Friday, October 30
Shadow

Tag: latest news

ਤਕਨੀਕ-ਸੰਚਾਲਿਤ ਜਣੇਪਾ ਦੇਖਭਾਲ ਦਾ ਵਿਸਤਾਰ ਕਰੇਗਾ ਪੰਜਾਬ, ਜਣੇਪਾ ਮੌਤ ਦਰ ਨੂੰ ਘਟਾਉਣ ਲਈ ਟੀਚਾ ਕੀਤਾ ਨਿਰਧਾਰਤ 

Uncategorized
ਚੰਡੀਗੜ੍ਹ, 23 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਔਰਤਾਂ ਦੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਨੂੰ ਘਟਾਉਣ ਲਈ ਸਰਕਾਰੀ ਸਿਹਤ ਸਹੂਲਤਾਂ ’ਤੇ ਪ੍ਰਮਾਣਿਤ ਤਕਨਾਲੋਜੀ-ਅਧਾਰਤ ਦਖਲ ਦੇ ਰਾਜ ਵਿਆਪੀ ਵਿਸਥਾਰ ਦਾ ਐਲਾਨ ਕੀਤਾ। ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਡਾਇਰੈਕਟੋਰੇਟ ਦੇ ਸਹਿਯੋਗ ਨਾਲ ‘ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਘਟਾਉਣ ਲਈ ਤਕਨੀਕੀ ਦਖਲਅੰਦਾਜ਼ੀ’ ਵਿਸ਼ੇ ’ਤੇ ਕਰਵਾਈ ਰਾਜ ਪੱਧਰੀ ਵਰਕਸ਼ਾਪ ਨੂੰ ਸੰਬੋਧਨ ਕਰਦੇ ਹੋਏ, ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵੱਲੋਂ ਮਾਵਾਂ ਦੀ ਮੌਤ, ਖਾਸ ਕਰਕੇ ਪੋਸਟ –ਪਾਰਟਮ ਹੈਮਰੇਜ(ਪੀ.ਪੀ.ਐਚ.) ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਹਰ ਢੁਕਵੇਂ ਤਕਨੀਕੀ ਹੱਲ ਅਪਣਾਏ ਜਾਣਗੇ। ਪੰਜਾਬ ਵਿੱਚ ਇਸ ਵੇਲੇ ਪ੍ਰਤੀ ਇੱਕ ਲੱਖ ਜੀਵਤ ਜਣੇਪਿਆਂ ਵਿੱਚ 95 ਐਮ.ਐਮ.ਆਰ. ਦਰਜ ਹੈ, ਜਦੋਂ ਕਿ ਰਾਸ਼ਟਰੀ ਔਸਤ 88 ਹੈ...

‘ਯੁੱਧ ਨਸ਼ਿਆਂ ਵਿਰੁੱਧ’ ਦੇ 297ਵੇਂ ਦਿਨ ਪੰਜਾਬ ਪੁਲਿਸ ਵੱਲੋਂ 12.8 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 23 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 297ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 321 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 297 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,449 ਹੋ ਗਈ ਹੈ। ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 12.8 ਕਿਲੋਗ੍ਰਾਮ ਹੈਰੋਇਨ, 3667 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 30,080 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ...

ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ – ਈ.ਟੀ.ਓ.

Punjab News
ਚੰਡੀਗੜ੍ਹ/ਅੰਮ੍ਰਿਤਸਰ 23 ਦਸੰਬਰ:- ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ  ਮਨਾਏ ਗਏ ਰਾਜ ਪੱਧਰੀ ਸਮਾਗਮ  ਦੇ ਮੁੱਖ ਮਹਿਮਾਨ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ। ਕੈਬਨਿਟ ਮੰਤਰੀ ਸ: ਈ.ਟੀ.ਓ. ਨੇ ਸਮਾਗਮ ਵਿੱਚ ਹਾਜ਼ਰ ਵੱਡੀ ਗਿਣਤੀ ਵਿੱਚ ਆਈਆਂ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੇ ਸਮਾਰਕ ਵਿਖੇ ਵਿਧਾਨ ਸਭਾ ਦਾ ਸ਼ੈਸ਼ਨ ਹੋਇਆ ਹੈ। ਉਨਾਂ ਕਿਹਾ ਕਿ ਬੜੇ ਮਾਨ ਵਾਲੀ ਗੱਲ ਹੈ ਕਿ ਮਾਨ ਸਰਕਾਰ ਵਲੋਂ 21 ਕਰੋੜ ਰੁਪਏ ਦੀ ਲਾਗਤ ਨਾਲ ਭਾਈ ਜੈਤਾ ਜੀ ਦਾ ਸਮਾਰਕ ਉਸਾਰਿਆ ਗਿਆ ਹੈ। ਉਨਾਂ ਕਿਹਾ ਕਿ ਭਾਈ ਜੈਤਾ ਜੀ ਇਕੋ ਇਕ ਸਿੱਖ ਸਨ ਜਿਨਾਂ ਦੇ ਦੋ ਨਾਮ ਦੋ ਗੁਰੂ ਸਾਹ...

ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ

Chandigarh
ਚੰਡੀਗੜ੍ਹ/ਫਤਹਿਗੜ੍ਹ ਸਾਹਿਬ, 23 ਦਸੰਬਰ:-ਸ਼ਹੀਦੀ ਸਭਾ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ  ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਜ਼ਿਲ੍ਹੇ ਵਿੱਚ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਮਾਗਮ ਯਕੀਨੀ ਬਣਾਇਆ ਜਾ ਸਕੇ। ਦਸਵੇਂ ਸਿੱਖ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ - ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ, ਦੀ ਲਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਸਭਾ 25 ਦਸੰਬਰ ਤੋਂ 27 ਦਸੰਬਰ, 2025 ਤੱਕ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ। ਜ਼ਿਕਰਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਛੇ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਦੁਨੀਆ ਭਰ ਤੋਂ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸੁਰੱਖਿਆ, ਸੁਚੱਜੀ ਆਵਾਜਾਈ ਅਤੇ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਛੇ ਐਸ.ਪੀ. ਰੈਂਕ ਦੇ ਅਧਿਕਾਰੀਆਂ ਅਤੇ 24 ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 3400 ਤੋਂ ਵੱਧ ਪੁਲਿਸ ਕਰਮੀਆਂ ...

ਅੰਮ੍ਰਿਤਸਰ ਵਿੱਚ ਡਰੋਨ ਰਾਹੀਂ ਭੇਜੀ 12 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 23 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਵੱਲੋਂ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਤਾਲਮੇਲ ਨਾਲ, ਪਿੰਡ ਡਾਲੇਕੇ, ਲੋਪੋਕੇ, ਅੰਮ੍ਰਿਤਸਰ ਨੇੜਿਓਂ ਲਗਭਗ 12.050 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਕਿਹਾ ਕਿ ਪਛਾਣੇ ਗਏ ਸੰਵੇਦਨਸ਼ੀਲ ਸਥਾਨਾਂ ਦੀ ਨਿਯਮਤ ਗਸ਼ਤ ਦੌਰਾਨ, ਡਾਲੇਕੇ ਪਿੰਡ ਦੇ ਖੇਤਰ ਨੇੜੇ ਖੇਤਾਂ ਵਿੱਚ ਡਰੋਨ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ। ਉਨ੍ਹਾਂ ਦੱਸਿਆ ਕਿ ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ, ਐਸਪੀ ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਏਐਨਟੀਐਫ ਦੀਆਂ ਸਾਂਝੀਆਂ ਟੀਮਾਂ ਨੇ ਸ਼ੱਕੀ ਸਥਾਨ ਦੀ ਯੋਜਨਾਬੱਧ ਤਲਾਸ਼ੀ ਲਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ, ਪਿੰਡ ਡਾਲੇਕੇ ਨੇੜਿਓਂ ਖੇਤਾਂ ਵਿੱਚੋਂ ਹੈਰੋਇਨ ਦੀ ਇੱਕ ਖੇਪ ਬਰਾਮਦ ਕੀਤੀ ਗਈ। ਬਰਾਮਦ ...

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ 

Breaking News
ਚੰਡੀਗੜ੍ਹ 23 ਦਸੰਬਰ :- ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨਆਰਆਈ ਮਾਮਲਿਆਂ ਦੇ  ਮੰਤਰੀ, ਸ਼੍ਰੀ ਸੰਜੀਵ ਅਰੋੜਾ ਨੇ ।ਅੱਜ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ.) ਦੇ ਮਹੱਤਵਪੂਰਨ ਉਦਯੋਗਿਕ ਯੋਗਦਾਨ ਅਤੇ ਭਵਿੱਖੀ ਵਿਸਥਾਰ ਯੋਜਨਾਵਾਂ ਨੂੰ ਉਜਾਗਰ ਕੀਤਾ ਤਾਂ ਜੋ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਐਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਰਾਜ ਸਰਕਾਰ ਦੀ ਵਚਨਬੱਧਤਾ ਤਹਿਤ ਵੱਡੇ ਪੱਧਰ ’ਤੇ ਨਿਵੇਸ਼ਾਂ ਦਾ ਸਮਰਥਨ  ਅਤੇ ਪੰਜਾਬ ਦੇ ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ  ਕੀਤਾ ਜਾ ਸਕੇ।   ਐਚ.ਐਮ.ਈ.ਐਲ. ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ. ਸ਼੍ਰੀ ਪ੍ਰਭ ਦਾਸ ਨੇ ਦੱਸਿਆ ਕਿ ਅਸੀਂ ਬਠਿੰਡਾ ਵਿੱਚ ਇੱਕ ਰਿਫਾਇਨਰੀ ਅਤੇ ਪੈਟਰੋਕੈਮੀਕਲ ਕੰਪਲੈਕਸ ਵਿੱਚ ਨਿਵੇਸ਼ ਕਰਨ ਜਾ ਰਹੇ ਹਾਂ। ਅਸੀਂ ਪੈਟਰੋਲ, ਡੀਜ਼ਲ, ਐਲਪੀਜੀ, ਏਟੀਐਫ ਵਰਗੇ ਬਾਲਣਾਂ ਦੇ ਨਾਲ-ਨਾਲ ਪੋਲੀਥਿਾਲੀਨ ਅਤੇ ਪੌਲੀਪ੍ਰੋਪਾਈਲੀਨ ਸਮੇਤ ਪੋਲੀਮਰ ਵੀ ਪੈਦਾ ਕਰਦੇ ਹਾਂ। ਇਸ ਵਿਸ਼ਾਲ ਕੰਪਲੈਕਸ ਦੇ ਨਿਰਮਾਣ ਅਤੇ ਸੰਚਾਲਨ ਦੌਰਾਨ ਸਾਨੂੰ ਪੰਜਾਬ...

ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

Chandigarh
ਚੰਡੀਗੜ੍ਹ, 23 ਦਸੰਬਰ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਵਿੱਤੀ ਸਾਲ 2025-26 ਦੌਰਾਨ ਇੱਕ ਵੱਡੀ ਵਿੱਤੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੰਬਰ 2025 ਤੱਕ ਸੂਬੇ ਨੇ ਜੀ.ਐੱਸ.ਟੀ. ਪ੍ਰਾਪਤੀ ਵਿੱਚ 16.03% ਦਾ ਵਾਧਾ ਦਰਜ ਕਰਦਿਆਂ 17,860.09 ਕਰੋੜ ਰੁਪਏ ਪ੍ਰਾਪਤ ਕੀਤੇ, ਜਦਕਿ ਆਬਕਾਰੀ ਮਾਲੀਆ 7,401 ਕਰੋੜ ਰੁਪਏ ਰਿਹਾ। ਵਿੱਤ ਮੰਤਰੀ ਨੇ ਇਸ ਸਫਲਤਾ ਦਾ ਸਿਹਰਾ ਵਿਭਾਗ ਦੀ ਨਵੀਨਤਾ ਅਤੇ ਚੌਕਸੀ ਨੂੰ ਦਿੰਦਿਆਂ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਨਾ ਸਿਰਫ਼ ਪੁਰਾਣੇ ਰਿਕਾਰਡ ਤੋੜੇ ਹਨ, ਸਗੋਂ ਯਕਮੁਸ਼ਤ ਨਿਪਟਾਰਾ ਸਕੀਮ-2025 ਅਤੇ ਆਧੁਨਿਕ ਡਾਟਾ ਐਨਾਲਿਟਿਕਸ ਰਾਹੀਂ ਟੈਕਸ ਚੋਰੀ ਨੂੰ ਰੋਕਣ ਵਿੱਚ ਵੀ ਵੱਡੀ ਸਫਲਤਾ ਹਾਸਲ ਕੀਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਖੇਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜੀ.ਐੱਸ.ਟੀ. ਪ੍ਰਾਪਤੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ 2,467.30 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਤੰਬਰ 2025 ਵਿੱਚ ਜੀ.ਐੱਸ.ਟੀ. ਦ...

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ: ਡਾ. ਬਲਜੀਤ ਕੌਰ

Breaking News, Punjab News
ਚੰਡੀਗੜ੍ਹ, 23 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਤਮ-ਨਿਰਭਰ ਅਤੇ ਸਸ਼ਕਤ ਬਣਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਸੂਬੇ ਦੀਆਂ 6 ਲੱਖ 75 ਹਜ਼ਾਰ 857 ਯੋਗ ਲਾਭਪਾਤਰੀ ਔਰਤਾਂ ਨੂੰ ਇਹ ਵਿੱਤੀ ਸਹਾਇਤਾ ਨਿਯਮਿਤ ਤੌਰ ’ਤੇ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲ ਰਿਹਾ ਹੈ। ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਸਮਾਜਿਕ ਸੁਰੱਖਿਆ, ਆਤਮ-ਸਨਮਾਨ ਅ...

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੇ ਪੁੱਤਰ ਨੂੰ ਦਿੱਤਾ ਜਨਮ

Entertainment
ਕਾਮੇਡੀਅਨ ਭਾਰਤੀ ਸਿੰਘ ਦੇ ਘਰ ਖੁਸ਼ੀਆਂ ਦੀ ਇੱਕ ਵਾਰੀ ਫਿਰ ਬਹਾਰ ਆ ਗਈ ਹੈ। ਆਪਣੀ ਮਜ਼ਾਕੀਆ ਅਦਾਕਾਰੀ ਅਤੇ ਬੇਬਾਕ ਅੰਦਾਜ਼ ਨਾਲ ਦਰਸ਼ਕਾਂ ਦੇ ਦਿਲਾਂ ‘ਚ ਵੱਖਰੀ ਪਹਿਚਾਣ ਬਣਾਉਣ ਵਾਲੀ ਭਾਰਤੀ ਸਿੰਘ ਨੇ 41 ਸਾਲ ਦੀ ਉਮਰ ਵਿੱਚ ਦੂਜੇ ਪੁੱਤਰ ਨੂੰ ਜਨਮ ਦਿੱਤਾ ਹੈ। ਇਸ ਖੁਸ਼ਖਬਰੀ ਨਾਲ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਭਾਰਤੀ ਅਤੇ ਉਸਦੇ ਪਤੀ ਹਰਸ਼ ਲਿੰਬਾਚੀਆ ਦੇ ਘਰ ਨੰਨ੍ਹੇ ਮਹਿਮਾਨ ਦੀ ਆਮਦ ਨਾਲ ਕਿਲਕਾਰੀਆਂ ਗੂੰਜ ਉਠੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ, ਮਾਂ ਅਤੇ ਨਵਜੰਮੇ ਬੱਚੇ ਦੋਵੇਂ ਸਿਹਤਮੰਦ ਹਨ। ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ, ਡਿਲਿਵਰੀ ਸਫਲ ਰਹੀ ਅਤੇ ਪਰਿਵਾਰ ਨੇ ਰੱਬ ਦਾ ਸ਼ੁਕਰਾਨਾ ਕੀਤਾ। ਹਰਸ਼ ਲਿੰਬਾਚੀਆ ਨੇ ਆਪਣੇ ਨੇੜਲੇ ਦੋਸਤਾਂ ਨਾਲ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਇਹ ਪਲ ਉਨ੍ਹਾਂ ਦੀ ਜ਼ਿੰਦਗੀ ਦੇ ਸਭ ਤੋਂ ਸੁਹਾਵਣੇ ਪਲਾਂ ‘ਚੋਂ ਇੱਕ ਹੈ। ਉਨ੍ਹਾਂ ਨੇ ਫੈਨਜ਼ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮਿਲ ਰਹੀਆਂ ਦੁਆਵਾਂ ਅਤੇ ਪਿਆਰ ਨੇ ਉਨ੍ਹਾਂ ਨੂੰ ਬਹੁਤ ਹੌਸਲਾ ਦਿੱਤਾ ਹੈ। ਭਾਰਤੀ ਸਿੰਘ ਪਹਿਲਾਂ ਹੀ ਇੱਕ ਪੁੱਤਰ ਦੀ ਮਾਂ ਹੈ, ...

Border 2 ‘ਚ ਹੋਈ 90 ਦੇ ਦਹਾਕੇ ਦੇ ਦੋ ਅਦਾਕਾਰਾਂ ਦੀ ਐਂਟਰੀ, ਸੰਨੀ ਦਿਓਲ ਨਾਲ ਪਹਿਲਾਂ ਵੀ ਪਰਦੇ ‘ਤੇ ਮਚਾ ਚੁੱਕੇ ਹਨ ਧਮਾਲ

Entertainment
ਬਾਲੀਵੁੱਡ ਦੀ ਆਉਣ ਵਾਲੀ ਵੱਡੀ ਦੇਸ਼ਭਕਤੀ ਫ਼ਿਲਮ ‘ਬੋਰਡਰ 2’ ਨੂੰ ਲੈ ਕੇ ਦਰਸ਼ਕਾਂ ਵਿੱਚ ਪਹਿਲਾਂ ਹੀ ਭਾਰੀ ਉਤਸ਼ਾਹ ਬਣਿਆ ਹੋਇਆ ਹੈ। 1997 ਵਿੱਚ ਆਈ ਸੁਪਰਹਿੱਟ ਫ਼ਿਲਮ ‘ਬੋਰਡਰ’ ਨੇ ਭਾਰਤੀ ਸਿਨੇਮਾ ਵਿੱਚ ਦੇਸ਼ਪ੍ਰੇਮ ਦੀ ਇੱਕ ਨਵੀਂ ਪਰਿਭਾਸ਼ਾ ਲਿਖੀ ਸੀ। ਹੁਣ ਇਸ ਕਹਾਣੀ ਨੂੰ ਅੱਗੇ ਵਧਾਉਂਦਿਆਂ ‘ਬੋਰਡਰ 2’ ਵਿੱਚ 90 ਦੇ ਦਹਾਕੇ ਦੇ ਦੋ ਮਸ਼ਹੂਰ ਅਦਾਕਾਰਾਂ ਦੀ ਐਂਟਰੀ ਨੇ ਫ਼ਿਲਮ ਨੂੰ ਹੋਰ ਵੀ ਖਾਸ ਬਣਾ ਦਿੱਤਾ ਹੈ। ਖ਼ਾਸ ਗੱਲ ਇਹ ਹੈ ਕਿ ਇਹ ਦੋਵੇਂ ਸਿਤਾਰੇ ਸੰਨੀ ਦਿਓਲ ਨਾਲ ਪਹਿਲਾਂ ਵੀ ਪਰਦੇ ‘ਤੇ ਆਪਣੀ ਜ਼ਬਰਦਸਤ ਕੇਮਿਸਟਰੀ ਨਾਲ ਧਮਾਲ ਮਚਾ ਚੁੱਕੇ ਹਨ। ਫ਼ਿਲਮ ਨਾਲ ਜੁੜੇ ਸੂਤਰਾਂ ਮੁਤਾਬਕ, 90 ਦੇ ਦਹਾਕੇ ਵਿੱਚ ਐਕਸ਼ਨ ਅਤੇ ਦੇਸ਼ਭਕਤੀ ਫ਼ਿਲਮਾਂ ਲਈ ਮਸ਼ਹੂਰ ਰਹੇ ਇਹ ਅਦਾਕਾਰ ‘ਬੋਰਡਰ 2’ ਵਿੱਚ ਅਹੰਕਾਰਪੂਰਨ ਭੂਮਿਕਾਵਾਂ ਨਿਭਾਉਣਗੇ। ਉਹਨਾਂ ਦੀ ਐਂਟਰੀ ਨਾਲ ਕਹਾਣੀ ਵਿੱਚ ਨਾ ਸਿਰਫ਼ ਭਾਵਨਾਤਮਕ ਗਹਿਰਾਈ ਆਵੇਗੀ, ਸਗੋਂ ਦਰਸ਼ਕਾਂ ਨੂੰ ਪੁਰਾਣੇ ਸੁਹਾਵਨੇ ਦਿਨਾਂ ਦੀ ਯਾਦ ਵੀ ਤਾਜ਼ਾ ਹੋ ਜਾਵੇਗੀ। ਸੰਨੀ ਦਿਓਲ ਦੇ ਨਾਲ ਇਹਨਾਂ ਦੀ ਮੁੜ ਜੋੜੀ ਬਣਨਾ ਫ਼ਿਲਮੀ ਸ਼ੌਕੀਨਾਂ ਲਈ ਕਿਸੇ ਤੋਹਫ਼ੇ ਤੋਂ ਘੱਟ ...