Thursday, October 29
Shadow

Tag: latest news

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

Punjab News
ਚੰਡੀਗੜ੍ਹ, 18 ਦਸੰਬਰ 2025:- ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ 22 ਜ਼ਿਲ੍ਹਾ ਪ੍ਰੀਸ਼ਦਾਂ ਦੇ 346 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਸਬੰਧ ਵਿੱਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਪ ਨੇ 218 ਜ਼ੋਨਾਂ, ਕਾਂਗਰਸ ਨੇ 62 ਜ਼ੋਨਾਂ, ਸ਼੍ਰੋਮਣੀ ਅਕਾਲੀ ਦਲ ਨੇ 46 ਜ਼ੋਨਾਂ, ਬੀਜੇਪੀ ਨੇ 7 ਜ਼ੋਨਾਂ, ਬੀਐਸਪੀ ਨੇ 3 ਜ਼ੋਨ ਅਤੇ ਆਈਐਨਡੀ ਨੇ 10 ਜ਼ੋਨਾਂ ਤੋਂ ਜਿੱਤ ਪ੍ਰਾਪਤ ਕੀਤੀ ਹੈ। ਇਸੇ ਤਰ੍ਹਾਂ, ਪੰਚਾਇਤ ਸੰਮਤੀ ਚੋਣਾਂ ਵਿੱਚ ‘ਆਪ’ ਨੇ 1531 ਜ਼ੋਨਾਂ, ਆਈਐਨਸੀ ਨੇ 612 ਜ਼ੋਨ, ਸ੍ਰੋਮਣੀ ਅਕਾਲੀ ਦਲ ਨੇ 445 ਜ਼ੋਨ, ਬੀਜੇਪੀ ਨੇ 73 ਜ਼ੋਨ, ਬੀਐਸਪੀ ਨੇ 28 ਜ਼ੋਨ ਅਤੇ ਆਈਐਨਡੀ ਨੇ 144 ਜ਼ੋਨ ਤੋਂ ਜਿੱਤ ਹਾਸਲ ਕੀਤੀ ਹੈ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਜ਼ਿਲ੍ਹਾਵਾਰ ਨਤੀਜੇ ਨੱਥੀ ਹਨ।...

ਸਦੀਵੀ ਯਾਦਗਾਰ ਵੱਜੋਂ ਚੇਤਿਆਂ ‘ਚ ਵਸਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸੌਂਦ

Breaking News
ਚੰਡੀਗੜ੍ਹ, 18 ਦਸੰਬਰ:- ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸਾਲ 2025 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਮਨਾਉਣ ਲਈ ਨੋਡਲ ਵਿਭਾਗ ਵੱਜੋਂ ਜ਼ਿੰਮੇਵਾਰੀ ਸੌਂਪੀ ਗਈ ਸੀ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਸਮਾਗਮ ਸੰਗਤਾਂ ਦੇ ਚੇਤਿਆਂ ਵਿੱਚ ਸਦੀਵੀ ਵਸੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਲ 2025 ਦੌਰਾਨ ਗੁਰੂ ਸਾਹਿਬ ਦੇ ਆਸ਼ੀਰਵਾਦ ਸਦਕਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਫਲ ਸਮਾਗਮਾਂ ਦੀ ਦੁਨੀਆਂ ਭਰ ਦੀ ਸੰਗਤ ਨੇ ਪ੍ਰਸੰਸ਼ਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ ਜ਼ਿਲ੍ਹਿਆਂ ਵਿੱਚ ਕਰਵਾਏ ਗਏ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਤੋਂ 29 ਨਵੰਬਰ ਤੱਕ ਡਰੋਨ ਸ਼ੋਅ ਨੇ ਦੁਨੀਆਂ ਭਰ ਦੀ ਸੰਗਤ ਦਾ ਧਿਆਨ ਖਿੱਚਿਆ। 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉ...

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਕਾਰਟੈਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4.5 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 18 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਵਿੱਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ 4.5 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗੋਪੀ (23) ਵਾਸੀ ਪਿੰਡ ਸ਼ਾਹਵਾਲਾ (ਫਿਰੋਜ਼ਪੁਰ) , ਤਿਲਕ ਉਰਫ਼ ਸ਼ਿਬੂ (18) ਜੋ ਕਿ ਰਾਜੀਵ ਗਾਂਧੀ ਵਿਹਾਰ, ਜਲੰਧਰ ਦਾ ਵਸਨੀਕ ਹੈ ਪਰ ਮੌਜੂਦਾ ਸਮੇਂ ਦੌਰਾਨ ਅੰਮ੍ਰਿਤਸਰ ਦੇ ਮੁਸਤਫਾਬਾਦ ਵਿੱਚ ਰਹਿੰਦਾ ਹੈ ਅਤੇ ਦਲਜੀਤ ਸਿੰਘ ਉਰਫ਼ ਲਾਲਾ (20), ਜੋ ਕਿ ਪਿੰਡ ਨੌਸ਼ਹਿਰਾ ਢੱਲਾ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਦੌਰਾਨ ਅੰਮ੍ਰਿਤਸਰ ਦੇ ਪਿੰਡ ਮੁਸਤਫਾਬਾਦ ਵਿੱਚ ਰਹਿੰਦਾ ਹੈ, ਵਜੋਂ ਹ...

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Breaking News
ਚੰਡੀਗੜ੍ਹ, 18 ਦਸੰਬਰ 2025: ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰ ਸਰਕਲ ਬਡਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਰਾਮ ਸਿੰਘ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਵੱਲੋ ਇਹ ਰਿਸ਼ਵਤ ਬਡਾਲਾ ਪਿੰਡ ਵਿਖੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਗਈ ਸੀ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਾਸੀ ਚਿੰਤਪੁਰਨੀ ਰੋਡ ਹੁਸ਼ਿਆਰਪੁਰ ਦਾ ਵਸਨੀਕ ਹੈ ਤੇ ਉਸ ਵੱਲੋਂ ਉਸਦੇ ਪਿਤਾ ਦੀ ਮੌਤ ਤੋਂ ਬਾਅਦ, ਪਿੰਡ ਬਡਾਲਾ, ਤਹਿਸੀਲ ਦਸੂਹਾ ਵਿਖੇ ਸਥਿਤ ਜੱਦੀ ਜਾਇਦਾਦ ਦੇ ਇੰਤਕਾਲ ਸਬੰਧੀ ਅਰਜ਼ੀ ਸੇਵਾ ਕੇਂਦਰ, ਦਸੂਹਾ ਵਿਖੇ ਜਮ੍ਹਾਂ ਕਰਵਾਈ ਗਈ ਸੀ।ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਸਰਕਾਰੀ ਫੀਸ 1,200/- ਰੁਪਏ ਹੈ, ਜਿਸਦੇ ਬਾਵਜੂਦ ਵੀ ਉਸਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਇ...

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 18 ਦਸੰਬਰ:- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2440 ਲਾਭਪਾਤਰੀਆਂ ਨੂੰ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ ਪਟਿਆਲਾ ਰੂਪਨਗਰ, ਐਸ.ਏ.ਐਸ.ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 2440 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 2440 ਲਾਭਪਾਤਰੀਆਂ ਨੂੰ ਕਵਰ ਕਰਨ ਲਈ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ...

2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਪੰਜਾਬ ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ

Punjab News
*ਚੰਡੀਗੜ੍ਹ, 18 ਦਸੰਬਰ:*- ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦੇਣ ਲਈ 2,900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ ਨਿਵੇਸ਼ ਨਾਲ ਪ੍ਰਮੁੱਖ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕਰਨ, ਨਵੀਨ ਤਕਨਾਲੋਜੀ ਦੇ ਵਿਸਥਾਰ ਅਤੇ ਪਾਣੀ ਦੀ ਗੁਣਵੱਤਾ ਅਤੇ ਸੈਨੀਟੇਸ਼ਨ ਪ੍ਰਣਾਲੀਆਂ ਨੂੰ ਮਜ਼ਬੂਤੀ ਦੇਣ ਵਿੱਚ ਵੱਡੀ ਮਦਦ ਮਿਲੀ ਹੈ, ਜਿਸ ਦੇ ਨਤੀਜੇ ਵਜੋਂ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਲੋਕਾਂ ਦੇ ਰੋਜ਼ਾਨਾ ਜੀਵਨ ਪੱਧਰ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ 100 ਫ਼ੀਸਦੀ ਕਵਰੇਜ ਨਾਲ ਇਸ ਸਮੇਂ ਸੂਬੇ ਵਿੱਚ 34 ਲੱਖ ਤੋਂ ਵੱਧ ਪਰਿਵਾਰਾਂ ਨੂੰ ਸੁਰੱਖਿਅਤ ਅਤੇ ਸਾਫ਼ ਪੀਣਯੋਗ ਪਾਣੀ ਮਿਲ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਪੇਂਡੂ ਵਿਕਾਸ ਵਾਸਤੇ ਸੈਨੀਟੇਸ਼ਨ ਖੇਤਰ ਹਿੱਤ 2,190.80 ਕਰੋੜ ਰੁਪਏ ...

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

Breaking News
ਚੰਡੀਗੜ੍ਹ, 18 ਦਸੰਬਰ 2025:- ਪੰਜਾਬ  ਅਤਿ-ਆਧੁਨਿਕ ਨਿਰਮਾਣ ਅਤੇ ਨਵੀਨਤਾ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ, ਅੰਬਰ ਗਰੁੱਪ ਆਫ਼ ਇੰਡਸਟਰੀਜ਼ ਨੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਅਤਿ-ਆਧੁਨਿਕ ਖੋਜ ਅਤੇ ਵਿਕਾਸ ਕੇਂਦਰ ਦੀ ਸਥਾਪਨਾ ਰਾਹੀਂ ਇੱਕ ਵੱਡੇ ਵਿਸਥਾਰ ਦਾ ਐਲਾਨ ਕੀਤਾ ਹੈ। ਇਸ ਵੱਡੇ ਨਿਵੇਸ਼ ਦਾ ਸਵਾਗਤ ਕਰਦਿਆਂ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਇੱਕ ਵੱਡੇ ਪੱਧਰ ਦਾ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦਾ ਅੰਬਰ ਗਰੁੱਪ ਦਾ ਫੈਸਲਾ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ, ਹੁਨਰਮੰਦ ਕਿਰਤੀਆਂ ਅਤੇ ਨਿਵੇਸ਼ਕ-ਪੱਖੀ ਵਾਤਾਵਰਣ ਪ੍ਰਣਾਲੀ ਦਾ ਮਜ਼ਬੂਤ ਸਮਰਥਨ ਕਰਦਾ ਹੈ। ਇਸ ਪ੍ਰੋਜੈਕਟ ਨਾਲ ਲਗਭਗ 1,000 ਉੱਚ-ਗੁਣਵੱਤਾ ਤੇ ਚੰਗੀ ਤਨਖਾਹ ਵਾਲੀਆਂ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾ ਸਕਣਗੇ ਅਤੇ ਉੱਨਤ ਇੰਜੀਨੀਅਰਿੰਗ ਤੇ ਉਤਪਾਦ ਡਿਜ਼ਾਈਨ ਦੇ ਖੇਤਰ ਵਿੱਚ ਪੰਜਾਬ ਦੀ ਸਥਿਤੀ ਨੂੰ ਮਹੱਤਵਪੂਰਨ ਤੌਰ...

ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਵੱਖ- ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ

Punjab News
ਮਾਲੇਰਕੋਟਲਾ 18 ਦੰਸਬਰ -                                 ਬਾਗਬਾਨੀ ਵਿਭਾਗ, ਪੰਜਾਬ ਵੱਲੋਂ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਲਗਾਤਾਰ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ। ਫਲਾਂ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਖੇਤੀ ਆਦਿ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਬਾਗਬਾਨੀ ਵਿਕਾਸ ਅਫਸਰ, ਮਾਲੇਰਕੋਟਲਾ ਬਲਜੀਤ ਸਿੰਘ ਨੇ ਦਿੱਤੀ ।                                 ਬਾਗਬਾਨੀ ਵਿਕਾਸ ਅਫਸਰ ਮਾਲੇਰਕੋਟਲਾ ਬਲਜੀਤ ਸਿੰਘ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਮੁੱਖ ਤੌਰ ’ਤੇ ਕੌਮੀ ਬਾਗਬਾਨੀ ਮਿਸ਼ਨ ਤਹਿਤ ਨਵੇਂ ਬਾਗ ਲਗਾਉਣ, ਪੁਰਾਣੇ ਬਾਗਾਂ ਨੂੰ ਮੁੜ ਸੁਰਜੀਤ ਕਰਨ, ਹਾਈਬ੍ਰਿਡ ਸਬਜ਼ੀਆਂ ਦੀ ਖੇਤੀ, ਪੌਲੀ ਹਾਊਸ/ਸ਼ੇਡ ਨੈੱਟ ਹਾਊਸ ਸਥਾਪਿਤ ਕਰਨ ਅਤੇ ਵਰ...

ਆਮ ਆਦਮੀ ਪਾਰਟੀ ਦੀ ਬਿਹਤਰੀਨ ਕਾਰਗੁਜ਼ਾਰੀ ਤੇ ਪੰਜਾਬੀਆਂ ਦੀ ਮੌਹਰ- ਹਰਜੋਤ ਸਿੰਘ ਬੈਂਸ

Punjab News
ਸ੍ਰੀ ਅਨੰਦਪੁਰ ਸਾਹਿਬ 18 ਦਸੰਬਰ ()- ਪੰਜਾਬ ਵਿੱਚ ਹੋਈਆਂ ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਕਾਮਯਾਬੀ ‘ਤੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਸ੍ਰ.ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਸਾਰੇ ਜੇਤੂ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਚੋਣੀ ਕਾਮਯਾਬੀ ਨਹੀਂ, ਸਗੋਂ ਪੰਜਾਬੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਇਮਾਨਦਾਰ ਅਤੇ ਲੋਕ-ਹਿਤੈਸ਼ੀ ਨੀਤੀਆਂ ‘ਤੇ ਲਗਾਈ ਗਈ ਮੌਹਰ ਹੈ।       ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਪਿੰਡਾਂ ਦੇ ਵਿਕਾਸ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਲੋਕਾਂ ਨੇ ਪੂਰਾ ਸਮਰਥਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਆਮ ਲੋਕਾਂ ਦਾ ਭਰੋਸਾ ਜਿੱਤਿਆ ਹੈ, ਜਿਸਦਾ ਨਤੀਜਾ ਇਹ ਫ਼ਤਵਾ ਦੇ ਰੂਪ ਵਿੱਚ ਸਾਹਮਣੇ ਆਇਆ ਹੈ।     &nbs...

ਗਊ ਸੇਵਾ ਸੰਮਤੀ ਨਵੀਂ ਦਾਣਾ ਮੰਡੀ ਵਿਖੇ ਗਊ ਭਲਾਈ ਕੈਂਪ ਲਗਾਇਆ

Punjab News
ਸ੍ਰੀ ਮੁਕਤਸਰ ਸਾਹਿਬ, 18 ਦਸੰਬਰ:- ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ, ਰਾਹੁਲ ਭੰਡਾਰੀ  ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਦੀ ਯੋਗ ਅਗਵਾਈ ਅਤੇ ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਗਊ ਭਲਾਈ ਕੈਂਪ ਗਊ ਸੇਵਾ ਸੰਮਤੀ, ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੌਰਾਨ ਗਊਆਂ ਦੇ ਇਲਾਜ ਲਈ 25000/- ਰੁਪਏ ਦੀਆਂ ਦਵਾਈਆਂ ਮੁਫਤ ਵੰਡੀਆਂ ਗਈਆਂ। ਇਸ ਮੌਕੋ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਚਾਰ ਕੈਂਪ ਮੰਨਜੂਰ ਕੀਤੇ ਗਏ ਹਨ ਜੋ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਦੀਆਂ ਗਊਸ਼ਾਲਾਵਾਂ ਅਤੇ ਸਰਕਾਰੀ ਕੈਟਲ ਪਾਊਂਡ ਰੱਤਾ ਟਿੱਬਾ ਵਿਖੇ ਮਹੀਨਾ ਦਸੰਬਰ 2025 ਦੌਰਾਨ ਲਗਾਏ ਜਾਣਗੇ। ਸੀਨੀਅਰ ਵੈਟਨਰੀ ਅਫਸਰ ਡਾ. ਕੇਵਲ ਸਿੰਘ ਨੇ ਸਰਦੀ ਰੁੱਤ ਦੌਰਾਨ ਗਊਆਂ ਵਿੱਚ ਹੋਣ ਵਾਲੀਆਂ ਬੀਮਾਰੀਆਂ ਅਤੇ ਉਹਨਾਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਡਾ. ਅਮਨਦੀਪ ਸੇਠੀ ਤੇ ਅਧ...