ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਬਾਲ ਮੁਕੰਦ ਸ਼ਰਮਾ ਨੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ‘ਪੋਸ਼ਣ ਗਾਰਡਨ’ ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਉੱਤੇ ਦਿੱਤਾ ਜ਼ੋਰ
ਚੰਡੀਗੜ੍ਹ/ਬਠਿੰਡਾ, ਜੂਨ 30: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ 'ਪੋਸ਼ਣ ਗਾਰਡਨ' ਸਥਾਪਿਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।
ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਤੁਰੰਤ 'ਪੋਸ਼ਣ ਗਾਰਡਨ' ਲਗਾਏ ਜਾਣ। ਇਨ੍ਹਾਂ ਗਾਰਡਨਾਂ ਵਿੱਚ ਮੌਸਮੀ ਸਬਜ਼ੀਆਂ, ਫਲਦਾਰ ਬੂਟੇ ਅਤੇ ਔਸ਼ਧੀ ਪੌਦੇ ਲਗਾਏ ਜਾਣ ਤਾਂ ਜੋ ਬੱਚਿਆਂ ਨੂੰ ਮਿੱਡ-ਡੇ-ਮੀਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਤਾਜ਼ੀਆਂ ਅਤੇ ਪੌਸ਼ਟਿਕ ਸਬਜ਼ੀਆਂ ਮਿਲ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਸੰਤੁਲਿਤ ਖੁਰਾਕ ਮਿਲੇਗੀ ਅਤੇ ਉਹ ਖੇਤੀ ਤੇ ਕੁਦਰਤ ਨਾਲ ਵੀ ਜੁੜਨਗੇ।
ਉਨ੍ਹਾਂ ਵੱਖ-ਵੱਖ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ...






