ਸਾਲ 2025 ਦਾ ਲੇਖਾ-ਜੋਖਾ – ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ
ਚੰਡੀਗੜ੍ਹ, 19 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਿਸਾਨ-ਪੱਖੀ ਪਹੁੰਚ ਦੇ ਨਤੀਜੇ ਵਜੋਂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸਾਲ 2025-26 ਦੌਰਾਨ ਕਣਕ ਅਤੇ ਝੋਨੇ ਦੇ ਖਰੀਦ ਸੀਜ਼ਨਾਂ ਦੀ ਸਫ਼ਲਤਾ ਨੂੰ ਯਕੀਨੀ ਬਣਾਇਆ। ਦੋਵਾਂ ਸੀਜ਼ਨਾਂ ਵਿੱਚ ਮੰਡੀਆਂ ਵਿੱਚ ਸਾਰੇ ਭਾਈਵਾਲਾਂ ਜਿਵੇਂ ਕਿ ਕਿਸਾਨਾਂ, ਆੜ੍ਹਤੀਆਂ, ਕਾਮਿਆਂ ਲਈ ਢੁਕਵੇਂ ਸਫ਼ਾਈ, ਪਾਣੀ ਅਤੇ ਬਾਰਦਾਨੇ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ, ਜਿਨ੍ਹਾਂ ਨੇ ਨਿਰਵਿਘਨ ਅਤੇ ਸੁਚਾਰੂ ਖਰੀਦ ਸੀਜ਼ਨਾਂ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ।
ਅਪ੍ਰੈਲ-ਮਈ ਦੌਰਾਨ ਕਣਕ ਦੇ ਖਰੀਦ ਸੀਜ਼ਨ ਵਿੱਚ 72 ਘੰਟਿਆਂ ਦੇ ਸਮੇਂ ਵਿੱਚ ਕਿਸਾਨਾਂ ਦੀ 130 ਲੱਖ ਮੀਟਰਿਕ ਟਨ ਤੋਂ ਵੱਧ ਉਪਜ ਦੀ ਖਰੀਦ ਅਤੇ ਚੁਕਾਈ ਕੀਤੀ ਗਈ। ਇਸ ਦੇ ਨਾਲ ਹੀ 27000 ਕਰੋੜ ਰੁਪਏ ਤੋਂ ਵੱਧ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਗਈ।
ਸੂਬੇ ਵਿੱਚ ਭਿਆਨਕ ਹੜ੍ਹਾਂ ਦੀ ਮਾਰ ਨਾਲ ਪ੍ਰਭਾਵਿਤ ਹੋਣ ਦੇ ਬਾਵਜੂਦ ਝੋਨੇ ਦਾ ਖਰੀਦ ਸੀਜ਼ਨ (ਅਕਤੂਬਰ-...