’ਤੇ ਬਣੀ ਸਹਿਮਤੀ, ਜਲਦ ਜਾਰੀ ਹੋਵੇਗਾ ਲਿਖਤੀ ਪੱਤਰ

Breaking News
ਪਟਿਆਲਾ: PRTC, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਦੇ ਚੌਥੇ ਦਿਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਸਥਿਤ PRTC ਮੁੱਖ ਦਫ਼ਤਰ ਪਹੁੰਚੇ। ਇੱਥੇ ਉਨ੍ਹਾਂ ਨੇ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਹੜਤਾਲ ਕਾਰਨ ਪੰਜਾਬ ਵਿੱਚ ਬੱਸ ਸੇਵਾਵਾਂ ਪ੍ਰਭਾਵਿਤ ਹੋਣ ਕਾਰਨ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਟਿੰਗ ਤੋਂ ਬਾਅਦ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ "ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਵਿਭਾਗ ਵਿਚਕਾਰ ਸਹਿਮਤੀ ਬਣ ਗਈ ਹੈ।" ਉਨ੍ਹਾਂ ਭਰੋਸਾ ਦਿੱਤਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਲਦ ਹੀ ਲਿਖਤੀ ਪੱਤਰ ਜਾਰੀ ਕਰ ਦਿੱਤਾ ਜਾਵੇਗਾ। ਮੰਤਰੀ ਮੁਤਾਬਿਕ, ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਅਗਲੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਹੁਣ ਤੱਕ 50 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਦੂਜੇ ਪਾਸੇ, ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਹੁਣ ਤੱਕ 50 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਹਨ। ਉਨ੍ਹਾਂ ਦਾ ਇਲਜ਼ਾਮ ਹੈ ਕਿ ਮੰਗਾਂ ਮੰਨਣ ਦੇ ਬਾਵਜ...
ਭਾਰਤੀ ਮੂਲ ਦੀ 11 ਸਾਲਾ ਸ਼ਤਰੰਜ ਖਿਡਾਰੀ ਬਣੀ ‘ਇੰਟਰਨੈਸ਼ਨਲ ਮਾਸਟਰ’, 38 ਸਾਲ ਪੁਰਾਣਾ ਰਿਕਾਰਡ ਤੋੜ ਰਚਿਆ ਇਤਿਹਾਸ

ਭਾਰਤੀ ਮੂਲ ਦੀ 11 ਸਾਲਾ ਸ਼ਤਰੰਜ ਖਿਡਾਰੀ ਬਣੀ ‘ਇੰਟਰਨੈਸ਼ਨਲ ਮਾਸਟਰ’, 38 ਸਾਲ ਪੁਰਾਣਾ ਰਿਕਾਰਡ ਤੋੜ ਰਚਿਆ ਇਤਿਹਾਸ

Sports
ਲੰਡਨ: ਭਾਰਤੀ ਮੂਲ ਦੀ ਅੰਗਰੇਜ਼ ਸ਼ਤਰੰਜ ਖਿਡਾਰਨ ਬੋਧਨਾ ਸ਼ਿਵਾਨੰਦਨ 11 ਸਾਲ ਦੀ ਉਮਰ ਵਿੱਚ ਹੀ ਇਤਿਹਾਸ ਰਚ ਰਹੀ ਹੈ। ਉਹ ਇੰਨੀ ਛੋਟੀ ਉਮਰ ਵਿੱਚ ਹੀ ਇੰਟਰਨੈਸ਼ਨਲ ਮਾਸਟਰ ਬਣ ਗਈ ਹੈ। ਜਿਸ ਨਾਲ ਉਹ ਸਭ ਤੋਂ ਘੱਟ ਉਮਰ ਦੀ ਮਹਿਲਾ ਇੰਟਰਨੈਸ਼ਨਲ ਮਾਸਟਰ ਬਣ ਗਈ ਹੈ। ਇਸ ਨਾਲ ਉਸਨੇ ਹੰਗਰੀ ਦੀ ਮਹਿਲਾ ਸ਼ਤਰੰਜ ਖਿਡਾਰਨ ਜੂਡਿਥ ਦਾ 1988 ਤੋਂ ਚਲਾ ਆ ਰਿਹਾ ਰਿਕਾਰਡ ਤੋੜ ਦਿੱਤਾ ਹੈ। ਬੋਧਨਾ ਨੇ 11 ਸਾਲ 7 ਮਹੀਨੇ ਦੀ ਉਮਰ ਵਿੱਚ ਇਹ ਪ੍ਰਾਪਤੀ ਹਾਸਲ ਕਰਕੇ ਪੋਲਗਰ ਨੂੰ ਪਿੱਛੇ ਛੱਡ ਦਿੱਤਾ, ਜਿਨ੍ਹਾਂ ਨੇ 1988 ਵਿੱਚ 12 ਸਾਲ ਦੀ ਉਮਰ ਵਿੱਚ ਇਹ ਪ੍ਰਾਪਤੀ ਹਾਸਲ ਕੀਤੀ ਸੀ। ਬੋਧਨਾ ਨੂੰ ਵਧਾਈ ਇਹ ਵੱਡੀ ਪ੍ਰਾਪਤੀ ਹਾਸਲ ਕਰਨ 'ਤੇ ਯੂਰਪੀਅਨ ਸ਼ਤਰੰਜ ਯੂਨੀਅਨ ਅਤੇ ਇੰਗਲਿਸ਼ ਚੈਸ ਫੈਡਰੇਸ਼ਨ ਨੇ ਬੋਧਨਾ ਨੂੰ ਵਧਾਈ ਵੀ ਦਿੱਤੀ। ਇੰਗਲੈਂਡ ਫੈਡਰੇਸ਼ਨ ਦੇ ਇੰਟਰਨੈਸ਼ਨਲ ਚੈਸ ਡਾਇਰੈਕਟਰ, IM ਮੈਲਕਮ ਪੇਨ ਨੇ ਕਿਹਾ, 'ਮੈਂ ਬੋਧਨਾ ਨੂੰ ਇੱਕ ਅਜਿਹੀ ਪ੍ਰਤਿਭਾ ਕਹਿ ਸਕਦਾ ਹਾਂ ਜੋ ਪੀੜ੍ਹੀ ਵਿੱਚ ਇੱਕ ਵਾਰ ਹੀ ਦੇਖਣ ਨੂੰ ਮਿਲਦੀ ਹੈ। ਉਹ ਕੀ ਕੁਝ ਹਾਸਲ ਕਰ ਸਕਦੀ ਹੈ, ਇਸਦੀ ਕੋਈ ਸੀਮਾ ਨਹੀਂ ਹੈ।' ਯੂਰਪੀਅਨ ਚੈੱਸ...
ਜੇਕਰ ਤੁਹਾਡੇ ਕੋਲ ਇਹ 5 ਆਦਤਾਂ ਹਨ, ਤਾਂ ਤੁਸੀਂ ਕਿੰਨੀ ਵੀ ਕੋਸ਼ਿਸ਼ ਕਰੋ, ਤੁਸੀਂ ਭਾਰ ਨਹੀਂ ਘਟਾ ਸਕੋਗੇ

ਜੇਕਰ ਤੁਹਾਡੇ ਕੋਲ ਇਹ 5 ਆਦਤਾਂ ਹਨ, ਤਾਂ ਤੁਸੀਂ ਕਿੰਨੀ ਵੀ ਕੋਸ਼ਿਸ਼ ਕਰੋ, ਤੁਸੀਂ ਭਾਰ ਨਹੀਂ ਘਟਾ ਸਕੋਗੇ

Local news
HABITS THAT STOPPED LOSING WEIGHT: ਬਹੁਤ ਸਾਰੇ ਲੋਕ ਭਾਰ ਘਟਾਉਣ ਲਈ ਆਪਣੀਆਂ ਖਾਣ-ਪੀਣ ਦੀਆਂ ਆਦਤਾਂ ਬਦਲਦੇ ਹਨ। ਉਹ ਡਾਈਟ ਸੋਡਾ ਲਈ ਸਾਫਟ ਡਰਿੰਕਸ ਦੀ ਥਾਂ ਲੈਂਦੇ ਹਨ, ਰਿਫਾਇੰਡ ਆਟੇ ਦੇ ਬਿਸਕੁਟਾਂ ਦੀ ਬਜਾਏ ਗਿਰੀਆਂ ਦੀ ਚੋਣ ਕਰਦੇ ਹਨ, ਅਤੇ ਉੱਚ-ਕੈਲੋਰੀ ਵਾਲੇ ਭੋਜਨ ਦੀ ਬਜਾਏ ਫਾਈਬਰ ਨਾਲ ਭਰਪੂਰ ਭੋਜਨ ਅਤੇ ਸਲਾਦ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਦੇ ਹਨ। ਫਿਰ ਵੀ, ਇਸ ਸਾਰੇ ਯਤਨਾਂ ਦੇ ਬਾਵਜੂਦ, ਇਹ ਨਿਰਾਸ਼ਾਜਨਕ ਹੋ ਸਕਦਾ ਹੈ ਜਦੋਂ ਜ਼ਿੱਦੀ ਪੇਟ ਦੀ ਚਰਬੀ ਘੱਟ ਨਹੀਂ ਹੋ ਰਹੀ ਹੈ। ਜੇਕਰ ਤੁਸੀਂ ਸੋਚ ਰਹੇ ਹੋ, "ਇਸ ਸਭ ਦੇ ਬਾਵਜੂਦ ਮੈਂ ਅਜੇ ਵੀ ਭਾਰ ਕਿਉਂ ਨਹੀਂ ਘਟਾ ਰਿਹਾ?" ਇਹ ਸੰਭਵ ਹੈ ਕਿ ਸਮੱਸਿਆ ਤੁਹਾਡੀ ਖੁਰਾਕ ਨਹੀਂ ਹੈ, ਸਗੋਂ ਤੁਹਾਡੀਆਂ ਆਦਤਾਂ ਹਨ। ਤੁਹਾਨੂੰ ਕੁਝ ਛੋਟੀਆਂ ਰੋਜ਼ਾਨਾ ਆਦਤਾਂ ਨੂੰ ਬਦਲਣ ਦੀ ਜ਼ਰੂਰਤ ਹੋ ਸਕਦੀ ਹੈ ਜੋ ਅਣਜਾਣੇ ਵਿੱਚ ਤੁਹਾਡੀ ਕੈਲੋਰੀ ਦੀ ਮਾਤਰਾ ਵਧਾ ਰਹੀਆਂ ਹਨ। ਸਰ ਐਚ.ਐਨ. ਰਿਲਾਇੰਸ ਫਾਊਂਡੇਸ਼ਨ ਹਸਪਤਾਲ ਦੇ ਪੋਸ਼ਣ ਅਤੇ ਡਾਇਟੈਟਿਕਸ ਵਿਭਾਗ ਦੇ ਮੁਖੀ ਡਾ. ਆਈਲੀਨ ਕੈਂਡੀ ਤੋਂ ਜਾਣੋ ਕਿ ਉਹ ਆਦਤਾਂ ਕੀ ਹਨ... ਡਾ. ਆਈਲੀਨ ਕੈਂਡੀ ਕਹਿੰ...
ਮੰਦਰ ਅੰਦਰ ਬੱਚੀ ਨਾਲ ਜਿਨਸੀ ਸ਼ੋਸ਼ਣ, ਵੀਡੀਓ ਦੇਖ ਭੜਕੀ ਗਾਇਕਾ ਜੈਨੀ ਜੌਹਲ

ਮੰਦਰ ਅੰਦਰ ਬੱਚੀ ਨਾਲ ਜਿਨਸੀ ਸ਼ੋਸ਼ਣ, ਵੀਡੀਓ ਦੇਖ ਭੜਕੀ ਗਾਇਕਾ ਜੈਨੀ ਜੌਹਲ

Entertainment
ਚੰਡੀਗੜ੍ਹ: ਪੰਜਾਬੀ ਗਾਇਕਾ ਜੈਨੀ ਜੌਹਲ ਨੇ ਮੰਦਰ ਅੰਦਰ ਇੱਕ ਬੱਚੀ ਨਾਲ ਵਾਪਰੀ ਕਥਿਤ ਘਟਨਾ ਨੂੰ ਲੈ ਕੇ ਔਰਤਾਂ ਅਤੇ ਬੱਚੀਆਂ ਦੀ ਸੁਰੱਖਿਆ 'ਤੇ ਗੰਭੀਰ ਸਵਾਲ ਚੁੱਕੇ ਹਨ। ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝੀ ਕਰਦਿਆਂ ਇਸ ਮਾਮਲੇ 'ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਜੀ ਹਾਂ...ਜੈਨੀ ਜੌਹਲ ਵੱਲੋਂ ਸਾਂਝੀ ਕੀਤੀ ਗਈ ਵੀਡੀਓ ਵਿੱਚ ਇੱਕ ਮੰਦਰ ਦੇ ਅੰਦਰ ਦੀ ਇੱਕ ਵੀਡੀਓ ਦੇਖੀ ਜਾ ਸਕਦੀ ਹੈ। ਵੀਡੀਓ ਵਿੱਚ ਇੱਕ ਬੱਚੀ ਅਤੇ ਇੱਕ ਹੋਰ ਵਿਅਕਤੀ ਨਜ਼ਰ ਆ ਰਿਹਾ ਹੈ। ਦਰਅਸਲ, ਪੂਨੇ ਦੇ ਨਿਗੜੀ ਇਲਾਕੇ ਵਿੱਚ ਇੱਕ ਸ਼ਿਵ ਮੰਦਰ ਦੇ ਅੰਦਰ ਇੱਕ ਨਾਬਾਲਗ ਲੜਕੀ ਨਾਲ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕੀਤਾ ਗਿਆ। 10 ਅਕਤੂਬਰ ਨੂੰ ਵਾਪਰੀ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਨੇ ਵਿਆਪਕ ਜਨਤਕ ਰੋਸ ਪੈਦਾ ਕੀਤਾ। ਪੁਲਿਸ ਨੇ ਵਿਅਕਤੀ, ਜੋ ਕਿ ਇੱਕ ਠੇਕਾ ਮਜ਼ਦੂਰ ਹੈ, ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਇਸ ਘਟਨਾ ਨੇ ਧਾਰਮਿਕ ਸਥਾਨਾਂ 'ਤੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ। ਹੁਣ ਗਾਇਕਾ ਜੈਨੀ ਜੌਹਲ ਨੇ...
ਐਤਵਾਰ ਨੂੰ ਹੋਣ ਵਾਲੀ ਗਰੁੱਪ-ਡੀ ਭਰਤੀ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ

ਐਤਵਾਰ ਨੂੰ ਹੋਣ ਵਾਲੀ ਗਰੁੱਪ-ਡੀ ਭਰਤੀ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ

Local news
ਤਰਨ ਤਾਰਨ, 24 ਅਕਤੂਬਰ ( - ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ ਖਾਲੀ ਪਈਆਂ ਗਰੁੱਪ-ਡੀ ਦੀਆਂ ਅਸਾਮੀਆਂ ਨੂੰ ਭਰਨ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਰਾਹੀਂ ਕੀਤੀ ਜਾ ਰਹੀ ਭਰਤੀ ਲਈ 25 ਅਕਤੂਬਰ (ਐਤਵਾਰ) ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 1:30 ਵਜੇ ਤੱਕ ਹੋਣ ਵਾਲੀ ਲਿਖਤੀ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਤਰਨ ਸ੍ਰੀ ਰਾਹੁਲ ਦੁਆਰਾ ਜ਼ਿਲ੍ਹੇ ਵਿੱਚ ਹੋਣ ਵਾਲੀ ਇਸ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੇਸ਼ ਸ਼ਰਮਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੰਗਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਕੰਵਲਜੀਤ ਸਿੰਘ ਵੱਲੋਂ ਵੀ ਇਸ ਪ੍ਰੀਖਿਆ ਦੀਆਂ ਤਿਆਰੀਆਂ ਦਾ ਮੁਕੰਮਲ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਤਰਨ ਤਾਰਨ ...
ਏਸ਼ੀਅਨ ਹਾਕੀ ਟੀਮਾਂ ਦਾ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਜਲੰਧਰ ’ਚ ਨਿੱਘਾ ਸਵਾਗਤ

ਏਸ਼ੀਅਨ ਹਾਕੀ ਟੀਮਾਂ ਦਾ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਜਲੰਧਰ ’ਚ ਨਿੱਘਾ ਸਵਾਗਤ

Local news
ਜਲੰਧਰ, 24 ਅਕਤੂਬਰ : ਅੰਤਰਰਾਸ਼ਟਰੀ ਹਾਕੀ ਟੀਮਾਂ ਦਾ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ (ਬਰਲਟਨ ਪਾਰਕ) ਵਿਖੇ ਪਹੁੰਚਣ ’ਤੇ ਪੰਜਾਬੀ ਭੰਗੜੇ ਦੀਆਂ ਜੋਸ਼ੀਲੀਆਂ ਤਾਲਾਂ ਤੇ ਉਤਸ਼ਾਹ ਨਾਲ ਸ਼ਾਨਦਾਰ ਅਤੇ ਰਵਾਇਤੀ ਢੰਗ ਨਾਲ ਸਵਾਗਤ ਕੀਤਾ ਗਿਆ। ਬੰਗਲਾਦੇਸ਼, ਜਾਪਾਨ, ਚੀਨ ਅਤੇ ਮਲੇਸ਼ੀਆ ਦੀਆਂ ਟੀਮਾਂ ਅਭਿਆਸ ਸੈਸ਼ਨਾਂ ਲਈ ਸਟੇਡੀਅਮ ਪਹੁੰਚੀਆਂ, ਜਿਥੇ ਸਥਾਨਕ ਵਸਨੀਕਾਂ ਅਤੇ ਹਾਕੀ ਦੇ ਉੱਭਰਦੇ ਨੌਜਵਾਨ ਖਿਡਾਰੀਆਂ ਨੇ 27 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਪੁਰਸ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਇਨ੍ਹਾਂ ਖਿਡਾਰੀਆਂ ਦਾ ਸਵਾਗਤ ਕੀਤਾ। ਇਹ ਅਹਿਮ ਖੇਡ ਸਮਾਗਮ ਸੂਬੇ ਲਈ ਇੱਕ ਇਤਿਹਾਸਕ ਮੀਲ ਪੱਥਰ ਹੈ ਕਿਉਂਕਿ ਪੰਜਾਬ ਵਿੱਚ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਰਾਜ ਇਸ ਵੱਕਾਰੀ ਟੂਰਨਾਮੈਂਟ ਨੂੰ ਭਾਰਤੀ ਹਾਕੀ ਦੇ ਗੜ੍ਹ ਵਿੱਚ ਲਿਆਉਣ ਵਿੱਚ ਸਫ਼ਲ ਰਿਹਾ ਹੈ। ਬਿਹਤਰੀਨ ਅਨੁਭਵ ਨੂੰ ਯਕੀਨੀ ਬਣਾਉਣ ਲਈ ...
ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜਲੰਧਰ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ

ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜਲੰਧਰ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ

Local news
ਜਲੰਧਰ, 24 ਅਕਤੂਬਰ : ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਤਹਿਤ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ।  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਇਹ ਕੈਂਪ ਲਗਾਏ ਗਏ ਸਨ, ਤਾਂ ਜੋ ਯੋਗ ਵੋਟਰਾਂ ਨੂੰ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿ ਕੇ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਮੌਜੂਦਾ ਵੇਰਵਿਆਂ ਦੀ ਜਾਂਚ ਕਰਨ, ਆਪਣਾ ਨਾਮ ਦਰਜ ਕਰਵਾਉਣ, ਵੇਰਵਿਆਂ ਵਿੱਚ ਲੋੜੀਂਦੀ ਸੋਧ ਕਰਵਾਉਣ ਅਤੇ ਚੋਣਾਂ ਨਾਲ ਸਬੰਧਤ ਹੋਰ ਸੇਵਾਵਾਂ ਸਬੰਧੀ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਦੇ ਨਾਲ ਹੀ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਅਤੇ ਆਪਣੇ ਵੇਰਵਿਆਂ ਦੀ ਪੁਸ਼ਟੀ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸ਼੍ਰੀ ਵਾਲੀਆ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣ...
ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਜ਼ੋਰਾਂ ‘ਤੇ

ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਜ਼ੋਰਾਂ ‘ਤੇ

Local news
ਬਰਨਾਲਾ, 24 ਅਕਤੂਬਰ-    ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਪ-ਮੰਡਲ ਮੈਜਿਸਟ੍ਰੇਟ ਤਪਾ ਸ਼੍ਰੀ ਆਯੂਸ਼ ਗੋਇਲ ਆਈ ਏ ਐਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਦੇ ਮੀਟਿੰਗ ਹਾਲ ਵਿਚ ਕਲੱਸਟਰ ਅਫ਼ਸਰਾਂ ਅਤੇ ਸਹਾਇਕ ਕਲੱਸਟਰ ਅਫ਼ਸਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐਸ.ਡੀ.ਐਮ. ਆਯੂਸ਼ ਗੋਇਲ ਨੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਤਿਆਰੀਆਂ ਅਤੇ ਜ਼ਮੀਨੀ ਪੱਧਰ 'ਤੇ ਨਿਗਰਾਨੀ ਦਾ ਜਾਇਜ਼ਾ ਲਿਆ। ਉਨ੍ਹਾਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹਵਾ ਦੀ ਗੁਣਵੱਤਾ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਜਨਤਕ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਵਿੱਚ ਜਾਗਰੂਕਤਾ ਫੈਲਾਉਣ ਵਿੱਚ ਕਲੱਸਟਰ ਅਤੇ ਸਹਾਇਕ ਕਲੱਸਟਰ ਅਧਿਕਾਰੀਆਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ। ਜ਼ੀਰੋ-ਟੋਲਰੈਂਸ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਆ...
ਯੁੱਧ ਨਸ਼ਿਆਂ ਵਿਰੁੱਧ: ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਹੌਟਸਪੌਟ ਖੇਤਰਾਂ ਦੀ ਕਰੜੀ ਨਜ਼ਰਸਾਨੀ

ਯੁੱਧ ਨਸ਼ਿਆਂ ਵਿਰੁੱਧ: ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਹੌਟਸਪੌਟ ਖੇਤਰਾਂ ਦੀ ਕਰੜੀ ਨਜ਼ਰਸਾਨੀ

Punjab News
ਬਰਨਾਲਾ, 24 ਅਕਤੂਬਰ-        ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ 2.0’ ਤਹਿਤ ਨਸ਼ਿਆਂ ਤੋਂ ਵੱਧ ਪ੍ਰਭਾਵਿਤ ਪੇਂਡੂ ਅਤੇ ਸ਼ਹਿਰੀ ਖੇਤਰਾਂ (ਹੌਟਸਪੌਟ) ਦੀ ਸ਼ਨਾਖ਼ਤ ਕਰਕੇ ਨੇੜਿਓਂ ਨਜ਼ਰਸਾਨੀ ਕਰਨ ਦੇ ਨਾਲ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਬੰਧਤ ਖੇਤਰਾਂ ਦੇ ਸੁੰਦਰੀਕਰਨ ਦੀ ਮੁਹਿੰਮ ਵਿੱਢੀ ਗਈ ਹੈ।     ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਜ਼ਿਲ੍ਹੇ ਵਿਚ 10 ਹੌਟਸਪੌਟ ਥਾਵਾਂ ਦੀ ਸ਼ਨਾਖ਼ਤ ਕਰਕੇ ਜਿੱਥੇ ਇਨ੍ਹਾਂ ਥਾਵਾਂ ਦੀ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ ਓਥੇ ਸਾਫ ਸਫ਼ਾਈ, ਸਟਰੀਟ ਲਾਈਟਾਂ, ਸੀਸੀਟੀਵੀ ਕੈਮਰੇ, ਚਾਰਦੀਵਾਰੀ ਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਾਉਣ ਦੀ ਪ੍ਰਕ੍ਰਿਆ ਵਿੱਢੀ ਗਈ ਹੈ ਤਾਂ ਜੋ ਖਾਲੀ ਇਮਾਰਤਾਂ, ਪਲਾਟਾਂ, ਸੁੰਨੀਆਂ ਥਾਵਾਂ ਨੂੰ ਨਸ਼ਿਆਂ ਦੀ ਵਰਤੋਂ ਲਈ ਨਾ ਵਰਤਿਆ ਜਾ ਸਕੇ।    ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਅਤੇ ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ ਦੀ ਅਗਵਾਈ ਹੇਠਲੀ ਟੀਮ ਵਲੋਂ ਅੱਜ ਇੱਥੇ ਹੌਟਸਪੌ...
ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਟੇਟ ਐਗਮਾਰਕ ਲੈਬ ਫ਼ਰੀਦਕੋਟ ਵਿਖੇ ਆਧੁਨਿਕ ਕਿਸਾਨ ਸਿਖਲਾਈ ਹਾਲ ਦਾ ਨੀਂਹ ਪੱਥਰ ਰੱਖਿਆ

ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਟੇਟ ਐਗਮਾਰਕ ਲੈਬ ਫ਼ਰੀਦਕੋਟ ਵਿਖੇ ਆਧੁਨਿਕ ਕਿਸਾਨ ਸਿਖਲਾਈ ਹਾਲ ਦਾ ਨੀਂਹ ਪੱਥਰ ਰੱਖਿਆ

Punjab News
ਫ਼ਰੀਦਕੋਟ, 24 ਅਕਤੂਬਰ- ਸਟੇਟ ਐਗਮਾਰਕ ਲੈਬ ਫ਼ਰੀਦਕੋਟ ਵਿਖੇ ‘ਮੁੱਲ-ਵਾਧਾ ਸੇਵਾਵਾਂ ਰਾਹੀਂ ਹੁਨਰ ਵਿਕਾਸ, ਉੱਦਮਸ਼ੀਲਤਾ ਨੂੰ ਉਤਸ਼ਾਹਿਤ ਕਰਨ ਅਤੇ ਮੰਡੀ ਪ੍ਰਣਾਲੀ ਦੀ ਕਾਰਜਕੁਸ਼ਲਤਾ’ ਪ੍ਰਾਜੈਕਟ ਅਧੀਨ ਬਣਾਏ ਜਾਣ ਵਾਲੇ ਆਧੁਨਿਕ ਕਿਸਾਨ ਸਿਖਲਾਈ ਹਾਲ ਦਾ ਨੀਂਹ ਪੱਥਰ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਰੱਖਿਆ ਗਿਆ। ਇਸ ਦੇ ਨਾਲ ਹੀ ਮੰਤਰੀ ਵੱਲੋਂ ਫ਼ਰੀਦਕੋਟ ਵਿਖੇ ਭੋਂ ਪਰਖ ਪ੍ਰਯੋਗਸ਼ਾਲਾ ਦੇ ਨਵੀਨੀਕਰਨ ਅਤੇ ਇੱਕ ਨਵੇਂ ਹਾਲ ਦੀ ਉਸਾਰੀ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਕਿਸਾਨਾਂ ਨੂੰ ਆਧੁਨਿਕ ਸਿਖਲਾਈ ਸਹੂਲਤਾਂ, ਮਿੱਟੀ ਦੀ ਸਿਹਤ ਬਾਰੇ ਵਿਗਿਆਨਕ ਜਾਣਕਾਰੀ ਅਤੇ ਖੇਤੀ ਉਤਪਾਦਾਂ ਦਾ ਵਧੇਰੇ ਮੁੱਲ ਪ੍ਰਾਪਤ ਕਰਨ ਲਈ ਲੋੜੀਂਦਾ ਮਾਰਗਦਰਸ਼ਨ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਹ ਸਮਾਗਮ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਡਾ. ਗੁਰਜੀਤ ਸਿੰਘ ਬਰਾੜ...