Friday, July 31
Shadow

Tag: latest news

ਬੱਚਿਆਂ ਦੀ ਸਿਹਤ ਸਾਡੀ ਸਰਵਉੱਚ ਤਰਜੀਹ ਹੈ: ਆਰਤੀ ਸਿੰਘ ਰਾਓ

ਬੱਚਿਆਂ ਦੀ ਸਿਹਤ ਸਾਡੀ ਸਰਵਉੱਚ ਤਰਜੀਹ ਹੈ: ਆਰਤੀ ਸਿੰਘ ਰਾਓ

Haryana
ਚੰਡੀਗੜ੍ਹ, 28 ਜੂਨ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਬੱਚਿਆਂ ਦੀ ਸਿਹਤ ਸਾਡੀ ਸਰਵਉੱਚ ਤਰਜੀਹ ਹੈ ਅਤੇ ਭਾਰਤ ਤੇ ਹਰਿਆਣਾ ਨੂੰ ਸਾਲ 2014 ਤੋਂ ਮਿਲਿਆ 'ਪੋਲੀਓ ਮੁਕਤ' ਦਰਜਾ ਸਿਹਤ ਵਿਭਾਗ, ਮੋਹਰੀ ਵਰਕਰਾਂ ਅਤੇ ਆਮ ਜਨਤਾ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਨੇ ਸੂਬੇ ਦੇ ਸਾਰੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀ ਖੁਰਾਕ ਜ਼ਰੂਰ ਪਿਲਾਉਣ, ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਇਸ ਗੰਭੀਰ ਬਿਮਾਰੀ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਰਹਿ ਸਕਣ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਾਜ ਦਾ ਇੱਕ ਵੀ ਬੱਚਾ ਇਸ ਸੁਰੱਖਿਆ ਚੱਕਰ ਤੋਂ ਬਾਹਰ ਨਹੀਂ ਰਹਿਣਾ ਚਾਹੀਦਾ। ਹਰਿਆਣਾ ਨੂੰ ਪੋਲੀਓ ਮੁਕਤ ਬਣਾਈ ਰੱਖਣ ਦੇ ਆਪਣੇ ਸੰਕਲਪ ਨੂੰ ਦੁਹਰਾਉਂਦੇ ਹੋਏ ਰਾਜ ਸਰਕਾਰ ਨੇ ਅੱਜ ਤੋਂ ਸਾਰੇ ਜ਼ਿਲ੍ਹਿਆਂ ਵਿੱਚ ਰਾਸ਼ਟਰੀ ਟੀਕਾਕਰਨ ਦਿਵਸ ਤਹਿਤ ਪਲਸ ਪੋਲੀਓ 2026 ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਮੁਹਿ...

ਸੰਤ ਕਬੀਰ ਮਾਨਵ ਮਾਤਰ ਦੇ ਮਾਰਗਦਰਸ਼ਕ, ਸਮਾਜਿਕ ਚੇਤਨਾ ਦੇ ਅਗਰਦੂਤ – ਮੁੱਖ ਮੰਤਰੀ

Haryana
ਚੰਡੀਗੜ੍ਹ, 28 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ ਕਬੀਰ ਮਾਨਵ ਮਾਤਰ ਦੇ ਸਭ ਤੋਂ ਵੱਡੇ ਮਾਰਗਦਰਸ਼ਕ, ਸਮਾਜਿਕ ਚੇਤਨਾ ਦੇ ਅਗਰਦੂਤ ਅਤੇ ਅਦਭੁਤ ਸੰਤ ਹੋਏ ਹਨ, ਉਨ੍ਹਾਂ ਦੇ ਵਿਚਾਰਾਂ ਨੂੰ ਜੀਵਨ ਵਿੱਚ ਆਤਮਸਾਤ ਕਰੋ। ਮੁੱਖ ਮੰਤਰੀ ਆਪਣੀ ਨਿੱਜੀ ਰਿਹਾਇਸ਼ 'ਸੰਤ ਕਬੀਰ ਕੁਟੀਰ' ਵਿਖੇ ਆਯੋਜਿਤ ਸੰਤ ਕਬੀਰ ਜਯੰਤੀ ਦੇ ਪਾਵਨ ਮੌਕੇ 'ਤੇ ਕਰਵਾਏ ਗਏ ਸ਼ਾਮ ਦੇ ਪ੍ਰੋਗਰਾਮ ਵਿੱਚ ਨਾਗਰਿਕਾਂ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਸੰਤ ਸ਼੍ਰੋਮਣੀ ਕਬੀਰ ਦਾਸ ਦੇ ਚਰਨਾਂ ਵਿੱਚ ਨਮਨ ਕਰਦਿਆਂ ਪ੍ਰਦੇਸ਼ ਵਾਸੀਆਂ ਨੂੰ ਸੰਤ ਕਬੀਰ ਜਯੰਤੀ ਦੀ ਹਾਰਦਿਕ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਅਗਲੇ ਸਾਲ ਸੰਤ ਕਬੀਰ ਜਯੰਤੀ ਰਾਜ ਪੱਧਰ 'ਤੇ ਭਿਵਾਨੀ ਵਿੱਚ ਮਨਾਈ ਜਾਵੇਗੀ। ਇਸ ਮੌਕੇ 'ਤੇ ਪਦਮ ਸ੍ਰੀ ਪ੍ਰਹਿਲਾਦ ਸਿੰਘ ਟਿਪਾਨੀਆ ਨੇ ਕਬੀਰ ਬਾਣੀ ਨਾਲ ਦਰਸ਼ਕਾਂ ਨੂੰ ਮੰਤਰ-ਮੁਗਧ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਅਸੀਂ ਸਦੀਆਂ ਪਹਿਲਾਂ ਸੰਤ ਕਬੀਰ ਦੇ ਸਮੇਂ ਦੇ ਭਾਰ...

ਸਿਰਫ਼ 4 ਏਕੜ ਜ਼ਮੀਨ ‘ਤੇ 20 ਤੋਂ ਵੱਧ ਫਸਲਾਂ ਦੀ ਕਾਸ਼ਤ ਕਰਕੇ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਰਹੇ ਹਨ ਪ੍ਰਗਤੀਸ਼ੀਲ ਕਿਸਾਨ ਗੁਰਸਿਮਰਨ ਸਿੰਘ

Punjab News
ਮਾਲੇਰਕੋਟਲਾ 28 ਜੂਨ :                ਜਿੱਥੇ ਅੱਜ ਵੀ ਬਹੁਤੇ ਕਿਸਾਨ ਰਵਾਇਤੀ ਫਸਲੀ ਚੱਕਰ ਤੱਕ ਹੀ ਸੀਮਤ ਹਨ, ਉੱਥੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਹਥੋਆ ਦੇ ਪ੍ਰਗਤੀਸ਼ੀਲ ਕਿਸਾਨ ਗੁਰਸਿਮਰਨ ਸਿੰਘ , ਪੁੱਤਰ ਸ. ਸੁਖਦੇਵ ਸਿੰਘ, ਆਪਣੀ ਮਹਿਜ਼ ਚਾਰ ਏਕੜ ਜ਼ਮੀਨ'ਤੇ ਵਿਭਿੰਨਤਾ ਅਧਾਰਿਤ ਖੇਤੀ ਅਪਣਾ ਕੇ ਹੋਰ ਕਿਸਾਨਾਂ ਲਈ ਇੱਕ ਪ੍ਰੇਰਣਾਦਾਇਕ ਮਿਸਾਲ ਬਣੇ ਹੋਏ ਹਨ। ਉਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਜ਼ਮੀਨ ਦਾ ਰਕਬਾ ਨਹੀਂ, ਸਗੋਂ ਸੋਚ, ਯੋਜਨਾਬੰਦੀ ਅਤੇ ਨਵੀਆਂ ਤਕਨੀਕਾਂ ਨੂੰ ਅਪਣਾਉਣ...

ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੈਰਕਾਨੂੰਨੀ ਸੰਪਤੀ ਦੀ ਕਾਨੂੰਨੀ ਤੌਰ ‘ਤੇ ਢਾਹੁਣ ਲਈ ਪੁਲਿਸ ਸਹਾਇਤਾ ਮੁਹੱਈਆ

Punjab News
ਸ੍ਰੀ ਅਨੰਦਪੁਰ ਸਾਹਿਬ, 28 ਜੂਨ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ ਹੇਠ, ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਇੱਕ ਗੈਰਕਾਨੂੰਨੀ ਤੌਰ ‘ਤੇ ਬਣਾਈ ਗਈ ਸੰਪਤੀ ਨੂੰ ਢਾਹੁਣ ਲਈ ਨਗਰ ਕੌਂਸਲ, ਸ੍ਰੀ ਆਨੰਦਪੁਰ ਸਾਹਿਬ ਦੇ ਕਾਰਜਕਾਰੀ ਅਧਿਕਾਰੀ ਨੂੰ ਪੂਰਨ ਸਹਿਯੋਗ ਦਿੱਤਾ ਗਿਆ। ਇਥੇ ਜਾਣਕਾਰੀ ਦਿੰਦਿਆਂ ਐਸ.ਪੀ. ਸ਼੍ਰੀ ਅਰਵਿੰਦ ਮੀਨਾ ਨੇ ਦੱਸਿਆ ਕਿ ਨਸ਼ਾ ਤਸਕਰ ਅਜਮੇਰ ਸਿੰਘ ਉਰਫ਼ ਸੋਨੀ ਵਿਰੁੱਧ ਸ੍ਰੀ ਆਨੰਦਪੁਰ ਸਾਹਿਬ ਦੇ ਇਲਾਕੇ ਨਾਲ ਸੰਬੰਧਿਤ ਨਸ਼ਾ ਤਸਕਰੀ ਦੀ ਗੈਰ ਕਾਨੂੰਨੀ ਗਤੀਵਿਧੀਆਂ ਦਾ ਲੰਮਾ ਰਿਕਾਰਡ ਹੈ ਅਤੇ ਉਸ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਲਗਭਗ 10 ਮਾਮਲੇ ਦਰਜ ਹਨ। ਕੁੱਲ ਮਿਲਾਕੇ ਅਜਮੇਰ ਸਿੰਘ ਖ਼ਿਲਾਫ਼ 12 ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਉਸ ਦੀ ਰਿਹਾਇਸ਼ ਨੂੰ ਢਾਹੁਣ ਦੀ ਕਾਰਵਾਈ ਸੰਬੰਧਿਤ ਸਿਵਲ ਅਥਾਰਟੀਆਂ ਵੱਲੋਂ ਸਾਰੀਆਂ ਲਾਜ਼ਮੀ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਕਾਨੂੰਨ ਅਨੁਸਾਰ ਕੀਤੀ ਗਈ। ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ...
ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

Punjab News
*ਅੰਮ੍ਰਿਤਸਰ; 28 ਜੂਨ: * ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਜੀ ਕੇ ਨਾਮ' ਭਜਨ ਸੰਧਿਆ ਦੌਰਾਨ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਹੋਰ ਅਮੀਰ ਕਰਨ ਲਈ ਕਈ ਇਤਿਹਾਸਕ ਪਹਿਲਕਦਮੀਆਂ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਅੰਮ੍ਰਿਤਸਰ ਵਿੱਚ ਮਾਤਾ ਸੀਤਾ, ਮਾਤਾ ਜਾਨਕੀ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਦਾ ਨਿਰਮਾਣ, ਨਵੇਂ ਤੀਰਥ ਯਾਤਰਾ ਰੂਟ ਦੇ ਨਾਲ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ, ਇਕ ਅਗਸਤ ਤੋਂ ਪੂਰੇ ਪੰਜਾਬ ਵਿੱਚ ਅਧਿਆਤਮਿਕ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ ਅਤੇ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਦੇ ਚੱਲ ਰਹੇ 80 ਕਰੋੜ ਰੁਪਏ ਦੇ ਨਵੀਨੀਕਰਨ ਦਾ ਕੰਮ ਸ਼ਾਮਲ ਹੈ। ਮੁੱਖ ਮੰਤਰੀ ਭਗਵੰਤ...
ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਗੁਰਦਾਸਪੁਰ; 28 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਕਾਦੀਆਂ ਹਲਕੇ ਨੂੰ ਸਬ-ਡਵੀਜ਼ਨ ਵਜੋਂ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਵੇਗੀ ਅਤੇ ਆਧੁਨਿਕ ਪ੍ਰਸ਼ਾਸਨਿਕ ਕੰਪਲੈਕਸ ਰਾਹੀਂ ਸਾਰੀਆਂ ਪ੍ਰਮੁੱਖ ਸਰਕਾਰੀ ਸੇਵਾਵਾਂ ਇੱਕੋ ਛੱਤ ਹੇਠ ਉਪਲਬਧ ਹੋਣਗੀਆਂ। ਕਾਦੀਆਂ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਅਕਾਲੀ ਲੀਡਰਸ਼ਿਪ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਵੋਟਾਂ ਹਾਸਲ ਕਰਨ ਲਈ ਲੋਕਾਂ ਨੂੰ ਡਰਾਇਆ-ਧਮਕਾਇਆ ਅਤੇ ਸਾਲਾਂਬੱਧੀ ਪੰਜਾਬ ਨੂੰ ਲੁੱਟਿਆ।ਪੰਜਾਬੀਆਂ ਨੂੰ “ਚੋਰਾਂ, ਲੁਟੇਰਿਆਂ ਅਤੇ ਠੱਗਾਂ” ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਲ 2027 ਦੀਆਂ ਚੋਣਾਂ ਵਿੱਚ ‘ਝਾੜੂ’ ਨੂੰ ਇੰਨੇ ਫੈਸਲਾਕੁੰਨ ਢੰਗ ਨਾਲ ਚਲਾਉਣ ਕਿ ਵਿਰੋਧੀ ਧਿਰ ਨੂੰ ਸੂਬੇ ਨੂੰ ਗੰਧਲਾ ਕਰਨ ਦਾ ਦੁਬਾਰਾ ਕੋਈ ਮੌਕਾ ਨਾ ਮਿਲੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਹ ਭਰੋਸਾ ਵੀ ਦਿੱਤਾ ਕਿ ਕੀੜੀ ਸ਼ੂਗਰ ਮਿੱਲ ਦੇ ਗੰਨੇ ਦੇ ਬਕਾਏ ਜ...
ਮੁੱਖ ਮੰਤਰੀ ਦੇ ਆਦੇਸ਼ ‘ਤੇ ਸਹਿਕਾਰਤਾ ਵਿਭਾਗ ਵੱਲੋਂ ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ

ਮੁੱਖ ਮੰਤਰੀ ਦੇ ਆਦੇਸ਼ ‘ਤੇ ਸਹਿਕਾਰਤਾ ਵਿਭਾਗ ਵੱਲੋਂ ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ

Punjab News
*ਚੰਡੀਗੜ੍ਹ, 28 ਜੂਨ* ਕਿਸਾਨਾਂ ਦੇ ਹਿੱਤਾਂ ਦੀ ਰਾਖੀ ਤਹਿਤ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਟੈਕਨੀਕਲ ਗ੍ਰੇਡ ਯੂਰੀਆ ਦੀ ਥਾਂ ਸਬਸਿਡੀ ਵਾਲੇ ਐਗਰੀਕਲਚਰ-ਗ੍ਰੇਡ (ਨਿੰਮ-ਕੋਟੇਡ) ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ 7 ਅਧਿਕਾਰੀਆਂ ਨੂੰ ਚਾਰਜਸ਼ੀਟ ਜਾਰੀ ਕੀਤੀ ਹੈ, ਜਦਕਿ ਇੱਕ ਹੋਰ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ।ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਹਿਕਾਰਤਾ ਵਿਭਾਗ ਨੇ ਟੈਕਨੀਕਲ ਗ੍ਰੇਡ ਯੂਰੀਆ ਦੀ ਥਾਂ ਸਬਸਿਡੀ ਵਾਲੇ ਐਗਰੀਕਲਚਰ ਗ੍ਰੇਡ (ਨਿੰਮ-ਕੋਟੇਡ) ਯੂਰੀਆ ਦੀ ਵਰਤੋਂ ਨਾਲ ਸਬੰਧਤ ਮਾਮਲੇ ਵਿੱਚ ਤੁਰੰਤ, ਵਿਆਪਕ ਅਤੇ ਸਮਾਂਬੱਧ ਕਾਰਵਾਈ ਕੀਤੀ ਹੈ। ਇਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ, ਪ੍ਰਸ਼ਾਸਕੀ ਸਕੱਤਰ, ਸਹਿਕਾਰਤਾ ਵਿਭਾਗ ਨੇ ਮਾਰਕਫੈੱਡ  ਅਤੇ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਜ਼ ਨੂੰ ਤੁਰੰਤ ਤੱਥ ਖੋਜ ਜਾਂਚ ਵਿੱਢਣ, ਅਣਗਹਿਲੀ ਲਈ ਜ਼ਿੰਮੇਵਾਰੀ ਤੈਅ ਕਰਨ ਅਤੇ ਬਿਨਾਂ ਕਿਸੇ ਦੇਰੀ ਦੇ 'ਕਾਰਵਾਈ ਰਿਪੋਰਟ' ਸੌਂਪਣ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਟੈਕਨੀਕਲ ਗ੍...
ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਫ਼ਰੀਦਕੋਟ, 28 ਜੂਨਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਇਸ ਲਈ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਆਪਣੇ ਪਿਛਲੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਜ਼ਿੰਮੇਵਾਰ ਤਾਕਤਾਂ ਨਾਲ ਹੱਥ ਮਿਲਾਇਆ ਸੀ। ਫ਼ਰੀਦਕੋਟ ਵਿਖੇ ਇੱਕ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਪੰਜਾਬ ਨੂੰ ਲੁੱਟਣ ਲਈ ਜ਼ਿੰਮੇਵਾਰ ਠਹਿਰਾਇਆ।ਲੋਕ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਕੂਲੀ ਸਿੱਖਿਆ ਵਿੱਚ ਪੰਜਾਬ ਦੇ ਦੇਸ਼ ਵਿੱਚੋਂ ਮੋਹਰੀ ਸੂਬਾ ਬਣਨ, ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ, ਨਹਿਰੀ ਸਿੰਚਾਈ ਨੂੰ 22 ਫੀਸਦ ਤੋਂ ਵਧਾ ਕੇ 80 ਫੀਸਦ ਤੋਂ ਵੱਧ ਕਰਨ, ਇਕ ਜੁਲਾਈ ਤੋਂ ਯੋਗ ਔਰਤਾਂ ਲਈ ਵਿੱਤੀ ਸਹਾਇਤਾ ਸ਼ੁਰੂ ਕਰਨ ਅਤੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੇ ਲਾਭਾਂ 'ਤੇ ਚਾਨਣਾ ਪ...
ਗੈਂਗਸਟਰਾਂ ‘ਤੇ ਵਾਰ ਦਾ 159ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 320 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 159ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 320 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 28 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 159ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 159ਵੇਂ ਦਿਨ ਪੁਲਿਸ ਟੀਮਾਂ ਨੇ 10 ਹਥਿਆਰਾਂ ਸਮੇਤ 320 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 41,385 ਹੋ ਗਈਆਂ। ਇਸ ਤੋਂ ਇਲਾਵਾ 142 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਨਵਾਂ ਸੁਲਤਾਨਵਿੰਡ ਫਲਾਈਓਵਰ ਲੋਕਾਂ ਨੂੰ ਸਮਰਪਿਤ ਕੀਤਾ; ਪਾਰਦਰਸ਼ੀ ਪ੍ਰਕਿਰਿਆ ਸਦਕਾ 11.52 ਕਰੋੜ ਰੁਪਏ ਦੀ ਬੱਚਤ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਨਵਾਂ ਸੁਲਤਾਨਵਿੰਡ ਫਲਾਈਓਵਰ ਲੋਕਾਂ ਨੂੰ ਸਮਰਪਿਤ ਕੀਤਾ; ਪਾਰਦਰਸ਼ੀ ਪ੍ਰਕਿਰਿਆ ਸਦਕਾ 11.52 ਕਰੋੜ ਰੁਪਏ ਦੀ ਬੱਚਤ ਹੋਈ

Breaking News
*ਅੰਮ੍ਰਿਤਸਰ, 28 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਨਿਵਾਸੀਆਂ ਨੂੰ ਸੁਲਤਾਨਵਿੰਡ ਬਾਈਪਾਸ ਅਤੇ ਸੁਲਤਾਨਵਿੰਡ ਲਿੰਕ ਰੋਡ ਦੇ ਜੰਕਸ਼ਨ 'ਤੇ ਨਵਾਂ ਬਣਿਆ ਫਲਾਈਓਵਰ ਲੋਕਾਂ ਨੂੰ ਸਮਰਪਿਤ ਕਰਕੇ ਵੱਡਾ ਤੋਹਫ਼ਾ ਦਿੱਤਾ। ਲੰਬੇ ਸਮੇਂ ਤੋਂ ਚੱਲੀ ਆ ਰਹੀ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਹਰ ਰੋਜ਼ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਦੋ ਲੱਖ ਤੋਂ ਵੱਧ ਸ਼ਰਧਾਲੂਆਂ ਲਈ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਉਸਾਰੇ ਗਏ ਇਸ ਪ੍ਰੋਜੈਕਟ ਨੂੰ ਜਨਤਾ ਦੇ 11.52 ਕਰੋੜ ਰੁਪਏ ਦੀ ਬੱਚਤ ਨਾਲ ਪਾਰਦਰਸ਼ੀ ਪ੍ਰਣਾਲੀ ਰਾਹੀਂ ਮੁਕੰਮਲ ਕੀਤਾ ਗਿਆ ਹੈ।ਆਪਣੀ ਸਰਕਾਰ ਦੇ ਵਿਕਾਸ-ਮੁਖੀ ਸ਼ਾਸਨ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਲੋਕਾਂ ਲਈ 15 ਜੁਲਾਈ ਤੱਕ 3,100 ਨਵੇਂ ਸਟੇਡੀਅਮ, 3,000 ਜਿਮ ਅਤੇ 400 ਨਵੇਂ ਆਮ ਆਦਮੀ ਕਲੀਨਿਕ ਤਿਆਰ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਹੁਣ ਸਿੰਚਾਈ ਲਈ 80 ਫੀਸਦ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਿਹਾ ਕਿ ਹੁਣ ਠੇਕੇਦਾਰ 43,000 ਕਿਲੋਮੀਟਰ ਤੋਂ ਵੱਧ...