ਮਾਨ ਸਰਕਾਰ ਸਾਰੇ ਵਰਗਾਂ ਦੇ ਵਿਦਿਆਰਥੀਆਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ: ਹਰਜੋਤ ਸਿੰਘ ਬੈਂਸ
*ਚੰਡੀਗੜ੍ਹ, 1 ਜਨਵਰੀ:* ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਅਧੀਨ ਲਗਾਏ ਗਏ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਉੱਚ ਗੁਣਵੱਤਾ ਵਾਲੀ ਸਿਖਲਾਈ ਹਾਸਲ ਕੀਤੀ ਹੈ । 1700 ਤੋਂ ਵੱਧ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਦਾ ਲਾਭ ਉਠਾਇਆ ਜਿਸ ਨੂੰ ਅਜਿਹੇ ਢੰਗ ਨਾਲ ਤਿਆਰ ਕੀਤਾ ਗਿਆ ਹੈ ਕਿ ਹਰ ਵਿਦਿਆਰਥੀ ਦੀ ਪਹੁੰਚ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਉੱਚ-ਮਿਆਰੀ ਕੋਚਿੰਗ ਤੱਕ ਯਕੀਨੀ ਬਣਾਈ ਜਾ ਸਕੇ।
ਸ. ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਾਰਤ ਦੀਆਂ ਚੋਟੀ ਦੀਆਂ ਪੇਸ਼ੇਵਰ ਸਿੱਖਿਆ ਸੰਸਥਾਵਾਂ ਜਿਵੇਂ ਆਈਆਈਟੀ, ਐਨਆਈਟੀ ਅਤੇ ਏਮਜ਼ ਲਈ ਤਿਆਰ ਕਰਨ ਦੇ ਉਦੇਸ਼ ਨਾਲ ਉਲੀਕੇ ਗਏ ਇਨ੍ਹਾਂ ਕੈਂਪਾਂ ਨਾਲ ਸਬੰਧਤ ਤਿੰਨ ਕੇਂਦਰਾਂ ਵਿੱਚ 1728 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਵਿੱਚ ਬਠਿੰਡਾ ‘ਚ 601 ਵਿਦਿਆਰਥੀਆਂ (359 ਲੜਕੀਆਂ, 242 ਲੜਕਿਆਂ), ਲੁਧਿਆਣਾ ‘ਚ 573 ਵਿਦਿਆਰਥੀਆਂ (327 ਲੜਕੀਆਂ, 246 ਲੜਕਿਆਂ) ਅਤੇ ਐ...








