ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਐੱਸ.ਆਈ.ਆਰ. ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਹੁਸ਼ਿਆਰਪੁਰ, 2 ਜੁਲਾਈ: ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨਿਧੀ ਕੁਮੁਦ ਬੰਬਾਹ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੀਰਵਾਰ ਸ਼ਾਮਚੁਰਾਸੀ, ਉੜਮੁੜ ਅਤੇ ਚੱਬੇਵਾਲ ਦੇ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼.) ਵੱਲੋਂ ਘਰ-ਘਰ ਜਾ ਕੇ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਵਿਸਥਾਰ ਨਾਲ ਸਮੀਖਿਆ ਕੀਤੀ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੀ.ਐੱਲ.ਓਜ਼ ਵੱਲੋਂ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਜਾਣਕਾਰੀ ਨਿਰਧਾਰਤ ਮੋਬਾਈਲ ਐਪ 'ਤੇ ਸਮੇਂ ਸਿਰ ਅਪਲੋਡ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ।
&nbs...








