Thursday, October 29
Shadow

Tag: latest news

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

Punjab News
ਚੰਡੀਗੜ੍ਹ, 21 ਸਤੰਬਰ: ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਵਿੱਚ ਕੀਤੀ ਜਾ ਰਹੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਨਿਆਂ ਨੂੰ ਮਜ਼ਬੂਤ ਕਰਨ, ਸੰਵਿਧਾਨਕ ਹੱਕਾਂ ਦੀ ਰਾਖੀ ਕਰਨ ਅਤੇ ਹਰ ਵਰਗ ਨੂੰ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਕੰਮ ਕਰ ਰਹੀ ਹੈ, ਤਾਂ ਜੋ ਸਮਾਵੇਸ਼ੀ ਅਤੇ ਖੁਸ਼ਹਾਲ 'ਰੰਗਲਾ ਪੰਜਾਬ' ਦੀ ਸਿਰਜਣਾ ਕੀਤੀ ਜਾ ਸਕੇ। ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਨੇ ਲੈਕਚਰਾਰ ਭਰਤੀ ਵਿੱਚ ਰਾਖਵੇਂ ਹਿੱਸੇ ਅਤੇ ਹੋਰ ਮੰਗਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰੀ ...

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

Punjab News
ਚੰਡੀਗੜ੍ਹ, 21 ਸਤੰਬਰ: ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ‘ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ’ (ਐਫ਼ਡੀਆਈ) ਰਾਹੀਂ ਖਪਤਕਾਰਾਂ ਲਈ ਸੁਰੱਖਿਅਤ, ਪੌਸ਼ਟਿਕ ਅਤੇ ਸਾਫ਼-ਸੁਥਰੇ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਖੁਰਾਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਲੋਕਾਂ ਦੀ ਸਿਹਤ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਖੁਰਾਕ ਸੁਰੱਖਿਆ ਸੂਬੇ ਦੀ ਮੁੱਖ ਤਰਜੀਹ ਹੈ, ਖਾਸ ਕਰਕੇ ਤਿਉਹਾਰਾਂ ਦੇ ਸਮੇਂ ਦੌਰਾਨ ਜਦੋਂ ਮਿਠਾਈਆਂ, ਡੇਅਰੀ ਉਤਪਾਦਾਂ ਅਤੇ ਬੇਕਰੀ ਦੀਆਂ ਵਸਤਾਂ ਦੀ ਮੰਗ ਕਾਫ਼ੀ ਵੱਧ ਜਾਂਦੀ ਹੈ। ਡਾ. ਬਲਬੀਰ ਸਿੰਘ ਨੇ ਸਾਰੇ ਖੁਰਾਕ ਕਾਰੋਬਾਰੀਆਂ (ਐਫਬੀਓਜ਼) ਨੂੰ ਅਪੀਲ ਕੀਤੀ ਕਿ ਉਹ ਖੁਰਾਕ ਸੁਰੱਖਿਆ ਸਬੰਧੀ ਕਾਨੂੰਨਾਂ, ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਪੂਰੀ ਜ਼ਿੰਮੇਵਾਰਾਨਾ ਤੇ ਸਾਫ਼-ਸੁਥਰੇ ਤਰੀਕੇ ਖਾਧ  ...

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

Punjab News
ਚੰਡੀਗੜ੍ਹ, 21 ਸਤੰਬਰ: ਪਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਅਤੇ ਸ਼ਿਕਾਇਤਾਂ ਦਾ ਤੁਰੰਤ ਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 23 ਸਤੰਬਰ, 2026 ਨੂੰ ਅੰਮ੍ਰਿਤਸਰ ਵਿਖੇ 'ਐਨ.ਆਰ.ਆਈ. ਮਿਲਣੀ' ਕਰਵਾਈ ਜਾਵੇਗੀ। ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਹ ਐਨ.ਆਰ.ਆਈ. ਮਿਲਣੀ ਪਰਵਾਸੀ ਪੰਜਾਬੀਆਂ ਨੂੰ ਸੂਬਾ ਸਰਕਾਰ ਦੇ ਉੱਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਾਹਮਣੇ ਆਪਣੀਆਂ ਸ਼ਿਕਾਇਤਾਂ, ਮਸਲੇ ਅਤੇ ਸੁਝਾਅ ਸਿੱਧੇ ਤੌਰ 'ਤੇ ਰੱਖਣ ਦਾ ਮੌਕਾ ਪ੍ਰਦਾਨ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਪਹਿਲ ਦਾ ਮਕਸਦ ਪਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ 'ਤੇ ਸੁਣਿਆ ਜਾਣਾ ਅਤੇ ਸਬੰਧਤ ਵਿਭਾਗਾਂ ਦੇ ਆਪਸੀ ਤਾਲਮੇਲ ਰਾਹੀਂ ਉਨ੍ਹਾਂ ਦੇ ਸਮੇਂ ਸਿਰ ਨਿਪਟਾਰੇ ਲਈ ਹਰ ਸੰਭਵ ਯਤਨ ਯਕੀਨੀ ਬਣਾਉਣਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਐਨ.ਆਰ.ਆਈ. ਮਿਲਣੀ ਬੁੱਧਵਾਰ, 23 ਸਤੰਬਰ ਨੂੰ ਸ...

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

Punjab News
ਚੰਡੀਗੜ੍ਹ, 21 ਸਤੰਬਰ: ਜਨਗਣਨਾ -2027 ਦੇ ਦੂਜੇ ਪੜਾਅ  ਸਬੰਧੀ ਤਿਆਰੀਆਂ ਅਤੇ ਕਾਰਜ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਪ੍ਰਮੁੱਖ ਜਨਗਣਨਾ ਅਧਿਕਾਰੀਆਂ (ਪੀ.ਸੀ.ਓਜ਼) ਲਈ ਇੱਕ-ਰੋਜ਼ਾ ਕਾਨਫਰੰਸ ਕਰਵਾਈ ਗਈ। ਇਸ ਕਾਨਫਰੰਸ ਵਿੱਚ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੇ ਮੈਂਬਰਾਂ, ਡਿਵੀਜ਼ਨਲ ਕਮਿਸ਼ਨਰਾਂ ਅਤੇ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ, ਜਿਨ੍ਹਾਂ ਵਿੱਚ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮਾਂ ਦੇ ਕਮਿਸ਼ਨਰ ਸ਼ਾਮਲ ਸਨ, ਨੇ ਹਿੱਸਾ ਲਿਆ।ਮੀਟਿੰਗ ਦੇ ਸ਼ੁਰੂ ਵਿੱਚ, ਪੰਜਾਬ ਦੇ ਜਨਗਣਨਾ ਕਾਰਜਾਂ ਦੀ ਡਾਇਰੈਕਟਰ ਡਾ. ਨਵਜੋਤ ਖੋਸਾ ਨੇ ਮੁੱਖ ਸਕੱਤਰ, ਐਸ.ਐਲ.ਸੀ.ਸੀ.ਸੀ. ਦੇ ਮੈਂਬਰਾਂ, ਡਿਵੀਜ਼ਨਲ ਕਮਿਸ਼ਨਰਾਂ ਅਤੇ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਦਾ ਸਵਾਗਤ ਕੀਤਾ। ਇਸ ਕਾਨਫਰੰਸ ਵਿੱਚ ਜਨਗਣਨਾ 2027 ਦੇ ਦੂਜੇ ਪੜਾਅ ਦੇ ਮੁੱਖ ਪਹਿਲੂਆਂ ਬਾਰੇ ਵਿਆਪਕ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਆਬਾਦੀ ਦੀ ਗਣਨਾ ਲਈ ਤਿਆਰੀ, ਗਣਨਾ ਬਲਾਕ (ਈ.ਬੀ.) ਦੀ ਅੰਤਿਮ ਰੂ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

Breaking News
ਚੰਡੀਗੜ੍ਹ, 21 ਸਤੰਬਰ 2026- ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਅਤੇ ਮਾਣ-ਭੱਤਾ ਵਰਕਰਾਂ ਦੇ ਸਾਂਝੇ ਮੋਰਚੇ ਨਾਲ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਰਕਰਾਂ ਦੀਆਂ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮਸਲਿਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ, “ਮੈਂ ਸਬੰਧਤ ਵਿਭਾਗਾਂ ਨੂੰ ਵਿਭਾਗੀ ਪੱਧਰ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਰੁਜ਼ਗਾਰ ਦੇ ਮਾਮਲਿਆਂ ਨਾਲ ਸਬੰਧਤ ਸਾਰੀਆਂ ਜਾਇਜ਼ ਤਜਵੀਜ਼ਾਂ ਪਰਸੋਨਲ ਵਿਭਾਗ ਨੂੰ ਭੇਜੀਆਂ ਜਾਣ, ਜਦੋਂ ਕਿ ਵਿੱਤੀ ਪਹਿਲੂਆਂ ਵਾਲੇ ਮਾਮਲੇ ਵਿੱਤ ਵਿਭਾਗ ਨੂੰ ਭੇਜੇ ਜਾਣ ਦੇ ਨਿਰਦੇਸ਼ ਦਿੱਤੇ।” ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਯੂਨੀਅਨ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ, “ਭਗਵੰਤ ਸਿੰਘ ਮਾਨ ਸਰਕਾਰ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਅ...

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

Punjab News
ਚੰਡੀਗੜ੍ਹ/ਨੰਗਲ, 21 ਸਤੰਬਰ: ਨੰਗਲ ਸ਼ਹਿਰ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਪੂਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਕੂਲ ਆਫ਼ ਐਮੀਨੈਂਸ, ਨੰਗਲ ਵਿਖੇ 11 ਕਰੋੜ ਰੁਪਏ ਦੀ ਲਾਗਤ ਨਾਲ 500 ਸੀਟਾਂ ਵਾਲੇ ਅਤਿ-ਆਧੁਨਿਕ ਆਡੀਟੋਰੀਅਮ ਦੀ ਉਸਾਰੀ ’ਭੂਮੀ ਪੂਜਨ’ ਕਰਾ ਕੇ ਸ਼ੁਰੂ ਕਰਵਾਈ। ਇਸ ਦੇ ਨਾਲ ਹੀ, ਸ. ਬੈਂਸ ਨੇ ਇਸ ਸਕੂਲ ਵਿੱਚ 8 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵੇਂ ਅਕਾਦਮਿਕ ਬਲਾਕ ਦੀ ਉਸਾਰੀ ਦੀ ਸ਼ੁਰੂਆਤ ਵੀ ਕੀਤੀ। ਇਸ ਬਲਾਕ ਵਿੱਚ ਸੱਤ ਅਤਿ-ਆਧੁਨਿਕ ਲੈਬਾਂ ਅਤੇ ਸੱਤ ਨਵੇਂ ਕਮਰੇ ਬਣਾਏ ਜਾਣਗੇ। ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਨੰਗਲ ਵਿੱਚ ਹੁਣ ਤੱਕ ਕਿਸੇ ਅਜਿਹੇ ਆਧੁਨਿਕ ਆਡੀਟੋਰੀਅਮ ਦੀ ਘਾਟ ਸੀ ਜਿੱਥੇ ਸਥਾਨਕ ਲੋਕ, ਵਿੱਦਿਅਕ ਅਦਾਰੇ ਅਤੇ ਹੋਰ ਸੰਸਥਾਵਾਂ ਆਪਣੇ ਸਮਾਗਮ ਜਾਂ ਹੋਰ ਪ੍ਰੋਗਰਾਮ ਕਰ ਸਕਣ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੇ ਨਾਂ ’ਤੇ ਬਣਨ ਵਾਲਾ ਇਹ ਅਤਿ-ਆਧੁਨਿਕ ਆਡੀਟੋਰੀਅਮ ਨਾ ਸਿਰਫ਼ ਸਕੂਲ ਲਈ ਇੱਕ ਵੱਡਾ ਤੋਹਫ਼ਾ ਹੋਵੇਗਾ, ਸਗੋਂ ਨੰਗਲ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਵੀ...

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 21 ਸਤੰਬਰ 2026 ਟੈਕਸ ਚੋਰਾਂ 'ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਨੇ ਇਕ ਵਾਰ ਫਿਰ ਸਖ਼ਤ ਕਾਰਵਾਈ ਕਰਦਿਆਂ 4.5 ਕਰੋੜ ਰੁਪਏ ਦੇ ਵੱਡੇ ਮੁੱਲ ਵਾਲੇ ਸਾਮਾਨ ਨਾਲ ਲੱਦੇ 152 ਵਾਹਨਾਂ ਨੂੰ ਕਾਬੂ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, "ਸੂਬੇ ਭਰ ਵਿੱਚ ਕੀਤੀ ਗਈ ਇਸ ਵਿਆਪਕ ਛਾਪੇਮਾਰੀ ਦੌਰਾਨ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਦੇ ਵਿਅਸਤ ਉਦਯੋਗਿਕ ਮਾਰਗਾਂ 'ਤੇ ਬਾਜ਼ ਨਜ਼ਰ ਰੱਖੀ ਗਈ, ਜੋ ਮਾਲੀਏ ਦੇ ਨੁਕਸਾਨ ਪ੍ਰਤੀ ਸਖ਼ਤ ਅਤੇ ਜ਼ੀਰੋ-ਟੋਲਰੈਂਸ ਪਹੁੰਚ ਦਾ ਸੰਕੇਤ ਦਿੰਦੀ ਹੈ।" ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਇੱਥੇ ਹੀ ਨਹੀਂ ਰੁਕ ਰਹੀ ਅਤੇ ਇਹ ਤਾਜ਼ਾ ਕਾਰਵਾਈ ਪਿਛਲੇ ਹਫ਼ਤੇ ਦੀ ਉਸ ਵੱਡੀ ਮੁਹਿੰਮ ਤੋਂ ਤੁਰੰਤ ਬਾਅਦ ਕੀਤੀ ਗਈ ਹੈ ਜਿਸ ਵਿੱਚ ਜੀ.ਐਸ.ਟੀ. ਨਿਯਮਾਂ ਦੀ ਉਲੰਘਣਾ ਕਰਨ ਵਾਲੇ 170 ਵਪਾਰਕ ਵਾਹਨਾਂ ਨੂੰ ਰੋਕਿਆ ਗਿਆ ਸੀ। ਪਿਛਲੀ ਮੁਹਿੰਮ 'ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਵਿਭਾਗ ਪਹਿਲਾਂ ...

ਚੋਣ ਕਮਿਸ਼ਨ ਦੱਸੇ, ਵੋਟਰ ਲਿਸਟ ਤੋਂ ਅਰਵਿੰਦ ਕੇਜਰੀਵਾਲ ਦਾ ਨਾਂ ਕਿਵੇਂ ਗਾਇਬ ਹੋਇਆ? – ਆਪ

Punjab News, Punjab Politics
*ਨਵੀਂ ਦਿੱਲੀ, 19 ਸਤੰਬਰ 2026* ਦਿੱਲੀ ਦੀ ਵੋਟਰ ਲਿਸਟ ਤੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਤਿੰਨ ਵਾਰ ਮੁੱਖ ਮੰਤਰੀ ਰਹੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਦਾ ਨਾਂ ਕੱਟੇ ਜਾਣ 'ਤੇ ਪਾਰਟੀ ਨੇ ਚੋਣ ਕਮਿਸ਼ਨ ਦੇ ਨਾਲ-ਨਾਲ ਭਾਜਪਾ 'ਤੇ ਵੀ ਤਿੱਖੇ ਹਮਲੇ ਕੀਤੇ ਹਨ। ਪਾਰਟੀ ਨੇ ਚੋਣ ਕਮਿਸ਼ਨ ਤੋਂ ਪੁੱਛਿਆ ਹੈ ਕਿ ਇਹ ਕਿਵੇਂ ਸੰਭਵ ਹੈ ਕਿ ਦਿੱਲੀ ਦੇ ਤਿੰਨ ਵਾਰ ਮੁੱਖ ਮੰਤਰੀ ਰਹੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਦਾ ਨਾਂ ਵੋਟਰ ਲਿਸਟ ਤੋਂ ਗਾਇਬ ਹੋ ਗਿਆ ਹੈ? ਕੀ ਚੋਣ ਕਮਿਸ਼ਨ ਆਪਣੇ ਸੁਪਰੀਮੋ ਨੂੰ ਖੁਸ਼ ਕਰਨ ਲਈ ਵਿਰੋਧੀ ਆਗੂਆਂ ਦੇ ਨਾਂ ਕੱਟ ਰਿਹਾ ਹੈ? ਆਮ ਆਦਮੀ ਪਾਰਟੀ ਨੇ ਐਕਸ 'ਤੇ ਕਿਹਾ ਕਿ ਕੀ ਇਸ ਦੇਸ਼ ਵਿੱਚ ਸਭ ਕੁਝ ਸਿਰਫ਼ ਸੁਪਰੀਮ ਲਾਰਡ ਨੂੰ ਖੁਸ਼ ਰੱਖਣ ਲਈ ਹੀ ਹੋ ਰਿਹਾ ਹੈ? ਚੋਣ ਕਮਿਸ਼ਨ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਇਹ ਕਿਵੇਂ ਸੰਭਵ ਹੈ ਕਿ ਦਿੱਲੀ ਦੇ ਤਿੰਨ ਵਾਰ ਮੁੱਖ ਮੰਤਰੀ ਰਹੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਂ ਦਿੱਲੀ ਦੀ ਵੋਟਰ ਲਿਸਟ ਤੋਂ ਗਾਇਬ ਹਨ? ਉਧਰ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਮੀਡੀਆ ਇ...

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ

Punjab News
ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸੂਬੇ ਸਮੇਤ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਨਾਨੋਵਾਲ ਤੋਂ ਕਾਂਗਰਸ ਪਾਰਟੀ ਨਾਲ ਸਬੰਧਿਤ ਦਰਜਨਾਂ ਵਰਕਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਆਗੂਆਂ ਅਤੇ ਵਰਕਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਹਾਲ ਹੀ ਦੇ ਸਮੇਂ ਦੌਰਾਨ ਹਲਕੇ ਵਿੱਚ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਕਈ ਆਗੂਆਂ ਅਤੇ ਵਰਕਰਾਂ ਨੇ ‘ਆਪ’ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਵਰਕਰਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਪੰਜਾਬ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਗਏ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

Breaking News
ਧੂਰੀ, 20 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਆਗਾਜ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ‘ਮਾਨ ਦਾ ਮੁਨਾਫ਼ਾ’ ਨੂੰ ਚੋਣ ਮੁਹਿੰਮ ਦੇ ਕੇਂਦਰ ਵਿੱਚ ਰੱਖਦਿਆਂ ਸਰਕਾਰ ਦੇ ਕੰਮਾਂ ਨਾਲ ਲੋਕਾਂ ਨੂੰ ਹੋ ਰਹੇ ਸਿੱਧੇ ਵਿੱਤੀ ਲਾਭਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਪਹਿਲਕਦਮੀਆਂ ਰਾਹੀਂ ਅੱਜ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਲਾਭ ਮਿਲ ਰਿਹਾ ਹੈ। ਚੋਣ ਮੁਹਿੰਮ ਦੌਰਾਨ ਲੋਕਾਂ ਵੱਲੋਂ ਮਿਲੇ ਨਿੱਘੇ ਸਵਾਗਤ ਦਰਮਿਆਨ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਾਲ 2022 ਤੋਂ ਹੁਣ ਤੱਕ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਹਰ ਘਰ ਤੱਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਚੋਣ ਮੁਹਿੰਮ ਸਕਾਰਾਤਮਕ ਰਹੇਗੀ ਅਤੇ ਇਸ ਦਾ ਕੇਂਦਰ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਕੀਤੇ ਗਏ ਕੰਮ ਹੋ...