Tuesday, July 28
Shadow

Tag: latest news

ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

Punjab News
ਚੰਡੀਗੜ੍ਹ 24 ਜੁਲਾਈ ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਪ੍ਰਮੁੱਖ ਭਲਾਈ ਯੋਜਨਾਵਾਂ ਨੂੰ ਮਿਲਿਆ ਅਭੂਤਪੂਰਵ ਹੁੰਗਾਰਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕਾਂ ਨੂੰ ਸਰਕਾਰ ਦੇ ਵਾਅਦੇ ਪੂਰੇ ਕਰਨ ਦੀ ਵਚਨਬੱਧਤਾ 'ਤੇ ਪੂਰਾ ਭਰੋਸਾ ਹੈ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਵੇਰਵੇ ਸਾਂਝੇ ਕੀਤੇ, ਜਿਸ ਵਿੱਚ ਜਨਤਾ ਦੀ ਵੱਡੀ ਭਾਗੀਦਾਰੀ ਅਤੇ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਮਿਲ ਰਹੇ ਲਾਭਾਂ ਦਾ ਜ਼ਿਕਰ ਕੀਤਾ ਗਿਆ। ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰਾਂ ਵਾਰ-ਵਾਰ ਦਾਅਵਾ ਕਰਦੀਆਂ ਸਨ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਕਦੇ ਲਾਗੂ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਅੰਕੜਿਆਂ ਨੇ ਆਪ ਹੀ ਉਨ੍ਹਾਂ ਦੇ ਝੂਠ ਦਾ ਪਰਦਾਫਾਸ਼ ਕਰ ਦਿੱਤਾ ਹੈ। ਪੰਜਾਬ ਦੇ ਲੋਕਾਂ ਨੇ ਮਾਨ ਸਰਕਾਰ 'ਤੇ ਵਿਸ਼ਵਾਸ ਕੀਤਾ ਕਿਉਂਕਿ ਉਹ ਜਾਣਦੇ ਸਨ ਕਿ ਇਹ ਸਰਕਾਰ ਆ...
ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਸਿੰਘ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ

ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਸਿੰਘ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ

Punjab News
ਚੰਡੀਗੜ੍ਹ, 24 ਜੁਲਾਈ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਜਵਾਬਦੇਹੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਹੈ। ਇੱਕ ਬਿਆਨ ਵਿੱਚ 'ਆਪ' ਐਮਪੀ ਮੀਤ ਹੇਅਰ ਨੇ ਕਿਹਾ ਕਿ ਇਹ ਘਟਨਾ ਬੇਹੱਦ ਨਿੰਦਣਯੋਗ ਅਤੇ ਅਫ਼ਸੋਸਜਨਕ ਹੈ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਇਸ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ, "ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਬਰਨਾਲਾ ਸਬ ਡਿਵੀਜ਼ਨ ਦੇ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।" ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸੇ ਵੀ ਕਿਸਮ ਦੇ ਅਨਿਆਂ ਜਾਂ ਦੁਰਵਿਵਹਾਰ ਪ੍ਰਤੀ 'ਜ਼ੀਰੋ ਟੋਲਰੈਂਸ' ਦੀ ਨੀਤੀ ਰੱਖਦੀ ਹੈ ਅਤੇ ਹਰ ਨਾਗਰਿਕ ਦੇ ਮਾਣ-ਸਨਮਾਨ ਤੇ ਅਧਿਕਾਰਾਂ ...
ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

Punjab News, Punjab Politics
ਨਵੀਂ ਦਿੱਲੀ, 24 ਜੁਲਾਈ  ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਵੱਲੋਂ ਪੇਪਰ ਲੀਕ 'ਤੇ ਫਾਸਟ ਟ੍ਰੈਕ ਕੋਰਟ ਬਣਾਉਣ ਲਈ ਸੰਸਦ ਵਿੱਚ ਕਾਨੂੰਨ ਲਿਆਉਣ ਦੇ ਭਰੋਸੇ ਨੂੰ ਪੂਰੀ ਤਰ੍ਹਾਂ ਖੋਖਲਾ ਅਤੇ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਲਈ ਸੋਮਵਾਰ ਨੂੰ ਸੰਸਦ ਵਿੱਚ ਫਾਸਟ ਟ੍ਰੈਕ ਕੋਰਟ ਬਣਾਉਣ ਦਾ ਮੋਦੀ ਜੀ ਦਾ ਦਿੱਤਾ ਗਿਆ ਭਰੋਸਾ ਕਿੰਨਾ ਖੋਖਲਾ ਹੈ, ਇਹ ਵੀਰਵਾਰ ਨੂੰ ਖ਼ੁਦ ਹੀ ਸਾਬਤ ਹੋ ਗਿਆ। ਜਦੋਂ 2024 ਨੀਟ ਪੇਪਰ ਲੀਕ ਦੇ ਮਾਸਟਰਮਾਈਂਡ ਨੂੰ ਸੀਬੀਆਈ ਨੇ ਅਦਾਲਤ ਵਿੱਚ ਬੇਗੁਨਾਹ ਐਲਾਨ ਦਿੱਤਾ। ਉਨ੍ਹਾਂ ਪੀਐਮ ਨੂੰ ਕਿਹਾ ਕਿ ਜੇਕਰ ਅਜਿਹੀ ਹੀ ਜਾਂਚ ਕਰਨੀ ਹੈ, ਜੇਕਰ ਤੁਸੀਂ ਸਬੂਤ ਹੀ ਨਹੀਂ ਪੇਸ਼ ਕਰਨੇ, ਤਾਂ ਫਾਸਟ ਟ੍ਰੈਕ ਕੋਰਟ ਬਣਾਉਣ ਦਾ ਡਰਾਮਾ ਕਿਉਂ? ਮੋਦੀ ਜੀ, ਤੁਹਾਡੀ ਨੀਅਤ ਵਿੱਚ ਹੀ ਖੋਟ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵੀਰਵਾਰ ਰਾਤ 12 ਵਜੇ ਪ੍ਰਧਾਨ ਮੰਤਰੀ ਜੀ ਨੇ ਇੱਕ ਵੀਡੀਓ ਜਾਰੀ ਕਰਕੇ ਪੂਰੇ ਦੇਸ਼ ਨੂੰ ਕਿਹਾ ਕਿ ਪੇਪਰ ਲੀਕ ਮਾਮਲਿਆਂ ਲਈ ਫਾਸਟ ਟ੍ਰੈਕ ਕੋਰਟ ਬਣਾਉਣ ਵਾਸਤੇ ਸੋਮਵਾਰ ਨੂੰ ਸੰਸਦ ਵਿੱਚ ਇੱਕ ਕਾਨੂ...
ਵਿਧਾਇਕ ਸ਼ੈਰੀ ਕਲਸੀ ਨੇ ਲੋੜਵੰਦ ਲੋਕਾਂ ਦੀ ਬਾਂਹ ਫੜੀ, ਲੋੜਵੰਦ ਕੱਚੇ ਮਕਾਨਾਂ ਦੇ ਪਰਿਵਾਰ ਵਾਲਿਆਂ ਨੂੰ ਆਰਥਿਕ ਸਹਾਇਤਾ ਵੰਡੀ

ਵਿਧਾਇਕ ਸ਼ੈਰੀ ਕਲਸੀ ਨੇ ਲੋੜਵੰਦ ਲੋਕਾਂ ਦੀ ਬਾਂਹ ਫੜੀ, ਲੋੜਵੰਦ ਕੱਚੇ ਮਕਾਨਾਂ ਦੇ ਪਰਿਵਾਰ ਵਾਲਿਆਂ ਨੂੰ ਆਰਥਿਕ ਸਹਾਇਤਾ ਵੰਡੀ

Punjab News
ਬਟਾਲਾ, 24 ਜੁਲਾਈ (    )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਅੱਜ ਲੋੜਵੰਦ ਕੱਚੇ ਮਕਾਨਾਂ ਵਾਲੇ ਪਰਿਵਾਰਾਂ ਦੀ ਬਾਂਹ ਫੜਦਿਆਂ ਆਰਥਿਕ ਸਹਾਇਤਾ ਵੰਡੀ ਗਈ। ਇਸ ਮੌਕੇ ਜ਼ਿਲ੍ਹਾ ਪਲਾਨਿੰਗ ਬੋਰਡ ਗੁਰਦਾਸਪੁਰ  ਦੇ ਚੇਅਰਮੈਨ ਜੋਬਨ ਰੰਧਾਵਾ ਅਤੇ ਮੇਅਰ ਨਗਰ ਨਿਗਮ ਬਟਾਲਾ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੇ ਪਹੁੰਚਾਉਣ ਲਈ ਅਤੇ ਲੋਕਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆ ਕਰੀਬ 200 ਲੋੜਵੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਕੱਚੇ ਕੋਠਿਆਂ ਲਈ ਆਰਥਿਕ ਸਹਾਇਤਾ ਵੰਡੀ ਗਈ। ਉਨ੍ਹਾਂ ਕਿਹਾ ਕਿ ਇਹ ਪੈਸੇ ਲੋੜਵੰਦ ਲੋਕਾਂ ਦੇ ਖਾਤਿਆਂ ਵਿੱਚ ਪਾਰਦਰਸ਼ੀ ਢੰਗ ਨਾਲ ਪਾਏ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਹਨ ਤੇ ਉਸ ਤੋਂ ਵੱਧ ਕੇ ਕੰਮ ਕੀਤੇ ਹਨ।  ਉਨ੍ਹਾਂ ਅੱਗੇ ਕਿਹਾ ਪੰਜਾਬ ਸਰਕਾਰ ਲੋਕਾਂ ਦੀਆਂ ਮੁ...
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚ ਕੀਤੇ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚ ਕੀਤੇ

Punjab News
ਚੰਡੀਗੜ੍ਹ, 24 ਜੁਲਾਈ : ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ ਦੇ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚ ਕੀਤੇ ਹਨ। ਲਾਭਪਾਤਰੀਆਂ ਵਿੱਚ ਅੱਧੇ ਤੋਂ ਵੱਧ ਮਰੀਜ਼ 36 ਤੋਂ 60 ਸਾਲ ਉਮਰ ਵਰਗ ਨਾਲ ਸਬੰਧਤ ਹਨI ਜੂਨ ਮਹੀਨੇ ਦੌਰਾਨ ਸਭ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਕੈਂਸਰ ਦਾ ਪਤਾ ਲੱਗਣਾ  ਬਹੁਤ ਹੀ ਡਰਾਉਣਾ ਤਜ਼ਰਬਾ ਹੁੰਦਾ ਹੈ। ਕਈ ਪਰਿਵਾਰਾਂ ਲਈ ਇਹ ਡਰ ਉਸ ਵੇਲੇ ਹੋਰ ਵੀ ਵਧ ਜਾਂਦਾ ਹੈ, ਜਦੋਂ ਅਗਲਾ ਸਵਾਲ ਸਿਰਫ਼ ਇਹ ਨਹੀਂ ਹੁੰਦਾ ਕਿ “ਕੀ ਇਸ ਬੀਮਾਰੀ ਦਾ ਇਲਾਜ ਸੰਭਵ ਹੈ?”, ਸਗੋਂ ਇਹ ਵੀ ਹੁੰਦਾ ਹੈ ਕਿ “ਕੀ ਅਸੀਂ ਇਲਾਜ ਦਾ ਖ਼ਰਚ ਝੱਲ ਸਕਾਂਗੇ?” ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਇਸੇ ਚਿੰਤਾ ਨੂੰ ਦੂਰ ਕਰਨ ਦਾ ਯਤਨ ਕਰ ਰਹੀ ਹੈ। ਸਟੇਟ ਹੈਲਥ ਏਜੰਸੀ (ਐੱਸਐੱਚਏ), ਪੰਜਾਬ ਵੱਲੋਂ ਸਾਂਝੇ ਕੀਤੇ  ਅੰਕੜਿਆਂ ਅਨੁਸਾਰ, 18 ਜੁਲਾਈ 2026 ਤੱਕ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ ਨੂੰ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਗਿਆ; ਜਿਸ ’ਤੇ ਸਰਕਾਰ ਨੇ ਕੁੱਲ 20.22 ਕਰੋੜ  ਰੁਪਏ ਖ਼...
ਗੈਂਗਸਟਰਾਂ ਤੇ ਵਾਰ ਦਾ 185ਵਾਂ ਦਿਨ: ਪੰਜਾਬ ਪੁਲਿਸ ਵੱਲੋਂ 687 ਥਾਵਾਂ ’ਤੇ ਛਾਪੇਮਾਰੀ ਕੀਤੀ; 368 ਕਾਬੂ

ਗੈਂਗਸਟਰਾਂ ਤੇ ਵਾਰ ਦਾ 185ਵਾਂ ਦਿਨ: ਪੰਜਾਬ ਪੁਲਿਸ ਵੱਲੋਂ 687 ਥਾਵਾਂ ’ਤੇ ਛਾਪੇਮਾਰੀ ਕੀਤੀ; 368 ਕਾਬੂ

Punjab News
ਚੰਡੀਗੜ੍ਹ, 24 ਜੁਲਾਈ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 185ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 687 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 185ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 368 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 52,542 ਹੋ ਗਈ ਹੈ। ਇਸ ਤੋਂ ਇਲਾਵਾ 336 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ...
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

Breaking News
ਚੰਡੀਗੜ੍ਹ, 24 ਜੁਲਾਈ : ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਔਰਤਾਂ ਉਮੀਦ ਅਤੇ ਬਦਲਾਅ ਦਾ ਸਭ ਤੋਂ ਵੱਡਾ ਜ਼ਰੀਆ ਬਣ ਕੇ ਉੱਭਰ ਰਹੀਆਂ ਹਨ। ਹਾਲ ਹੀ ਵਿੱਚ ਮੋਗਾ ਵਿਖੇ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ ਨੇ ਪੂਰੇ ਪੰਜਾਬ ਵਿੱਚ ਗੂੰਜ ਰਹੇ ਅਹਿਮ ਸੰਦੇਸ਼ ਨੂੰ ਉਜਾਗਰ ਕੀਤਾ ਕਿ ਮਾਂਵਾਂ, ਪਤਨੀਆਂ, ਭੈਣਾਂ ਅਤੇ ਪਰਿਵਾਰ ਦੀਆਂ ਹੋਰ ਮਹਿਲਾਵਾਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਲਾਜ ਕਰਵਾਉਣ ਅਤੇ  ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਪ੍ਰੇਰਿਤ ਕਰਕੇ ਨਸ਼ਿਆਂ ਖ਼ਿਲਾਫ਼ ਇਸ ਲੜਾਈ ਦੀ ਅਗਵਾਈ ਕਰ ਰਹੀਆਂ ਹਨ। ਜਦੋਂ ਕੋਈ ਪਰਿਵਾਰ ਨਸ਼ੇ ਦੀ ਲਪੇਟ ਵਿੱਚ ਆ ਜਾਂਦਾ ਹੈ ਤਾਂ ਇਸ ਦਾ ਸਭ ਤੋਂ ਮਾੜਾ ਅਸਰ ਔਰਤਾਂ ਅਤੇ ਬੱਚਿਆਂ ਨੂੰ ਝੱਲਣਾ ਪੈਂਦਾ ਹੈ। ਆਰਥਿਕ ਅਤੇ ਮਾਨਸਿਕ ਤਣਾਅ ਤੋਂ ਲੈ ਕੇ ਘਰੇਲੂ ਹਿੰਸਾ ਦੇ ਵਧਦੇ ਖ਼ਤਰੇ ਤੱਕ, ਨਸ਼ਾ ਪਰਿਵਾਰਾਂ ਨੂੰ ਅੰਦਰੋਂ ਹੀ ਤਬਾਹ ਕਰ ਦਿੰਦਾ ਹੈ। ਪਰ ਹੁਣ ਪੰਜਾਬ ਵਿੱਚ ਪਰਿਵਾਰ ਨਸ਼ੇ ਨੂੰ ਇੱਕ ਬੀਮਾਰੀ ਵਜੋਂ ਸਵੀਕਾਰ ਕਰ ਰਹੇ ਹਨ, ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਇਲਾਜ ਲਈ ਪ੍ਰੇਰਿਤ ਕਰ ਰਹੇ ਹਨ, ਉਨ੍ਹਾਂ ਦੇ ਠੀਕ ਹੋਣ ਦੀ ਪ੍ਰਕਿਰ...
ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 24 ਜੁਲਾਈ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੀ ਸਰਬਪੱਖੀ ਵਿਕਾਸ ਅਤੇ ਸਮਾਜਿਕ ਨਿਆਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 2,769 ਯੋਗ ਲਾਭਪਾਤਰੀਆਂ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਦੀ ਰਾਸ਼ੀ ਜਾਰੀ ਕੀਤੀ ਹੈ। ਇਹ ਵਿੱਤੀ ਸਹਾਇਤਾ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੀਆਂ ਧੀਆਂ ਦੇ ਵਿਆਹ ਦੇ ਖਰਚੇ ਇੱਜ਼ਤ-ਮਾਣ ਨਾਲ ਪੂਰੇ ਕਰਨ ਵਿੱਚ ਮਦਦ ਕਰੇਗੀ ਅਤੇ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਏਗੀ। ਹੋਰ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ 19 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਦੀਆਂ 2,769 ਯੋਗ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਇਹ ਸੁਨਿਸ਼ਚਿਤ ਕਰਨ ਲਈ ਕਿ ਹਰ ਯੋਗ ਪਰਿਵਾਰ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮਿਲੇ, ਪੰਜਾਬ ਸਰਕਾਰ ਨੇ ₹14.12 ਕਰੋੜ ਜਾਰੀ ਕੀਤੇ ਹਨ, ਜੋ ਕਿ ਪਾਰਦਰ...
ਪੰਜਾਬ ਸਰਕਾਰ ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ

ਪੰਜਾਬ ਸਰਕਾਰ ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ

Breaking News
ਚੰਡੀਗੜ੍ਹ, 24 ਜੁਲਾਈ: ਵਿਦਿਆਰਥਣਾਂ ਵੱਲੋਂ ਗਲ਼ਤ ਵਿਵਹਾਰ ਅਤੇ ਧਮਕੀਆਂ ਦੇਣ ਦੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਸਮਾਜਿਕ ਸਿੱਖਿਆ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਪੇਸ਼ ਕੀਤੀ ਗਈ ਮੁੱਢਲੀ ਰਿਪੋਰਟ ਉਪੰਰਤ ਕੀਤੀ ਗਈ ਹੈ। ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਸੀ ਕਿ ਉਕਤ ਅਧਿਆਪਕ ਨੇ ਉਨ੍ਹਾਂ ਨੂੰ ਗਲਤ ਢੰਗ ਨਾਲ ਛੂਹਿਆ ਅਤੇ ਉਨ੍ਹਾਂ ਨੂੰ ਧਮਕੀ ਦਿੱਤੀ ਕਿ ਜੇਕਰ ਇਸ ਹਰਕਤ ਬਾਰੇ ਕਿਸੇ ਨੂੰ ਦੱਸਿਆ ਤਾਂ ਉਨ੍ਹਾਂ ਨੂੰ ਫੇਲ੍ਹ ਕਰ ਦਿੱਤਾ ਜਾਵੇਗਾ। ਇਸ ਘਟਨਾ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਰ ਬੱਚੇ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਂਦੀ ਹੈ। ਸਿੱਖ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ‘ਮਿਸ਼ਨ ਹਰਿਆਲੀ 2026’ ਦਾ ਆਗ਼ਾਜ਼

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ‘ਮਿਸ਼ਨ ਹਰਿਆਲੀ 2026’ ਦਾ ਆਗ਼ਾਜ਼

Breaking News
ਚੰਡੀਗੜ੍ਹ/ਲਹਿਰਾਗਾਗਾ, 24 ਜੁਲਾਈ:*ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਦੇ ਉਦੇਸ਼ ਨਾਲ ਅਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਸ਼ੁਰੂ ਕੀਤੀ ਗਈ ਮਹੱਤਵਪੂਰਨ ਮੁਹਿੰਮ ‘ਮਿਸ਼ਨ ਹਰਿਆਲੀ 2026’ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ 9 ਲੱਖ ਬੂਟੇ ਲਗਾਏ ਜਾਣਗੇ। ਇਹ ਮੁਹਿੰਮ ਸੀਬਾ ਸਕੂਲ, ਲਹਿਰਾਗਾਗਾ ਦੇ ਕੈਂਪਸ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਸ਼ੁਰੂ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਗੋਇਲ ਨੇ ਵਿਦਿਆਰਥੀਆਂ ਨੂੰ ਬੂਟੇ ਵੰਡੇ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਹਰ ਨਾਗਰਿਕ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਕਰਕੇ ਉਨ੍ਹਾਂ ਨੂੰ ਦਰੱਖ਼ਤ ਬਣਾਉਣਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਕੈਬਨਿਟ ਮੰਤਰੀ ਨੇ ਆ...