ਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ
ਚੰਡੀਗੜ੍ਹ, 3 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਦੇ ਸਤਿਕਾਰ, ਸੁਰੱਖਿਆ ਅਤੇ ਭਲਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿੱਚ ‘ਐਲਡਰਲਾਈਨ 14567’ (Elderline 14567) ਰਾਹੀਂ ਬਜ਼ੁਰਗਾਂ ਲਈ ਸਹਾਇਤਾ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਨਾਲ ਸੀਨੀਅਰ ਸਿਟੀਜ਼ਨਾਂ ਨੂੰ ਸਮੇਂ ਸਿਰ ਸਹਾਇਤਾ, ਕਾਨੂੰਨੀ ਮਾਰਗਦਰਸ਼ਨ ਅਤੇ ਕਈ ਹੋਰ ਜ਼ਰੂਰੀ ਸੇਵਾਵਾਂ ਆਸਾਨੀ ਨਾਲ ਮਿਲ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਐਲਡਰਲਾਈਨ 14567’ ਪੰਜਾਬ ਦੇ ਬਜ਼ੁਰਗਾਂ ਲਈ ਇੱਕ ਭਰੋਸੇਮੰਦ ਸਹਾਰਾ ਬਣ ਕੇ ਉੱਭਰੀ ਹੈ, ਜਿਸ ਤਹਿਤ ਹੁਣ ਤੱਕ ਸੂਬੇ ਭਰ ਵਿੱਚੋਂ 2.5 ਲੱਖ ਤੋਂ ਵੱਧ ਕਾਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਹੈਲਪਲਾਈਨ ਨੇ 91 ਬੇਸਹਾਰਾ ਬਜ਼ੁਰਗਾਂ ਨੂੰ ਸਫ਼ਲਤਾਪੂਰਵਕ ਰੈਸਕਿਊ ਕਰਕੇ (ਬਚਾ ਕੇ) ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਹੈ। ਇਸ ਦੇ ਨਾਲ ਹੀ ਬਜ਼ੁਰਗਾਂ ਨਾਲ ਦੁਰਵਿਵਹਾਰ ਅ...








