Thursday, October 29
Shadow

Tag: latest news

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

Punjab News
*ਚੰਡੀਗੜ੍ਹ, 6 ਅਕਤੂਬਰ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਲੋਕਾਂ ਨੂੰ ਸਾਫ਼ ਅਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਆਪਣੇ ਯਤਨਾਂ ਦਾ ਦਾਇਰਾ ਲਗਾਤਾਰ ਵਧਾ ਰਹੀ ਹੈ। ਇਸੇ ਵਚਨਬੱਧਤਾ ਤਹਿਤ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ 267 ਕਰੋੜ ਰੁਪਏ ਦੀ ਲਾਗਤ ਵਾਲੀ ਨਹਿਰੀ ਪਾਣੀ ਆਧਾਰਤ ਬਹੁਪੱਖੀ ਜਲ ਸਪਲਾਈ ਸਕੀਮ ਦਾ ਉਦਘਾਟਨ ਕੀਤਾ। ਇਹ ਨਹਿਰੀ ਪਾਣੀ ਪ੍ਰਾਜੈਕਟ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਦੇ ਲਗਭਗ 3 ਲੱਖ ਲੋਕਾਂ ਅਤੇ 167 ਪਿੰਡਾਂ ਦੇ 45000 ਤੋਂ ਵਧ ਘਰਾਂ ਨੂੰ ਸਾਫ਼ ਅਤੇ ਪੀਣਯੋਗ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਏਗਾ। ਇਹ ਯੋਜਨਾ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਅਤੇ ਨਹਿਰੀ ਪਾਣੀ ਸਪਲਾਈ ਪ੍ਰਣਾਲੀਆਂ ਰਾਹੀਂ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਵੱਲ ਵੀ ਵਡਮੁੱਲਾ ਕਦਮ ਹੈ। ਪ੍ਰਾਜੈਕਟ ਦੀ ਸ਼ੁਰੂਆਤ ਪਿੱਛੋਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਨਹਿਰੀ ਪਾਣੀ ਨੂੰ ਟਰੀਟ ਕਰਕੇ ਪੀਣਯੋਗ ਬਣਾਉਣ ਲਈ 39 ਐਮ.ਐ...
ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 6 ਅਕਤੂਬਰ 2026- ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਦੀ ਪ੍ਰਮੁੱਖ ਸਕੀਮ "ਬਿੱਲ ਲਿਆਓ ਇਨਾਮ ਪਾਓ" (ਮੇਰਾ ਬਿੱਲ ਸਕੀਮ) ਵਿੱਚ ਇੱਕ ਹੋਰ ਸਾਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ, "ਇਸ ਸਕੀਮ ਤਹਿਤ ਹੁਣ ਤੱਕ 9.40 ਕਰੋੜ ਰੁਪਏ ਦੇ ਜੁਰਮਾਨੇ ਦੀ ਮੰਗ ਕੀਤੀ ਗਈ ਹੈ (ਜਿਸ ਵਿੱਚੋਂ 7.31 ਕਰੋੜ ਰੁਪਏ ਦੀ ਵਸੂਲੀ ਹੋ ਚੁੱਕੀ ਹੈ), 135 ਨਵੇਂ ਡੀਲਰ ਰਜਿਸਟਰ ਕੀਤੇ ਗਏ, ਅਤੇ ਵਿੱਤੀ ਵਰ੍ਹੇ 2025–26 ਤੇ 2026–27 ਦੌਰਾਨ ਕੱਢੇ ਗਏ 4,058 ਡਰਾਵਾਂ ਵਿੱਚ 3,548 ਪ੍ਰਮਾਣਿਤ ਲੱਕੀ ਡਰਾਅ ਜੇਤੂਆਂ ਨੂੰ 2.30 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ। ਇਸ ਸਕੀਮ ਨੇ ਨਿਯਮਾਂ ਦੀ ਪਾਲਣਾ ਕਰਵਾਉਣ ਅਤੇ ਲੋਕਾਂ ਨੂੰ ਉਤਸ਼ਾਹਿਤ ਕਰਨ, ਦੋਵਾਂ ਪੱਖਾਂ ਤੋਂ ਸ਼ਾਨਦਾਰ ਨਤੀਜੇ ਦਿੱਤੇ ਹਨ।" ਇਸ ਪਹਿਲਕਦਮੀ ਦੀ ਕਾਮਯਾਬੀ 'ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਸ ਸਕੀਮ ਰਾਹੀਂ ਬਿੱਲਾਂ ਦੀ ਪੁਖ਼ਤਾ ਜਾਂਚ ਯਕੀਨੀ ਬਣੀ ਅਤ...
30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Breaking News
ਚੰਡੀਗੜ੍ਹ, 6 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਵਿਖੇ ਤਾਇਨਾਤ ਸਬ-ਡਿਵੀਜ਼ਨਲ ਇੰਜੀਨੀਅਰ (ਐਸ.ਡੀ.ਈ.) ਅਗਮਜੋਤ ਸਿੰਘ ਨੂੰ 1,25,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਬਤੌਰ ਪਹਿਲੀ ਕਿਸ਼ਤ 30,000 ਰੁਪਏ ਲੈਂਦਿਆਂ ਉਸਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇੱਥੇ ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਬ-ਡਿਵੀਜ਼ਨ ਨੰਬਰ 2, ਕਪੂਰਥਲਾ ਵਿਖੇ ਤਾਇਨਾਤ ਇੱਕ ਸਬ-ਡਿਵੀਜ਼ਨਲ ਕਲਰਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਾ ਤਬਾਦਲਾ ਮੁਲਜ਼ਮ ਐਸ.ਡੀ.ਈ. ਅਗਮਜੋਤ ਸਿੰਘ ਵੱਲੋਂ 5 ਅਕਤੂਬਰ 2026 ਨੂੰ ਪਿੰਡ ਚੱਕੋਕੀ, ਜ਼ਿਲ੍ਹਾ ਕਪੂਰਥਲਾ ਦੀ ਜਲ ਸਪਲਾਈ ਸਕੀਮ ਵਿਖੇ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸ਼ਿਕਾਇਤ ਕਰਤਾ ਦਾ ਘਰ ਤਾਇਨਾਤੀ ਵਾਲੀ ਥਾਂ ਤੋਂ ਕਾਫ਼ੀ ਦੂਰ ਸੀ, ਇਸ ਲਈ ਉਸਨ...
ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab Politics
ਸਰਦੂਲਗੜ੍ਹ, 5 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਆਪਣੀਆਂ ਲੋਕ-ਪੱਖੀ ਨੀਤੀਆਂ ਨੂੰ ਨਿਰੰਤਰ ਜਾਰੀ ਰੱਖੇਗੀ, ਜਿਨ੍ਹਾਂ ਵਿੱਚ ਔਰਤਾਂ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’, ਘਰਾਂ ਲਈ ਮੁਫ਼ਤ ਬਿਜਲੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਅਤੇ “ਨੋ ਕੈਸ਼, ਨੋ ਫਰਮਾਇਸ਼” ਦੀ ਪਾਰਦਰਸ਼ੀ ਪ੍ਰਣਾਲੀ ਰਾਹੀਂ ਸਰਕਾਰੀ ਨੌਕਰੀਆਂ ਦੇਣਾ ਸ਼ਾਮਲ ਹੈ। ਇਸ ਦੇ ਨਾਲ ਹੀ ਉਨ੍ਹਾਂ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਪਾਰਟੀਆਂ ਇਨ੍ਹਾਂ ਲੋਕ ਭਲਾਈ ਕਾਰਜਾਂ ਦਾ ਵਿਰੋਧ ਕਰ ਰਹੀਆਂ ਹਨ ਅਤੇ ਉਨ੍ਹਾਂ ਕੋਲ ਪੰਜਾਬ ਲਈ ਕੋਈ ਸਪੱਸ਼ਟ ਵਿਜ਼ਨ ਨਹੀਂ ਹੈ। ਸਰਦੂਲਗੜ੍ਹ ਹਲਕੇ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੀਤੇ ਵਾਅਦਿਆਂ ਨਾਲੋਂ ਵੱਧ ਕੰਮ ਕਰ ਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ, ਜਨਤਕ ਸਹੂਲਤਾਂ ਦਾ ਪਸਾਰ ਕੀਤਾ ਹੈ ਅਤੇ ਅਜਿਹਾ ਮਾਹੌਲ ਸਿਰਜਿਆ ਹੈ, ਜਿਸ ਨਾਲ ਪੰਜਾਬ ਦੇ ਪਿੰਡਾਂ ਵਿੱਚੋਂ ਉੱਭਰੇ ਖਿਡਾਰੀ ਓਲੰਪਿਕ ਤਗ਼ਮੇ ਜਿੱਤ ਕੇ ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ SING FORUM ਵਿੱਚ ਵੱਖ-ਵੱਖ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ SING FORUM ਵਿੱਚ ਵੱਖ-ਵੱਖ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੁਲਾਕਾਤ

Haryana
ਚੰਡੀਗੜ੍ਹ, 5 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਿੰਘਾਪੁਰ ਵਿੱਚ 'SING FORUM' ਦੇ ਮੰਚ 'ਤੇ ਵੱਖ-ਵੱਖ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਨਿਵੇਸ਼ ਦੇ ਨਵੇਂ ਮੌਕਿਆਂ ਬਾਰੇ ਵਿਸਤ੍ਰਿਤ ਚਰਚਾ ਕੀਤੀ। ਇਸ ਮੀਟਿੰਗ ਵਿੱਚ ਸੂਬੇ ਵਿੱਚ ਡਾਟਾ ਸੈਂਟਰ ਸਥਾਪਤ ਕਰਨ, ਹਿਸਾਰ ਦੇ ਆਸ-ਪਾਸ ਰੱਖਿਆ ਖੇਤਰ ਵਿੱਚ ਨਿਵੇਸ਼, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਨਵੀ ਤਕਨੀਕ ਅਪਣਾਉਣ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਉੱਦਮੀਆਂ ਅਤੇ ਨਿਵੇਸ਼ਕਾਂ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ। ਉਨ੍ਹਾਂ ਸਾਰੇ ਮੌਜੂਦ ਉੱਦਮੀਆਂ ਨੂੰ ਹਰਿਆਣਾ ਆਉਣ ਅਤੇ ਇੱਥੇ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਸ੍ਰੀ ਨਾਇਬ ਸਿੰਘ ਸੈਣੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਨਿਵੇਸ਼ਕਾਂ ਦੇ ਹਰ ਕਦਮ 'ਤੇ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ ਅਤੇ ਸਾਰੀਆਂ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਏਗੀ। ਮੀਟਿੰਗ ਵਿੱਚ ਪਾਣੀਪਤ ‘ਚ ਹਾਊਸਿੰਗ ਖੇਤਰ ਦੇ ਵਿਕਾਸ ਸਬੰਧੀ ਵਿਸ਼ਿਆਂ 'ਤੇ ਵੀ ਡੂੰਘਾ ਮੰਥਨ ਹੋਇਆ। ਇਸੇ ਲੜੀ ਤ...
ਵੈਭਵ ਸੂਰਿਆਵੰਸ਼ੀ ‘ਤੇ ਮੁੱਖ ਕੋਚ ਗੰਭੀਰ ਦਾ ਵੱਡਾ ਬਿਆਨ: ਉਨ੍ਹਾਂ ਨੂੰ ਆਪਣੇ ਮੌਕੇ ਦਾ ਕਰਨਾ ਹੋਵੇਗਾ ਇੰਤਜ਼ਾਰ

ਵੈਭਵ ਸੂਰਿਆਵੰਸ਼ੀ ‘ਤੇ ਮੁੱਖ ਕੋਚ ਗੰਭੀਰ ਦਾ ਵੱਡਾ ਬਿਆਨ: ਉਨ੍ਹਾਂ ਨੂੰ ਆਪਣੇ ਮੌਕੇ ਦਾ ਕਰਨਾ ਹੋਵੇਗਾ ਇੰਤਜ਼ਾਰ

Sports
Gambhir on Vaibhav Sooryavanshi: ਵੈਸਟਇੰਡੀਜ਼ ਵਿਰੁੱਧ 2-1 ਨਾਲ ਇੱਕ ਰੋਜ਼ਾ ਲੜੀ ਜਿੱਤਣ ਤੋਂ ਬਾਅਦ, ਟੀਮ ਇੰਡੀਆ 6 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਪੰਜ ਮੈਚਾਂ ਦੀ ਟੀ-20 ਲੜੀ ਖੇਡਣ ਲਈ ਤਿਆਰ ਹੈ। ਇਸ ਦੌਰਾਨ, ਟੀਮ ਇੰਡੀਆ ਦੇ ਮੁੱਖ ਕੋਚ ਗੌਤਮ ਗੰਭੀਰ ਨੇ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਨਾਲ ਆਪਣੀ ਗੱਲਬਾਤ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਤਿਭਾਸ਼ਾਲੀ ਨੌਜਵਾਨ ਖਿਡਾਰੀ ਨੂੰ ਸਮਝਾਇਆ ਕਿ ਚੰਗਾ ਪ੍ਰਦਰਸ਼ਨ ਕਰਨ ਦੇ ਬਾਵਜੂਦ, ਕਈ ਵਾਰ ਖਿਡਾਰੀਆਂ ਨੂੰ ਆਪਣੇ ਮੌਕੇ ਦੀ ਉਡੀਕ ਕਰਨੀ ਪੈਂਦੀ ਹੈ। ਗੰਭੀਰ ਨੇ ਜੀਓਸਟਾਰ 'ਤੇ ਕਿਹਾ, "ਇਹ ਮੇਰੇ ਲਈ ਵੀ ਇੱਕ ਨਵਾਂ ਅਨੁਭਵ ਸੀ। ਇਹ ਸੱਚ ਹੈ ਕਿ ਉਹ (ਵੈਭਵ) ਚੰਗੀ ਫਾਰਮ ਵਿੱਚ ਸੀ, ਪਰ ਮੈਂ ਉਸ ਨੂੰ ਸਮਝਾਇਆ ਕਿ ਕਈ ਵਾਰ, ਲੰਬੇ ਸਮੇਂ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦੇ ਕਾਰਨ, ਉਸ ਨੂੰ ਆਪਣੇ ਮੌਕੇ ਦੀ ਉਡੀਕ ਕਰਨੀ ਪੈ ਸਕਦੀ ਹੈ,"। ਗੰਭੀਰ ਨੇ ਇਹ ਵੀ ਕਿਹਾ ਕਿ ਸੋਸ਼ਲ ਮੀਡੀਆ ਜਾਂ ਬਾਹਰੀ ਚਰਚਾਵਾਂ ਪਲੇਇੰਗ ਇਲੈਵਨ ਨੂੰ ਨਿਰਧਾਰਿਤ ਨਹੀਂ ਕਰਦੀਆਂ। ਇਹ ਇਸ ਗੱਲ 'ਤੇ ਨਿਰਭਰ ਕਰਦਾ ਹੈ ਕਿ ਡ੍ਰੈਸਿੰਗ ਰੂਮ ਵਿ...
ਚੁਕੰਦਰ ਦੀ ਵਰਤੋਂ ਇਸ ਤਰ੍ਹਾਂ ਕਰੋ, ਚਿਹਰੇ ਤੋਂ ਦਾਗ-ਧੱਬੇ ਅਤੇ ਮੁਹਾਸੇ ਦੂਰ ਹੋ ਜਾਣਗੇ

ਚੁਕੰਦਰ ਦੀ ਵਰਤੋਂ ਇਸ ਤਰ੍ਹਾਂ ਕਰੋ, ਚਿਹਰੇ ਤੋਂ ਦਾਗ-ਧੱਬੇ ਅਤੇ ਮੁਹਾਸੇ ਦੂਰ ਹੋ ਜਾਣਗੇ

Health
ਚ ਚੁਕੰਦਰ ਦੇ ਰਸ ਨੂੰ ਦੋ ਚਮਚ ਦਹੀਂ ਦੇ ਨਾਲ ਮਿਲਾਓ ਅਤੇ ਚੰਗੀ ਤਰ੍ਹਾਂ ਮਿਲਾਓ। ਇਸ ਮਿਸ਼ਰਣ ਨੂੰ ਆਪਣੇ ਚਿਹਰੇ 'ਤੇ ਲਗਾਓ ਅਤੇ ਇਸਨੂੰ ਅੱਧੇ ਘੰਟੇ ਲਈ ਸੁੱਕਣ ਦਿਓ। ਫਿਰ ਆਪਣੇ ਚਿਹਰੇ ਨੂੰ ਕੋਸੇ ਪਾਣੀ ਨਾਲ ਧੋਵੋ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਪੈਕ ਨੂੰ ਹਫ਼ਤੇ ਵਿੱਚ ਤਿੰਨ ਵਾਰ ਲਗਾਉਣ ਨਾਲ ਮੁਹਾਸੇ ਅਤੇ ਇਸਦੇ ਦਾਗ-ਧੱਬੇ ਦੂਰ ਕਰਨ ਵਿੱਚ ਮਦਦ ਮਿਲ ਸਕਦੀ ਹੈ। ਮ੍ਰਿਤ ਚਮੜੀ ਦੇ ਸੈੱਲਾਂ ਨੂੰ ਹਟਾਓ ਚੁਕੰਦਰ ਦਾ ਰਸ ਰੋਜ਼ਾਨਾ ਆਪਣੇ ਚਿਹਰੇ 'ਤੇ ਲਗਾਓ ਅਤੇ ਦਸ ਮਿੰਟ ਲਈ ਮਾਲਿਸ਼ ਕਰੋ। ਇਸ ਨਾਲ ਮ੍ਰਿਤ ਚਮੜੀ ਦੇ ਸੈੱਲ ਦੂਰ ਹੋ ਜਾਣਗੇ ਅਤੇ ਤੁਹਾਡੀ ਚਮੜੀ ਚਮਕਦਾਰ ਹੋ ਜਾਵੇਗੀ। ਇਸ ਤੋਂ ਇਲਾਵਾ, ਇੱਕ ਚਮਚ ਚੌਲਾਂ ਦੇ ਆਟੇ ਵਿੱਚ ਇੱਕ ਚਮਚ ਸੇਬ ਦਾ ਗੁੱਦਾ, ਦੋ ਚਮਚ ਚੁਕੰਦਰ ਦਾ ਰਸ, ਅਤੇ ਇੱਕ ਚਮਚ ਤਿਲ ਦਾ ਤੇਲ ਮਿਲਾਓ। ਨਹਾਉਂਦੇ ਸਮੇਂ ਇਸ ਮਿਸ਼ਰਣ ਨੂੰ ਆਪਣੇ ਸਰੀਰ 'ਤੇ ਲਗਾਓ ਤਾਂ ਜੋ ਚਮੜੀ ਦੇ ਮਰੇ ਹੋਏ ਸੈੱਲਾਂ ਨੂੰ ਹਟਾਇਆ ਜਾ ਸਕੇ ਅਤੇ ਤੁਹਾਡੀ ਚਮੜੀ ਚਮਕਦਾਰ ਹੋ ਸਕੇ। ਕਾਲੇ ਧੱਬਿਆਂ ਤੋਂ ਛੁਟਕਾਰਾ ਪਾਓ ਚਿਹਰੇ 'ਤੇ ਕਾਲੇ ਧੱਬੇ ਕਈ ਕਾਰਨਾਂ ਕਰਕੇ ਹੁੰਦੇ ਹਨ। ਇਸ ਸਮੱਸਿਆ ਤੋਂ ...
ਮੈਡ ਸੰਧੂ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ‘ਤੇ ਭੜਕਿਆ ਇਹ ਅਦਾਕਾਰ, ਬੋਲਿਆ-ਕਿੰਨੀ ਸ਼ਰਮ ਦੀ ਗੱਲ…

ਮੈਡ ਸੰਧੂ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ‘ਤੇ ਭੜਕਿਆ ਇਹ ਅਦਾਕਾਰ, ਬੋਲਿਆ-ਕਿੰਨੀ ਸ਼ਰਮ ਦੀ ਗੱਲ…

Entertainment
ਮੁੰਬਈ: ਅੰਮ੍ਰਿਤਸਰ ਵਿੱਚ ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਤੋਂ ਬਾਅਦ ਟੀਵੀ ਅਦਾਕਾਰ ਅਭਿਨਵ ਸ਼ੁਕਲਾ ਨੇ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਬਾਰੇ ਪੰਜਾਬ ਪੁਲਿਸ ਤੋਂ ਸਵਾਲ ਪੁੱਛੇ ਹਨ। ਅਭਿਨਵ ਨੇ ਸੋਸ਼ਲ ਮੀਡੀਆ 'ਤੇ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਬਾਰੇ ਚਿੰਤਾ ਪ੍ਰਗਟਾਈ। ਉਨ੍ਹਾਂ ਇਹ ਇਲਜ਼ਾਮ ਵੀ ਲਾਇਆ ਕਿ ਜਿਨ੍ਹਾਂ ਮਾਮਲਿਆਂ ਵਿੱਚ ਪੁਲਿਸ ਦੀ ਮਦਦ ਦੀ ਲੋੜ ਹੁੰਦੀ ਹੈ, ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਲਿਖਿਆ, "ਪੰਜਾਬ ਵਿੱਚ ਕਾਨੂੰਨ-ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ ਹੈ, ਪੰਜਾਬ ਪੁਲਿਸ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਦੀ ਸੁਰੱਖਿਆ ਅਤੇ ਪ੍ਰਬੰਧਾਂ ਵਿੱਚ ਰੁੱਝੀ ਹੋਈ ਹੈ। ਕਿੰਨੀ ਸ਼ਰਮ ਦੀ ਗੱਲ ਹੈ। ਅਪਰਾਧ ਤੇਜ਼ੀ ਨਾਲ ਵਧ ਰਹੇ ਹਨ।" 'ਬਿੱਗ ਬੌਸ 14' ਦੇ ਪ੍ਰਤੀਯੋਗੀ ਅਤੇ ਟੀਵੀ ਅਦਾਕਾਰ ਨੇ ਅੱਗੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਜਾਇਜ਼ ਮਾਮਲਿਆਂ ਲਈ ਪੁਲਿਸ ਦੀ ਮਦਦ ਦੀ ਲੋੜ ਹੁੰਦੀ ਹੈ, ਉਨ੍ਹਾਂ ਨੂੰ ਨਿਰਾਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਉਨ੍ਹਾਂ ਵੱਲੋਂ ਦਰਜ ਕਰਵਾਈਆਂ ਗਈਆਂ ਦੋ ਐਫ.ਆਈ.ਆ...
ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

Punjab News
ਚੰਡੀਗੜ੍ਹ 5 ਅਕਤੂਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਿਹਾ ਕਿ ਉਹ ਅਕਾਲੀ ਦਲ (ਬਾਦਲ) ਦੇ ਆਗੂ ਵਿਰਸਾ ਸਿੰਘ ਵਲਟੋਹਾ ਵਾਂਗ ਮਾੜੀ ਭਾਸ਼ਾ ਦੀ ਵਰਤੋਂ ਕਰਕੇ ਹੇਠਾਂ ਨਹੀਂ ਡਿੱਗਣਗੇ, ਪਰ ਉਨ੍ਹਾਂ ਵਿਰੁੱਧ ਚੁੱਕੇ ਗਏ ਹਰ ਸਵਾਲ ਅਤੇ ਦੋਸ਼ ਦਾ ਜਵਾਬ ਉਨ੍ਹਾਂ ਕੋਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਦੁਆਰਾ ਦਿੱਤੇ ਗਏ ਸੰਸਕਾਰਾਂ ਨੇ ਉਨ੍ਹਾਂ ਨੂੰ ਭਾਸ਼ਾ ਦੀ ਮਰਿਆਦਾ ਬਣਾਏ ਰੱਖਣਾ ਸਿਖਾਇਆ ਹੈ, ਚਾਹੇ ਉਹ ਕਿਸੇ ਦਾ ਵੀ ਜਵਾਬ ਦੇ ਰਹੇ ਹੋਣ। ਵਿਰਸਾ ਸਿੰਘ ਵਲਟੋਹਾ ਵੱਲੋਂ ਉਨ੍ਹਾਂ ਵਿਰੁੱਧ ਕੀਤੀਆਂ ਟਿੱਪਣੀਆਂ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਸਭ ਜਾਣਦੇ ਹਨ ਕਿ ਅਕਾਲੀ ਸਰਕਾਰ ਨੇ 2015 'ਚ ਮੇਰੇ 'ਤੇ ਝੂਠਾ ਕੇਸ ਦਰਜ ਕੀਤਾ ਸੀ। ਮੈਂ ਅਦਾਲਤ ਵਿੱਚ ਕਰੀਬ ਸਾਢੇ ਚਾਰ ਸਾਲ ਉਹ ਕੇਸ ਲੜਿਆ ਅਤੇ ਬਰੀ ਹੋਇਆ। ਜੇਕਰ ਵਿਰਸਾ ਸਿੰਘ ਵਲਟੋਹਾ ਆਪਣੀ ਭਾਸ਼ਾ ਨਹੀਂ ਸੁਧਾਰਦੇ ਤਾਂ ਮੈਂ ਅੱਖਰ-ਅੱਖਰ ਦੱਸਾਂਗਾ ਕਿ ਉਸ ਕੇਸ ਪਿੱਛੇ ਕੌਣ ਸੀ ਅਤੇ ਉਸ ਸਮੇਂ ਉਨ੍ਹਾਂ ਨੇ ਕੀ-ਕ...
ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ: ਅਮਨ ਅਰੋੜਾ

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ: ਅਮਨ ਅਰੋੜਾ

Local news
ਸੰਗਰੂਰ, 5 ਅਕਤੂਬਰ 2026: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੋਮਵਾਰ ਨੂੰ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਅਤੇ ਉਸ ਦੀ ਹਾਈਕਮਾਂਡ ਦੇ ਫ਼ੈਸਲਿਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪਾਰਟੀ ਨੇ ਪੰਜਾਬ ਵਿੱਚ ਆਪਣੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਅਣਡਿੱਠ ਕਰਕੇ ਵੱਖ-ਵੱਖ ਧੜਿਆਂ ਵਿਚਾਲੇ ਸਮਝੌਤਿਆਂ ’ਤੇ ਆਧਾਰਿਤ ਲੀਡਰਸ਼ਿਪ ਥੋਪੀ ਹੈ, ਜਿਸ ਕਾਰਨ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰ ਨਿਰਾਸ਼ ਹਨ ਅਤੇ ਉਨ੍ਹਾਂ ਦਾ ਪਾਰਟੀ ਲੀਡਰਸ਼ਿਪ ਤੋਂ ਮੋਹ ਭੰਗ ਹੋ ਰਿਹਾ ਹੈ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਆਪਣੇ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਪਰਗਟ ਸਿੰਘ ਨੂੰ ਕੌਮਾਂਤਰੀ ਹਾਕੀ ਖਿਡਾਰੀ, ਓਲੰਪੀਅਨ, ਸਾਬਕਾ ਪੁਲਿਸ ਅਧਿਕਾਰੀ ਅਤੇ ਤਿੰਨ ਵਾਰ ਦੇ ਵਿਧਾਇਕ ਦੱਸਦਿਆਂ ਅਮਨ ਅਰੋੜਾ ਨੇ ਕਿਹਾ ਕਿ ਖੇਡ ਮੈਦਾਨ ਵਿੱਚ ਟੀਮ ਦੀ ਅਗਵਾਈ ਕਰਨ ਦਾ ਤਜਰਬਾ ਰੱਖਣ ਵਾਲੇ ਵਿਅਕਤੀ ਨੂੰ ਹੁਣ ਪੰਜਾਬ ਵਿੱਚ ਕਾਂਗਰਸ ਦੀ ਅਗਵਾਈ ਕਰਨ ...