Monday, August 3
Shadow

Tag: latest news

ਸਿਹਤ ਪ੍ਰਣਾਲੀ ਨਾਲ ਨੌਜਵਾਨਾਂ ਦੀ ਜਾਣ-ਪਛਾਣ ਲਈ ਵਿਦਿਆਰਥੀਆਂ ਦਾ ਸੀ.ਐਚ.ਸੀ. ਭਰਤਗੜ੍ਹ ਸਿੱਖਿਆਤਮਕ ਦੌਰਾ

ਸਿਹਤ ਪ੍ਰਣਾਲੀ ਨਾਲ ਨੌਜਵਾਨਾਂ ਦੀ ਜਾਣ-ਪਛਾਣ ਲਈ ਵਿਦਿਆਰਥੀਆਂ ਦਾ ਸੀ.ਐਚ.ਸੀ. ਭਰਤਗੜ੍ਹ ਸਿੱਖਿਆਤਮਕ ਦੌਰਾ

Punjab News
ਕੀਰਤਪੁਰ ਸਾਹਿਬ 15 ਦਸੰਬਰ: ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਅਤੇ ਸਿਹਤ ਸਬੰਧੀ ਜਾਣਕਾਰੀ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਮੰਤਰੀ ਡਾ.ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਨੌਜਵਾਨ ਪੀੜ੍ਹੀ ਨੂੰ ਸਿਹਤ ਪ੍ਰਣਾਲੀ ਨਾਲ ਜੋੜਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਹੀ ਉਪਰਾਲਿਆਂ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੋਦੀਮਾਜਰਾ ਦੇ ਵਿਦਿਆਰਥੀਆਂ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਭਰਤਗੜ੍ਹ ਦਾ ਸਿੱਖਿਆਤਮਕ ਦੌਰਾ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਹਸਪਤਾਲ ਦੀ ਕਾਰਜ ਪ੍ਰਣਾਲੀ ਅਤੇ ਵੱਖ-ਵੱਖ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ।      ਦੌਰੇ ਦੌਰਾਨ ਵਿਦਿਆਰਥੀਆਂ ਨੂੰ ਬੀ.ਈ.ਈ ਸਾਹਿਲ ਸੁਖੇਰਾ ਅਤੇ ਹੈਲਥ ਸੁਪਰਵਾਈਜ਼ਰ ਪਾਲ ਸਿੰਘ ਵੱਲੋਂ ਸਿਹਤ ਵਿਭਾਗ ਦੀਆਂ ਮੁੱਖ ਸਕੀਮਾਂ, ਰੋਕਥਾਮੀ ਸਿਹਤ ਸੇਵਾਵਾਂ, ਸਾਫ਼-ਸਫ਼ਾਈ, ਪੋਸ਼ਣ ਅਤੇ ਸਿਹਤ ਸਬੰਧੀ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਵੀ ਪ੍ਰੇਰਿਤ ਕੀਤਾ ਕਿ ਉਹ ਮਿਲੀ ਹੋਈ...
ਸ਼ਹੀਦ ਸੈਨਿਕਾਂ ਦੀ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਵਿਕਟਰੀ ਪਰੇਡ ਇਕ ਅਨੋਖਾ ਅਹਿਸਾਸ -ਡਿਪਟੀ ਕਮਿਸ਼ਨਰ

ਸ਼ਹੀਦ ਸੈਨਿਕਾਂ ਦੀ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਵਿਕਟਰੀ ਪਰੇਡ ਇਕ ਅਨੋਖਾ ਅਹਿਸਾਸ -ਡਿਪਟੀ ਕਮਿਸ਼ਨਰ

Punjab News
ਫਾਜ਼ਿਲਕਾ 15 ਦਸੰਬਰ- 1971 ਦੀ ਭਾਰਤ-ਪਾਕਿ ਜੰਗ ਵਿਚ ਦੇਸ਼ ਦੀ ਜਿਤ ਨੂੰ ਯਾਦ ਕਰਦਿਆਂ ਫਾਜ਼ਿਲਕਾ ਵਿਖੇ ਵਿਜੈ ਪਰੇਡ ਦਾ ਆਯੋਜਨ ਕੀਤਾ ਗਿਆ। ਸ਼ਹੀਦੀ ਸਮਾਰਕ ਕਮੇਟੀ ਆਸਫਵਾਲਾ ਵੱਲੋਂ ਵਿਜੈ ਦਿਵਸ ਨੂੰ ਸਮਰਪਿਤ ਵਿਕਟਰੀ ਪਰੇਡ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਸ਼ਹੀਦ ਭਗਤ ਸਿੰਘ ਮਾਰਕੀਟ ਤੋਂ ਸ਼ੁਰੂ ਹੋ ਕਿ ਸੰਜੀਵ ਸਿਨੇਮਾ ਚੌਂਕ, ਗਊਸ਼ਾਲਾ ਰੋਡ, ਸਾਈਕਲ ਬਾਜ਼ਾਰ, ਸ਼ਾਸਤਰੀ ਚੌਂਕ ਤੋਂ ਹੁੰਦੀ ਹੋਈ ਘੰਟਾ ਘਰ ਵਿਖੇ ਸਮਾਪਤ ਹੋਈ।ਵਿਜੈ ਪਰੇਡ ਵਿਚ ਸ਼ਾਮਲ ਹੁੰਦਿਆਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਸੀਂ ਸਿਕ ਝੁਕਾ ਕੇ ਨਮਨ ਕਰਦੇ ਹਾਂ। ਉਨ੍ਹਾਂ ਕਿਹਾ ਕਿ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਸ਼ਹੀਦਾਂ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਜੈ ਦਿਵਸ ਦੇ ਮਦੇਨਜਰ ਵਿਕਟਰੀ ਪਰੇਡ ਵਿਚ ਭਾਗੀਦਾਰੀ ਬਣਾਉਣਾ ਇਕ ਅਨੋਖਾ ਅਹਿਸਾਸ ਦਿੰਦਾ ਹੈ।ਭਾਰਤ-ਪਾਕਿ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾ ਨੂੰ ਪ੍ਰਣਾਮ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਦੇ ਖ਼ਾਤਮੇ ਤੇ ਬਾਲ ਵਿਆਹ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਦੇ ਖ਼ਾਤਮੇ ਤੇ ਬਾਲ ਵਿਆਹ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ

Local news
ਹੁਸ਼ਿਆਰਪੁਰ, 15 ਦਸੰਬਰ :-         ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੀਰਜ ਗੋਇਲ ਦੀ ਅਗਵਾਈ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਦੇ ਪਿੰਡਾਂ ਵਿਚ ਨਸ਼ੇ ਦੇ ਖ਼ਾਤਮੇ ਸਬੰਧੀ ਵਿਆਪਕ ਜਨਤਕ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।      ਇਹ ਪ੍ਰੋਗਰਾਮ ਨਸ਼ਾ ਛੁਡਾਊ ਕੇਂਦਰ, ਸਿਵਲ ਹਸਪਤਾਲ ਹੁਸ਼ਿਆਰਪੁਰ, ਸਾਂਝ ਕੇਂਦਰ/ਲੀਗਲ ਏਡ ਕਲੀਨਿਕ ਦਸੂਹਾ, ਸਾਂਝ ਕੇਂਦਰ ਮੁਕੇਰੀਆਂ ਅਤੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਕਾਰਾਤਮਕ ਜੀਵਨ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।     ਇਸ ਮੌਕੇ ਪੈਨਲ ਐਡਵੋਕੇਟਾਂ ਅਤੇ ਕਾਨੂੰਨੀ ਸਹਾਇਤਾ ਬਚਾਅ ਕੌਂਸਲਾਂ ਵੱਲੋਂ ਜਾਗਰੂਕਤਾ ਸੈਮੀ...
ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਕਰਦੇ ਤਿੰਨ ਮੁਲਜ਼ਮ ਕਾਬੂ

ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਕਰਦੇ ਤਿੰਨ ਮੁਲਜ਼ਮ ਕਾਬੂ

Breaking News
ਚੰਡੀਗੜ੍ਹ, ਦਸੰਬਰ 15:- ਪੰਜਾਬ ਵਿੱਚ ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਉਨਾਂ ਨਾਲ ਜੁੜੇ ਕਰਾਈਮ ਨੂੰ ਰੋਕਣ ਲਈ ਮੁੱਖ ਜੰਗਲੀ ਜੀਵ ਵਾਰਡਨ ਪੰਜਾਬ ਸ੍ਰੀ ਬਸੰਤਾ ਰਾਜ ਕੁਮਾਰ ਆਈ.ਐਫ.ਐਸ., ਸ੍ਰੀ ਸਤਿੰਦਰ ਕੁਮਾਰ ਸਾਗਰ ਆਈ.ਐਫ.ਐਸ.  (ਮੁੱਖ ਵਣ ਪਾਲ ਜੰਗਲੀ ਜੀਵ) ਅਤੇ ਸ੍ਰੀ ਵਿਸ਼ਾਲ ਚੌਹਾਨ ਆਈ.ਐਫ.ਐਸ. (ਵਣ ਪਾਲ ਪਾਰਕ ਅਤੇ ਪ੍ਰੋਟੈਕਟਿਡ ਸਰਕਲ) ਵੱਲੋਂ ਜਾਰੀ ਹਦਾਇਤਾਂ, ਜੰਗਲੀ ਜੀਵਾਂ ਦੇ ਨਾਲ ਸੰਬੰਧਿਤ ਕਰਾਈਮ ਲਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਵਣ ਮੰਡਲ ਅਫਸਰ ਜੰਗਲੀ ਜੀਵ ਮੰਡਲ ਫਿਲੋਰ ਸ਼੍ਰੀ ਵਿਕਰਮ ਸਿੰਘ ਕੁੰਦਰਾ ਆਈ.ਐਫ.ਐਸ. ਜੀ ਵੱਲੋਂ ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਸਬੰਧੀ ਗੁਪਤ ਸੂਚਨਾ ਦੇ ਆਧਾਰ ਤੇ ਇੱਕ ਟੀਮ ਸ਼੍ਰੀ ਜਸਵੰਤ ਸਿੰਘ ਵਣ ਰੇਜ ਅਫਸਰ ਜਲੰਧਰ ਦੀ ਅਗਵਾਈ ਵਿੱਚ ਬਣਾਈ ਗਈ। ਇਸ ਵਿੱਚ ਜਲੰਧਰ ਰੇਂਜ ਤੋਂ ਨਿਰਮਲਜੀਤ ਸਿੰਘ ਬਲਾਕ ਅਫਸਰ, ਮਲਕੀਤ ਸਿੰਘ ਵਣ ਗਾਰਡ,ਨਵਤੇਜ ਸਿੰਘ ਬਾਠ ਅਤੇ ਕਪੂਰਥਲਾ ਰੇਂਜ ਤੋਂ ਰਣਜੀਤ ਸਿੰਘ ਬਲਾਕ ਅਫਸਰ, ਬੋਬਿੰਦਰ ਸਿੰਘ ਅਤੇ ਰਣਬੀਰ ਸਿੰਘ ਉੱਪਲ ਸ਼ਾਮਿਲ ਸਨ। ਟੀਮ ਵੱਲੋਂ ਨਕੋਦਰ ਵਿੱਚ ਇਕ ਟਰੈਪ ਲਗਾਇਆ ਗਿਆ, ਜਿਸ ਸਬੰਧੀ ਟੀਮ ਦੇ ਮੈਬਰ ਨੇ ਗਾਹਕ ...
‘ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 15 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 289ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 132 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 7 ਐਫਆਈਆਰਜ਼ ਦਰਜ ਕਰਕੇ 11 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 289 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,236 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 32 ਗ...
ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ ਦਾ ਮੁੱਦਾ ਚੁੱਕਿਆ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ ਦਾ ਮੁੱਦਾ ਚੁੱਕਿਆ

Breaking News
ਨਵੀਂ ਦਿੱਲੀ/ਚੰਡੀਗੜ੍ਹ, 15 ਦਸੰਬਰ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਸਪਲੀਮੈਂਟਰੀ ਮੰਗਾਂ ਉਤੇ ਬੋਲਦਿਆਂ ਭਖਦੇ ਮੁੱਦੇ ਉਠਾਏ ਅਤੇ ਗ੍ਰਾਂਟਾਂ ਦੀ ਮੰਗ ਕੀਤੀ। ਮੀਤ ਹੇਅਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੱਕੇ ਕਰਨ ਦੇ ਨਾਲ ਉਨ੍ਹਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ, ਪੰਜਾਬ ਨੂੰ ਹੜ੍ਹਾਂ ਦੇ ਐਲਾਨੇ 1600 ਕਰੋੜ ਰੁਪਏ ਦੇ ਪੈਕੇਜ ਦੇ ਨਾਲ ਪੰਜਾਬ ਦੇ ਹੋਏ ਅਸਲ ਨੁਕਸਾਨ ਦੀ ਭਰਪਾਈ ਲਈ 20 ਹਜ਼ਾਰ ਕਰੋੜ ਦੇਣ ਦੀ ਮੰਗ ਉਠਾਈ। ਜਨਗਣਨਾ ਨਾ ਹੋਣ ਕਾਰਨ ਵਧਦੀ ਆਬਾਦੀ ਦੇ ਮੱਦੇਨਜ਼ਰ ਜਨਤਕ ਵੰਡ ਪ੍ਰਣਾਲੀ ਤਹਿਤ ਨਵੇਂ ਰਾਸ਼ਨ ਕਾਰਡ ਤੁਰੰਤ ਬਣਾਉਣ ਦੀ ਵੀ ਮੰਗ ਕੀਤੀ। ਖੇਡਾਂ ਵਿੱਚ ਜਾਰੀ ਹੁੰਦੀਆਂ ਗ੍ਰਾਂਟਾਂ ਵਿੱਚ ਸੂਬਿਆਂ ਦੇ ਖੇਡ ਪ੍ਰਦਰਸ਼ਨ ਨੂੰ ਆਧਾਰ ਬਣਾਉਣ ਦੀ ਗੱਲ ਆਖੀ। ਮੀਤ ਹੇਅਰ ਨੇ ਵਿਕਸਤ ਭਾਰਤ ਦੇ ਮਾਡਲ ਉੱਤੇ ਚੋਟ ਕਰਦਿਆਂ ਕਿਹਾ ਕਿ ਭੁੱਖਮਰੀ ਇੰਡੈਕਸ ਵਿੱਚ ਭਾਰਤ 123 ਮੁਲਕਾਂ ਵਿੱਚੋਂ 102 ਨੰਬਰ ਉੱਤੇ ਹੈ। ਬੱਚਿਆਂ ਦੇ ਪਾਲਣ ਪੋਸ਼ਣ ਵਿੱਚ ਆਂਗਣਵਾੜੀ ਵਰਕਰ ਸਭ ਤੋਂ ਅਹਿਮ ਹਨ ਪ੍ਰੰਤੂ ਉਨਾਂ ਦਾ ਸੋਸ਼ਣ ਕੀ...
ਭਾਰਤ ਵਿਰੁੱਧ ਦੱਖਣੀ ਅਫ਼ਰੀਕਾ – ਤੀਜਾ ਟੀ20 ਅੰਤਰਰਾਸ਼ਟਰੀ

ਭਾਰਤ ਵਿਰੁੱਧ ਦੱਖਣੀ ਅਫ਼ਰੀਕਾ – ਤੀਜਾ ਟੀ20 ਅੰਤਰਰਾਸ਼ਟਰੀ

Sports
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਚੱਲ ਰਹੀ ਪੰਜ ਮੈਚਾਂ ਦੀ ਟੀ20 ਸੀਰੀਜ਼ ਦੇ ਤੀਜੇ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ। ਟੌਸ ਜਿੱਤ ਕੇ ਭਾਰਤ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਤੇਜ਼ ਗੇਂਦਬਾਜ਼ਾਂ ਨੇ ਧਰਮਸ਼ਾਲਾ ਦੀ ਮਦਦਗਾਰ ਪਿਚ ਦਾ ਪੂਰਾ ਫਾਇਦਾ ਚੁੱਕਦਿਆਂ ਦੱਖਣੀ ਅਫ਼ਰੀਕਾ ਦੇ ਬੱਲੇਬਾਜ਼ਾਂ ਨੂੰ ਘੱਟ ਸਕੋਰ ‘ਤੇ ਰੋਕ ਦਿੱਤਾ। ਸ਼ੁਰੂਆਤੀ ਝਟਕਿਆਂ ਕਾਰਨ ਮਹਿਮਾਨ ਟੀਮ ਵੱਡਾ ਸਕੋਰ ਬਣਾਉਣ ਵਿੱਚ ਅਸਫਲ ਰਹੀ। ਲਕਸ਼ ਦਾ ਪਿੱਛਾ ਕਰਦਿਆਂ ਭਾਰਤੀ ਬੱਲੇਬਾਜ਼ਾਂ ਨੇ ਸਬਰ ਅਤੇ ਆਤਮ ਵਿਸ਼ਵਾਸ ਨਾਲ ਖੇਡ ਦਿਖਾਈ ਅਤੇ ਮੈਚ ਨੂੰ ਆਸਾਨੀ ਨਾਲ ਆਪਣੇ ਨਾਂ ਕਰ ਲਿਆ। ਇਸ ਜਿੱਤ ਨਾਲ ਭਾਰਤ ਨੇ ਸੀਰੀਜ਼ ਵਿੱਚ 2–1 ਦੀ ਬੜਤ ਹਾਸਲ ਕਰ ਲਈ ਹੈ। ਇਸ ਮੈਚ ਦੌਰਾਨ ਹਾਰਦਿਕ ਪਾਂਡਿਆ ਨੇ ਇਕ ਮਹੱਤਵਪੂਰਨ ਉਪਲਬਧੀ ਹਾਸਲ ਕਰਦੇ ਹੋਏ ਭਾਰਤੀ ਕ੍ਰਿਕਟ ਵਿੱਚ ਆਪਣਾ ਨਾਂ ਇਤਿਹਾਸ ਵਿੱਚ ਦਰਜ ਕਰਵਾਇਆ। ਟੀਮ ਦੀ ਗੇਂਦਬਾਜ਼ੀ ਅਤੇ ਆਲਰਾਊਂਡ ਪ੍ਰਦਰਸ਼ਨ ਨੇ ਇਸ ਜਿੱਤ ਵਿੱਚ ਅਹੰਕਾਰਪੂਰਕ ਭੂਮਿਕਾ ਨਿਭਾਈ। ਅਗਲਾ ਟੀ20 ਮੈਚ ਸੀਰ...
ਘਰੇਲੂ ਤਾਂਬਾ ਉਦਯੋਗ ਨੇ ਸਸਤੀ ਆਯਾਤ ਉਤੇ ਚਿੰਤਾ ਕੀਤੀ ਜ਼ਾਹਰ

ਘਰੇਲੂ ਤਾਂਬਾ ਉਦਯੋਗ ਨੇ ਸਸਤੀ ਆਯਾਤ ਉਤੇ ਚਿੰਤਾ ਕੀਤੀ ਜ਼ਾਹਰ

National
ਨਵੀਂ ਦਿੱਲੀ: ਉਦਯੋਗ ਸੰਸਥਾ ਆਈ.ਪੀ.ਸੀ.ਪੀ.ਏ. ਨੇ ਕਿਹਾ ਹੈ ਕਿ ਕਈ ਮੁਕਤ ਵਪਾਰ ਸਮਝੌਤਿਆਂ (ਐਫ.ਟੀ.ਏ.) ਤਹਿਤ ਤਾਂਬੇ ਦੀ ਸਸਤੀ ਆਯਾਤ ਕਾਰਨ ਭਾਰਤੀ ਨਿਰਮਾਣ ਖੇਤਰ ਨੂੰ ਬੁਰੀ ਤਰ੍ਹਾਂ ਨੁਕਸਾਨ ਹੋ ਰਿਹਾ ਹੈ। ਇਸ ਦੇ ਨਾਲ ਹੀ ਸੰਸਥਾ ਨੇ ਸਰਕਾਰ ਤੋਂ ਸੁਰੱਖਿਆ ਡਿਊਟੀ ਲਗਾਉਣ ਅਤੇ ਵਿਦੇਸ਼ਾਂ ਤੋਂ ਆਯਾਤ ਉਤੇ ਮਾਤਰਾਤਮਕ ਪਾਬੰਦੀਆਂ ਲਗਾਉਣ ਲਈ ਤੁਰਤ ਦਖਲ ਦੇਣ ਦੀ ਮੰਗ ਕੀਤੀ ਹੈ। ਇੰਡੀਅਨ ਪ੍ਰਾਇਮਰੀ ਕਾਪਰ ਪ੍ਰੋਡਿਊਸਰਜ਼ ਐਸੋਸੀਏਸ਼ਨ (ਆਈ.ਪੀ.ਸੀ.ਪੀ.ਏ.) ਮੁਤਾਬਕ ਜ਼ੀਰੋ ਡਿਊਟੀ ਉਤੇ ਤਾਂਬੇ ਦੀ ਆਯਾਤ ਕਾਰਨ ਦੇਸ਼ ਦਾ ਘਰੇਲੂ ਉਦਯੋਗ ਪ੍ਰੇਸ਼ਾਨ ਹੈ, ਜਦਕਿ ਆਤਮਨਿਰਭਰਤਾ ਹਾਸਲ ਕਰਨ ਲਈ ਹਾਲ ਹੀ ਦੇ ਸਾਲਾਂ ’ਚ 20,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਗਿਆ ਹੈ। ਆਈ.ਪੀ.ਸੀ.ਪੀ.ਏ. ਨੇ ਕਿਹਾ ਕਿ ਐੱਫ.ਟੀ.ਏ. ਭਾਈਵਾਲਾਂ ਤੋਂ ਸਿਫ਼ਰ ਡਿਊਟੀ ਦੀ ਆਯਾਤ ਭਾਰਤੀ ਸਮੈਲਟਿੰਗ ਅਤੇ ਰਿਫਾਈਨਿੰਗ ਉਦਯੋਗ ਨੂੰ ਗੰਭੀਰ ਨੁਕਸਾਨ ਪਹੁੰਚਾ ਰਹੀ ਹੈ। ਸੰਗਠਨ ਨੇ ਭਾਰਤ-ਯੂ.ਏ.ਈ. ਵਿਆਪਕ ਆਰਥਕ ਭਾਈਵਾਲੀ ਸਮਝੌਤੇ (ਸੀ.ਈ.ਪੀ.ਏ.) ਉਤੇ ਵੀ ਚਿੰਤਾ ਪ੍ਰਗਟਾਈ ਹੈ, ਜਿਸ ਦੇ ਤਹਿਤ ਵਿੱਤੀ ਸਾਲ 2025-26 ਵਿ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ

ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ

Breaking News
ਚੰਡੀਗੜ੍ਹ/ਨਵੀਂ ਦਿੱਲੀ, 14 ਦਸੰਬਰ:  - ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ। ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ।ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਏ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਸਮਾਰੋਹ ਵਿਚ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਪਾਸੋਂ ਇਹ ਅਹਿਮ ਪੁਰਸਕਾਰ ਪ੍ਰਾਪਤ ਕੀਤਾ।ਪੁਰਸਕਾਰ ਸਮਾਰੋਹ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਸ ਵੱਕਾਰੀ ਪੁਰਸਕਾਰ ਨੂੰ ਜਿੱਤਣ ਸਦਕਾ ਪੰਜਾਬ ਊਰਜਾ ਸਮਰੱਥਾ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਦੇਸ਼ ਦੇ ਚੋਟੀ ਦੇ ਸੂਬਿਆਂ ਵਿਚ ਸ਼ਾਮਲ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਖੇਤਰ ਦੇ ਬੁਨਿਆਦੀ ਢ...
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 14 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੁਵਰਾਜ ਸਿੰਘ ਵਾਸੀ ਰੋੜੀਵਾਲ, ਅੰਮ੍ਰਿਤਸਰ; ਵਰਿੰਦਰ ਸਿੰਘ ਵਾਸੀ ਧੌਲ ਕਲਾਂ, ਅੰਮ੍ਰਿਤਸਰ; ਜਗਰੂਪ ਸਿੰਘ ਵਾਸੀ ਸੰਗਨਾ, ਅੰਮ੍ਰਿਤਸਰ ਅਤੇ ਜੁਗਰਾਜ ਸਿੰਘ ਵਾਸੀ ਸਰਕਾਰੀਆ ਐਨਕਲੇਵ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-02-ਈਈ-0627) ਅਤੇ ਚਿੱਟੇ ਰੰਗ ਦੀ ਹੌਂਡਾ ਐਕਟਿਵਾ (ਪੀਬੀ-02-ਈਐਕਸ-2265)...