Friday, October 30
Shadow

Tag: latest news

ਚਾਈਨਾ ਡੋਰ ਦੀ ਵਿਕਰੀ ਦੀ ਵਰਤੋਂ ਨਾ ਕੀਤੀ ਜਾਵੇ- ਸਪੀਕਰ ਸੰਧਵਾ

Punjab News
ਫ਼ਰੀਦਕੋਟ/ਕੋਟਕਪੂਰਾ/ਜੈਤੋ 26 ਦਸੰਬਰ,2025ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉਪਰ ਪੂਰੇ ਪੰਜਾਬ ਵਿੱਚ ਪਾਬੰਦੀ ਲਗਾਈ ਗਈ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਬਾਰੇ ਬੋਲਦਿਆ ਕਿਹਾ ਕਿ ਚਾਈਨਾ ਡੋਰ ਦੇ ਬਹੁਤ ਬੁਰੇ ਪ੍ਰਭਾਵ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ।ਇਸ ਮੌਕੇ ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕੀ ਚਾਈਨਾ ਡੋਰ ਬੱਚਿਆਂ ਨੂੰ ਖਰੀਦ ਕੇ ਨਾ ਲੈ ਕੇ ਦਿੱਤੀ ਜਾਵੇ ਅਤੇ  ਨੌਜਵਾਨ ਬੱਚਿਆਂ ਨੂੰ ਵੀ ਕਿਹਾ ਕਿ ਚਾਈਨਾ ਡੋਰ ਦੀ ਵਰਤੋ ਨਾ ਕਰਨ। ਉਨ੍ਹਾਂ ਨੇ ਦੁਕਾਨਦਾਰ ਨੂੰ ਵੀ ਅਪੀਲ ਕੀਤੀ ਕਿ ਚਾਈਨਾ ਡੋਰ ਸਟੋਰ ਕਰਕੇ ਨਾ ਰੱਖਣ ਅਤੇ ਜੇਕਰ ਕੋਈ ਆਸ ਪਾਸ ਚਾਈਨਾ ਡੋਰ ਦੀ ਵਿਕਰੀ ਕਰਦਾ ਹੈ ਤਾਂ ਉਨ੍ਹਾਂ ਬਾਰੇ ਮੇਰੇ ਧਿਆਨ ਵਿਚ ਲਿਆਂਦਾ ਜਾਵੇ, ਦੱਸਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।ਉਨ੍ਹਾਂ ਨੇ ਪ੍ਰਸ਼ਾਸਨ ਨੂੰ ਵੀ ਸਖਤ ਹਦਾਇਤ ਕੀਤੀ ਕਿ ਚਾਈਨਾ ਡੋ...

16 ਅਤੇ 17 ਜਨਵਰੀ ਨੂੰ ਕਰਵਾਇਆ ਜਾਵੇਗਾ ਰਾਜ ਪੱਧਰੀ ਬਸੰਤ ਮੇਲਾ

Punjab News
ਫ਼ਿਰੋਜ਼ਪੁਰ, 26 ਦਸੰਬਰ 2025 ( )-         ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਜ ਪੱਧਰੀ ਬਸੰਤ ਮੇਲਾ ਫਿਰੋਜ਼ਪੁਰ ਵਿਖੇ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਮੇਲਾ 16 ਅਤੇ 17 ਜਨਵਰੀ 2026 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿੱਧੀ ਕੁਮੂਦ ਬੰਬਾਰ ਨੇ ਮੇਲੇ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਕੀਤਾ।          ਉਨ੍ਹਾਂ ਦੱਸਿਆ ਕਿ  ਬਸੰਤ ਮੇਲਾ 2026 ਲਈ ਪਤੰਗਬਾਜ਼ੀ ਦੇ ਮੁਕਾਬਲਿਆਂ ਲਈ 29 ਦਸੰਬਰ 2025 ਤੋਂ 06 ਜਨਵਰੀ 2026 ਤੱਕ ਰਜਿਸਟਰੇਸ਼ਨ ਕੀਤੀ ਜਾ ਸਕੇਗੀ ਅਤੇ 08 ਜਨਵਰੀ 2026 ਤੋਂ ਪਤੰਗਬਾਜੀ ਦੇ ਮੁਕਾਬਲਿਆਂ ਦੀ ਸ਼ੁਰੂਆਤ ਹੋਵੇਗੀ। ਮੁਕਾਬਲਿਆਂ ਦੀ ਰਜਿਸਟਰੇਸ਼ਨ ਲਈ ਜਲਦੀ ਹੀ ਆਨਲਾਈਨ ਲਿੰਕ ਅਤੇ ਵੈੱਭਸਾਈਟ ਸ਼ੇਅਰ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਹੋਣਗੇ ਅਤੇ ਪਹਿਲੇ ਸਥਾਨ ’ਤੇ ਰਹਿਣ ਵਾਲਿਆਂ ਨੂੰ ਇਨ...

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਜ਼ੋਨ ਦਾ ਰਾਜ ਪੱਧਰੀ ਪੁਰਸਕਾਰ ਨਾਲ ਹੋਇਆ ਸਨਮਾਨਿਤ

Punjab News
ਰੂਪਨਗਰ, 26 ਦਸੰਬਰ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਵਿੱਚ ਨਵੀਂ ਤਕਨੀਕਾਂ ਦੇ ਪ੍ਰਸਾਰ ਲਈ ਸ਼ਾਨਦਾਰ ਯੋਗਦਾਨ ਪਾਇਆ ਹੈ। ਇਸ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਆਈ.ਸੀ.ਏ.ਆਰ. ਅਟਾਰੀ ਜ਼ੋਨ-1 ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੂੰ ਇਸ ਸਾਲ 2025 ਦੇ ਪੰਜਾਬ ਦੇ ਸਰਵਸ਼੍ਰੇਸ਼ਠ ਕੇ.ਵੀ.ਕੇ. ਵਜੋਂ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਆਈ.ਸੀ.ਏ.ਆਰ. ਅਟਾਰੀ ਜ਼ੋਨ-1 ਵੱਲੋਂ ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਦਾ ਐਗਰੀਕਲਚਰਲ ਸਾਇੰਸਿਜ਼ ਐਂਡ ਤਕਨਾਲੋਜੀ ਜੰਮੂ ਵਿੱਚ 22 ਤੋਂ 24 ਦਸੰਬਰ 2025 ਤੱਕ ਹੋਈ ਸਾਲਾਨਾ ਜ਼ੋਨਲ ਵਰਕਸ਼ਾਪ ਦੌਰਾਨ ਪ੍ਰਦਾਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਜ਼ੋਨ-1 ਦੇ 72 ਕੇ.ਵੀ.ਕੇਜ਼ ਅਤੇ ਵੱਖ-ਵੱਖ ਯੂਨੀਵਰਸਿਟੀਆਂ ਦੇ 8 ਡਾਇਰੈਕਟੋਰੇਟਸ ਨੇ ਭਾਗ ਲਿਆ। ਜ਼ਿਕਰਯੋਗ ਕਿ ਪੰਜਾਬ ਵਿੱਚ ਕੇ.ਵੀ.ਕੇ. ਰੋਪੜ ਸਮੇਤ ਕੁੱਲ 22 ਕੇ.ਵੀ.ਕੇਜ਼ ਹਨ ਜਿਨ੍ਹਾਂ ਵਿੱਚੋਂ 18 ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ (ਪੀਏਯੂ) ਦੇ ਡਾਇਰੈਕਟੋਰੇਟ ਆਫ਼ ਐਕਸਟੈਂਸ਼ਨ ਐਜੂਕੇਸ਼ਨ ਦੇ ਪ੍ਰਸ਼ਾਸਨਿਕ ਪ੍ਰਬੰਧਨ ਅਧੀਨ ਕੰਮ ਕਰ ਰਹੇ ਹਨ। ਕੇ.ਵੀ.ਕੇ. ਰੋਪੜ ...

ਐਂਟੀ ਡਰੱਗ ਕੈਂਪੇਨ ਤਹਿਤ ਜ਼ਿਲੇ ਦੇ ਵੱਖ- ਵੱਖ ਆਂਗਣਵਾੜੀ ਸੈਂਟਰਾਂ ਵਿੱਚ ਨਸ਼ਿਆਂ ਵਿਰੁੱਧ ਕੀਤਾ ਜਾਗਰੂਕਤ

Punjab News
ਮਾਲੇਰਕੋਟਲਾ, 25 ਦਸੰਬਰ -              ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ ਡਰੱਗ ਕੈਂਪੇਨ ਤਹਿਤ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਅਭਿਆਨ ਆਂਗਣਵਾੜੀ ਸੁਪਰਵਾਈਜ਼ਰਾਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਦੌਰਾਨ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਅਤੇ ਸਥਾਨਕ ਲੋਕਾਂ ਨੂੰ ਨਸ਼ਿਆਂ ਦੇ ਭਿਆਨਕ ਨੁਕਸਾਨਾਂ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ।              ਸੁਪਰਵਾਈਜ਼ਰਾਂ ਵੱਲੋਂ ਦੱਸਿਆ ਗਿਆ ਕਿ ਨਸ਼ਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਵੀ ਗੰਭੀਰ ਨੁਕਸਾਨ ਪਹੁੰਚਾਉਂਦਾ ਹੈ। ਆਂਗਣਵਾੜੀ ਵਰਕਰਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਪਰਿਵਾਰ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ। ਜਾਗਰੂਕਤਾ ਕੈਂਪੇਨ ਦੌਰਾਨ ਪੋਸਟਰਾਂ, ਨਾਰਿਆਂ ਅਤੇ ਸਾਧਾਰਨ ਭਾਸ਼ਾ ਵਿੱਚ ਦਿੱਤੇ ਗਏ ਸੰਦੇਸ਼ਾਂ ਰਾਹੀਂ ਨਸ਼ਾ ਮੁਕਤ ਜੀਵਨ ਅਪਣਾ...

‘ਅਵਤਾਰ: ਫਾਇਰ ਐਂਡ ਐਸ਼’ ਡੇ 6 ਬਾਕਸ ਆਫ਼ਿਸ ਅਪਡੇਟ: ਜੇਮਜ਼ ਕੈਮਰੂਨ ਦੀ ਸਾਇ-ਫਾਇ ਫਿਲਮ ਦੀ ਮਜ਼ਬੂਤ ਪਕੜ, ਪਰ ਰਣਵੀਰ ਸਿੰਘ ਦੀ ‘ਧੁਰੰਧਰ’ ਅੱਗੇ ਨਹੀਂ ਪਈ ਭਾਰੀ

Entertainment
ਸਿਨੇਮਾਘਰਾਂ ਵਿੱਚ ਜੇਮਜ਼ ਕੈਮਰੂਨ ਦੀ ਮਹਾਂਕਾਵਿ ਸਾਇ-ਫਾਇ ਫ੍ਰੈਂਚਾਈਜ਼ੀ ਦੀ ਨਵੀਂ ਕਿਸਤ ‘ਅਵਤਾਰ: ਫਾਇਰ ਐਂਡ ਐਸ਼’ ਨੇ ਛੇਵੇਂ ਦਿਨ ਵੀ ਬਾਕਸ ਆਫ਼ਿਸ ‘ਤੇ ਆਪਣੀ ਮਜ਼ਬੂਤ ਪਕੜ ਕਾਇਮ ਰੱਖੀ ਹੈ। ਰਿਲੀਜ਼ ਤੋਂ ਬਾਅਦ ਦਰਸ਼ਕਾਂ ਵਿਚ ਚਰਚਾ ਦਾ ਕੇਂਦਰ ਬਣੀ ਇਸ ਫਿਲਮ ਨੇ ਦ੍ਰਿਸ਼ਟਾਤਮਕ ਸ਼ਾਨਦਾਰਤਾ, ਤਕਨੀਕੀ ਕਮਾਲ ਅਤੇ ਭਾਵਨਾਤਮਕ ਕਹਾਣੀ ਦੇ ਸਹਾਰੇ ਸਥਿਰ ਕਮਾਈ ਜਾਰੀ ਰੱਖੀ ਹੈ। ਹਾਲਾਂਕਿ, ਦੇਸੀ ਬਾਕਸ ਆਫ਼ਿਸ ‘ਤੇ ਇਹ ਫਿਲਮ ਰਣਵੀਰ ਸਿੰਘ ਦੀ ਐਕਸ਼ਨ-ਡ੍ਰਾਮਾ ‘ਧੁਰੰਧਰ’ ਨੂੰ ਪੂਰੀ ਤਰ੍ਹਾਂ ਪਿੱਛੇ ਛੱਡਣ ਵਿੱਚ ਸਫ਼ਲ ਨਹੀਂ ਹੋ ਸਕੀ। ਡੇ 6 ਦੇ ਅੰਕੜਿਆਂ ਮੁਤਾਬਕ, ‘ਅਵਤਾਰ: ਫਾਇਰ ਐਂਡ ਐਸ਼’ ਨੇ ਵਰਕਿੰਗ ਡੇ ਹੋਣ ਦੇ ਬਾਵਜੂਦ ਚੰਗੀ ਓਕਿਊਪੈਂਸੀ ਦਰਜ ਕੀਤੀ। ਆਈਮੈਕਸ ਅਤੇ 3D ਸਕ੍ਰੀਨਜ਼ ‘ਤੇ ਫਿਲਮ ਨੂੰ ਖ਼ਾਸ ਤੌਰ ‘ਤੇ ਮਜ਼ਬੂਤ ਰਿਸਪਾਂਸ ਮਿਲਿਆ, ਜੋ ਕਿ ਕੈਮਰੂਨ ਦੀ ਫਿਲਮਮੇਕਿੰਗ ਦੀ ਵੱਡੀ ਤਾਕਤ ਮੰਨੀ ਜਾਂਦੀ ਹੈ। ਸ਼ਹਿਰੀ ਮਲਟੀਪਲੇਕਸਾਂ ਵਿੱਚ ਦਰਸ਼ਕਾਂ ਦੀ ਦਿਲਚਸਪੀ ਕਾਇਮ ਰਹੀ, ਜਦਕਿ ਦੂਜੇ ਟੀਅਰ ਸ਼ਹਿਰਾਂ ਵਿੱਚ ਵੀ ਫਿਲਮ ਨੇ ਸਥਿਰ ਰਫ਼ਤਾਰ ਨਾਲ ਕਮਾਈ ਕੀਤੀ। ਦੂਜੇ ਪਾਸੇ, ਰਣਵੀਰ ਸਿੰਘ ਦੀ ‘ਧ...

ਲੋਕ ਰਾਤ ਨੂੰ ਤਕੀਆਂ ਹੇਠਾਂ ਤੇਜ਼ ਪੱਤਾ (Bay Leaf) ਕਿਉਂ ਰੱਖਦੇ ਹਨ? ਜਾਣੋ ਇਸ ਦੇ ਪਿੱਛੇ ਦੇ ਵਿਸ਼ਵਾਸ ਅਤੇ ਫਾਇਦੇ

Health
ਨਵੀਂ ਦਿੱਲੀ: ਭਾਰਤੀ ਪਰੰਪਰਾਵਾਂ ਅਤੇ ਲੋਕ ਵਿਸ਼ਵਾਸਾਂ ਵਿੱਚ ਕੁਦਰਤੀ ਵਸਤੂਆਂ ਦਾ ਖਾਸ ਮਹੱਤਵ ਰਿਹਾ ਹੈ। ਇਨ੍ਹਾਂ ਵਿੱਚੋਂ ਇੱਕ ਹੈ ਤੇਜ਼ ਪੱਤਾ, ਜਿਸਨੂੰ ਅਕਸਰ ਰਸੋਈ ਵਿੱਚ ਸੁਗੰਧ ਅਤੇ ਸਵਾਦ ਲਈ ਵਰਤਿਆ ਜਾਂਦਾ ਹੈ। ਪਰ ਕਈ ਲੋਕ ਰਾਤ ਨੂੰ ਸੁੱਤਿਆਂ ਆਪਣੇ ਤਕੀਆਂ ਹੇਠਾਂ ਤੇਜ਼ ਪੱਤਾ ਰੱਖਣ ਦੀ ਰਿਵਾਇਤ ਵੀ ਨਿਭਾਉਂਦੇ ਹਨ। ਇਹ ਰਿਵਾਇਤ ਸਦੀਆਂ ਪੁਰਾਣੀ ਮੰਨੀ ਜਾਂਦੀ ਹੈ ਅਤੇ ਇਸ ਦੇ ਪਿੱਛੇ ਕਈ ਆਧਿਆਤਮਿਕ, ਮਨੋਵਿਗਿਆਨਕ ਅਤੇ ਸਿਹਤ ਨਾਲ ਜੁੜੇ ਵਿਸ਼ਵਾਸ ਹਨ। ਮਾਨਿਆ ਜਾਂਦਾ ਹੈ ਕਿ ਤੇਜ਼ ਪੱਤੇ ਵਿੱਚ ਕੁਦਰਤੀ ਤੱਤ ਅਤੇ ਸੁਗੰਧ ਹੁੰਦੀ ਹੈ ਜੋ ਮਨ ਨੂੰ ਸ਼ਾਂਤ ਕਰਦੀ ਹੈ। ਲੋਕ ਵਿਸ਼ਵਾਸ ਅਨੁਸਾਰ, ਤਕੀਆਂ ਹੇਠਾਂ ਤੇਜ਼ ਪੱਤਾ ਰੱਖਣ ਨਾਲ ਨੀਂਦ ਵਧੀਆ ਆਉਂਦੀ ਹੈ ਅਤੇ ਡਰਾਉਣੇ ਸੁਪਨੇ ਘੱਟ ਹੁੰਦੇ ਹਨ। ਇਸ ਦੀ ਸੁਗੰਧ ਮਨ ਨੂੰ ਸਥਿਰ ਕਰਨ ਵਿੱਚ ਮਦਦ ਕਰਦੀ ਹੈ, ਜਿਸ ਨਾਲ ਤਣਾਅ ਅਤੇ ਚਿੰਤਾ ਵਿੱਚ ਕਮੀ ਆ ਸਕਦੀ ਹੈ। ਆਯੁਰਵੇਦ ਅਤੇ ਲੋਕ ਚਿਕਿਤਸਾ ਵਿੱਚ ਵੀ ਤੇਜ਼ ਪੱਤੇ ਨੂੰ ਮਹੱਤਵਪੂਰਨ ਮੰਨਿਆ ਜਾਂਦਾ ਹੈ। ਕੁਝ ਮੰਨਣ ਵਾਲਿਆਂ ਅਨੁਸਾਰ, ਇਹ ਨਕਾਰਾਤਮਕ ਊਰਜਾ ਨੂੰ ਦੂਰ ਰੱਖਣ ਵਿੱਚ ਸਹਾਇਕ ਹੁੰਦਾ ਹੈ। ਇਸ ...

ISRO ਦਾ ਸਭ ਤੋਂ ਭਾਰੀ ਲਾਂਚ: ਪੰਜ ਕਾਰਨ ਕਿਉਂ BlueBird-2 ਗਲੋਬਲ ਸਪੇਸ ਰੇਸ ਵਿੱਚ ਭਾਰਤ ਦੀ ਵੱਡੀ ਛਾਲ ਹੈ

International, National
ਨਵੀਂ ਦਿੱਲੀ: ਭਾਰਤੀ ਅੰਤਰਿਕਸ਼ ਅਨੁਸੰਧਾਨ ਸੰਸਥਾ (ISRO) ਨੇ ਆਪਣੇ ਸਭ ਤੋਂ ਭਾਰੀ ਲਾਂਚ ਨਾਲ ਅੰਤਰਿਕਸ਼ ਇਤਿਹਾਸ ਵਿੱਚ ਇੱਕ ਨਵਾਂ ਅਧਿਆਇ ਜੋੜ ਦਿੱਤਾ ਹੈ। BlueBird-2 ਮਿਸ਼ਨ ਨਾ ਸਿਰਫ਼ ਭਾਰਤ ਦੀ ਤਕਨੀਕੀ ਸਮਰੱਥਾ ਦਾ ਪ੍ਰਤੀਕ ਹੈ, ਸਗੋਂ ਇਹ ਗਲੋਬਲ ਸਪੇਸ ਰੇਸ ਵਿੱਚ ਦੇਸ਼ ਦੀ ਮਜ਼ਬੂਤ ਹਾਜ਼ਰੀ ਨੂੰ ਵੀ ਦਰਸਾਉਂਦਾ ਹੈ। ਇਹ ਮਿਸ਼ਨ ਭਵਿੱਖ ਦੀਆਂ ਅੰਤਰਿਕਸ਼ ਯਾਤਰਾਵਾਂ, ਵਪਾਰਕ ਸੈਟੇਲਾਈਟ ਸੇਵਾਵਾਂ ਅਤੇ ਡੀਪ-ਸਪੇਸ ਖੋਜ ਲਈ ਨਵੇਂ ਦਰਵਾਜ਼ੇ ਖੋਲ੍ਹਦਾ ਹੈ। ਹੇਠਾਂ ਪੰਜ ਮੁੱਖ ਕਾਰਨ ਹਨ ਜਿਨ੍ਹਾਂ ਕਰਕੇ BlueBird-2 ਨੂੰ ਭਾਰਤ ਦੀ ਵੱਡੀ ਛਾਲ ਮੰਨਿਆ ਜਾ ਰਿਹਾ ਹੈ: 1. ਸਭ ਤੋਂ ਭਾਰੀ ਅਤੇ ਤਾਕਤਵਰ ਲਾਂਚ ਵਾਹਨ:BlueBird-2 ISRO ਵੱਲੋਂ ਤਿਆਰ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਭਾਰੀ ਲਾਂਚ ਹੈ, ਜੋ ਵੱਡੇ ਅਤੇ ਕਈ ਪੇਲੋਡ ਇਕੱਠੇ ਲਿਜਾਣ ਦੀ ਸਮਰੱਥਾ ਰੱਖਦਾ ਹੈ। ਇਹ ਸਮਰੱਥਾ ਭਾਰਤ ਨੂੰ ਅੰਤਰਰਾਸ਼ਟਰੀ ਮਾਰਕੀਟ ਵਿੱਚ ਵਪਾਰਕ ਲਾਂਚਾਂ ਲਈ ਹੋਰ ਆਕਰਸ਼ਕ ਬਣਾਉਂਦੀ ਹੈ। 2. ਅਡਵਾਂਸਡ ਤਕਨੀਕ ਅਤੇ ਸਵਦੇਸ਼ੀ ਨਵੀਨਤਾ:ਇਸ ਮਿਸ਼ਨ ਵਿੱਚ ਵਰਤੀ ਗਈ ਤਕਨੀਕ ਵੱਡੇ ਪੱਧਰ ‘ਤੇ ਸਵਦੇਸ਼ੀ ਹੈ। ਨਵੇਂ ਪ੍ਰਪ...

ਬਠਿੰਡਾ ਸ਼ਹਿਰ ਵਿੱਚ ਖਤਮ ਹੋਵੇਗਾ ਤਾਰਾਂ ਦਾ ਜਾਲ, ਪੰਜਾਬ ਸਰਕਾਰ ਵੱਲੋਂ 10 ਕਰੋੜ ਰੁਪਏ ਦੇ ਫੰਡ ਜਾਰੀ : ਮੇਅਰ

Punjab News
ਬਠਿੰਡਾ, 25 ਦਸੰਬਰ : ਬਠਿੰਡਾ ਨੂੰ ਸਮੱਸਿਆ ਮੁਕਤ, ਨਸ਼ਾ ਮੁਕਤ, ਆਦਰਸ਼ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਪਰਸਰਾਮ ਨਗਰ ਦੇ ਵਸਨੀਕਾਂ ਨੂੰ ਬਿਜਲੀ ਕੱਟਾਂ ਦੀ ਸਮੱਸਿਆ ਤੋਂ ਰਾਹਤ ਦਿਵਾਉਂਦਿਆਂ ਆਲਮ ਬਸਤੀ ਡਿਸਪੋਜ਼ਲ ਨੇੜੇ ਇੱਕ ਨਵੇਂ ਪਾਵਰ ਫੀਡਰ ਦਾ ਰਸਮੀ ਉਦਘਾਟਨ ਕੀਤਾ।  ਇਸ ਮੌਕੇ ਕੌਂਸਲਰ ਮੈਡਮ ਰਾਜ ਰਾਣੀ ਅਤੇ ਸ੍ਰੀ ਸਾਧੂ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਐਕਸੀਅਨ ਪਾਵਰ ਕਾਰਪੋਰੇਸ਼ਨ ਸ਼੍ਰੀ ਸੰਦੀਪ ਗਰਗ, ਕੌਂਸਲਰ ਸ੍ਰੀ ਰਤਨ ਰਾਹੀ, ਸ੍ਰੀ ਜਗਪਾਲ ਸਿੰਘ ਗੋਰਾ ਸਿੱਧੂ, ਸ੍ਰੀ ਸੋਨੀ ਪ੍ਰਧਾਨ, ਸ੍ਰੀ ਪੰਕਜ ਸ਼ਰਮਾ, ਸ੍ਰੀ ਅਮਨਦੀਪ ਡੀਸੀ, ਅਤੇ ਸ੍ਰੀ ਯਾਦਵਿੰਦਰ ਸਿੰਘ ਮਾਨ ਵੀ ਮੌਜੂਦ ਸਨ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਗਭਗ 80 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਪਾਵਰ ਫੀਡਰ ਦੇ ਚਾਲੂ ਹੋਣ ਨਾਲ ਪਰਸਰਾਮ ਨਗਰ ਖੇਤਰ ਦੇ ਵਸਨੀਕਾਂ ਨੂੰ ਬਿਜਲੀ ਦੇ ਵਾਰ...

ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਨਿਰੀਖਣ

Punjab News
ਮਾਨਸਾ, 25 ਦਸੰਬਰ-       ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ (ਪੀ ਐਸ ਐਚ ਆਰ ਸੀ) ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਇੱਥੇ ਜ਼ਿਲ੍ਹਾ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਤੇ ਹਵਾਲਾਤੀਆਂ ਲਈ ਸਹੂਲਤਾਂ ਦਾ ਜਾਇਜ਼ਾ ਲਿਆ।     ਕਮਿਸ਼ਨ ਮੈਂਬਰ ਜਤਿੰਦਰ ਸਿੰਘ ਸ਼ੰਟੀ ਸ਼ੰਟੀ ਨੇ ਬੈਰਕਾਂ, ਰਸੋਈ, ਭੋਜਨ ਸੇਵਾਵਾਂ, ਪਖਾਨੇ, ਸਫਾਈ, ਡਾਕਟਰੀ ਸਹੂਲਤਾਂ ਦਾ ਜਾਇਜ਼ਾ ਲਿਆ। ਓਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ।ਉਨ੍ਹਾਂ ਸਫਾਈ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਖਾਸ ਕਰਕੇ ਰਸੋਈ ਵਿੱਚ, ਜਿੱਥੇ ਉਨ੍ਹਾਂ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਅਤੇ ਸਫਾਈ ਦਾ ਨਿੱਜੀ ਤੌਰ 'ਤੇ ਮੁਲਾਂਕਣ ਕੀਤਾ ਅਤੇ ਖੁਦ ਖਾਣਾ ਖਾ ਕੇ ਦੇਖਿਆ। ਉਨ੍ਹਾਂ ਜੇਲ੍ਹ ਅੰਦਰ ਕੈਦੀਆਂ ਲਈ ਮਨੋਵਿਗਿਆਨਕ ਡਾਕਟਰ ਦੀ ਰੋਜ਼ਾਨਾ ਮੌਜ਼ੂਦਗੀ ਦਾ ਮਸ਼ਵਰਾ ਵੀ ਦਿੱਤਾ ਅਤੇ ਕੈਦੀਆਂ ਵੱਲੋਂ ਖੇਡ ਮੈਦਾਨਾਂ ਅੰਦਰ ਹਾਜ਼ਰੀ ਨੂੰ ਸਰਾਹਿਆ।    ਓਨ੍ਹਾਂ ਜੇਲ੍ਹ ਅਧਿਕਾਰੀਆਂ ਨਾਲ ਮੀਟਿੰਗ ਵਿੱਚ ...

ਫੰਡ ਘਟਾ ਕੇ ਅਤੇ ਅਧਿਕਾਰ ਖੋਹ ਕੇ ਮਨਰੇਗਾ ਨੂੰ ਕਮਜ਼ੋਰ ਕੀਤਾ ਜਾ ਰਿਹੈ : ਡਾ. ਰਵਜੋਤ ਸਿੰਘ

Punjab News
ਹੁਸ਼ਿਆਰਪੁਰ, 25 ਦਸੰਬਰ :-        ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮਨਰੇਗਾ ਯੋਜਨਾ ਦਾ ਨਾਮ ਬਦਲਣਾ ਮਹਿਜ਼ ਇਕ ਬਹਾਨਾ ਹੈ; ਅਸਲ ਇਰਾਦਾ ਇਸ ਦੇ ਅੰਦਰ ਬਦਲਾਅ ਕਰਨਾ ਹੈ ਜੋ ਗ਼ਰੀਬਾਂ ਅਤੇ ਮਜ਼ਦੂਰ ਵਰਗ ਨੂੰ ਨੁਕਸਾਨ ਪਹੁੰਚੇ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਮਨਰੇਗਾ ਲਈ 90 ਪ੍ਰਤੀਸ਼ਤ ਫੰਡਿੰਗ ਦਿੰਦਾ ਸੀ, ਜਿਸ ਨੂੰ ਹੁਣ ਘਟਾ ਕੇ 60:40 ਕਰ ਦਿੱਤਾ ਗਿਆ ਹੈ। ਇਸ ਦੌਰਾਨ ਰਾਜਾਂ ਦੇ ਆਰ.ਡੀ.ਐਫ ਅਤੇ ਜੀ.ਐਸ.ਟੀ ਫੰਡ ਵੀ ਰੋਕੇ ਜਾ ਰਹੇ ਹਨ, ਜੋ ਰਾਜਾਂ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ।ਡਾ. ਰਵਜੋਤ ਸਿੰਘ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਇਹ ਵੀ ਤੈਅ ਕਰੇਗੀ ਕਿ ਪਿੰਡਾਂ ਵਿੱਚ ਕਿਹੜੇ ਕੰਮ ਹੋਣਗੇ ਅਤੇ ਕਿਹੜੇ ਨਹੀਂ। ਪਾਈਪਲਾਈਨਾਂ, ਬਾਜ਼ਾਰਾਂ, ਨਿਰਮਾਣ ਕਾਰਜਾਂ ਅਤੇ ਹੋਰ ਵਿਕਾਸ ਪ੍ਰੋਜੈਕਟਾਂ 'ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਪਿੰਡਾਂ ਦੇ ਤਲਾਬਾਂ ਦੀ ਸਫ਼ਾਈ ਪੰਜ ਸਾਲਾਂ ਵਿੱਚ ਸਿਰਫ ਇਕ ਵਾਰ ਦੀ ਸ਼ਰਤ ਕੀਤੀ ਜਾਵੇਗੀ, ਇਹ ਪੁੱਛਿਆ ਜਾਣਾ ਚਾਹੀਦਾ ਹੈ ਕਿ 125 ਦਿਨਾਂ ਦਾ ਰੁਜ਼ਗਾਰ ਕਿਵੇਂ ਦਿੱਤਾ ਜਾਵੇਗਾ। ਇਹ ਗ਼ਰੀਬਾਂ ਦੇ ਮੂੰਹੋਂ ਰੋਟੀ ਖੋਹ...