Thursday, October 29
Shadow

Tag: latest news

ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ

Breaking News, Sports
ਮਾਲੇਰਕੋਟਲਾ 07 ਦਸੰਬਰ :-                     ਗਿਆਰਵਾਂ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ (IISF–2025), ਜੋ ਕਿ 6 ਦਸੰਬਰ ਤੋਂ 9 ਦਸੰਬਰ ਤੱਕ ਮਨਿਸਟਰੀ ਆਫ਼ ਟੈਕਨਾਲੋਜੀ ਅਤੇ ਮਨਿਸਟਰੀ ਆਫ਼ ਅਰਥ ਸਾਇੰਸਜ਼ (ਭਾਰਤ ਸਰਕਾਰ) ਵੱਲੋਂ ਵਿਜ਼ਨਾਨਾ ਭਾਰਤੀ ਦੇ ਸਹਿਯੋਗ ਨਾਲ ਪੰਚਕੂਲਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਵਿੱਚ ਮਾਲੇਰਕੋਟਲਾ ਜ਼ਿਲ੍ਹੇ ਵੱਲੋਂ ਮਹੱਤਵਪੂਰਣ ਭਾਗੀਦਾਰੀ ਦਰਜ ਕੀਤੀ ਗਈ।                     ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਭੋਗੀਵਾਲ (ਮਾਲੇਰਕੋਟਲਾ) ਦੇ ਲੈਕਚਰਾਰ ਫਿਜ਼ਿਕਸ (ਸਟੇਟ ਅਤੇ ਨੈਸ਼ਨਲ ਐਵਾਰਡੀ)ਪ੍ਰੇਮ ਸਿੰਘ ਨੇ ਰਿਸੋਰਸ ਪਰਸਨ ਵਜੋਂ ਆਪਣੀ ਭੂਮਿਕਾ ਨਿਭਾਈ। ਇਸੇ ਸਕੂਲ ਦੇ ਬਾਰਹਵੀਂ ਜਮਾਤ ਦੇ ਸਾਇੰਸ ਵਿਦਿਆਰਥੀ ਪਰਮਿੰਦਰ ਸਿੰਘ&nbs...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ ‘ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ

Breaking News
ਲੁਧਿਆਣਾ, 07 ਦਸੰਬਰ (000) – 'ਨਸ਼ਾ ਮੁਕਤ ਪੰਜਾਬ' ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਵੱਖ-ਵੱਖ ਥਾਵਾਂ 'ਤੇ ਪੈਂਫਲੇਟ ਵੰਡੇ ਗਏ। ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਬੀਤੇ ਕੱਲ੍ਹ 'ਨਸ਼ਾ ਮੁਕਤ ਪੰਜਾਬ' ਮੁਹਿੰਮ ਦਾ ਰਸਮੀ ਆਗਾਜ਼ ਕੀਤਾ ਗਿਆ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ। ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ ਐਸ.ਡੀ.ਜੇ.ਐਮ., ਪੈਰਾ ਲੀਗਲ ਵਲੰਟੀਅਰਾਂ ਅਤੇ ਪੈਨਲ ਵਕੀਲਾਂ ਵੱਲੋਂ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਤਹਿਸੀਲ ਖੰਨਾ, ਪਾਇਲ, ਜਗਰਾਓਂ ਅਤੇ ਸਮ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ

Punjab News
ਹੁਸ਼ਿਆਰਪੁਰ, 7 ਦਸੰਬਰ :- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ  ਜ਼ਿਲ੍ਹਾ ਤੇ ਸੈਸ਼ਨ ਜੱਜ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ    ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਅੱਜ ਨੌਜਵਾਨਾਂ ਨੂੰ ਨਸ਼ੇ ਦੇ ਸੇਵਨ ਨਾ ਕਰਨ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਕੇਂਦਰੀ ਜ਼ੇਲ੍ਹ, ਹੁਸ਼ਿਆਰਪੁਰ ਵਿਖੇ ਹਵਾਲਾਤੀ ਅਤੇ ਕੈਦੀ (ਔਰਤਾਂ) ਅਤੇ ਵੱਖ- ਵੱਖ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਰਿਤਾ ਕਨਵਰ ਰੀਟੇਨਰ ਐਡਵੋਕੇਟ, ਜ਼ਸਪਿੰਦਰ ਸਿੰਘ ਪੈਨਲ ਐਡਵੋਕੇਟ,  ਰਜਿੰਦਰ ਸਿੰਘ ਪੈਨਲ ਐਡਵੋਕੇਟ, ਪੰਕਜ ਚੋਧਰੀ ਐਡਵੋਕੇਟ/ਸਕੱਤਰ ਬਾਰ,  ਨਮਰਤਾ ਮਿਨਹਾਸ, ਸੰਜੀਵ ਜੱਸਲ, ਐਡਵੋਕੇਟ/ਵਾਈਸ ਪ੍ਰੈਸੀਡੈਂਟ, ਬ੍ਰਿਜ ਬਾਲਾ ਪੈਨਲ ਐਡਵੋਕੇਟ, ਵਿਕਰਮ ਭੱਲਾ ਪੈਨਲ ਐਡਵੋਕੇਟ, ਰੁਪੀਕਾ ਠਾਕੁਰ ਡਿਪਟੀ ਚੀਫ ਲੀਗਲ ਏਡ ਡਿਫ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

Health
ਚੰਡੀਗੜ੍ਹ, 7 ਦਸੰਬਰ:- ਸਿੱਖ ਭਾਈਚਾਰੇ ਦੀ ਅੰਤਰ-ਆਤਮਾ ‘ਤੇ ਪਏ ਡੂੰਘੇ ਜ਼ਖ਼ਮਾਂ ਨੂੰ ਭਰਨ ਅਤੇ ਇਨਸਾਫ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ (ਪਵਿੱਤਰ ਗ੍ਰੰਥ) ਦੇ ਗੁੰਮ ਹੋਣ ਦੇ ਸਬੰਧ ਵਿੱਚ 16 ਵਿਅਕਤੀਆਂ ਖਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਸ ਸਬੰਧੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਧਰਮ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਸਾਡੀ ਸਰਕਾਰ ਇਸ ਤਰ੍ਹਾਂ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਸਾਨੂੰ ਹਰ ਧਰਮ ਧਰਮ ਦੀ ਰਾਖੀ ਦਾ ਮਾਰਗ ਦਿਖਾਇਆ ਹੈ। ਭਾਈ ਬਲਦੇਵ ਸਿੰਘ ਵਡਾਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ...

ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

Breaking News, Sports
ਚੰਡੀਗੜ੍ਹ, 7 ਦਸੰਬਰ:- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ ਕਿਉਂਕਿ ਇਸ ਸੰਸਥਾ ਦੇ 50 ਕੈਡਿਟ ਮੌਜੂਦਾ ਸਮੇਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਸਿਖਲਾਈ ਅਧੀਨ ਹਨ। ਦੱਸਣਯੋਗ ਹੈ ਕਿ ਇਸ ਸੰਸਥਾ ਦੇ ਪਹਿਲੀ ਵਾਰ ਐਨੀ ਵੱਡੀ ਗਿਣਤੀ ਵਿੱਚ ਕੈਡਿਟ ਐਨਡੀਏ ਵਿੱਚ ਸਿਖਲਾਈ ਲੈ ਰਹੇ ਹਨ। ਇਸ ਤੋਂ ਇਲਾਵਾ ਇਸ ਸੰਸਥਾ ਦੇ ਤਿੰਨ ਸਾਬਕਾ ਕੈਡਿਟ ਐਨਡੀਏ ਵਿਖੇ ਇੰਸਟ੍ਰਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜੋ ਹਥਿਆਰਬੰਦ ਬਲਾਂ ਲਈ ਅਗਲੀ ਪੀੜ੍ਹੀ ਤਿਆਰ ਕਰ ਰਹੇ ਹਨ। ਐਨ.ਡੀ.ਏ. ਵਿਖੇ ਸਿਖਲਾਈ ਲੈ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ ਵੱਕਾਰੀ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰਆਈਐਮਸੀ) ਦੇ ਚੁਣੇ ਗਏ ਕੈਡਿਟਾਂ ਤੋਂ ਬਹੁਤ ਥੋੜ੍ਹੇ ਫ਼ਰਕ ਨਾਲ ਦੂਜੇ ਨੰਬਰ ਉੱਤੇ ਰਹੀ ਹੈ, ਜੋ ਸੰਸਥਾ ਲਈ ਇੱਕ ਸ਼ਾਨਦਾਰ ਪ੍ਰਾਪਤੀ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਕ ਵਾਰ ਫਿਰ ਤੋਂ ਸੂਬੇ ਦ...

ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

Punjab News, Sports
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਦਸੰਬਰ:- ਦੇਸ਼ ਵਿੱਚ ਚੱਲ ਰਹੇ ਇੰਡੀਗੋ ਸੰਕਟ ਦੇ ਮੱਦੇਨਜ਼ਰ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਲਈ 24X7 ਕੰਟਰੋਲ ਰੂਮ ਸਥਾਪਤ ਕਰਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਕਦਮ ਚੁੱਕੇ ਹਨ। ਪੰਜਾਬ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਸਕੱਤਰ ਸ੍ਰੀਮਤੀ ਸੋਨਾਲੀ ਗਿਰਿ  ਨੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਯਾਤਰੀਆਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਣ ਦੇਣ ਦੀ ਵਚਨਬੱਧਤਾ ਤਹਿਤ, ਸਥਿਤੀ ਨੂੰ ਸੁਚਾਰੂ ਬਣਾਉਣ ਲਈ ਹਵਾਈ ਅੱਡਾ ਅਧਿਕਾਰੀਆਂ, ਸੀ ਆਈ ਐਸ ਐਫ ਅਤੇ ਏਅਰਲਾਈਨ ਕੰਪਨੀਆਂ ਨਾਲ ਵਿਸਥਾਰਤ ਗੱਲਬਾਤ ਕੀਤੀ। ਸਕੱਤਰ, ਸ਼ਹਿਰੀ ਹਵਾਬਾਜ਼ੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਇੰਡੀਗੋ ਫਲਾਈਟ ਚ ਦੇਰੀ/ਰੱਦ ਹੋਣ ਤੋਂ ਪ੍ਰਭਾਵਿਤ ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਤੁਰੰਤ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਫੰਡ ਅਤੇ ਰੀਸ਼ਡਿਊਲਿੰਗ, ਸਮਾਨ ਦੀ ਡਿਲੀਵਰੀ...

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 7 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ  ਪਾਕਿਸਤਾਨ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦੇ ਇੱਕ ਕਾਰਕੁਨ ਨੂੰ  ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।  ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਤਰਨਤਾਰਨ ਦੇ ਪਿੰਡ ਖਾਲੜਾ ਦੇ ਵਸਨੀਕ ਸੰਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਅਤੇ ਇੱਕ 9 ਐਮਐਮ ਪਿਸਤੌਲ ਸਮੇਤ ਮੈਗਜ਼ੀਨ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਕਤ ਮੁਲਜ਼ਮ ਦੀ ਰਾਇਲ ਐਨਫੀਲਡ (ਬੁਲੇਟ) ਮੋਟਰਸਾਈਕਲ ਵੀ ਜ਼ਬਤ ਕੀਤੀ  ਹੈ, ਜਿਸਦੀ ਵਰਤੋਂ ਖੇਪਾਂ ਦੀ ਢੋਆ-ਢੁਆਈ ਲਈ ਕੀਤੀ ਜਾ ਰਹੀ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ...

‘ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ 

Breaking News
ਚੰਡੀਗੜ੍ਹ, 7 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 281ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 204 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 52 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 281 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,580 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫ਼ੀਮ, 281 ਨਸ਼ੀਲੀਆਂ ਗੋਲੀਆਂ ਅਤੇ 20,920 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ...

ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

Breaking News
ਚੰਡੀਗੜ੍ਹ, 6 ਦਸੰਬਰ:- ਨੰਗਲ ਵਾਸੀਆਂ ਦੇ ਹੱਕਾਂ ਦੀ ਰਾਖੀ ਲਈ ਸਖ਼ਤ ਸਟੈਂਡ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਦੇ ਲੰਮੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਪੱਕੇ ਤੌਰ 'ਤੇ ਹੱਲ ਕਰਨ ਦਾ ਪ੍ਰਣ ਲਿਆ ਹੈ। ਸ. ਬੈਂਸ ਨੇ ਨੰਗਲ ਨਾਲ ਆਪਣੇ ਡੂੰਘੇ ਸਬੰਧ ਦਾ ਪ੍ਰਗਟਾਵਾ ਕਰਦਿਆਂ ਇਸਨੂੰ "ਪੰਜਾਬ ਅਤੇ ਦੇਸ਼ ਦਾ ਸਭ ਤੋਂ ਖੂਬਸੂਰਤ ਸ਼ਹਿਰ" ਦੱਸਿਆ। ਉਨ੍ਹਾਂ ਨੇ ਇਥੋਂ ਦੇ ਵਸਨੀਕਾਂ ਦੀ ਰੋਜ਼ੀ-ਰੋਟੀ ਨੂੰ ਬਚਾਉਣ ਦਾ ਪ੍ਰਣ ਲਿਆ ਅਤੇ ਕਿਹਾ ਕਿ ਇਸ ਸ਼ਹਿਰ ਦੀ ਕੀਮਤੀ ਜ਼ਮੀਨ ਖਾਸ ਤੌਰ 'ਤੇ ਕਿਲਨ ਏਰੀਆ ਦੇ ਬਾਜ਼ਾਰ ਅਤੇ ਪਹਾੜੀ ਮਾਰਕੀਟ 'ਤੇ ਬੀ.ਬੀ.ਐਮ.ਬੀ. ਦਾ ਦਾਅਵਾ ਸ਼ਹਿਰ ਦੀ ਜੀਵਨ ਰੇਖਾ ਲਈ ਵੱਡਾ ਖ਼ਤਰਾ ਹੈ। ਇੱਕ ਵੀਡੀਓ ਸੰਦੇਸ਼ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਨੰਗਲ ਦੇ ਬਜ਼ੁਰਗਾਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਇਹ ਜਾਣ ਕੇ ਵੱਡਾ ਝਟਕਾ ਲੱਗਿਆ ਕਿ ਇਹ ਲੋਕ ਡਰ ਅਤੇ ਪਰੇਸ਼ਾਨੀ ਦੇ ਸਾਏ ‘ਚ ਘਿਰੇ ਦਹਾਕਿਆਂ ਤੋਂ ਇਸ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੇ ਹਰ ਸਮੇਂ ਇ...

ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Health, Sports
ਜਲੰਧਰ, 6 ਦਸੰਬਰ :  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜਲੰਧਰ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਮੁੱਖ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ, ਜਿਨ੍ਹਾਂ ਵਿੱਚ ਦਿੱਲੀ-ਕਟੜਾ ਐਕਸਪ੍ਰੈਸਵੇਅ, ਅੰਮ੍ਰਿਤਸਰ-ਬਠਿੰਡਾ ਪ੍ਰਾਜੈਕਟ ਅਤੇ ਫਗਵਾੜਾ-ਹੁਸ਼ਿਆਰਪੁਰ ਹਾਈਵੇ ਆਦਿ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਾ. ਅਗਰਵਾਲ ਨੇ ਪਹਿਲਾਂ ਹੀ ਐਕਵਾਇਰ ਕੀਤੀ ਗਈ ਜ਼ਮੀਨ ਲਈ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਪੱਖ ਵਿੱਚ ਪੈਂਡਿੰਗ ਇੰਤਕਾਲਾਂ ਦੇ ਜਲਦ ਨਿਪਟਾਰੇ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਪੈਂਡਿੰਗ ਇੰਤਕਾਲਾਂ ਬਾਰੇ ਇੱਕ ਵਿਸਥਾਰਤ ਰਿਪੋਰਟ ਤਿਆਰ ਕਰਨ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਮਹੱਤਵਪੂਰਣ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਇਨ੍ਹਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਚੱਲ ਰਹੇ ਹਾਈਵੇ ਪ੍ਰਾਜੈਕਟਾਂ ਨੂੰ ਜ਼ਿਲ੍ਹੇ ਦੇ ਆਰਥਿਕ ਵਿਕਾਸ ਲਈ ਮੀਲ ਪੱਥਰ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਿਹਤਰ ਖੇਤਰੀ ਸੰਪਰਕ ਵਿਕਾਸ ਲਈ ਨਵੇਂ ਰਸ...