Tuesday, August 4
Shadow

Tag: latest news

ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ

ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ

Punjab News
*ਚੰਡੀਗੜ੍ਹ, 30 ਦਸੰਬਰ*- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਨਵਾਂ ਕਾਨੂੰਨ "ਵਿਕਸਿਤ ਭਾਰਤ ਜੀ-ਰਾਮ ਜੀ" ਲਿਆਉਣ 'ਤੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਭਖਵੀਂ ਬਹਿਸ ਹੋਈ। ਮਨਰੇਗਾ ਨੂੰ ਜਾਰੀ ਰੱਖਣ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਬਦਲਾਵਾਂ ਦਾ ਵਿਰੋਧ ਕਰਨ ਵਾਲਾ ਮਤਾ ਜ਼ੁਬਾਨੀ ਵੋਟ ਨਾਲ ਪਾਸ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਨਰੇਗਾ ਨੂੰ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੁਜ਼ਗਾਰ ਦੀ ਗਾਰੰਟੀ ਖੋਹ ਲਈ ਹੈ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਤੁਰੰਤ "ਵਿਕਸਿਤ ਭਾਰਤ ਜੀ-ਰਾਮ ਜੀ" ਕਾਨੂੰਨ ਵਾਪਸ ਲੈਣਾ ਚਾਹੀਦਾ ਹੈ ਅਤੇ ਮਨਰੇਗਾ ਨੂੰ ਬਹਾਲ ਕਰਨਾ ਚਾਹੀਦਾ ਹੈ। ਇਸ ਘਿਨਾਉਣੇ ਪਾਪ ਵਿੱਚ ਅਕਾਲੀ ਦਲ ਵੀ ਭਾਜਪਾ ਦੇ ਨਾਲ ਹੈ। ਇਸੇ ਲਈ ਇਹ ਮਨਰੇਗਾ ਨੂੰ ਖਤਮ ਕਰਨ 'ਤੇ ਚੁੱਪ ਹੈ। ਹਾਲਾਂਕਿ, ਆਮ ਆਦਮੀ ਪਾਰਟੀ ਦਲਿਤਾਂ ਅਤੇ ਮਜ਼ਦੂਰਾਂ ਦੀ ਆਵਾਜ਼ ਬਣੇਗੀ ਅਤੇ ਪ੍ਰਧਾਨ ਮੰਤਰੀ ਤੱਕ ਉਨ੍ਹਾਂ ਦੀਆਂ ਚਿੰਤਾਵਾਂ ਪਹੁੰਚਾਏਗੀ। ਇਸ ਕਾਨੂੰਨ ਦਾ ਉਦੇਸ਼ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਨਾ ਸਿਰਫ਼ ਰੋਜ਼ੀ-ਰ...
ਹੈਰੋਇਨ-ਆਈਸੀਈ ਸਪਲਾਈ ਚੇਨ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 1 ਕਿਲੋ ਆਈਸੀਈ, ਇੱਕ ਗਲੋਕ ਪਿਸਤੌਲ ਸਮੇਤ ਸੱਤ ਗ੍ਰਿਫ਼ਤਾਰ

ਹੈਰੋਇਨ-ਆਈਸੀਈ ਸਪਲਾਈ ਚੇਨ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 1 ਕਿਲੋ ਆਈਸੀਈ, ਇੱਕ ਗਲੋਕ ਪਿਸਤੌਲ ਸਮੇਤ ਸੱਤ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 30 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮੁਲਜ਼ਮਾਂ ਨੂੰ 4.075 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਮੇਥਾਮਫੇਟਾਮਾਈਨ (ਜਿਸਨੂੰ ਆਮ ਤੌਰ 'ਤੇ ਆਈਸੀਈ ਕਿਹਾ ਜਾਂਦਾ ਹੈ) ਅਤੇ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਜਸਰੌਰ ਦੇ ਜੱਜਬੀਰ ਸਿੰਘ ਉਰਫ਼ ਜੱਜ (21), ਅੰਮ੍ਰਿਤਸਰ ਦੇ ਅਜਨਾਲਾ ਦੇ ਜਸਪਾਲ ਸਿੰਘ ਉਰਫ਼ ਜੱਸ (22), ਗੁਰਦਾਸਪੁਰ ਦੇ ਪਿੰਡ ਲੋਪਾ ਦੇ ਅਨਮੋਲਪ੍ਰੀਤ ਸਿੰਘ (19), ਗੁਰਦਾਸਪੁਰ ਦੇ ਪਿੰਡ ਸੰਦਲਪੁਰ ਦੇ ਹਰਪਿੰਦਰ ਸਿੰਘ ਉਰਫ਼ ਭਿੰਦਾ (32), ਗੁਰਦਾਸਪੁਰ ਦੇ ਪਿੰਡ ਸੰਦਲਪੁਰ ਦੇ ਤਰੁਨਪ...
“ਵਿਕਸਿਤ ਭਾਰਤ-ਜੀ ਰਾਮ ਜੀ” ਗਰੀਬਾਂ ਨਾਲ ਭੱਦਾ ਮਜ਼ਾਕ, ਅਮਨ ਅਰੋੜਾ ਵੱਲੋਂ ਰੋਜ਼ਗਾਰ ਦੀ ਗਾਰੰਟੀ ਤੋਂ ਭੱਜਣ ਲਈ ਕੇਂਦਰ ਦੀ ਸਖ਼ਤ ਨਿੰਦਾ

“ਵਿਕਸਿਤ ਭਾਰਤ-ਜੀ ਰਾਮ ਜੀ” ਗਰੀਬਾਂ ਨਾਲ ਭੱਦਾ ਮਜ਼ਾਕ, ਅਮਨ ਅਰੋੜਾ ਵੱਲੋਂ ਰੋਜ਼ਗਾਰ ਦੀ ਗਾਰੰਟੀ ਤੋਂ ਭੱਜਣ ਲਈ ਕੇਂਦਰ ਦੀ ਸਖ਼ਤ ਨਿੰਦਾ

Punjab News
ਚੰਡੀਗੜ੍ਹ, 30 ਦਸੰਬਰ:- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਨੂੰ ਭੰਗ ਕਰਕੇ ਨਵੀਂ ਕਥਿਤ ਸਕੀਮ ਰਾਹੀਂ ਗਰੀਬਾਂ ਨੂੰ ਗੁੰਮਰਾਹ ਕਰਨ ਦੇ ਨਿਰਾਸ਼ਾਜਨਕ ਕਦਮ ‘ਤੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਵਿਕਸਤ ਭਾਰਤ- ਗਾਰੰਟੀ ਫਾਰ ਰੋਜ਼ਗਾਰ ਐਂਡ ਅਜੀਵਿਕਾ ਮਿਸ਼ਨ (ਗ੍ਰਾਮੀਣ), ਵੀਬੀ-ਜੀ ਰਾਮ ਜੀ ਨੂੰ ਕੇਂਦਰ ਸਰਕਾਰ ਦੀ ਸੋਚੀ-ਸਮਝੀ ਚਾਲ ਦੱਸਿਆ ਤਾਂ ਜੋ ਗਰੀਬਾਂ ਨੂੰ ਰੋਜ਼ਗਾਰ ਦੀ ਗਰੰਟੀ ਦੇਣ ਤੋਂ ਭੱਜਿਆ ਜਾ ਸਕੇ। 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵੀਬੀ- ਜੀ ਰਾਮ ਜੀ 'ਤੇ ਲਿਆਂਦੇ ਗਏ ਸਰਕਾਰੀ ਮਤੇ ਉੱਤੇ ਚਰਚਾ ਦੌਰਾਨ ਸ੍ਰੀ ਅਮਨ ਅਰੋੜਾ ਨੇ ਇਸ ਨਵੀਂ ਯੋਜਨਾ ਨੂੰ ਚੁਣੌਤੀ ਦਿੰਦਿਆਂ ਕਿਹਾ, “ਉਨ੍ਹਾਂ ਵੱਲੋਂ ਪੰਜਾਬ ਵਿੱਚ 'ਔਸਤ' 26 ਦਿਨ ਰੋਜ਼ਗਾਰ ਦਿੱਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ। ਜੇਕਰ ਅਸੀਂ ਇਸ ਸ਼ੱਕੀ ਔਸਤ ਨੂੰ ਮੰਨ ਵੀ ਲਈਏ ਤਾਂ ਮੇਰਾ ਸਵਾਲ ਇਹ ਹੈ ਕਿ ਫਿਰ ਨਵੀਂ ਸਕੀਮ ਤਹਿਤ ਰੋਜ਼ਗਾਰ ਨੂੰ 100 ਤੋਂ 125 ਦਿਨਾਂ ਤੱਕ ਵਧਾਉਣ ਦਾ ਕੀ ਮਕਸਦ ...
ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਤਿੰਨ ਅਹਿਮ ਸੋਧ ਬਿੱਲ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਤਿੰਨ ਅਹਿਮ ਸੋਧ ਬਿੱਲ ਸਰਬਸੰਮਤੀ ਨਾਲ ਪਾਸ

Punjab News
*ਚੰਡੀਗੜ੍ਹ, 30 ਦਸੰਬਰ:*- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੇਸ਼ ਕੀਤੇ ਗਏ "ਦ ਇੰਡੀਅਨ ਸਟੈਂਪ (ਪੰਜਾਬ ਦੂਜੀ ਸੋਧ) ਬਿੱਲ, 2025", "ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਸੋਧ ਬਿੱਲ, 2025" ਅਤੇ "ਪੰਜਾਬ ਭੌਂ ਮਾਲੀਆ (ਸੋਧ) ਬਿੱਲ, 2025" ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਦ ਇੰਡੀਅਨ ਸਟੈਂਪ ਐਕਟ, 1899 ਵਿੱਚ ਕੀਤੀ ਸੋਧ ਨਾਲ ਟਾਈਟਲ ਡੀਡ ਜਮ੍ਹਾਂ ਕਰਨ, ਹਾਈਪੌਥੀਕੇਸ਼ਨ ਅਤੇ ਇਕੂਏਟੇਬਲ ਮੌਰਗੇਜ ਨਾਲ ਜੁੜੀ ਸਟੈਂਪ ਡਿਊਟੀ ਨੂੰ ਤਰਕਸੰਗਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਕੋ ਕਰਜ਼ੇ ਸਬੰਧੀ ਲੈਣ-ਦੇਣ ਉੱਤੇ ਦੋਹਰੀ ਡਿਊਟੀ ਨੂੰ ਖ਼ਤਮ ਕਰਕੇ ਕੁੱਲ ਕਰਜ਼ਾ ਰਾਸ਼ੀ ਉੱਤੇ ਉੱਚਿਤ ਉਪਰੀ ਹੱਦ ਨਾਲ ਇਕ ਡਿਊਟੀ ਲਾਗੂ ਕੀਤੀ ਗਈ ਹੈ ਜਿਸ ਨਾਲ ਲੈਣ-ਦੇਣ ਦੀ ਲਾਗਤ ਘਟੇਗੀ, ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹ ਮਿਲੇਗਾ ਅਤੇ ਐਮ.ਐਸ.ਐਮ.ਈ ਖੇਤਰ ਨੂੰ ਰਾਹਤ ਮਿਲੇਗੀ। ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2...
ਮਨਰੇਗਾ ਯੋਜਨਾ ਨੂੰ ਖਤਮ ਕਰਨਾ ਗ਼ਰੀਬਾਂ ਨੂੰ ਰੋਟੀ ਤੋਂ ਵਾਂਝੇ ਕਰਨ ਦੀ ਚਾਲ: ਹਰਭਜਨ ਸਿੰਘ ਈ.ਟੀ.ਓ.

ਮਨਰੇਗਾ ਯੋਜਨਾ ਨੂੰ ਖਤਮ ਕਰਨਾ ਗ਼ਰੀਬਾਂ ਨੂੰ ਰੋਟੀ ਤੋਂ ਵਾਂਝੇ ਕਰਨ ਦੀ ਚਾਲ: ਹਰਭਜਨ ਸਿੰਘ ਈ.ਟੀ.ਓ.

Punjab News
ਚੰਡੀਗੜ੍ਹ, 30 ਦਸੰਬਰ:- ਮਨਰੇਗਾ ਐਕਟ ਨੂੰ ਖ਼ਤਮ ਕਰਕੇ ਉਸ ਦੀ ਥਾਂ ਲਿਆਂਦੇ ਗਏ ਨਵੇਂ ਕਾਨੂੰਨ ਦੇ ਵਿਰੋਧ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਕਰਵਾਏ ਗਏ ਸੈਸ਼ਨ ਦੌਰਾਨ ਪੇਸ਼ ਕੀਤੇ ਗਏ ਮਤੇ ਦੀ ਪ੍ਰੋੜਤਾ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਮਨਰੇਗਾ ਯੋਜਨਾ ਨੂੰ ਖਤਮ ਕਰਨਾ ਗ਼ਰੀਬਾਂ ਨੂੰ ਰੋਟੀ ਤੋਂ ਵਾਂਝੇ ਕਰਨ ਦੀ ਚਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੰਘਵਾਦ ਦੇ ਸਿਧਾਂਤ ਦੇ ਉਲਟ ਜਾ ਕੇ ਸੂਬਿਆਂ ਦੇ ਅਧਿਕਾਰਾਂ ਨੂੰ ਖਤਮ ਕਰਨ ਦੇ ਰਾਹ ਪਈ ਹੋਈ ਹੈ ਜਿਸ ਦਾ ਸਬੂਤ ਬੀ.ਬੀ.ਐਮ.ਬੀ., ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਸਬੰਧੀ ਪਿਛਲੇ ਸਮੇਂ ਵਿੱਚ ਪੈਦਾ ਹੋਏ ਹਾਲਾਤ ਸਾਡੇ ਸਾਰਿਆਂ ਦੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਨੇ ਬਹਾਨੇ ਰਾਜ ਸਰਕਾਰਾਂ ਦੇ ਅਧਿਕਾਰਾਂ ਨੂੰ ਖ਼ਤਮ ਕਰਨ ਦਾ ਉਨ੍ਹਾਂ ਨੂੰ ਕਮਜ਼ੋਰ ਕਰਨ ਲਈ ਚਾਲਾਂ ਚੱਲ ਰਹੀ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ ਸੰਵਿਧਾਨ ਵਿੱਚ ਮੌਲਿਕ ਅਧਿਕਾਰਾਂ ਅਤੇ ਨਿਰਦੇਸ਼ਕ ਸਿਧਾਂਤਾਂ ਦਾ ਵੇਰਵਾ ਦਿੱਤਾ ਗਿਆ ਹੈ।   ...
ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਵੀ.ਬੀ. ਜੀ ਰਾਮ ਜੀ ਸਕੀਮ ਲਿਆਉਣ ਦੇ ਵਿਰੋਧ ਵਿੱਚ ਸਰਬਸੰਮਤੀ ਨਾਲ ਮਤਾ ਪਾਸ

ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਵੀ.ਬੀ. ਜੀ ਰਾਮ ਜੀ ਸਕੀਮ ਲਿਆਉਣ ਦੇ ਵਿਰੋਧ ਵਿੱਚ ਸਰਬਸੰਮਤੀ ਨਾਲ ਮਤਾ ਪਾਸ

Punjab News
ਚੰਡੀਗੜ੍ਹ, 30 ਦਸੰਬਰ:- ਪੰਜਾਬ ਵਿਧਾਨ ਸਭਾ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤੇ ਗਏ ਇੱਕ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਜਿਸ ਵਿੱਚ ਭਾਰਤ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਗਨਰੇਗਾ) ਨੂੰ 'ਵਿਕਸਿਤ ਭਾਰਤ - ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ) ਲਈ ਗਰੰਟੀ ਨਾਮੀ ਨਵੇਂ ਐਕਟ ਨਾਲ ਬਦਲਣ ਦੇ ਕਦਮ ਦੀ ਕੜੀ ਨਿੰਦਿਆ ਕੀਤੀ ਗਈ ਹੈ। ਇਹ ਨਵੀਂ ਸਕੀਮ ਗਰੀਬ ਮਜ਼ਦੂਰਾਂ, ਔਰਤਾਂ ਅਤੇ ਸੂਬੇ ਦੇ ਲੱਖਾਂ ਜੌਬ ਕਾਰਡ ਧਾਰਕ ਪਰਿਵਾਰਾਂ ਤੋਂ ਗਾਰੰਟੀਸ਼ੁਦਾ ਉਜਰਤ/ਰੁਜ਼ਗਾਰ ਦਾ ਅਧਿਕਾਰ ਖੋਹ ਲਵੇਗੀ ਅਤੇ ਸੂਬਿਆਂ 'ਤੇ ਵਾਧੂ ਵਿੱਤੀ ਬੋਝ ਪਵੇਗੀ। ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਪੇਂਡੂ ਵਿਕਾਸ ਗਰੰਟੀ ਐਕਟ ਭਾਰਤ ਸਰਕਾਰ ਵੱਲੋਂ ਸਤੰਬਰ 2005 ਵਿੱਚ ਪਾਸ ਕੀਤਾ ਗਿਆ ਸੀ ਅਤੇ ਇਸ ਨੂੰ 2008-09 ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਗਿਆ ਸੀ। ਬਾਅਦ ਵਿੱਚ, ਭਾਰਤ ਸਰਕਾਰ ਵੱਲੋਂ ਇਸ ਯੋਜਨਾ ਦਾ ਨਾਮ 2 ਅਕਤੂਬਰ 2009 ਨੂੰ ਮਗਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ)...
5640 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਨਹਿਰਾਂ ਦਾ ਕੀਤਾ ਆਧੁਨਿਕੀਕਰਨ

5640 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਨਹਿਰਾਂ ਦਾ ਕੀਤਾ ਆਧੁਨਿਕੀਕਰਨ

Punjab News
*ਚੰਡੀਗੜ੍ਹ, 30 ਦਸੰਬਰ:*- ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ 2025 ਦਾ ਸਾਲ ਸੂਬੇ ਵਿੱਚ ਸਿੰਚਾਈ ਸਹੂਲਤਾਂ ਦੇ ਵਿਸਥਾਰ ਅਤੇ ਪਾਣੀ ਪ੍ਰਬੰਧਨ ਸਬੰਧੀ ਨਿਰਣਾਇਕ ਦੌਰ ਰਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਅਤੇ ਭਵਿੱਖੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸੂਬੇ ਦੇ ਦੂਰ-ਦਰਾਡੇ ਦੇ ਖੇਤਰਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਸਣੇ ਅਤੇ ਭੂਮੀਗਤ ਪਾਣੀ ਦੇ ਪੱਧਰ ਵਿੱਚ ਵਾਧਾ ਕਰਨ 'ਤੇ ਕੇਂਦ੍ਰਿਤ ਕਿਸਾਨ-ਪੱਖੀ ਪਹੁੰਚ ਅਪਣਾਈ ਗਈ। ਰਿਕਾਰਡ ਵਿੱਤੀ ਖਰਚਿਆਂ ਅਤੇ ਲੰਬੇ ਸਮੇਂ ਤੋਂ ਅਣਗੌਲੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਜਲ ਸਰੋਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਖੇਤਰਾਂ ਵਿੱਚ ਖਾਸ ਕਰਕੇ ਸੋਕਾ ਪ੍ਰਭਾਵਿਤ ਅਤੇ ਸੇਮਗ੍ਰਸਤ ਖੇਤਰਾਂ ਵਿੱਚ ਪਾਣੀ ਦੀ ਬਰਾਬਰ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਤੋਂ 2025-26 ਤੱਕ 5640 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ ਮੁਕੰਮਲ ਕੀਤੇ ਗਏ ਹਨ। ਵਿੱਤੀ ...
ਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ ‘ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ ‘ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ, 30 ਦਸੰਬਰ:- ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਵਿਕਾਸ ਭਾਰਤ ਗਾਰੰਟੀ ਫਾਰ ਰੋਜ਼ਗਾਰ ਅਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ ਜੀ ਰਾਮ ਜੀ ਸਕੀਮ) ਐਕਟ, 2025 ਨੇ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ 'ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰਕੇ ਉਨ੍ਹਾਂ ਨੂੰ ਘਾਤਕ ਝਟਕਾ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਵਿਧਾਨ ਸਭਾ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵੀਬੀ ਜੀ ਰਾਮ ਜੀ ਸਕੀਮ ਬਾਰੇ ਪੇਸ਼ ਕੀਤੇ ਗਏ ਮਤੇ ਬਾਬਤ ਬੋਲਦਿਆਂ ਦਿੱਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜੇਕਰ ਰਾਜ ਸਰਕਾਰ ਨਵੇਂ ਐਕਟ ਤਹਿਤ ਕੰਮ ਕਰਦੀ ਹੈ ਤਾਂ ਨਵਾਂ ਬਜਟ ਭਾਰਤ ਸਰਕਾਰ ਦੁਆਰਾ ਤੈਅ ਕੀਤੇ ਬਜਟ ਅਲਾਟਮੈਂਟ ਤੋਂ ਵੱਧ ਹੋਵੇਗਾ ਤੇ ਇਸ ਸਕੀਮ ਲਈ ਕੀਤੇ ਜਾਣ ਵਾਲੇ ਖਰਚਿਆਂ ਦਾ ਬੋਝ 100 ਫ਼ੀਸਦ ਰਾਜ ਸਰਕਾਰ ‘ਤੇ ਪਵੇਗਾ। ਪਹਿਲਾਂ ਮਨਰੇਗਾ ਯੋਜਨਾ ਵਿੱਚ ਗੈਰ-ਹੁਨਰਮੰਦ ਮਜ਼ਦੂਰ ਅਤੇ ਪ੍ਰਸ਼ਾਸਕੀ ਖਰਚੇ 1...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ

Breaking News
ਚੰਡੀਗੜ੍ਹ, 30 ਦਸੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਹ ਯੋਜਨਾਬੱਧ ਤਰੀਕੇ ਨਾਲ ਮਨਰੇਗਾ ਸਕੀਮ ਨੂੰ ਖ਼ਤਮ ਕਰ ਰਹੀ ਹੈ ਅਤੇ ਗਰੀਬਾਂ ਤੋਂ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਹੱਕ ਖੋਹ ਰਹੀ ਹੈ। ਵਿਧਾਨ ਸਭਾ ਵਿੱਚ ਮਨਰੇਗਾ ਸਕੀਮ ਵਿੱਚ ਹਾਲ ਹੀ ਵਿੱਚ ਕੀਤੀਆਂ ਤਬਦੀਲੀਆਂ ਅਤੇ ਇਸ ਦਾ ਨਾਮ ਬਦਲ ਕੇ 'ਵਿਕਸਿਤ ਭਾਰਤ - ਗ੍ਰਾਮ ਜੀ' ਰੱਖਣ ਵਿਰੁੱਧ ਪੇਸ਼ ਮਤੇ ਦੀ ਹਮਾਇਤ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਇਸ ਕਦਮ ਨੂੰ " ਹਾਸ਼ੀਏ 'ਤੇ ਧੱਕੇ ਗਏ ਲੋਕਾਂ ਦੇ ਪੇਟ 'ਤੇ ਹਮਲਾ" ਕਰਾਰ ਦਿੱਤਾ। ਆਪਣੇ ਸੰਬੋਧਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਮਹਿਲਾ ਮਨਰੇਗਾ ਵਰਕਰ ਚਰਨਜੀਤ ਕੌਰ ਦੀ ਭਾਵੁਕ ਚਿੱਠੀ ਪੜ੍ਹੀ, ਜਿਸ ਵਿੱਚ ਹਜ਼ਾਰਾਂ ਪੇਂਡੂ ਮਜ਼ਦੂਰਾਂ ਦੇ ਡਰ ਨੂੰ ਉਜਾਗਰ ਕੀਤਾ ਗਿਆ ਸੀ। ਚਰਨਜੀਤ ਕੌਰ ਨੇ ਚਿੱਠੀ ਵਿੱਚ ਚਿੰਤਾ ਪ੍ਰਗਟਾਈ ਕਿ ਬਦਲਦੇ ਨਿਯਮਾਂ ਅਤੇ ਕੇਂਦਰੀਕ੍ਰਿਤ ਪਿੰਡਾਂ ਦੀਆਂ ਸੂਚੀਆਂ ਕਾਰਨ ਬੱਚੇ ਸਿੱਖਿਆ ਤੋਂ ਅਤੇ ਬਜ਼ੁਰਗ ਦਵਾਈਆਂ ਤੋਂ ਵਾਂਝੇ ਰਹਿ ਜਾਣਗੇ। ਵਿੱਤ ਮੰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

Punjab News
*ਚੰਡੀਗੜ੍ਹ, 30 ਦਸੰਬਰ*:- ਪੰਜਾਬ  ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਸਦਨ ਨੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਜਿਸ ਨਾਲ ਜਬਰ-ਜ਼ੁਲਮ ਵਿਰੁੱਧ ਡਟਣ ਦੀ ਪੰਜਾਬ ਦੀ ਮਹਾਨ ਵਿਰਾਸਤ ਦਾ ਦ੍ਰਿੜ੍ਹ ਪ੍ਰਗਟਾਵਾ ਹੁੰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਸਦਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਸਦਨ ਨੇ ਮਾਤਾ ਗੁਜਰੀ ਜੀ, ਬਾਬਾ ਜੀਵਨ ਸਿੰਘ ਜੀ, ਬਾਬਾ ਸੰਗਤ ਸਿੰਘ ਜੀ ਅਤੇ ਦੀਵਾਨ ਟੋਡਰ ਮੱਲ ਜੀ ਤੇ ਹੋਰ ਸ਼ਹੀਦਾਂ ਨੂੰ ਵੀ ਯਾਦ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਕੁਰਬਾਨੀਆਂ ਨੇ ਸਾਨੂੰ ਜਬਰ-ਜ਼ੁਲਮ ਅੱਗੇ ਕਦੇ ਵੀ ਈਨ ਨਾ ਮੰਨਣ ਅਤੇ ਹਮੇਸ਼ਾ ਆਪਣੇ ਅਸੂਲਾਂ ’ਤੇ ਪਹਿਰਾ ਦੇਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਪੂਰੀ ਸ਼ਰਧਾ ਭਾਵਨਾ ਨਾ...