ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਵਿਆਪਕ ਕਾਸੋ ਅਪਰੇਸ਼ਨ; ਸਮਾਜ ਵਿਰੋਧੀ ਅਨਸਰਾਂ ‘ਤੇ ਸਖ਼ਤ ਨਜ਼ਰ
ਸੰਗਰੂਰ, 31 ਜਨਵਰੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਪੂਰਨ ਖ਼ਾਤਮੇ ਅਤੇ ਅਪਰਾਧ ਰਹਿਤ ਸਮਾਜ ਦੀ ਸਿਰਜਣਾ ਲਈ ਚਲਾਈ ਜਾ ਰਹੀ ਮਹੱਤਵਪੂਰਨ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਸਪਸ਼ਟ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਪੀ. (ਹੈੱਡਕੁਆਰਟਰ) ਸ਼੍ਰੀ ਰਾਜੇਸ਼ ਛਿੱਬਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਕਾਸੋ ਅਪਰੇਸ਼ਨ ਚਲਾਏ ਗਏ।
ਇਸ ਦੌਰਾਨ ਬੱਸ ਸਟੈਂਡ ਸੰਗਰੂਰ ਸਮੇਤ ਹੋਰ ਭੀੜ-ਭਾੜ ਵਾਲੇ ਸਥਾਨਾਂ, ਸੰਵੇਦਨਸ਼ੀਲ ਖੇਤਰਾਂ, ਮੁੱਖ ਸੜਕਾਂ ਅਤੇ ਆਵਾਜਾਈ ਕੇਂਦਰਾਂ 'ਤੇ ਪੁਲਿਸ ਨਾਕਾਬੰਦੀ ਅਤੇ ਚੈਕਿੰਗ ਅਭਿਆਨ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ਆਉਣ-ਜਾਣ ਵਾਲੇ ਵਿਅਕਤੀਆਂ ਦੀ ਗਹਿਰੀ ਜਾਂਚ ਕੀਤੀ ਗਈ, ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਵਾਹਨਾਂ ਦੀ ਵਿਸਥਾਰ ਨਾਲ ਤਲਾਸ਼ੀ ਲਈ ਗਈ।
ਕਾਸੋ ਅਪਰੇਸ਼ਨਾਂ ਦਾ ਮੁੱਖ ਉਦੇਸ਼ ਨਸ਼ਿਆਂ ਦੀ ਤਸਕਰੀ, ਗੈਰਕਾਨੂੰਨੀ ਸਰਗਰ...








