ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੱਖ- ਵੱਖ ਥਾਈਂ ਕਰਵਾਏ ਜਾਗਰੂਕਤਾ ਸਮਾਗਮ
ਹੁਸ਼ਿਆਰਪੁਰ, 22 ਦਸੰਬਰ :- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਸਰਕਾਰੀ ਹਾਈ ਸਕੂਲ ਕਮਾਲਪੁਰ, ਲੀਗਲ ਏਡ ਕਲੀਨਿਕ/ ਸਾਂਝ ਕੇਂਦਰ ਚੱਬੇਵਾਲ, ਸਰਕਾਰੀ ਹਾਈ ਸਕੂਲ ਚੱਕ ਲਦੀਆ, ਸਰਕਾਰੀ ਹਾਈ ਸਕੂਲ ਝੂਜਾਰ ਚਥਿਆਲ, ਓਟ ਕਲੀਨਿਕ ਚੱਬੇਵਾਲ, ਜੇ.ਸੀ ਡੀ.ਏ.ਵੀ ਕਾਲਜ ਦਸੂਹਾ, ਸਰਕਾਰੀ ਹਾਈ ਸਕੂਲ ਝਾਜਾ, ਸਰਕਾਰੀ ਹਾਈ ਸਕੂਲ ਖੁਰਾਲੀ, ਸਾਂਝ ਕੇਂਦਰ/ ਲੀਗਲ ਏਡ ਕਲੀਨਿਕ ਗੜ੍ਹਸ਼ੰਕਰ, ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਤਲਵਾੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜ਼ੀਪੁਰ ਅਤੇ ਲੀਗਲ ਲਿਟਰੇਸੀ ਕਲੱਬ, ਹੁਸ਼ਿਆਰਪੁਰ ਵਿਖੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋ 'ਬਾਲ ਵਿਵਾਹ ...








