ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੇ ਯਤਨਾਂ ਵਿੱਚ ਲੋਕ ਸਰਗਰਮ ਭੂਮਿਕਾ ਨਿਭਾਉਣ: ਵਿਧਾਇਕ ਅਜੇ ਗੁਪਤਾ
ਅੰਮ੍ਰਿਤਸਰ, 30 ਸਤੰਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਸੈਂਟਰਲ ਹਲਕੇ ਦੀ ਵਾਰਡ ਨੰਬਰ 52 ਵਿੱਚ ਵਾਰਡ ਡਿਫੈਂਸ ਕਮੇਟੀ (WDC) ਦੇ ਸਹਿਯੋਗ ਨਾਲ ਇੱਕ ਅਹਿਮ ਜਨਤਕ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਅਗਵਾਈ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਸ੍ਰੀ ਅਜੇ ਗੁਪਤਾ ਵੱਲੋਂ ਕੀਤੀ ਗਈ।
ਮੀਟਿੰਗ ਦੌਰਾਨ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਸਰਾਹਨਾ ਕਰਦਿਆਂ ਇਸ ਨੂੰ ਸਫਲ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਇੰਚਾਰਜ ਸ੍ਰੀ ਦੀਕਸ਼ਿਤ ਧਵਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਦੀ ਟੀਮ ਵੱਲੋਂ ਸ੍ਰੀ ਹਨੀ ਨਾਹਰ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ NMM, ਸ੍ਰੀ ਜੈ ਕੁਛ ਬੁੱਟਰ, ਹਲਕਾ ਇੰਚਾਰਜ ਸੈਂਟਰਲ NMM, ਮੈਡਮ ਮੋਨਿਕਾ ਰਾਜੇਸ਼ ਹਾਂਡਾ, ਹਲਕਾ ਵਾਈਸ ਇੰਚਾਰਜ NMM, ਸ੍ਰੀ ਰਾਜੂ ਭਾਟੀਆ ਅਤੇ ਸ੍ਰੀ ਰਾਜਕੁਮਾਰ ਬੋਬੀ, ਬ...








