ਵਿਧਾਨ ਸਭਾ ਹਲਕਾ ਪੱਟੀ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ – ਭੁੱਲਰ
ਪੱਟੀ/ਤਰਨ ਤਾਰਨ, 18 ਜਨਵਰੀ ( ) - ਸੂਬੇ ਦੇ ਟਰਾਂਸਪੋਰਟ ਅਤੇ ਜੇਲਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਵਿਖੇ ਆਪਣੇ ਕੈਂਪ ਦਫ਼ਤਰ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਲਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਆਪਣੇ ਹਲਕਾ ਵਾਸੀਆਂ ਦੇ ਹਰ ਸੁੱਖ-ਦੁੱਖ ਵਿੱਚ ਉਨ੍ਹਾਂ ਨਾਲ ਹਨ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦੇ ਘਰ ਦੇ ਦਰਵਾਜ਼ੇ ਹਮੇਸ਼ਾਂ ਆਪਣੇ ਹਲਕਾ ਵਾਸੀਆਂ ਲਈ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੂਰੀ ਸੁਹਿਰਦਤਾ ਨਾਲ ਇਹ ਯਤਨ ਕੀਤੇ ਜਾ ਰਹੇ ਹਨ ਕਿ ਸਮਾਜ ਦੇ ਹਰ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾਵੇ ਅਤੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਅਧਾਰ 'ਤੇ ਮੁਹੱਈਆ ਕਰਵਾਈਆਂ ਜਾਣ।
ਪੰਜਾਬ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਸ. ਲਾ...








