ਬਾਲ ਵਿਆਹ ਰੋਕਣ ਲਈ ਬਾਲ ਸੁਰੱਖਿਆ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ: ਡਿਪਟੀ ਕਮਿਸ਼ਨਰ
ਮਾਨਸਾ, 21 ਜਨਵਰੀ- ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ ਵੱਖ ਥਾਵਾਂ 'ਤੇ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਟੀਮ ਵਲੋਂ ਗੁਰਦੁਆਰਾ ਮੋਤੀ ਮਹਿਰਾ ਸਾਹਿਬ, ਗੁਰਦਆਰਾ ਅਰਜਨ ਦੇਵ ਜੀ, ਗੁਰਦੁਆਰਾ ਬਾਹਮਣ ਬੁੱਗਾ ਸਾਹਿਬ ਅਤੇ ਆਸ਼ਾ ਹੋਟਲ ਵਿਚ ਜਾਗਰੂਕਤਾ ਕੈਪ ਲਗਾਇਆ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਬਾਲ ਵਿਆਹ ਨਾ ਸਿਰਫ਼ ਕਾਨੂੰਨੀ ਅਪਰਾਧ ਹੈ, ਸਗੋਂ ਇਹ ਬੱਚਿਆਂ ਦੇ ਸਰੀਰਿਕ, ਮਾਨਸਿਕ ਅਤੇ ਵਿਦਿਅਕ ਵਿਕਾਸ ਵਿੱਚ ਵੱਡੀ ਰੁਕਾਵਟ ਬਣਦਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਹਰਜਿੰਦਰ ਕੌਰ ਨੇ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਬਾਲ ਸੁਰੱਖਿਆ ਦਫ਼ਤਰ ਦੇ ਕਰਮਚਾਰੀ ਭੂਸ਼ਨ ਸਿੰਗਲਾ ਨੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ...








