ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ-ਭਗਵੰਤ ਸਿੰਘ ਮਾਨ
ਚੰਡੀਗੜ੍ਹ, 3 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆ ਭਰਨ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ 'ਯੁੱਧ ਨਸ਼ਿਆਂ ਵਿਰੁੱਧ' ਦੇ ਅੰਤਿਮ ਅਤੇ ਫ਼ੈਸਲਾਕੁੰਨ ਪੜਾਅ 'ਤੇ ਜੰਗ ਲੜ ਰਿਹਾ ਹੈ।ਆਪਣੀ ਤਰ੍ਹਾਂ ਦੀ ਪਹਿਲੀ 'ਐਸ.ਐਚ.ਓਜ਼. ਮਿਲਣੀ' ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਹਰ ਜਾਇਜ਼ ਕਾਰਵਾਈ ਕਰਨ ਦੀ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪਿੰਡਾਂ ਤੇ ਕਸਬਿਆਂ ਵਿੱਚ ਜਾਣ, ਲੋਕਾਂ ਨੂੰ ਨਾਲ ਲੈਣ ਅਤੇ ਇਸ ਲਾਹਨਤ 'ਤੇ ਰੋਕ ਲਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਹੁਣ ਪੂਰੇ ਪੰਜਾਬ ਵਿੱਚ ਲੋਕ ਲਹਿਰ ਬਣ ਚੁੱਕਾ ਹੈ, ਜਦਕਿ ਪੁਲਿਸ ਫੋਰਸ ਨੂੰ ਜਲਦ ਹੀ 450 ਏ.ਐਸ.ਆਈ. ਅਤੇ 3,400 ਪੁਲਿਸ ਜਵਾਨ ਮਿਲਣਗੇ।ਇਸ ਸਮਾਗਮ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ...








