ਜੀ.ਐਸ.ਟੀ. ਦੀ ਚੋਰੀ ਨੂੰ ਰੋਕਣ ਲਈ ਮਲੋਟ ਵਿਖੇ ਵੱਡੀ ਕਾਰਵਾਈ
ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਜਨਵਰੀ:-ਸਹਾਇਕ ਕਮਿਸ਼ਨਰ ਰਾਜ ਕਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਗੋਇਲ ਦੀ ਅਗਵਾਈ ਹੇਠ ਜੀ.ਐਸ.ਟੀ. ਅਧੀਨ ਟੈਕਸ ਚੋਰੀ ਨੂੰ ਰੋਕਣ ਲਈ ਵੱਡੀ ਕਾਰਵਾਈ ਕਰਦੇ ਹੋਏ, ਦਫ਼ਤਰ ਸਹਾਇਕ ਕਮਿਸ਼ਨਰ, ਸਟੇਟ ਟੈਕਸ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਮਲੋਟ ਵਿਖੇ ਸਥਿਤ ਇੱਕ ਪ੍ਰਮੁੱਖ ਲੀਡ ਮੈਨੂਫੈਕਚਰਿੰਗ ਯੂਨਿਟ ਦੀ ਜਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੀ ਅਮਿਤ ਚਰਾਇਆ, ਸਟੇਟ ਟੈਕਸ ਅਫ਼ਸਰ (STO), ਸ਼੍ਰੀ ਗੁਰਿੰਦਰਜੀਤ ਸਿੰਘ, STO, ਸ਼੍ਰੀ ਮਨਜਿੰਦਰ ਸਿੰਘ, STO, ਅਤੇ ASTO ਅਤੇ ਹੋਰ ਵਿਭਾਗੀ ਸਟਾਫ਼ ਮੌਜੂਦ ਸੀ।
ਇਹ ਕਾਰਵਾਈ ਨਕਲੀ ਬਿਲਿੰਗ ਅਤੇ ਧੋਖੇ ਨਾਲ ਲਿਆ ਗਿਆ ਇਨਪੁੱਟ ਟੈਕਸ ਕਰੈਡਿਟ (ITC) ਰੋਕਣ ਦੇ ਉਦੇਸ਼ ਨਾਲ ਕੀਤੀ ਗਈ, ਜੋ ਸਰਕਾਰੀ ਰਾਜਸਵ ਨੂੰ ਨੁਕਸਾਨ ਪਹੁੰਚਾਉਂਦਾ ਹੈ। ਵਿਭਾਗ ਸਰਕਾਰੀ ਰਾਜਸਵ ਦੀ ਸੁਰੱਖਿਆ ਅਤੇ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਖ਼ਾਸ ਤੌਰ ‘ਤੇ ਨਾਨ-ਫੈਰਸ ਧਾਤੂਆਂ (ਜਿਵੇਂ ਲੀਡ ਆਦਿ) ਨਾਲ ਸਬੰਧਤ ਵਪਾਰੀਆਂ ਅਤ...








