ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ
*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦਾ ਸਵਾਗਤ ਕੀਤਾ ਹੈ। ਪਾਰਟੀ ਨੇ ਇਸ ਨੂੰ ਲੱਖਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਇਤਿਹਾਸਕ ਜਿੱਤ ਦੱਸਿਆ, ਜੋ ਪੇਪਰ ਲੀਕ, ਪ੍ਰੀਖਿਆਵਾਂ ਵਿੱਚ ਗੜਬੜੀਆਂ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਖਿਲਾਫ ਲਗਾਤਾਰ ਲੜਾਈ ਲੜ ਰਹੇ ਸਨ।
ਇਸ ਤੋਂ ਪਹਿਲਾਂ ਦਿਨ ਵੇਲੇ, ਆਪ ਨੇ ਕੇਂਦਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਖਿਲਾਫ ਪੂਰੇ ਪੰਜਾਬ ਵਿੱਚ 'ਥਾਲੀ ਵਜਾਓ, ਤਾਨਾਸ਼ਾਹ ਭਗਾਓ' ਦੇ ਰਾਜ ਵਿਆਪੀ ਧਰਨੇ-ਪ੍ਰਦਰਸ਼ਨ ਆਯੋਜਿਤ ਕੀਤੇ। ਆਪ ਦੇ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਅਹੁਦੇਦਾਰਾਂ ਅਤੇ ਹਜ਼ਾਰਾਂ ਪਾਰਟੀ ਵਰਕਰਾਂ ਨੇ ਹਰ ਜ਼ਿਲ੍ਹੇ ਵਿੱਚ ਸੜਕਾਂ 'ਤੇ ਉਤਰ ਕੇ ਵਿਦਿਆਰਥੀਆਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਬਾਰ-ਬਾਰ ਹੁੰਦੇ ਪੇਪਰ ਲੀਕ ਅਤੇ ਦੇਸ਼ ਦੀ ਭਰਤੀ ਤੇ ਸਿੱਖਿਆ ਪ੍ਰਣਾਲੀ ਦੇ ਢਹਿ-ਢੇਰੀ ਹੋਣ 'ਤੇ ਕੇਂਦਰ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ।
ਧਰਮੇਂਦਰ ਪ੍ਰਧਾਨ ਦੇ ਅਸਤੀਫੇ 'ਤੇ ਆਪ ਦ...








