ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ‘ਸਾਡੇ ਬਜ਼ੁਰਗ, ਸਾਡਾ ਮਾਣ’ ਸ਼ੁਰੂ: ਡਾ. ਬਲਜੀਤ ਕੌਰ
ਚੰਡੀਗੜ੍ਹ, 14 ਜਨਵਰੀ 2026:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 16 ਜਨਵਰੀ, 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਤੋਂ 'ਸਾਡੇ ਬਜ਼ੁਰਗ, ਸਾਡਾ ਮਾਣ' ਰਾਜ ਪੱਧਰੀ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਨ ਜਾ ਰਹੀ ਹੈ, ਜਿਸਦਾ ਉਦੇਸ਼ ਬਿਰਧ ਨਾਗਰਿਕਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਹੈ। ਜਨਤਕ ਹਿੱਤ ਵਿੱਚ ਅਗਾਊਂ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਭਰ ਦੇ ਬਜ਼ੁਰਗ ਨਾਗਰਿਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ।
ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ ਦਾ ਮੁੱਖ ਉਦੇਸ਼ ਸੀਨੀਅਰ ਨਾਗਰਿਕਾਂ ਨੂੰ ਜ਼ਰੂਰੀ ਸਿਹਤ ਸੇਵਾਵਾਂ, ਕਾਨੂੰਨੀ ਜਾਗਰੂਕਤਾ ਅਤੇ ਸਰਕਾਰੀ ਭਲਾਈ ਸਕੀਮਾਂ ਨਾਲ ਜੋੜਨਾ ਹੈ ਤਾਂ ਜੋ ਉਹ ਇੱਕ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਬਤੀਤ ਕਰ ਸਕਣ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਵਿੱਤੀ ਸਾਲ 2025-26 ਲਈ ਸੀਨੀਅਰ ਨਾਗਰਿਕਾਂ ਲ...








