ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ
ਹੁਸ਼ਿਆਰਪੁਰ, 1 ਅਪ੍ਰੈਲ: ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਜਲਦ ਹੀ ਫ਼ਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਦੀ ਵੱਡੀ ਇੰਡਸਟਰੀ ਸਥਾਪਤ ਹੋਵੇਗੀ ਜਿਸ ਨਾਲ ਕੰਢੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਫ਼ਲਾਂ-ਸਬਜ਼ੀਆਂ ਦੀ ਕਾਸ਼ਤ ਨੂੰ ਨਾ ਸਿਰਫ ਹੁਲਾਰਾ ਮਿਲੇਗਾ ਸਗੋਂ ਕਾਸ਼ਤਕਾਰਾਂ ਦੀ ਆਮਦਨ ਵਿਚ ਵੀ ਚੋਖਾ ਵਾਧਾ ਹੋਵੇਗਾ।
ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਇਹ ਪ੍ਰੋਜੈਕਟ ਲਗਵਾਉਣ ਲਈ ਕੇਂਦਰੀ ਮੰਤਰਾਲੇ ਨਾਲ ਰਾਬਤਾ ਕਰਨ ਦੀ ਮੰਗ ਰੱਖੀ ਸੀ ਜਿਸ ‘ਤੇ ਉਨ੍ਹਾਂ ਦੋਵਾਂ ਵਲੋਂ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਮੁਲਾਕਾਤ ਕਰਕੇ ਇਸ ਪ੍ਰੋਜੈਕਟ ਬਾਰੇ ਵਿਸਥਾ...








