ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 24 ਸਤੰਬਰ:ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਕੀਤੀ ਗਈ ਛਾਪੇਮਾਰੀ ਦੀ ਸਖ਼ਤ ਨਿੰਦਾ ਕੀਤੀ ਅਤੇ ਜਿਸ ਤਰੀਕੇ ਨਾਲ ਏਜੰਸੀ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਵਿਖੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਤੀਜੇ ਦੇ ਘਰ ਤਲਾਸ਼ੀ ਲਈ, ਉਸ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਡਰ ਅਤੇ ਰਾਜਨੀਤਿਕ ਡਰਾਵੇ-ਧਮਕਾਉਣ ਦਾ ਮਾਹੌਲ ਬਣਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਬਹੁਤ ਹੀ ਚਿੰਤਾਜਨਕ ਹੈ ਅਤੇ ਦਾਅਵਾ ਕੀਤਾ ਕਿ ਪੰਜਾਬ ਅਜਿਹੀਆਂ ਕਾਰਵਾਈਆਂ ਅੱਗੇ ਝੁਕੇਗਾ ਨਹੀਂ।
ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜਾਂਚ ਏਜੰਸੀਆਂ ਨੂੰ ਕਾਨੂੰਨ ਅਨੁਸਾਰ ਜਾਂਚ ਕਰਨ ਦਾ ਕਾਨੂੰਨੀ ਅਧਿਕਾਰ ਹੈ ਪਰ ਉਨ੍ਹਾਂ ਦੀਆਂ ਕਾਰਵਾਈਆਂ ਚੁਣੇ ਹੋਏ ਨੁਮਾਇੰਦਿਆਂ ਜਾਂ ਉਨ੍ਹਾਂ ਦੇ ਪਰਿਵਾਰਾਂ ’ਤੇ ਰਾਜਨੀਤਿਕ ਦਬਾਅ ਪਾਉਣ ਦਾ ਸਾਧਨ ਨਹੀਂ ਬਣਨੀਆਂ ਚਾਹੀਦੀਆਂ।
ਹਰਦੀਪ ਸਿੰਘ ਮੁੰਡੀਆਂ ਵੱਲੋਂ ਸਾਹਨੇਵਾਲ ਵਿਖੇ ਉਨ੍ਹਾਂ ਦੇ ਭਤੀਜੇ ਦੇ ਘਰ ਦੀ ਤਲਾਸ਼ੀ ਅਤੇ ਔਰਤਾਂ ਤੇ ਬੱਚਿਆਂ ਨੂੰ ਪ੍ਰੇਸ਼ਾਨ ਕਰਨ ਸਬੰਧੀ ਦੋਸ਼ਾਂ ਦਾ ਹਵ...








