Thursday, October 29
Shadow

Tag: latest news

ਖੋ-ਖੋ ਅੰਡਰ-14 ਲੜਕਿਆਂ ਦੇ ਮੁਕਾਬਲੇ ‘ਚ ਹੈਲਪਿੰਗ ਹੈਂਡ ਸਪੋਰਟਸ ਵੈੱਲਫੇਅਰ ਸੁਸਾਇਟੀ ਜੇਤੂ

ਖੋ-ਖੋ ਅੰਡਰ-14 ਲੜਕਿਆਂ ਦੇ ਮੁਕਾਬਲੇ ‘ਚ ਹੈਲਪਿੰਗ ਹੈਂਡ ਸਪੋਰਟਸ ਵੈੱਲਫੇਅਰ ਸੁਸਾਇਟੀ ਜੇਤੂ

Local news
ਜਲੰਧਰ, 5 ਅਕਤੂਬਰ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਖੋ-ਖੋ ਦੇ ਫਾਈਨਲ ਮੈਚ ਕਰਵਾਏ ਗਏ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਇਨ੍ਹਾਂ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੋ-ਖੋ ਅੰਡਰ-14 (ਲੜਕੇ) ਮੁਕਾਬਲੇ ਵਿੱਚ ਹੈਲਪਿੰਗ ਹੈਂਡ ਸਪੋਰਟਸ ਵੈਲਫੇਅਰ ਸੁਸਾਇਟੀ ਨੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਸਰਕਾਰੀ ਹਾਈ ਸਕੂਲ, ਪੂਰਨਪੁਰ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਢੇਸੀਆਂ ਕਾਹਨਾਂ ਤੀਜੇ ਸਥਾਨ ‘ਤੇ ਰਿਹਾ। ਖੋ-ਖੋ ਅੰਡਰ-14 (ਲੜਕੀਆਂ) ਮੁਕਾਬਲੇ ਵਿੱਚ ਸਰਕਾਰੀ ਕੰਨਿਆ ਹਾਈ ਸਕੂਲ, ਗਾਂਧੀ ਨਗਰ ਪਹਿਲੇ ਸਥਾਨ ‘ਤੇ ਰਿਹਾ। ਟੈਗੋਰ ਇੰਟਰਨੈਸ਼ਨਲ ਸਮਾਰਟ ਸਕੂਲ ਨੇ ਦੂਜਾ ਅਤੇ ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ, ਸੀਚੇਵਾਲ ਨੇ ਤੀਜਾ ਸਥਾਨ ਹਾਸਲ ਕੀਤਾ।...
ਮੰਡੀ ਕਿਲਿਆਂਵਾਲੀ ਵਿੱਚ ਅਕਾਲੀ ਦਲ ਨੂੰ ਆਪ ਦਾ ਝਟਕਾ ਸਾਬਕਾ ਸਰਪੰਚ ਦੇ ਪਰਿਵਾਰ ਸਮੇਤ ਦਰਜਨ ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਮੰਡੀ ਕਿਲਿਆਂਵਾਲੀ ਵਿੱਚ ਅਕਾਲੀ ਦਲ ਨੂੰ ਆਪ ਦਾ ਝਟਕਾ ਸਾਬਕਾ ਸਰਪੰਚ ਦੇ ਪਰਿਵਾਰ ਸਮੇਤ ਦਰਜਨ ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

Local news
ਲੰਬੀ 5 ਅਕਤੂਬਰ, 2026- ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨਾਂ ਤੋਂ ਲਗਾਤਾਰ ਲੰਬੀ ’ਚ ਆਪ ਪਰਿਵਾਰ ਵਿੱਚ ਵਾਧਾ ਹੋ ਰਿਹਾ ਹੈ। ਵੱਖ-ਵੱਖ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਫਤਵਾ ਮਿਲਿਆ ਜਦੋਂ ਮੰਡੀ ਕਿੱਲਿਆਂਵਾਲੀ ਦੇ ਸਾਬਕਾ ਸਰਪੰਚ ਕਿਸ਼ੋਰ ਚੰਦ ਦੇ ਬੇਟੇ ਅਰੁਣ ਕੁਮਾਰ, ਅਮਿਤ ਕੁਮਾਰ, ਪੋਤਰਾ ਸ਼ਿਵਮ ਕੁਮਾਰ ਲੱਡੂ,ਨੰਬਰਦਾਰ ਮੰਗਤ ਸਿੰਘ, ਅਰੁਣ ਕੁਮਾਰ, ਭਗਵਾਨ ਦਾਸ, ਰੋਹਤਲਾ ਕੁਮਾਰ,ਅਮਿਤ ਕੁਮਾਰ, ਅਨਮੋਲ ਗੋਇਲ, ਵਿਸ਼ਾਲ ਕੁਮਾਰ, ਅਤੇ ਹਰਸ਼ ਕੁਮਾਰ ਨੇ ਕੈਬਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ਦੇ ਵਿੱਚ ਆਪ ਦਾ ਪੱਲਾ ਫੜਿਆ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਪਾਰਟੀ ਨਾਲ ਜੁੜਨਾ ਪਾਰਟੀ ਦੀਆਂ ਨੀਤੀਆਂ ਪ੍ਰਤੀ ਭਰੋਸੇ ਨੂੰ ਦਰਸਾਉਂਦਾ ਹੈ ਅਤੇ ਵਰਕਰਾਂ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤੀ ਨਾਲ ਲੋਕਾਂ ਨਾਲ ਰਾਬਤਾ ਬਣਾਉ...
ਸਮਾਧਾਨ ਕੈਂਪ ਦੇ ਪਹਿਲੇ ਦਿਨ ਹੀ 150 ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ

ਸਮਾਧਾਨ ਕੈਂਪ ਦੇ ਪਹਿਲੇ ਦਿਨ ਹੀ 150 ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ

Local news
ਮਾਲੇਰਕੋਟਲਾ, 5 ਅਕਤੂਬਰ: ਕਈ ਲੋਕਾਂ ਲਈ ਪੁਲਿਸ ਕੋਲ ਲੰਬਿਤ ਸ਼ਿਕਾਇਤ ਦਾ ਮਤਲਬ ਵਾਰ-ਵਾਰ ਦਫ਼ਤਰਾਂ ਦੇ ਚੱਕਰ ਲਗਾਉਣਾ, ਜਵਾਬ ਦੀ ਉਡੀਕ ਕਰਨਾ ਅਤੇ ਆਪਣੀ ਸਮੱਸਿਆ ਦੇ ਹੱਲ ਬਾਰੇ ਚਿੰਤਾ ਵਿੱਚ ਰਹਿਣਾ ਹੁੰਦਾ ਹੈ। ਲੋਕਾਂ ਦੀ ਇਸ ਪ੍ਰੇਸ਼ਾਨੀ ਨੂੰ ਘਟਾਉਣ ਅਤੇ ਉਨ੍ਹਾਂ ਨੂੰ ਇੱਕੋ ਥਾਂ ’ਤੇ ਸਿੱਧੀ ਸੁਣਵਾਈ ਅਤੇ ਤੁਰੰਤ ਰਾਹਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮਾਲੇਰਕੋਟਲਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਲਗਾਏ ਗਏ ‘ਸਮਾਧਾਨ ਕੈਂਪਾਂ’ ਦੇ ਪਹਿਲੇ ਦਿਨ ਹੀ 150 ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਪੁਲਿਸ ਲਾਈਨ ਮਾਲੇਰਕੋਟਲਾ, ਸਬ-ਡਿਵੀਜ਼ਨ ਅਹਿਮਦਗੜ੍ਹ ਅਤੇ ਸਬ-ਡਿਵੀਜ਼ਨ ਅਮਰਗੜ੍ਹ ਵਿਖੇ ਲਗਾਏ ਗਏ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਰੱਖਣ ਦਾ ਮੌਕਾ ਮਿਲਿਆ, ਜਿਸ ਨਾਲ ਉਨ੍ਹਾਂ ਨੂੰ ਇੱਕ ਦਫ਼ਤਰ ਤੋਂ ਦੂਜੇ ਦਫ਼ਤਰ ਜਾਣ ਦੀ ਲੋੜ ਨਹੀਂ ਪਈ। ਐੱਸ.ਐੱਸ.ਪੀ. ਮਾਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਇਸ ਉਪਰਾਲੇ ਦੇ ਪਿੱਛੇ ਸੋਚ ਬਹੁਤ ਸਧਾਰਨ ਹੈ—ਜਦੋਂ ਕੋਈ ਵਿਅਕਤੀ ਆਪਣੀ ਜਾਇਜ਼ ਸਮੱਸਿਆ ਲੈ ਕੇ ਪੁਲਿਸ ਕੋਲ ਆਵੇ...
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਤੋਂ 64ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਤੋਂ 64ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Local news
ਜੰਡਿਆਲਾ ਗੁਰੂ/ਅੰਮ੍ਰਿਤਸਰ, 5 ਅਕਤੂਬਰ (               ) - ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੇਰੀਆਂ ਵਾਲਾ ਤੋਂ ਹਲਕੇ ਦੀ 64ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰਵਾਏ ਜਾਣਗੇ। ਸੰਗਤ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ, ਜਿਸ ਤਹਿਤ ਸੂਬਾ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਯਾਤਰਾ ਪੂਰੀ ਤਰ੍ਹਾਂ ਮੁਫ਼ਤ ਹੈ। ਯਾਤਰੀਆਂ ਨੂੰ ਧਾਰਮਿਕ ਸਥਾਨਾਂ ਤੱਕ ਲਿਜਾਣ ਅਤੇ ਵਾਪਸ ਲਿਆਉਣ ਤੋਂ ਇਲਾਵਾ ਯਾਤਰਾ ਦੌਰਾਨ ਰਹਿਣ-ਸਹਿਣ ਸਮੇਤ ਲੋੜੀਂ...
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡੀ.ਸੀ. ਰੁਹਾਲ ਚਾਬਾ ਨੇ ਫ਼ਰੀਦਕੋਟ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡੀ.ਸੀ. ਰੁਹਾਲ ਚਾਬਾ ਨੇ ਫ਼ਰੀਦਕੋਟ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ

Punjab News
ਫ਼ਰੀਦਕੋਟ, 5 ਅਕਤੂਬਰ- ਝੋਨੇ ਦੀ ਸਰਕਾਰੀ ਖਰੀਦ ਸੀਜ਼ਨ-2026 ਦੀ ਸ਼ੁਰੂਆਤ ਅੱਜ ਫ਼ਰੀਦਕੋਟ ਦੀ ਅਨਾਜ ਮੰਡੀ ਵਿਖੇ ਕੀਤੀ ਗਈ। ਇਸ ਮੌਕੇ ਹਲਕਾ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੋ ਕਿਸਾਨਾਂ ਨੂੰ ਖੇਤਾਂ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਈ ਗਈ ਹੈ ਜਿਸ ਕਾਰਨ ਬਹੁਤ ਵਧੀਆ ਝਾੜ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

Punjab News
ਚੰਡੀਗੜ੍ਹ, 5 ਅਕਤੂਬਰ: ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਠੇਕਾ ਅਧਾਰਤ ਸਟਾਫ਼ ਦੀਆਂ ਸ਼ਿਕਾਇਤਾਂ ਤੇ ਸੇਵਾ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਵੱਖ-ਵੱਖ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਦੀਆਂ ਮੁਲਾਜ਼ਮ ਜਥੇਬੰਦੀਆਂ ਅਤੇ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਦੌਰਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ 15 ਅਕਤੂਬਰ ਤੱਕ ਠੇਕਾ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਬਿਨਾਂ ਕਿਸੇ ਦੇਰੀ...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਪਿੰਡ ਬੱਸੀ ਮਰੂਫ ਸਿਆਲਾਂ ’ਚ ’ਮੁੱਖ ਮੰਤਰੀ ਪਿੰਡ ਜਿੰਮ’ ਦੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਪਿੰਡ ਬੱਸੀ ਮਰੂਫ ਸਿਆਲਾਂ ’ਚ ’ਮੁੱਖ ਮੰਤਰੀ ਪਿੰਡ ਜਿੰਮ’ ਦੀ ਸ਼ੁਰੂਆਤ

Breaking News, Punjab News
ਹੁਸ਼ਿਆਰਪੁਰ, 5 ਅਕਤੂਬਰ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਬੱਸੀ ਮਰੂਫ ਸਿਆਲਾਂ ਵਿਖੇ ਬਾਡੀ ਬਿਲਡਰ ਸੰਦੀਪ ਸਿੰਘ ਲਹਿਰੀ ਦੀ ਯਾਦ ਵਿਚ ’ਮੁੱਖ ਮੰਤਰੀ ਪਿੰਡ ਜਿੰਮ’ ਦੀ ਸ਼ੁਰੂਆਤ ਕਰਦਿਆਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਆਪਣੀਆਂ ਪਸੰਦੀਦਾ ਖੇਡਾਂ ਨੂੰ ਅਪਨਾ ਕੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਨਾਮਣਾ ਖੱਟ ਕੇ ਖੇਡਾਂ ਦੇ ਖੇਤਰ ਵਿਚ ਸੂਬੇ ਦਾ ਨਾਂ ਹੋਰ ਚਮਕਾਇਆ ਜਾਵੇ।ਪਿੰਡ ਵਾਸੀਆਂ ਵਲੋਂ ਸਵ: ਸੰਦੀਪ ਸਿੰਘ ਲਹਿਰੀ ਦੀ ਯਾਦ ਵਿਚ ਲਾਏ ਗਏ ਖੂਨਦਾਨ ਕੈਂਪ ਦੀ ਸ਼ੁਰੂਆਤ ਅਤੇ ਕਰੀਬ ਸਾਢੇ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਸਪੋਰਟਸ ਹੈਲਥ ਕਲੱਬ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿੰਡ ਦੇ ਨੌਜਵਾਨਾਂ ਦਾ ਖੇਡਾਂ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਖੇਤਰ ਵਿਚ ਖੇਡਾਂ ਦੇ ਪ੍ਰਚਾਰ-ਪ੍ਰਸਾਰ ਲਈ ਵਿਸ਼ੇਸ਼ ਉਪਰਾਲੇ ਕ...
ਕੁੱਤੇ ਦੇ ਹਮਲੇ ’ਚ ਜ਼ਖਮੀ ਪੀੜਤਾਂ ਦਾ ਹਾਲ-ਚਾਲ ਜਾਣਨ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਕੁੱਤੇ ਦੇ ਹਮਲੇ ’ਚ ਜ਼ਖਮੀ ਪੀੜਤਾਂ ਦਾ ਹਾਲ-ਚਾਲ ਜਾਣਨ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

Punjab News
ਨੰਗਲ 05 ਅਕਤੂਬਰ: ਬੀਤੀ ਰਾਤ ਰਾਜ ਨਗਰ ਇਲਾਕੇ ਵਿੱਚ ਇੱਕ ਹਲਕੇ ਆਵਾਰਾ ਕੁੱਤੇ ਨੇ ਦਹਿਸ਼ਤ ਮਚਾਉਂਦਿਆਂ ਬੱਚਿਆਂ ਅਤੇ ਬਜ਼ੁਰਗਾਂ ਸਮੇਤ ਕਰੀਬ 9 ਲੋਕਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਅੱਜ ਸਵੇਰੇ ਪੀੜਤ ਪਰਿਵਾਰਾਂ ਦਾ ਹਾਲ-ਚਾਲ ਜਾਣਨ ਲਈ ਰਾਜ ਨਗਰ ਪਹੁੰਚੇ। ਉਨ੍ਹਾਂ ਨੇ ਜ਼ਖਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਅਤੇ ਲੋਕਾਂ ਦੀ ਸੁਰੱਖਿਆ ਨੂੰ ਸਰਕਾਰ ਦੀ ਪਹਿਲੀ ਤਰਜੀਹ ਦੱਸਿਆ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੁੱਤੇ ਦੇ ਹਮਲੇ ਵਿੱਚ ਜ਼ਖਮੀ ਹੋਏ ਸਾਰੇ ਵਿਅਕਤੀਆਂ ਨੂੰ ਐਂਟੀ-ਰੇਬੀਜ਼ ਇੰਜੈਕਸ਼ਨ ਲਗਵਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹਮਲਾ ਬਹੁਤ ਗੰਭੀਰ ਸੀ ਅਤੇ ਇਸ ਦੌਰਾਨ ਇੱਕ ਵਿਅਕਤੀ ਦੀ ਪੂਰੀ ਉਂਗਲ ਤੱਕ ਕੱਟੀ ਗਈ। ਉਨ੍ਹਾਂ ਨੇ ਸਿਹਤ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਨੂੰ ਜ਼ਖਮੀਆਂ ਦੀ ਸਿਹਤ ਸਬੰਧੀ ਲੋੜੀਂਦੀ ਸਹਾਇਤਾ ਯਕੀਨੀ ਬਣਾਉਣ ਲਈ ਕਿਹਾ। ਮੰਤਰੀ ਬੈਂਸ ਨੇ ਕਿਹਾ ਕਿ ਇਲਾਕੇ ਵਿੱਚ ਖੁੱਲ੍ਹ...
ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਨੂੰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵੰਡੇ ਇਨਾਮ

ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਨੂੰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵੰਡੇ ਇਨਾਮ

Punjab News
ਰੂਪਨਗਰ, 5 ਅਕਤੂਬਰ: ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੱਜ ਸਫਲਤਾਪੂਰਵਕ ਸੰਪੰਨ ਹੋ ਗਿਆ। ਟੂਰਨਾਮੈਂਟ ਦੇ ਆਖਰੀ ਦਿਨ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜੇਤੂ ਰਹੇ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਉਤਸ਼ਾਹ ਨਾਲ ਭਾਗ ਲੈਣ ਵਾਲੇ ਖਿਡਾਰੀ ਨਾ ਸਿਰਫ਼ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ, ਸਗੋਂ ਹੋਰਨਾਂ ਲਈ ਵੀ ਪ੍ਰੇਰਨਾਸ੍ਰੋਤ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਦਾ ਨਤੀਜਾ ਹੈ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਹਰ ਸੀਜ਼ਨ ਵਿੱਚ ਪਹਿਲਾਂ ਨਾਲੋਂ ਵੱਧ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਵਿਧਾਇਕ ਚੱਢਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰ...
ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 5 ਅਕਤੂਬਰ 2026 ਇੱਕ ਵੱਡੇ ਫ਼ੈਸਲੇ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ ਕੇਸ) ਦੀਆਂ ਮੰਗਾਂ ਦੇ ਹੱਲ ਲਈ ਸਹਿਮਤੀ ਪ੍ਰਗਟਾਈ। ਸਰਕਾਰ ਨੇ ਉਨ੍ਹਾਂ ਦੇ ਜੂਨੀਅਰਾਂ ਨਾਲ ਤਨਖਾਹ ਦੀ ਅਸਮਾਨਤਾ ਨੂੰ ਦੂਰ ਕਰਕੇ ਤਨਖਾਹ ਸੰਬੰਧੀ ਚਿੰਤਾਵਾਂ ਨੂੰ ਹੱਲ ਕਰਨ ਅਤੇ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਚੱਲ ਰਹੀ ਜਾਂਚ ਵਿੱਚ ਤੇਜ਼ੀ ਲਿਆਉਣ 'ਤੇ ਸਿਧਾਂਤਕ ਤੌਰ 'ਤੇ ਸਹਿਮਤੀ ਜਤਾਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਯਕੀਨੀ ਬਣਾਉਣ ਲਈ ਕਿ ਇਸ ਹੱਲ ਵਿੱਚ ਕੋਈ ਪ੍ਰਬੰਧਕੀ ਰੁਕਾਵਟ ਨਾ ਆਵੇ, ਚੱਲ ਰਹੀ ਜਾਂਚ ਰਿਪੋਰਟ ਬਿਨਾਂ ਕਿਸੇ ਦੇਰੀ ਤੋਂ ਹਾਸਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਵੇਂ ਹੀ ਜਾਂਚ ਰਿਪੋਰਟ ਸੌਂਪੀ ਜਾਂਦੀ ਹੈ, ਉਸ ਦੇ ਸਿੱਟਿਆਂ ਦੇ ਆਧਾਰ 'ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।" ਇਹ ਫ਼ੈਸਲਾ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਇੱਕ ਅਹਿਮ ਉੱਚ-ਪੱਧਰੀ ਮੀਟਿੰਗ ਦੌਰਾਨ ਲਿਆ ਗਿਆ, ਜਿਸ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਮ...