ਸਾਡੇ ਕੰਮ ਹੀ ਸਾਡੀ ਪਛਾਣ; ਕੰਮਾਂ ਦੇ ਆਧਾਰ ‘ਤੇ ਹੀ ਪੈਣਗੀਆਂ ਵੋਟਾਂ : ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 27 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੌਰਭ ਕੰਪਲੈਕਸ, ਲਹਿਰਾਗਾਗਾ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਵਲੰਟੀਅਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਦੀ ਡੋਰ-ਟੂ-ਡੋਰ ਅਤੇ ਮੈਂਬਰਸ਼ਿਪ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਹਰ ਘਰ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਮਿਹਨਤੀ ਵਰਕਰ ਅਤੇ ਵਲੰਟੀਅਰ ਹਨ, ਜਿਨ੍ਹਾਂ ਨੇ ਹਮੇਸ਼ਾ ਲੋਕਾਂ ਵਿਚਕਾਰ ਰਹਿ ਕੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਨਵੇਂ ਮੈਂਬਰ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਨੂੰ ਹੋਰ ਮਜ਼ਬੂਤ ਕਰਨਗੇ।
ਕੈਬਨਿਟ ਮੰਤਰੀ ਨੇ ਪਾਰਟੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਹਰ ਪਿੰਡ, ਹਰ ਵਾਰਡ, ਹ...








