Monday, August 3
Shadow

Tag: latest news

ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ

ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ

Breaking News
ਚੰਡੀਗੜ੍ਹ/ਦੇਹਰਾਦੂਨ, 26 ਦਸੰਬਰ:- ਉੱਤਰਾਖੰਡ ਦੇ ਰਾਜਪਾਲ, ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਅੱਜ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਪਵਿੱਤਰ ਯਾਦ ਵਿੱਚ ਲੋਕ ਭਵਨ, ਦੇਹਰਾਦੂਨ ਵਿਖੇ ਕਰਵਾਏ ਵੀਰ ਬਾਲ ਦਿਵਸ ਸਮਾਰੋਹ ਦੌਰਾਨ ਵੀਰ ਬਾਲ ਦਿਵਸ ਨੂੰ ਸਮਰਪਿਤ ਸਾਹਿਤਕ ਚਿੱਤਰਕਾਰੀ ਬਰੋਸ਼ਰ ਲਾਂਚ ਕੀਤਾ। ਇਹ ਬਰੋਸ਼ਰ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਤਿੰਨ ਗੁਰਧਾਮਾਂ ਦੀ ਪਵਿੱਤਰਤਾ ਅਤੇ ਇਤਿਹਾਸਕ ਮਹੱਤਤਾ ਨੂੰ ਦਰਸਾਉਣ ਲਈ ਤਿਆਰ ਕੀਤਾ ਗਿਆ ਹੈ। ਇਸ ਬਰੋਸ਼ਰ ਵਿੱਚ ਦਰਸਾਏ ਗਏ ਤਿੰਨ ਗੁਰਧਾਮਾਂ ਵਿੱਚ ਗੁਰਦੁਆਰਾ ਠੰਡਾ ਬੁਰਜ, ਜਿੱਥੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੀ ਸ਼ਹਾਦਤ ਤੋਂ ਪਹਿਲਾਂ 1705 ਵਿੱਚ ਅਤਿ ਦੀ ਠੰਡ ਵਿੱਚ ਰੱਖਿਆ ਗਿਆ ਸੀ,  ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਜਿੱਥੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਜ਼ਿੰਦਾ ਦੀਵਾਰ ਵਿੱਚ ਚਿਣ ਕੇ ਸ਼ਹੀਦ ਕਰ ਦਿੱਤ...
ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

Punjab News
ਚੰਡੀਗੜ੍ਹ, 26 ਦਸੰਬਰ:- ਪੰਜਾਬ ਜੇਲ੍ਹ ਵਿਭਾਗ ਨੇ ਅੱਜ ਆਪਣੀ ਸਾਲ-ਅੰਤ ਪ੍ਰਾਪਤੀ ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ ਅੰਦਰ ਆਪਣੀਆਂ ਮਾਨਵਪੱਖੀ ਪਹਿਲਕਦਮੀਆਂ ਦਾ ਵਿਸਥਾਰ ਕਰਨ, ਤਕਨਾਲੋਜੀ ਰਾਹੀਂ ਸੁਰੱਖਿਆ ਵਧਾਉਣ, ਅਤੇ ਕੈਦੀਆਂ ਨੂੰ ਹੁਨਰਾਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਨੂੰ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਲੂ ਵਰ੍ਹੇ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ ਸੁਥਰੇ ਵਾਤਾਵਰਨ ਤੋਂ ਲੈ ਕੇ ਉੱਚ-ਤਕਨੀਕੀ ਸੁਰੱਖਿਆ ਤੱਕ ਮੁੜ ਪਰਿਭਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ "ਸਾਡਾ ਧਿਆਨ ਕੈਦੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਦੇ ਜੀਵਨ ਨੂੰ ਦੁਬਾਰਾ ਬਣਾਉਣ ਦਾ ਮੌਕਾ ਦੇਣ 'ਤੇ ਰਿਹਾ ਹੈ।" ਸਾਲ 2025 ਦੀਆਂ ਮੁੱਖ ਉਪਲੱਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੈਦੀਆਂ ਨੂੰ ...
ਦਵਿੰਦਰ ਸਿੰਘ ਸ਼ਿਆਮ ਨੇ ਮੁੱਖ ਮੰਤਰੀ ਨੂੰ ਇੱਕ ਕੌਫੀ ਟੇਬਲ ਬੁੱਕ ਕੀਤੀ ਭੇਟ

ਦਵਿੰਦਰ ਸਿੰਘ ਸ਼ਿਆਮ ਨੇ ਮੁੱਖ ਮੰਤਰੀ ਨੂੰ ਇੱਕ ਕੌਫੀ ਟੇਬਲ ਬੁੱਕ ਕੀਤੀ ਭੇਟ

Himachal
ਹਿਮਾਚਲ ਪ੍ਰਦੇਸ਼ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਦਵਿੰਦਰ ਸਿੰਘ ਸ਼ਿਆਮ ਨੇ ਅੱਜ ਇੱਥੇ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੂੰ ਬੈਂਕ ਦੀ ਕੌਫੀ ਟੇਬਲ ਬੁੱਕ ਭੇਟ ਕੀਤੀ। ਉਨ੍ਹਾਂ ਦੱਸਿਆ ਕਿ ਕੌਫੀ ਟੇਬਲ ਬੁੱਕ ਵਿੱਚ ਬੈਂਕ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪ੍ਰਾਪਤੀਆਂ ਦਾ ਵੇਰਵਾ ਹੈ। ਇਸ ਮੌਕੇ ਮਾਲ ਮੰਤਰੀ ਜਗਤ ਸਿੰਘ ਨੇਗੀ, ਡਿਪਟੀ ਚੀਫ਼ ਵ੍ਹਿਪ ਕੇਵਲ ਸਿੰਘ ਪਠਾਨੀਆ, ਬੈਂਕ ਦੇ ਪ੍ਰਬੰਧ ਨਿਰਦੇਸ਼ਕ ਸ਼ਰਵਣ ਮੰਟਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।...
ਰਾਖੀਗੜ੍ਹੀ ਨੂੰ ਵਿਸ਼ਵ ਪੱਧਰ ‘ਤੇ ਮਾਨਤਾ ਦੇਣ ਲਈ ਕੇਂਦਰੀ ਬਜਟ ਵਿੱਚ 500 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰਾਖੀਗੜ੍ਹੀ ਨੂੰ ਵਿਸ਼ਵ ਪੱਧਰ ‘ਤੇ ਮਾਨਤਾ ਦੇਣ ਲਈ ਕੇਂਦਰੀ ਬਜਟ ਵਿੱਚ 500 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 26 ਦਸੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਭਾਰਤ ਦੀ ਸਭ ਤੋਂ ਪੁਰਾਣੀ ਅਤੇ ਸਭ ਤੋਂ ਸ਼ਾਨਦਾਰ ਸੱਭਿਅਤਾ ਦੀ ਗਵਾਹ ਰਾਖੀਗੜ੍ਹੀ ਨੂੰ ਇੱਕ ਵੱਕਾਰੀ ਵਿਸ਼ਵ ਪੱਧਰੀ ਸਥਾਨ ਵਜੋਂ ਵਿਕਸਤ ਕਰਨ ਲਈ ਕੇਂਦਰੀ ਬਜਟ ਵਿੱਚ 500 ਕਰੋੜ ਰੁਪਏ ਅਲਾਟ ਕੀਤੇ ਹਨ। ਰਾਜ ਸਰਕਾਰ ਰਾਖੀਗੜ੍ਹੀ ਦੇ ਇਤਿਹਾਸਕ, ਸੱਭਿਆਚਾਰਕ ਅਤੇ ਸੈਰ-ਸਪਾਟੇ ਦੀ ਮਹੱਤਤਾ ਨੂੰ ਮਾਨਤਾ ਦਿੰਦੇ ਹੋਏ, ਇਸਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੈਰ-ਸਪਾਟਾ ਨਕਸ਼ੇ 'ਤੇ ਇੱਕ ਪ੍ਰਮੁੱਖ ਸਥਾਨ 'ਤੇ ਉੱਚਾ ਚੁੱਕਣ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਮੁੱਖ ਮੰਤਰੀ ਅੱਜ ਭਾਰਤ ਦੀ ਸਭ ਤੋਂ ਪੁਰਾਣੀ ਸੱਭਿਅਤਾ ਦੀ ਪਵਿੱਤਰ ਧਰਤੀ ਰਾਖੀਗੜ੍ਹੀ ਵਿਖੇ ਆਯੋਜਿਤ ਦੂਜੇ ਰਾਜ ਪੱਧਰੀ ਰਾਖੀਗੜ੍ਹੀ ਉਤਸਵ ਦੇ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਹੜੱਪਾ ਗਿਆਨ ਕੇਂਦਰ ਦਾ ਵੀ ਉਦਘਾਟਨ ਕੀਤਾ। ਇਸ ਉਤਸਵ ਵਿੱਚ ਇੱਕ ਸ਼ਿਲਪ ਮੇਲਾ, ਵਿਰਾਸਤੀ ਦੌੜ, ਵਰਕਸ਼ਾਪਾਂ, ਪ੍ਰਦਰਸ਼ਨੀਆਂ, ਸੱਭਿਆਚਾਰਕ ਪ੍ਰੋਗਰਾਮ, ਪੇਂਡੂ ਖੇਡਾਂ, ਕੁਇਜ਼, ਰੰਗੋਲੀ ਮੁਕਾਬਲੇ ਅਤੇ ਫੋਟੋਗ੍ਰਾਫੀ...
217 ਸੰਕਲਪਾਂ ਵਿੱਚੋਂ 54 ਪੂਰੇ ਹੋਏ ਹਨ; ਲਾਡੋ ਲਕਸ਼ਮੀ ਯੋਜਨਾ ਨੇ ਮਹਿਲਾ ਸਸ਼ਕਤੀਕਰਨ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

217 ਸੰਕਲਪਾਂ ਵਿੱਚੋਂ 54 ਪੂਰੇ ਹੋਏ ਹਨ; ਲਾਡੋ ਲਕਸ਼ਮੀ ਯੋਜਨਾ ਨੇ ਮਹਿਲਾ ਸਸ਼ਕਤੀਕਰਨ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 26 ਦਸੰਬਰ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਗਏ 217 ਵਾਅਦਿਆਂ ਵਿੱਚੋਂ 54 ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਇਸ ਵਿੱਚ "ਲਾਡੋ ਲਕਸ਼ਮੀ ਯੋਜਨਾ" ਵੀ ਸ਼ਾਮਲ ਹੈ, ਜੋ ਕਿ ਮਹਿਲਾ ਸਸ਼ਕਤੀਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਵਾਅਦਾ ਹੈ, ਜੋ ਕਿ ਰਾਜ ਵਿੱਚ ਔਰਤਾਂ ਦੇ ਸਸ਼ਕਤੀਕਰਨ ਵਿੱਚ ਇੱਕ ਮੀਲ ਪੱਥਰ ਸਾਬਤ ਹੋ ਰਿਹਾ ਹੈ। ਮੁੱਖ ਮੰਤਰੀ ਭਾਰਤ ਦੀ ਸਭ ਤੋਂ ਪੁਰਾਣੀ ਸੱਭਿਅਤਾ ਦੀ ਪਵਿੱਤਰ ਧਰਤੀ ਰਾਖੀਗੜ੍ਹੀ ਵਿਖੇ ਆਯੋਜਿਤ ਦੂਜੇ ਰਾਜ ਪੱਧਰੀ ਰਾਖੀਗੜ੍ਹੀ ਉਤਸਵ ਦੇ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਮੌਜੂਦ ਔਰਤਾਂ ਨੂੰ ਲਾਡੋ ਲਕਸ਼ਮੀ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੰਦੇ ਹੋਏ, ਮੁੱਖ ਮੰਤਰੀ ਨੇ ਉਨ੍ਹਾਂ ਲੋਕਾਂ ਨੂੰ ਜਲਦੀ ਰਜਿਸਟਰ ਕਰਨ ਦੀ ਅਪੀਲ ਕੀਤੀ ਜੋ ਅਜੇ ਤੱਕ ਇਸ ਯੋਜਨਾ ਵਿੱਚ ਸ਼ਾਮਲ ਨਹੀਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਅਤੇ ਤਸਦੀਕ ਪ੍ਰਕਿਰਿਆ ਪੂਰੀ...
ਜਿਲ੍ਹਾ ਫਰੀਦਕੋਟ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸਾਂ ਰਵਾਨਾ

ਜਿਲ੍ਹਾ ਫਰੀਦਕੋਟ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸਾਂ ਰਵਾਨਾ

Local news
ਕੋਟਕਪੂਰਾ/ਫਰੀਦਕੋਟ/ਜੈਤੋ 26 ਦਸੰਬਰ (     )ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਮੋਰਾਂਵਾਲੀ ਵਿਖੇ ਅੱਜ ਸਵੇਰੇ ਅੰਮ੍ਰਿਤਸਰ ਦੇ ਤੀਰਥ ਯਾਤਰਾ ਲਈ 45 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਪਹਿਲਕਦਮੀ ਬਹੁਤ ਹੀ ਸ਼ਲਾਘਯੋਗ ਹੈ। ਇਸ ਮੌਕੇ ਉਨ੍ਹਾਂ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਸੁਰੱਖਿਅਤ ਯਾਤਰਾ ਲਈ ਕਾਮਨਾ ਕੀਤੀ।ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਕਲਿਆਣ ਯੋਜਨਾ ਹੈ, ਜਿਸ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਨਾਗਰਿਕਾਂ, ਔਰਤਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਸ...
314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 26 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧ ਸਕਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ਰਿਤ ਅਤੇ ਅਨਾਥ ਬੱਚੇ ਸਿਰਫ...
ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

Breaking News
ਫ਼ਤਹਿਗੜ੍ਹ ਸਾਹਿਬ, 26 ਦਸੰਬਰ:-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਇੱਥੇ ਇਤਿਹਾਸਕ ਗੁਰਦਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ।ਸ਼ਹੀਦੀ ਸਭਾ ਦੇ ਦਿਨਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਪੰਜਾਬ ਇਨ੍ਹਾਂ ਦਿਨਾਂ ਨੂੰ ‘ਸੋਗ ਦੇ ਦਿਨਾਂ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ 'ਤੇ ਮਾਣ ਹੈ, ਜੋ ਪੰਜਾਬੀਆਂ ਤੇ ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵਸਦੇ ਹਰੇਕ ਵਿਅਕਤੀ ਲਈ ਅਦੁੱਤੀ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਕਰੀਬ 50 ਲੱਖ ਸ਼ਰਧਾਲੂ ਫਤਹਿਗੜ੍ਹ ਸਾਹਿਬ ਪਹੁੰਚ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰਨਗੇ।ਗੁਰੂ ਘਰ ਵਿੱਚ ਨਤਮਸਤਕ ਹੋਣ ਤੋਂ ...
ਪਸ਼ੂਆਂ ਨੂੰ ਤੰਦਰੁਸਤ ਰੱਖਣ ਲਈ ਕੀਤੇ ਜਾਣ ਉਪਰਾਲੇ: ਡਿਪਟੀ ਡਾਇਰੈਕਟਰ

ਪਸ਼ੂਆਂ ਨੂੰ ਤੰਦਰੁਸਤ ਰੱਖਣ ਲਈ ਕੀਤੇ ਜਾਣ ਉਪਰਾਲੇ: ਡਿਪਟੀ ਡਾਇਰੈਕਟਰ

Punjab News
ਸ੍ਰੀ ਮੁਕਤਸਰ ਸਾਹਿਬ, 26 ਦਸੰਬਰ:- ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ (ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ) ਦੀ ਰਹਿਨੁਮਾਈ ਹੇਠ ਪਸ਼ੂ ਪਾਲਕਾਂ ਦੀ ਭਲਾਈ ਲਈ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਡਾ. ਗੁਰਦਿੱਤ ਸਿੰਘ ਔਲਖ ਨੇ ਦੱਸਿਆ ਕਿ ਪਸ਼ੂਆਂ ਨੂੰ ਮਲੱਪ ਰਹਿਤ ਕਰਨ ਲਈ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਮੁਫਤ ਡੀ-ਵਾਰਮਿੰਗ ਕੀਤੀ ਜਾਂਦੀ ਹੈ ਅਤੇ ਮਾਰੂ ਬਿਮਾਰੀਆਂ ਤੋਂ ਬਚਾਅ ਲਈ ਪਸ਼ੂਆਂ ਵਿੱਚ ਮੂੰਹ-ਖੁਰ, ਗਲ-ਘੋਟੂ, ਲੰਪੀ ਸਕਿਨ ਬਿਮਾਰੀ ਦੀ ਵੈਕਸੀਨ ਲਗਾਉਣ ਤੋਂ ਇਲਾਵਾ, ਬੱਕਰੀਆਂ, ਭੇਡਾਂ ਵਿੱਚ ਪੀ ਪੀ ਆਰ ਅਤੇ ਈ ਟੀ ਵੀ, ਘੋੜਿਆਂ ਅਤੇ ਖੱਚਰਾਂ ਵਿੱਚ ਟੈਟਨੱਸ ਵੈਕਸੀਨ ਅਤੇ ਕੁੱਤਿਆਂ ਵਿੱਚ ਹਲਕਾਅ ਤੋਂ ਬਚਾਅ ਲਈ ਮੁਫਤ ਐਂਟੀ ਰੇਬਿਜ ਵੈਕਸੀਨ ਲਗਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਬਿਹਤਰ ਪਸ਼ੂਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵੈਟਨਰੀ ਪੋਲੀਕਲ...
ਚਾਈਨਾ ਡੋਰ ਦੀ ਵਿਕਰੀ ਦੀ ਵਰਤੋਂ ਨਾ ਕੀਤੀ ਜਾਵੇ- ਸਪੀਕਰ ਸੰਧਵਾ

ਚਾਈਨਾ ਡੋਰ ਦੀ ਵਿਕਰੀ ਦੀ ਵਰਤੋਂ ਨਾ ਕੀਤੀ ਜਾਵੇ- ਸਪੀਕਰ ਸੰਧਵਾ

Punjab News
ਫ਼ਰੀਦਕੋਟ/ਕੋਟਕਪੂਰਾ/ਜੈਤੋ 26 ਦਸੰਬਰ,2025ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉਪਰ ਪੂਰੇ ਪੰਜਾਬ ਵਿੱਚ ਪਾਬੰਦੀ ਲਗਾਈ ਗਈ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਬਾਰੇ ਬੋਲਦਿਆ ਕਿਹਾ ਕਿ ਚਾਈਨਾ ਡੋਰ ਦੇ ਬਹੁਤ ਬੁਰੇ ਪ੍ਰਭਾਵ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ।ਇਸ ਮੌਕੇ ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕੀ ਚਾਈਨਾ ਡੋਰ ਬੱਚਿਆਂ ਨੂੰ ਖਰੀਦ ਕੇ ਨਾ ਲੈ ਕੇ ਦਿੱਤੀ ਜਾਵੇ ਅਤੇ  ਨੌਜਵਾਨ ਬੱਚਿਆਂ ਨੂੰ ਵੀ ਕਿਹਾ ਕਿ ਚਾਈਨਾ ਡੋਰ ਦੀ ਵਰਤੋ ਨਾ ਕਰਨ। ਉਨ੍ਹਾਂ ਨੇ ਦੁਕਾਨਦਾਰ ਨੂੰ ਵੀ ਅਪੀਲ ਕੀਤੀ ਕਿ ਚਾਈਨਾ ਡੋਰ ਸਟੋਰ ਕਰਕੇ ਨਾ ਰੱਖਣ ਅਤੇ ਜੇਕਰ ਕੋਈ ਆਸ ਪਾਸ ਚਾਈਨਾ ਡੋਰ ਦੀ ਵਿਕਰੀ ਕਰਦਾ ਹੈ ਤਾਂ ਉਨ੍ਹਾਂ ਬਾਰੇ ਮੇਰੇ ਧਿਆਨ ਵਿਚ ਲਿਆਂਦਾ ਜਾਵੇ, ਦੱਸਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।ਉਨ੍ਹਾਂ ਨੇ ਪ੍ਰਸ਼ਾਸਨ ਨੂੰ ਵੀ ਸਖਤ ਹਦਾਇਤ ਕੀਤੀ ਕਿ ਚਾਈਨਾ ਡੋ...