‘ਯੁੱਧ ਨਸ਼ਿਆਂ ਵਿਰੁੱਧ’: 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.2 ਕਿਲੋ ਹੈਰੋਇਨ ਸਮੇਤ 117 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 31 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 91 ਐਫਆਈਆਰਜ਼ ਦਰਜ ਕਰਕੇ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 305 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,657 ਹੋ ਗਈ ਹੈ।
ਛਾਪਿਆਂ ਦੇ ਨਤੀਜੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ, 1 ਕਿਲੋ ਗਾਂਜਾ, 5 ਕਿਲੋ ਭੁੱਕੀ, 536 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11,860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ...








