Thursday, October 29
Shadow

Tag: latest news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ/(ਸਾਹਿਬਜ਼ਾਦਾ ਅਜੀਤ ਸਿੰਘ ਨਗਰ), 5 ਅਕਤੂਬਰ: ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਖਰੜ ਅਨਾਜ ਮੰਡੀ ਵਿਖੇ ਚੱਲ ਰਹੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ 3.44 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦੇ ਗਏ ਝੋਨੇ ਦੇ ਬਦਲੇ ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਝ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

Breaking News
ਚੰਡੀਗੜ੍ਹ, 5 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ 'ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026' ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ 'ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026' ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਖੇਤਰਾਂ ਦੇ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ 'ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ' (ਆਰ.ਡੀ.ਏ.) ਦੀ ਸਥਾਪਨਾ ਦਾ ਰਾਹ ਪੱਧਰਾ ਕਰੇਗਾ। ਆਰ.ਡੀ.ਏ. ਦੀ ਸਥਾਪਨਾ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਸ਼ਾਸਕੀ ਕੰਟਰੋਲ ਹੇਠ ਇੱਕ ਵਿਧਾਨਕ ਸੰਸਥਾ ਵਜੋਂ ਕੀਤੀ ਜਾਵੇਗੀ। ਇਸ ਨੂੰ ਏਕੀਕ੍ਰਿਤ ਵਿਕਾਸ, ਜ਼ਮੀਨ ਪ੍ਰਬੰਧਨ, ਪ੍ਰਾਜੈਕਟਾਂ ਨੂੰ ਲਾਗੂ ਕਰਨ ਅਤੇ ਸੈਰ-ਸਪਾਟਾ ਸਥਾਨਾਂ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀਆਂ ਪ੍ਰਸ਼ਾਸਕੀ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ ਦਿੱਤੀਆਂ ਜਾਣਗੀਆਂ। ਇਸ ਅਥਾਰਟੀ ਦੇ ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

Punjab News
ਚੰਡੀਗੜ੍ਹ, 5 ਅਕਤੂਬਰ: ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 258ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 575 ਟਿਕਾਣਿਆਂ  ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 258ਵੇਂ ਦਿਨ, ਪੁਲਿਸ ਟੀਮਾਂ ਨੇ 231 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 76,330 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 232 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀ...
ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ: ਸਿਹਤ ਮੰਤਰੀ ਨੇ  ਖੂਨਦਾਨੀਆਂ, ਐਨਜੀਓਜ਼ ਅਤੇ ਬਲੱਡ ਸੈਂਟਰਾਂ ਨੂੰ ਕੀਤਾ ਸਮਨਾਮਿਤ

ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ: ਸਿਹਤ ਮੰਤਰੀ ਨੇ  ਖੂਨਦਾਨੀਆਂ, ਐਨਜੀਓਜ਼ ਅਤੇ ਬਲੱਡ ਸੈਂਟਰਾਂ ਨੂੰ ਕੀਤਾ ਸਮਨਾਮਿਤ

Breaking News
ਚੰਡੀਗੜ੍ਹ, 5 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰਿਆਂ ਲਈ ਸੁਰੱਖਿਅਤ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਦੀ ਵਚਨਵਧਤਾ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਮਿਉਂਸਪਲ ਭਵਨ ਵਿਖੇ ‘ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ’ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਖੂਨਦਾਨੀਆਂ, ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਅਤੇ ਖੂਨ ਕੇਂਦਰਾਂ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਦੌਰਾਨ, ਸਿਹਤ ਮੰਤਰੀ ਨੇ ਕੇਂਦਰ ਸਰਕਾਰ ਦੇ ‘ਈ-ਰਕਤਕੋਸ਼’ ਪੋਰਟਲ ’ਤੇ ਪ੍ਰਤੀ ਮਿਲੀਅਨ ਆਬਾਦੀ ਪਿੱਛੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਦੇਸ਼ ਭਰ ’ਚੋਂ ਤੀਜਾ ਸਥਾਨ ਹਾਸਲ ਕਰਨ ਅਤੇ ਦੁਬਾਰਾ ਖੂਨਦਾਨ ਕਰਨ ਵਾਲੇ ਸਵੈ-ਇੱਛਤ ਦਾਨੀਆਂ’ ਦੀ ਗਿਣਤੀ ਵਿੱਚ ਦੇਸ਼ ਦੀ ਅਗਵਾਈ ਕਰਨ ਲਈ ਪੰਜਾਬ ਦੀ ਸ਼ਾਨਦਾਰ ਪ੍ਰਾਪਤੀ ’ਤੇ ਮਾਣ ਜ਼ਾਹਰ ਕੀਤਾ। ਇਸ ਦੌਰਾਨ ਡਾ. ਬਲਬੀਰ ਸਿੰਘ ਨੇ ਪੰਜਾਬ ਸਟੇਟ ਬਲੱਡ ਟ੍ਰਾਂਸਫਿਊਜ਼ਨ ਕਾਊਂਸਲ ਦਾ ਵਿਸ਼ੇਸ਼ ਯਾਦਗਾਰੀ ਕਿਤਾਬਚਾ ਵੀ ਜਾਰੀ ਕੀਤਾ, ਜਿਸ ਵਿੱਚ ਸੂਬੇ ਦੀਆਂ ਪ੍...
ਯੂਕਰੇਨ ‘ਚ ਭਾਰਤੀ ਕਾਰੋਬਾਰੀ ਰਾਜੀਵ ਗੁਪਤਾ ਦੀ ਫਾਰਮਾ ਫੈਕਟਰੀ ‘ਤੇ ਡਰੋਨ ਹਮਲਾ

ਯੂਕਰੇਨ ‘ਚ ਭਾਰਤੀ ਕਾਰੋਬਾਰੀ ਰਾਜੀਵ ਗੁਪਤਾ ਦੀ ਫਾਰਮਾ ਫੈਕਟਰੀ ‘ਤੇ ਡਰੋਨ ਹਮਲਾ

Breaking News
ਸੂਮੀ : ਰੂਸ ਨੇ ਯੂਕਰੇਨ ਦੇ ਸੂਮੀ ਸ਼ਹਿਰ 'ਚ ਭਾਰਤੀ ਕਾਰੋਬਾਰੀ ਰਾਜੀਵ ਗੁਪਤਾ ਦੀ ਦਵਾਈ ਬਣਾਉਣ ਵਾਲੀ ਫੈਕਟਰੀ 'ਤੇ ਡਰੋਨ ਨਾਲ ਹਮਲਾ ਕੀਤਾ। ਹਮਲੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖ਼ਮੀ ਹੋਏ ਹਨ। ਫੈਕਟਰੀ ਦੀ ਮੁੱਖ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚਿਆ ਅਤੇ ਇਸ ਦਾ ਜ਼ਿਆਦਾਤਰ ਹਿੱਸਾ ਤਬਾਹ ਹੋ ਗਿਆ। ਸ਼ੁਰੂਆਤੀ ਅਨੁਮਾਨ ਅਨੁਸਾਰ ਕੰਪਨੀ ਨੂੰ ਘੱਟੋ-ਘੱਟ 400 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਹਮਲੇ ਤੋਂ ਬਾਅਦ ਫੈਕਟਰੀ ਵਾਲੇ ਇਲਾਕੇ ਤੋਂ ਧੂੰਏਂ ਦਾ ਵੱਡਾ ਗੁਬਾਰ ਉੱਠਦਾ ਦਿਖਾਈ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਗਿਣਤੀ ਅੱਗੇ ਬਦਲ ਸਕਦੀ ਹੈ। ਇਹ ਫੈਕਟਰੀ ਰੂਸ ਦੀ ਸਰਹੱਦ ਤੋਂ ਲਗਭਗ 23 ਕਿਲੋਮੀਟਰ ਦੂਰ ਹੈ।...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੀ.ਐਮ.ਸੀ ਲੁਧਿਆਣਾ ਨੇ 100 ਤੋਂ ਵੱਧ ਬਾਲ ਸਰਜਰੀਆਂ ਕਰਕੇ ਵੱਡਾ ਮੀਲ ਪੱਥਰ ਸਥਾਪਿਤ ਕੀਤਾ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੀ.ਐਮ.ਸੀ ਲੁਧਿਆਣਾ ਨੇ 100 ਤੋਂ ਵੱਧ ਬਾਲ ਸਰਜਰੀਆਂ ਕਰਕੇ ਵੱਡਾ ਮੀਲ ਪੱਥਰ ਸਥਾਪਿਤ ਕੀਤਾ

Punjab News
ਲੁਧਿਆਣਾ, 4 ਅਕਤੂਬਰ: ਸਰਵ ਵਿਆਪਕ ਅਤੇ ਬਰਾਬਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀ.ਐਮ.ਸੀ.), ਲੁਧਿਆਣਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 100 ਤੋਂ ਵੱਧ ਬਾਲ ਸਰਜਰੀਆਂ ਸਫਲਤਾਪੂਰਵਕ ਕਰਨ ਲਈ ਬਾਲ ਸਰਜਰੀ ਵਿਭਾਗ ਦੀ ਟੀਮ ਨੂੰ ਵਧਾਈ ਦਿੱਤੀ। ਇਸ ਸਬੰਧੀ ਸੀ.ਐਮ.ਸੀ. ਲੁਧਿਆਣਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਸਰਕਾਰ ਅਤੇ ਮੈਡੀਕਲ ਸੰਸਥਾ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਯੋਜਨਾ ਤਹਿਤ ਨਵਜੰਮੇ ਬੱਚਿਆਂ ਅਤੇ ਹੋਰ ਬੱਚਿਆਂ ਦੀਆਂ ਕਈ ਤਰ੍ਹਾਂ ਦੀਆਂ ਗੁੰਝਲਦਾਰ ਸਰਜਰੀਆਂ ਕੀਤੀਆਂ ਗਈਆਂ ਹਨ, ਜਿਸ ਨਾਲ ਵੱਖ-ਵੱਖ ਸਮਾਜਿਕ ਅਤੇ ਆਰਥਿਕ ਪਿਛੋਕੜ ਵਾਲੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ...
ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 4 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਹਰ ਮਾਂ ਅਤੇ ਭੈਣ ਨੂੰ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ ਐਲਾਨਦਿਆਂ ਇਸ ਪਹਿਲਕਦਮੀ ਨੂੰ ਆਪਣੀ ਕਿਸਮ ਦਾ ਪਹਿਲਾ ਸਮਾਜਿਕ ਇਨਕਲਾਬ ਕਰਾਰ ਦਿੱਤਾ, ਜੋ ਔਰਤਾਂ ਦੇ ਸਨਮਾਨ ਅਤੇ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 75 ਲੱਖ ਤੋਂ ਵੱਧ ਔਰਤਾਂ ਦੀ ਪਹਿਲਾਂ ਹੀ ਰਜਿਸਟ੍ਰੇਸ਼ਨ ਹੋਣ ਅਤੇ ਸਨਮਾਨ ਰਾਸ਼ੀ ਵਜੋਂ 3,824.87 ਕਰੋੜ ਰੁਪਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣ ਦੇ ਨਾਲ ਇਹ ਯੋਜਨਾ ਪੂਰੇ ਪੰਜਾਬ ਵਿੱਚ ਔਰਤਾਂ ਲਈ ਸਤਿਕਾਰ ਅਤੇ ਵਿੱਤੀ ਸ਼ਕਤੀਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰ ਰਹੀ ਹੈ। ਇਹ ਮੌਕਾ ਉਸ ਵੇਲੇ ਭਾਵੁਕ ਹੋ ਗਿਆ, ਜਦੋਂ ਇਸ ਯੋਜਨਾ ਦੀ ਲਾਭਪਾਤਰੀ ਗੁਰਮੇਲ ਕੌਰ ਉਰਫ਼ ਮੇਲੋ, ਜੋ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਆਈ ਸੀ, ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੂੰ ਦੇਖਦਿਆਂ ਹੀ ਉਸ ਨੇ ਤੁਰੰਤ ਮੁੱਖ ਮੰਤਰੀ ਨੂੰ ਕਲਾਵੇ ਵਿੱਚ ਲੈ ਲਿਆ ਅਤੇ ਆਸ਼ੀਰਵਾਦ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...
ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ; 4 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਾ ਇਤਿਹਾਸ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ, ਕੁਰਬਾਨੀਆਂ ਦੇਣ ਅਤੇ ਯੋਗਦਾਨ ਪਾਉਣ ਦਾ ਰਿਹਾ ਹੈ ਅਤੇ ਅੱਜ ਵੀ ਇਸ ਮਹਾਨ ਵਿਰਾਸਤ ਰਾਹੀਂ ਪੰਜਾਬ, ਦੇਸ਼ ਪ੍ਰਤੀ ਨਿਰੰਤਰ ਯੋਗਦਾਨ ਪਾ ਰਿਹਾ ਹੈ।ਪੰਜਾਬ ਕਲਾ ਭਵਨ ਵਿਖੇ ਅੱਜ ਤਿੰਨ ਜਿਲਦਾਂ ਅਤੇ 1,980 ਸਫਿਆਂ ਦੀ ਕਿਤਾਬ 'ਪੰਜਾਬ ਦਾ ਇਤਿਹਾਸ' ਨੂੰ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਧਰਤੀ ਨੂੰ ਦਸਤਾਵੇਜ਼ਾਂ ਦੇ ਰੂਪ ਵਿੱਚ ਪੇਸ਼ ਕਰਨਾ, ਜਿਸ ਨੇ ਸਦੀਆਂ ਦੀਆਂ ਜਿੱਤਾਂ, ਉਥਲ-ਪੁਥਲ ਅਤੇ ਤਬਦੀਲੀਆਂ ਦੇਖੀਆਂ ਹਨ, ਇੱਕ ਵੱਡੀ ਜ਼ਿੰਮੇਵਾਰੀ ਸੀ। ਭਗਵੰਤ ਸਿੰਘ ਮਾਨ ਨੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਲਾਮਿਸਾਲ ਰੋਲ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਇਸ ਦੇ ਨਿਰੰਤਰ ਯੋਗਦਾਨ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਚੌਲ ਪੰਜਾਬੀਆਂ ਦੀ ਮੁੱਖ ਖੁਰਾਕ ਨਾ ਹੋਣ ਦੇ ਬਾਵਜੂਦ, ਇਹ ਸੂਬਾ ਇਸ ਸਾਲ ਫਿਰ ਤੋਂ ਕੌਮੀ ਅਨਾਜ ਭੰਡਾਰ ਵਿੱਚ ਰਿਕਾਰਡ 180 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਪਾਉਣ ਲਈ ਤਿਆਰ ਹੈ।ਕਿਤਾਬ ਜਾਰੀ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ...
ਵਿਧਾਇਕ ਜਿੰਪਾ ਨੇ ਵਾਰਡ ਨੰਬਰ 19 ਅਤੇ 23 ‘ਚ 27 ਲੱਖ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 19 ਅਤੇ 23 ‘ਚ 27 ਲੱਖ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

Punjab News
ਹੁਸ਼ਿਆਰਪੁਰ, 4 ਅਕਤੂਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਹਰੇਕ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਵਾਰਡ ਨੰਬਰ 19 ਅਤੇ ਵਾਰਡ ਨੰਬਰ 23 ਵਿੱਚ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲ ਰਹੀਆਂ ਹਨ।ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦੇ ਰਹੀ ਹੈ। ਹੁਸ਼ਿਆਰਪੁਰ ਵਿੱਚ ਵੀ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀਆਂ ਲੋੜਾਂ ਦੇ ਮੁਤਾਬਕ ਹੋਰ ਕਾਰਜ ਵੀ ਪੂਰੇ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੁਸ਼ਿਆਰਪੁਰ ਸ਼ਹਿਰ ਵਿੱਚ ਕਰੀਬ 12 ਕਰੋੜ ਰੁਪਏ ਦੀ ਲਾਗਤ ਨਾਲ ਸਟਰੀਟ ਲਾਈਟਾਂ ਨਾਲ ਸਬੰਧਤ ਵਿਆਪਕ ਕੰਮ ਕਰਵਾਇਆ ਗਿਆ ਹੈ। ਇਸ ਨਾਲ ਸ਼ਹਿਰ ਦੀਆਂ ਸੜਕਾਂ ਅਤੇ ਵੱਖ-ਵੱਖ ਇਲਾਕਿਆਂ ਵਿੱਚ ਰੌਸ਼ਨੀ ਦੀ ਵਿਵਸਥਾ ਬਿਹਤਰ ਹੋਈ ਹੈ ਅਤੇ ਲੋਕਾਂ ਨੂੰ ਰਾਤ ਸਮੇਂ ਆਵਾਜਾਈ ...
ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਪਰਤੀ ਹਾਕੀ ਖਿਡਾਰਨ ਬਲਜੀਤ ਕੌਰ ਦਾ ਸ਼ਾਨਦਾਰ ਸਵਾਗਤ

ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਪਰਤੀ ਹਾਕੀ ਖਿਡਾਰਨ ਬਲਜੀਤ ਕੌਰ ਦਾ ਸ਼ਾਨਦਾਰ ਸਵਾਗਤ

Punjab News
ਤਰਨ ਤਾਰਨ, 4 ਅਕਤੂਬਰ :         ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਪਰਤੀ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਡਾਰਨ ਬਲਜੀਤ ਕੌਰ ਦਾ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਦੀ ਤਰਫੋਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ, ਕੋਚ ਸ਼ਰਨਜੀਤ ਸਿੰਘ ਤੇ ਦਵਿੰਦਰ ਸਿੰਘ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਬਲਜੀਤ ਕੌਰ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ, ਖੇਡ ਪ੍ਰੇਮੀ ਅਤੇ ਇਲਾਕਾ ਵਾਸੀ ਵੀ ਵੱਡੀ ਗਿਣਤੀ ਵਿੱਚ ਸਵਾਗਤ ਲਈ ਪਹੁੰਚੇ। ਇਸ ਦੌਰਾਨ ਫੁੱਲਾਂ ਦੀ ਵਰਖਾ ਹੋਈ ਅਤੇ ਢੋਲ ਦੇ ਡਗੇ 'ਤੇ ਭੰਗੜੇ ਵੀ ਪਾਏ ਗਏ। ਜਾਪਾਨ ਦੇ ਆਈਚੀ ਨਾਗੋਆ ਵਿਖੇ ਹੋਈਆਂ 20ਵੀਆਂ ਏਸ਼ਿਆਈ ਖੇਡਾਂ ਦੇ ਫਾਈਨਲ ਮੁਕਾਬਲੇ ਵਿੱਚ ਚੀਨ ਨੂੰ ਮਾਤ ਦੇ ਕੇ ਚੈਂਪੀਅਨ ਬਣੀ ਭਾਰਤੀ ਮਹਿਲਾ ਹਾਕੀ ਟੀਮ ਵਿੱਚ ਬਲਜੀਤ ਕੌਰ ਪੰਜਾਬ ਦੀ ਇਕਲੌਤੀ ਖਿਡਾਰਨ ਸੀ। ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ 'ਇਸ ਮੌਕੇ ਕਿਹਾ ਕਿ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਛੋਟੇ ਜਿਹੇ ਪਿੰਡ ਕੱਕਾ ਕੰਡਿਆਲਾ ਦੀ ਇਸ ਹੋਣ...