ਕੈਬਨਿਟ ਮੰਤਰੀ ਮਹਿੰਦਰ ਭਗਤ ਨੇ 18.30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ
ਜਲੰਧਰ, 17 ਦਸੰਬਰ :- ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਸ਼ਹਿਰ ਦੀ ਵਾਰਡ ਨੰਬਰ 41 ਵਿਖੇ 18.30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ਹਿਰਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਮਜ਼ਬੂਤ ਕਰਨ ਵੱਲ ਖਾਸ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਜਲੰਧਰ ਵਲੋਂ ਸ਼ਹਿਰਾਂ ਨੂੰ ਬੁਨਿਆਦੀ ਢਾਂਚੇ ਨਾਲ ਲੈਸ ਕਰਨ ਲਈ ਤਜਵੀਜ਼ਾਂ ਬਣਾ ਕੇ ਭੇਜੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਮਨਜ਼ੂਰ ਕਰਦਿਆਂ ਪੰਜਾਬ ਸਰਕਾਰ ਵਲੋਂ ਤੁਰੰਤ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 41 ਵਿੱਚ ਗਲੀਆਂ ਦੀ ਉਸਾਰੀ ਤੋਂ ਬਾਅਦ ਹੋਰ ਵੀ ਕਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇ...








