Friday, October 30
Shadow

Tag: latest news

ਹਰਿਆਣਾ ਵਿੱਚ, ਰਜਿਸਟ੍ਰੇਸ਼ਨ ਪ੍ਰਣਾਲੀ ਪੂਰੀ ਤਰ੍ਹਾਂ ਔਨਲਾਈਨ ਹੈ; ਨਿਰਧਾਰਤ ਸਮੇਂ ਦੇ ਅੰਦਰ ਰਜਿਸਟ੍ਰੇਸ਼ਨ ਪੂਰੀ ਨਾ ਹੋਣ ‘ਤੇ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 20 ਦਸੰਬਰ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਦੀਆਂ ਤਹਿਸੀਲਾਂ ਵਿੱਚ ਰਜਿਸਟ੍ਰੇਸ਼ਨ ਪ੍ਰਣਾਲੀ ਪੂਰੀ ਤਰ੍ਹਾਂ ਔਨਲਾਈਨ ਹੋ ਗਈ ਹੈ, ਜਿਸ ਨਾਲ ਭ੍ਰਿਸ਼ਟਾਚਾਰ ਦੀ ਸੰਭਾਵਨਾ ਨੂੰ ਰੋਕਿਆ ਜਾ ਸਕਦਾ ਹੈ। ਇੰਨਾ ਹੀ ਨਹੀਂ, ਜ਼ਮੀਨ ਖਰੀਦਦਾਰ ਹੁਣ ਆਪਣੇ ਘਰ ਬੈਠੇ ਹੀ ਰਜਿਸਟ੍ਰੇਸ਼ਨ ਲਈ ਔਨਲਾਈਨ ਅਰਜ਼ੀ ਦੇ ਸਕਦੇ ਹਨ। ਤਹਿਸੀਲਦਾਰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਜ਼ਮੀਨ ਦੀ ਰਜਿਸਟ੍ਰੇਸ਼ਨ ਕਰਨਗੇ। ਜੇਕਰ, ਕਿਸੇ ਵੀ ਕਾਰਨ ਕਰਕੇ, ਰਜਿਸਟ੍ਰੇਸ਼ਨ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰੀ ਨਹੀਂ ਹੁੰਦੀ ਹੈ, ਤਾਂ ਉਹਨਾਂ ਨੂੰ ਅਜਿਹਾ ਕਰਨ ਵਿੱਚ ਅਸਫਲ ਰਹਿਣ ਲਈ ਸਰਕਾਰ ਨੂੰ ਇੱਕ ਲਿਖਤੀ ਸਪੱਸ਼ਟੀਕਰਨ ਦੇਣਾ ਪਵੇਗਾ। ਜੇਕਰ ਉਹ ਇੱਕ ਜਾਇਜ਼ ਸਪੱਸ਼ਟੀਕਰਨ ਦੇਣ ਵਿੱਚ ਅਸਫਲ ਰਹਿੰਦੇ ਹਨ, ਤਾਂ ਉਹਨਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਰਜਿਸਟ੍ਰੇਸ਼ਨ ਦੀ ਜ਼ਿੰਮੇਵਾਰੀ ਵੀ ਉੱਚ ਅਧਿਕਾਰੀ ਨੂੰ ਤਬਦੀਲ ਕਰ ਦਿੱਤੀ ਜਾਵੇਗੀ। ਮੁੱਖ ਮੰਤਰੀ ਸ਼ਨੀਵਾਰ ਨੂੰ ਕੁਰੂਕਸ਼ੇਤਰ ਦੇ ਲਾਡਵਾ ਵਿਧਾਨ ਸਭਾ ਹਲਕੇ ਦੇ ਪਿੰਡ ਬੁੱਢਾ ਅਤੇ ਪਿੰਡ ਬਾਪੜੀ ਵਿੱਚ ਇੱਕ ਧੰਨਵਾਦ ਅਤੇ ਜਨਤਕ ਗੱਲਬਾਤ ਪ੍ਰ...

ਬੇਜ਼ਮੀਨੇ ਪਰਿਵਾਰਾਂ ਨੂੰ ਜਲਦੀ ਹੀ 100 ਵਰਗ ਗਜ਼ ਦੇ ਪਲਾਟ ਮਿਲਣਗੇ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 20 ਦਸੰਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਜਲਦੀ ਹੀ ਸੂਬੇ ਦੇ ਬੇਜ਼ਮੀਨੇ, ਲੋੜਵੰਦ ਪਰਿਵਾਰਾਂ ਨੂੰ 100 ਗਜ਼ ਦੇ ਪਲਾਟ ਅਲਾਟ ਕਰੇਗੀ। ਇਨ੍ਹਾਂ 7,000 ਪਲਾਟ ਧਾਰਕਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਨਾਲ ਜੋੜਿਆ ਜਾਵੇਗਾ ਅਤੇ ਘਰ ਨਿਰਮਾਣ ਲਈ ਇੱਕ ਨਿਸ਼ਚਿਤ ਰਕਮ ਪ੍ਰਦਾਨ ਕੀਤੀ ਜਾਵੇਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਕੁਰੂਕਸ਼ੇਤਰ ਜ਼ਿਲ੍ਹੇ ਦੇ ਲਾਡਵਾ ਵਿਧਾਨ ਸਭਾ ਹਲਕੇ ਦੇ ਪਿੰਡ ਪ੍ਰਲਾਦਪੁਰ, ਬਦਰਪੁਰ ਅਤੇ ਬਾਨੀ ਵਿੱਚ ਇੱਕ ਧੰਨਵਾਦ ਅਤੇ ਜਨਤਕ ਸੰਵਾਦ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋਗਰਾਮ ਤੋਂ ਬਾਅਦ, ਮੁੱਖ ਮੰਤਰੀ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਮੌਕੇ 'ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਪਿੰਡ ਪ੍ਰਲਾਦਪੁਰ, ਬਦਰਪੁਰ ਅਤੇ ਬਾਨੀ ਵਿੱਚ ਵਿਕਾਸ ਕਾਰਜਾਂ ਲਈ ਹਰੇਕ ਲਈ 21-21 ਲੱਖ ਰੁਪਏ ਅਲਾਟ ਕਰਨ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪ੍ਰਲਾਦਪੁਰ ਪਿੰਡ ਦੇ ਸਰਪੰਚ ਸੁਮਨ ਸੈਣੀ ਵੱਲੋਂ ਉਠਾਈਆਂ ਗਈਆਂ ਸਾਰੀਆਂ ਮੰਗਾਂ ਵਿਭਾਗਾਂ ...

ਸਮਾਜ ਅਤੇ ਦੇਸ਼ ਦੀ ਤਰੱਕੀ ਲਈ ਹਰੇਕ ਨਾਗਰਿਕ ਨੂੰ ਸੇਵਾ ਗਤੀਵਿਧੀਆਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ – ਉਪ ਪ੍ਰਧਾਨ ਸੁਮਨ ਸੈਣੀ

Haryana
ਚੰਡੀਗੜ੍ਹ, 20 ਦਸੰਬਰ – ਹਰਿਆਣਾ ਦੇ ਮੁੱਖ ਮੰਤਰੀ ਦੀ ਪਤਨੀ ਅਤੇ ਹਰਿਆਣਾ ਰਾਜ ਬਾਲ ਭਲਾਈ ਪ੍ਰੀਸ਼ਦ ਦੀ ਉਪ ਪ੍ਰਧਾਨ ਸ਼੍ਰੀਮਤੀ ਸੁਮਨ ਸੈਣੀ ਨੇ ਕਿਹਾ ਕਿ ਸਮਾਜ ਅਤੇ ਰਾਸ਼ਟਰ ਦੀ ਨਿਰੰਤਰ ਤਰੱਕੀ ਲਈ, ਹਰੇਕ ਨਾਗਰਿਕ ਨੂੰ ਕਿਸੇ ਨਾ ਕਿਸੇ ਰੂਪ ਵਿੱਚ ਸਮਾਜ ਸੇਵਾ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਸਾਡਾ ਜੀਵਨ ਨਾ ਸਿਰਫ਼ ਆਪਣੇ ਲਈ, ਸਗੋਂ ਸਮਾਜ ਅਤੇ ਦੇਸ਼ ਦੀ ਭਲਾਈ ਲਈ ਵੀ ਸਮਰਪਿਤ ਹੋਣਾ ਚਾਹੀਦਾ ਹੈ। ਜਦੋਂ ਹਰ ਵਿਅਕਤੀ ਆਪਣੇ ਫਰਜ਼ਾਂ ਨੂੰ ਸਮਝਦਾ ਹੈ ਅਤੇ ਸਮਾਜ ਭਲਾਈ ਵਿੱਚ ਯੋਗਦਾਨ ਪਾਉਂਦਾ ਹੈ ਤਾਂ ਹੀ ਰਾਸ਼ਟਰ ਮਜ਼ਬੂਤ, ਖੁਸ਼ਹਾਲ ਅਤੇ ਵਿਕਸਤ ਬਣ ਸਕਦਾ ਹੈ। ਉਪ ਪ੍ਰਧਾਨ ਸ਼੍ਰੀਮਤੀ ਸੁਮਨ ਸੈਣੀ ਨੇ ਅੱਜ ਚੰਡੀਗੜ੍ਹ ਵਿੱਚ ਸੈਣੀ ਕਰਮਚਾਰੀ ਭਲਾਈ ਸੰਘ, ਹਰਿਆਣਾ ਸਿਵਲ ਸਕੱਤਰੇਤ ਵੱਲੋਂ ਆਯੋਜਿਤ ਮਹਾਰਾਜਾ ਸ਼ੂਰਸੈਣੀ ਜਯੰਤੀ ਸਮਾਰੋਹ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਮਹਾਨ ਪੁਰਸ਼ਾਂ ਨੇ ਬਿਨਾਂ ਕਿਸੇ ਭੇਦਭਾਵ ਦੇ ਸਮਾਜ ਦੇ ਹਰ ਵਰਗ ਦੇ ਉਥਾਨ ਲਈ ਕੰਮ ਕੀਤਾ ਉਨ੍ਹਾਂ ਕਿਹਾ ਕਿ ਮਹਾਰਾਜਾ ਸ਼ੂਰਸੈਣੀ, ਮਹਾਤਮਾ ਜੋਤੀਬਾ ਫੂਲੇ ਅਤੇ ਸਾਵਿਤਰੀਬਾਈ ਫੂਲੇ ਸਾਡੇ ਲਈ ਪ੍ਰੇਰਨਾ ਦੇ ਸੱਚੇ...

ਕੇਂਦਰੀ ਜੇਲ੍ਹ, ਲੀਗਲ ਏਡ ਕਲੀਨਿਕਾਂ ਅਤੇ ਸਕੂਲਾਂ ਚ ਕਰਵਾਏ ਜਾਗਰੂਕਤਾ ਸਮਾਗਮਵੱਡੇ ਤਲਾਸ਼ੀ ਅਭਿਆਨ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਿਆਂ ਦੇ 494 ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

Punjab News
ਚੰਡੀਗੜ੍ਹ, 20 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਾਂ - ਨਸ਼ੀਲੇ ਪਦਾਰਥਾਂ ਅਤੇ ਮਨੋਰੋਗ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ - ’ਤੇ  ਰਾਜ ਵਿਆਪੀ ਘੇਰਾਬੰਦੀ ਅਤੇ ਖੋਜ (ਕਾਸੋ) ਚਲਾਇਆ, ਜੋ ਕਿ ਸੂਬੇ ਵਿੱਚ ਸਫਲਤਾਪੂਰਵਕ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੇ 294ਵੇਂ ਦਿਨ ਚਲਾਇਆ ਗਿਆ । ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਇਹ ‘ਕਾਸੋ’ ਅਭਿਆਨ ਚਲਾਇਆ  ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬ...

ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

Breaking News
ਚੰਡੀਗੜ੍ਹ, 20 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਨਾਰਕੋ-ਅੱਤਵਾਦ ਗਠਜੋੜ ਵਿਰੁੱਧ ਵੱਡੀ ਸਫਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਐਸਏਐਸ ਨਗਰ ਨੇ ਫੌਜ ਦੇ ਭਗੌੜੇ , ਜਿਸਦੀ  ਪਛਾਣ ਰਾਜਬੀਰ ਸਿੰਘ ਉਰਫ ਫੌਜੀ ਵਜੋਂ ਹੋਈ ਹੈ, ਨੂੰ ਬਿਹਾਰ ਦੇ ਮੋਤੀਹਾਰੀ ਵਿੱਚ ਭਾਰਤ-ਨੇਪਾਲ ਸਰਹੱਦ ਨੇੜੇ ਕਸਬਾ ਰਕਸੌਲ ਤੋਂ 500 ਗ੍ਰਾਮ ਹੈਰੋਇਨ ਅਤੇ ਇੱਕ ਹੈਂਡ ਗ੍ਰਨੇਡ ਸਮੇਤ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਨੇਪਾਲ ਰਾਹੀਂ ਦੇਸ਼ ਛੱਡ ਕੇ ਭੱਜਣ ਦੀ ਫਿਰਾਕ ਵਿੱਚ ਸੀ।  ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਇਹ ਕਾਰਵਾਈ ਫਾਜ਼ਿਲਕਾ ਦੀ ਕਾਸ਼ੀ ਰਾਮ ਕਲੋਨੀ ਦੇ ਰਹਿਣ ਵਾਲੇ ਉਸਦੇ ਸਾਥੀ ਚਿਰਾਗ, ਜਿਸ ਕੋਲੋਂ 407 ਗ੍ਰਾਮ ਹੈਰੋਇਨ ਅਤੇ ਇੱਕ 9 ਐਮਐਮ ਪਿਸਤੌਲ ਬਰਾਮਦ ਕੀਤੀ ਗਈ ਸੀ , ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਹਮਣੇ ਆਈ ਹੈ । ਜਿਕਰਯੋਗ ਹੈ ਕਿ ਉਕਤ ਚਿਰਾਗ ਨਾਮ ਦਾ ਵਿਅਕਤੀ ਦੋਸ਼ੀ ਰਾਜਬੀਰ ਲਈ ਕੋਰੀਅਰ ਮੈਨ ਵਜੋਂ ਕੰਮ ਕਰ ਰਿਹਾ ਸੀ ਅਤ...

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ

Breaking News
ਚੰਡੀਗੜ੍ਹ, 20 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਇਤਰਾਜ਼ ਅਤੇ ਅਪੀਲਾਂ ਦਾਇਰ ਕਰਨ ਦੀ ਸਮਾਂ ਸੀਮਾ ਘਟਾਉਣ ਲਈ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਦੀ ਧਾਰਾ 11 ਵਿੱਚ ਸੋਧ ਕਰਨ ਨੂੰ ਵੀ ਸਹਿਮਤੀ ਦੇ ਦਿੱਤੀ ਹੈ, ਜਿਸ ਨਾਲ ਖਾਸ ਸਮਾਂ ਮਿਆਦਾਂ ਨੂੰ ‘‘ਸਰਕਾਰ ਦੁਆਰਾ ਨੋਟੀਫਾਈ ਕੀਤੀ ਮਿਆਦ  ਅੰਦਰ’’ ਨਾਲ ਬਦਲਿਆ ਜਾ ਸਕੇਗਾ, ਜਿਸ ਦਾ ਉਦੇਸ਼ ਇਤਰਾਜ਼ ਦਾਇਰ ਕਰਨ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਮੌਜੂਦਾ 90 ਅਤੇ 60 ਦਿਨਾਂ (ਕ੍ਰਮਵਾਰ) ਤੋਂ ਘਟਾ ਕੇ 30 ਦਿਨ ਕਰਨਾ ਹੈ। ਇਸੇ ਤਰ੍ਹਾਂ ਐਕਟ ਦੀ ਧਾਰਾ 12(4) ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਗਿਆ, ਜਿਸ ਨਾਲ ਅਪੀ...

ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

Breaking News
ਚੰਡੀਗੜ੍ਹ, 20 ਦਸੰਬਰ:-ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਭਰ ਵਿੱਚ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ 'ਤੇ ਚੱਲ ਰਿਹਾ ਹੈ ਅਤੇ ਲਿੰਕ ਸੜਕਾਂ ਸਮੇਤ ਹਰ ਪੱਧਰ 'ਤੇ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਕੈਬਨਿਟ ਮੰਤਰੀ ਇੱਥੇ ਵੱਖ-ਵੱਖ ਯੋਜਨਾਵਾਂ, ਜਿਨ੍ਹਾਂ ਤਹਿਤ ਲੋਕ ਨਿਰਮਾਣ ਵਿਭਾਗ ਵੱਲੋਂ ਇਹ ਕੰਮ ਅਮਲ ਵਿੱਚ ਲਿਆਂਦੇ ਜਾ ਰਹੇ ਹਨ, ਦੀ ਸਮੁੱਚੀ ਪ੍ਰਗਤੀ ਦਾ ਜਾਇਜ਼ਾ ਲੈਣ ਪਹੁੰਚੇ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ ਵਿੱਚ 1543 ਕਰੋੜ ਰੁਪਏ ਦੀ ਲਾਗਤ ਨਾਲ 10262 ਕਿਲੋਮੀਟਰ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਅਤੇ ਆਧੁਨਿਕੀਕਰਨ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਵੱਲੋਂ ਲਿੰਕ ਸੜਕਾਂ ਦੇ ਆਧੁਨਿਕੀ...

ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ

Breaking News
ਚੰਡੀਗੜ੍ਹ, 20 ਦਸੰਬਰ:- ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ 23.30 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰਾਜ ਪੱਧਰੀ ਸਮਾਗਮ ਦੇ ਹਿੱਸੇ ਵਜੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਪੀਟੀਐਮ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸਦੇ ਨਾਲ ਹੀ 'ਆਪ' ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਦੀ ਸੂਰਾ ਸਿੰਘ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਇਸ ਮਿਲਣੀ ਦੇ ਸਬੰਧ ਵਿੱਚ ਵਿਧਾਇਕਾਂ, ਸਕੱਤਰ ਸਕੂਲ ਸਿੱਖਿਆ ਸ੍ਰੀਮਤੀ ਅਨਿੰਦਿਤਾ ਮਿੱਤਰਾ, ਡਾਇਰੈਕਟਰ ਐਸ.ਸੀ.ਈ.ਆਰ.ਟੀ. ਕਿਰਨ ਸ਼ਰਮਾ, ਡਿਪਟੀ ਕਮਿਸ਼ਨਰਾਂ ਅਤੇ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ 7500 ਤੋਂ ਵੱਧ ਸਕੂਲਾਂ ਦਾ ਦੌ...

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 20 ਦਸੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸਮਾਵੇਸ਼ੀ ਵਿਕਾਸ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਦੀਆਂ ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ। ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ,ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਨੇਤਰਹੀਣ ਯੂਨੀਅਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਵਿਆਂਗ ਕੋਟੇ ਅਧੀਨ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਜੋ ਮੰਗਾਂ ਵਿਭਾਗੀ ਪੱਧਰ ‘ਤੇ ਮੰਨਣ ਯੋਗ ਹਨ, ਉਹਨਾਂ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜਦਕਿ ਜਿਹੜੀਆਂ ਮੰਗਾਂ ਲਈ ਸਰਕਾਰੀ ਪੱਧਰ ‘ਤੇ ਫੈਸਲੇ ਦੀ ਲੋੜ ਹੈ, ਉਹਨਾਂ ਨੂੰ ਸਰ...

ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

Punjab News
*ਚੰਡੀਗੜ੍ਹ, 20 ਦਸੰਬਰ:*- ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਭਰ ਵਿੱਚ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਮਾਲੀਆ ਪ੍ਰਣਾਲੀ ਸਥਾਪਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਪੱਸ਼ਟ ਉਦੇਸ਼ ਤਹਿਤ ਸੂਬਾ ਸਰਕਾਰ ਵੱਲੋਂ ਜ਼ਰੂਰੀ ਸੇਵਾਵਾਂ ਤੱਕ ਲੋਕਾਂ ਦੀ ਆਸਾਨ ਪਹੁੰਚ ਲਈ ਤਹਿਸੀਲ ਅਤੇ ਸਬ-ਤਹਿਸੀਲ ਇਮਾਰਤਾਂ ਦੀ ਉਸਾਰੀ ਅਤੇ ਉਦਘਾਟਨ ਸਬੰਧੀ ਸਾਲ 2025 ਦੌਰਾਨ ਢਾਂਚਾਗਤ ਅਤੇ ਸਮਾਂਬੱਧ ਪ੍ਰੋਗਰਾਮ ਉਲੀਕਿਆ ਗਿਆ। ਮਾਲ ਮੰਤਰੀ ਨੇ ਕਿਹਾ ਕਿ ਜਨਤਕ ਸਹੂਲਤ ਨੂੰ ਮੁੱਖ ਰੱਖਦਿਆਂ ਕਈ ਸਬ-ਡਿਵੀਜ਼ਨ ਅਤੇ ਤਹਿਸੀਲ ਕੰਪਲੈਕਸਾਂ ਦਾ ਕੰਮ ਪੂਰਾ ਹੋ ਚੁੱਕਾ ਹੈ, ਜੋ ਹੁਣ ਕਾਰਜਸ਼ੀਲ ਹਨ। ਉਨ੍ਹਾਂ ਦੱਸਿਆ ਕਿ ਸਾਲ 2025 ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ 9 ਜੂਨ, 2025 ਨੂੰ ਜ਼ਿਲ੍ਹਾ ਪਟਿਆਲਾ ਦੇ ਦੂਧਨ ਸਾਧਾਂ ਵਿਖੇ ਐਸ.ਡੀ.ਐਮ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ  ਜ਼ਿਲ੍ਹਾ ਮਾਲੇਰਕੋਟਲਾ ਦੇ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ 18 ਜੁਲਾਈ, 2025 ਨੂੰ ਐਸ.ਡੀ.ਐਮ...