Thursday, October 29
Shadow

Tag: latest news

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

Breaking News
ਚੰਡੀਗੜ੍ਹ; 18 ਸਤੰਬਰ- ਸੂਬੇ ਭਰ ਦੇ ਲਗਭਗ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ ਦਿੰਦਿਆਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮਹਿੰਗਾਈ ਭੱਤੇ (ਡੀ.ਏ.) ਵਿੱਚ 8 ਫ਼ੀਸਦ ਦਾ ਇਜ਼ਾਫਾ ਕੀਤਾ ਗਿਆ ਹੈ ਅਤੇ ਇਹ ਵਾਧਾ ਸਤੰਬਰ ਮਹੀਨੇ ਦੀ ਤਨਖਾਹ ਨਾਲ ਲਾਗੂ ਹੋਵੇਗਾ। ਇਸ ਸਬੰਧੀ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਮੁਲਾਜ਼ਮਾਂ ਦੀ ਭਲਾਈ ਅਤੇ ਸਨਮਾਨ ਪ੍ਰਤੀ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਦੱਸਿਆ। ਮੁੱਖ ਮੰਤਰੀ ਨੇ ਜਾਇਜ਼ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਨੁਮਾਇੰਦਿਆਂ ਨਾਲ ਲਾਜ਼ਮੀ ਮਾਸਿਕ ਮੀਟਿੰਗਾਂ ਕਰਨ ਅਤੇ ਮਹਿਲਾ ਕਰਮਚਾਰੀਆਂ ਦੀ ਤਾਇਨਾਤੀ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਵਿੱਚ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਕਿਰਿਆ ਰਾਹੀਂ ਲਗਭਗ 70,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰ...

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 18 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਖੇਤੀਬਾੜੀ ਨੂੰ ਆਧੁਨਿਕ ਤੇ ਲਾਹੇਵੰਦ ਕਿੱਤਾ ਬਣਾਉਣ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ, ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਦੇ ਕੀਮਤੀ ਜਲ ਸਰੋਤਾਂ ਬਾਰੇ ਸੂਬੇ ਦੇ ਸਟੈਂਡ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਿਸਾਨ ਮੇਲੇ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਨਹਿਰੀ ਸਿੰਜਾਈ ਹੇਠ ਰਕਬਾ 88 ਫੀਸਦੀ ਤੱਕ ਵਧਾਉਣ, 14,000 ਕਿਲੋਮੀਟਰ ਅੰਡਰਗ੍ਰਾਊਂਡ ਪਾਈਪਲਾਈਨਾਂ ਵਿਛਾਉਣ (ਸਾਲ ਦੇ ਅੰਤ ਤੱਕ ਹੋਰ 7,000 ਕਿਲੋਮੀਟਰ ਦਾ ਟੀਚਾ) ਅਤੇ ਇਸ ਦੇ ਨਤੀਜੇ ਵਜੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਹੋਏ ਸੁਧਾਰ ਬਾਰੇ ਚਾਨਣਾ ਪਾਇਆ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੀ.ਏ.ਯੂ. ਦੇ ਬੀਜ ਖੋਜ ਕੇਂਦਰ ਨੂੰ ਮਜ਼ਬੂਤ ਕਰ ਰਹੀ ਹੈ, ਬਾਗਬਾਨੀ ਵਿੱਚ 1,300 ਕਰੋੜ ਰੁਪਏ ਦਾ ਨਿਵੇਸ਼ ਕਰ ਰਹੀ ਹੈ ਅਤੇ ਦੇਸ਼ ਵਿੱਚ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਭਾਅ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕੇਂਦਰ ਨੂੰ ਬਦਲਵੀਆਂ ਫ਼ਸਲਾਂ ਲਈ ਲਾਹੇਵ...

ਸਵੱਛਤਾ ਹੀ ਸੇਵਾ 2026 ਮੁਹਿੰਮ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਆਗਾਜ਼

Punjab News
ਚੰਡੀਗੜ੍ਹ/ਪਠਾਨਕੋਟ, ਸਤੰਬਰ 18: ਸਵੱਛਤਾ ਨੂੰ ਲੋਕ ਲਹਿਰ ਬਣਾਉਣ ਅਤੇ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਇੱਥੇ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦਾ ਆਗਾਜ਼ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਬਲਾਕ ਘਰੋਟਾ ਦੇ ਸਮੂਹ ਸਰਪੰਚਾਂ ਅਤੇ ਗ੍ਰਾਮ ਪੰਚਾਇਤ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਾਲ ਦੀ ਮੁਹਿੰਮ ਨੂੰ ਹੋਰ ਵੱਡੇ ਪੱਧਰ ’ਤੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇਗਾ। ਇਸ ਮੌਕੇ ਡੀ.ਐੱਸ.ਓ.-ਕਮ-ਕਾਰਜਕਾਰੀ ਇੰਜੀਨੀਅਰ ਸ੍ਰੀ ਸੁਖਜੀਤ ਸਿੰਘ ਦੀ ਅਗਵਾਈ ਹੇਠ ਏ.ਡੀ.ਐੱਸ.ਓ. ਸ੍ਰੀ ਧੀਰਜ ਡੋਗਰਾ ਅਤੇ ਜ਼ਿਲ੍ਹਾ ਪਠਾਨਕੋਟ ਦੇ ਡੀ.ਡਬਲਿਊ.ਐੱਸ.ਐੱਸ. ਦੇ ਸੋਸ਼ਲ ਸਟਾਫ਼ ਵੱਲੋਂ ਹਾਜ਼ਰ ਇਕੱਠ ਨੂੰ ਮੁਹਿੰਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ‘ਸਵੱਛਤਾ ਹੀ ਸੇਵਾ-2026’ ਮੁਹਿੰਮ 17 ਸਤੰਬਰ ਤੋਂ ਸ਼ੁਰੂ ਹੋਈ ਹੈ ਅਤੇ 2 ਅਕਤੂਬਰ 2026 ਤੱਕ ਚਲਾਈ ਜਾਵੇਗੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਸਫ਼ਾਈ ਅਤੇ ਸੈਨੀਟੇਸ਼ਨ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ...

ਨੌਜਵਾਨਾਂ ਦੀ ਊਰਜਾ ਨੂੰ ਰਾਸ਼ਟਰ ਦੀ ਤਾਕਤ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੋਲ੍ਹੇ ਮੌਕਿਆਂ ਦੇ ਨਵੇਂ ਦੁਆਰ – ਮੁੱਖ ਮੰਤਰੀ

Haryana
ਚੰਡੀਗੜ੍ਹ, 17 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨੌਜਵਾਨਾਂ ਦੀ ਊਰਜਾ ਨੂੰ ਰਾਸ਼ਟਰ ਦੀ ਤਾਕਤ ਬਣਾਉਣ ਲਈ ਮੌਕਿਆਂ ਦੇ ਨਵੇਂ ਦੁਆਰ ਖੋਲ੍ਹੇ ਹਨ। ਖੇਲੋ ਇੰਡੀਆ ਨੇ ਖੇਡ ਪ੍ਰਤਿਭਾਵਾਂ ਨੂੰ ਮੰਚ ਦਿੱਤਾ, ਫਿੱਟ ਇੰਡੀਆ ਨੇ ਸਿਹਤਮੰਦ ਜੀਵਨ ਸ਼ੈਲੀ ਦਾ ਸੰਨੇਹ ਦਿੱਤਾ, ਸਕਿੱਲ ਇੰਡੀਆ ਨੇ ਹੁਨਰ ਨੂੰ ਮੌਕੇ ਨਾਲ ਜੋੜਿਆ ਅਤੇ ਸਟਾਰਟਅੱਪ ਇੰਡੀਆ ਨੇ ਨੌਜਵਾਨਾਂ ਵਿੱਚ ਉੱਦਮਤਾ ਦੀ ਨਵੀਂ ਊਰਜਾ ਪੈਦਾ ਕੀਤੀ। ਇਸੇ ਤਰ੍ਹਾਂ, ਮੁਦਰਾ ਯੋਜਨਾ ਅਤੇ ਸਟੈਂਡ-ਅੱਪ ਇੰਡੀਆ ਨੇ ਨੌਜਵਾਨਾਂ ਲਈ ਸਵੈ-ਰੁਜ਼ਗਾਰ ਅਤੇ ਉੱਦਮਤਾ ਦੇ ਰਸਤੇ ਖੋਲ੍ਹੇ ਹਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਅੰਬਾਲਾ ਸ਼ਹਿਰ ਵਿੱਚ ‘ਸੇਵਾ ਸੰਕਲਪ ਮੁਹਿੰਮ’ ਦੀ ਸ਼ੁਰੂਆਤ ਤਹਿਤ ਆਯੋਜਤ ‘ਨਸ਼ਾ-ਮੁਕਤ ਹਰਿਆਣਾ ਨਮੋ ਮੈਰਾਥਨ’ ਵਿੱਚ ਬਤੌਰ ਮੁੱਖ ਮਹਿਮਾਨ ਹਜ਼ਾਰਾਂ ਦੀ ਗਿਣਤੀ ਵਿੱਚ ਮੌਜੂਦ ਭਾਗੀਦਾਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਬੂਟੇ ਲਗਾ ਕੇ ਵਾਤਾਵਰਣ ਸੰਭਾਲ...

ਸੰਤ ਬਾਬਾ ਈਸ਼ਰ ਸਿੰਘ ਜੀ ਨੇ ਨਾਮ-ਸਿਮਰਨ, ਗੁਰਬਾਣੀ ਅਤੇ ਸੇਵਾ ਰਾਹੀਂ ਮਾਨਵਤਾ ਨੂੰ ਦਿਖਾਈ ਸਹੀ ਰਾਹ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 17 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ-ਮਹਾਪੁਰਸ਼ਾਂ ਦਾ ਜੀਵਨ ਸਮਾਜ ਨੂੰ ਸਹੀ ਦਿਸ਼ਾ ਦੇਣ ਵਾਲਾ ਹੁੰਦਾ ਹੈ। ਸੰਤ ਬਾਬਾ ਈਸ਼ਰ ਸਿੰਘ ਜੀ ਨੇ ਆਪਣਾ ਪੂਰਾ ਜੀਵਨ ਨਾਮ-ਸਿਮਰਨ, ਗੁਰਬਾਣੀ, ਕੀਰਤਨ, ਸੇਵਾ ਅਤੇ ਮਾਨਵ ਕਲਿਆਣ ਲਈ ਸਮਰਪਿਤ ਕੀਤਾ। ਉਨ੍ਹਾਂ ਦੀ ਸਾਧਨਾ ਅਤੇ ਸੇਵਾ ਦੀ ਪਰੰਪਰਾ ਅੱਜ ਵੀ ਲੱਖਾਂ ਸ਼ਰਧਾਲੂਆਂ ਨੂੰ ਪ੍ਰੇਰਣਾ ਦੇ ਰਹੀ ਹੈ। ਮੁੱਖ ਮੰਤਰੀ ਅੱਜ ਕੁਰੂਕਸ਼ੇਤਰ ਦੇ ਪਿਹੋਵਾ ਵਿੱਚ ਜੁਰਾਸੀ ਸਥਿਤ ਸੰਤ ਬਾਬਾ ਈਸ਼ਰ ਸਿੰਘ ਦਰਬਾਰ ਵਿੱਚ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ 51ਵੇਂ ਬਰਸੀ ਸਮਾਗਮ ਵਿੱਚ ਪਹੁੰਚੇ ਅਤੇ ਉਨ੍ਹਾਂ ਨੂੰ ਸ਼ਰਧਾਪੂਰਵਕ ਨਮਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 21 ਲੱਖ ਰੁਪਏ ਦੀ ਭੇਟਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਮਹਾਪੁਰਸ਼ ਦੀ ਬਰਸੀ ਕੇਵਲ ਉਨ੍ਹਾਂ ਦੇ ਜੀਵਨ ਨੂੰ ਯਾਦ ਕਰਨ ਦਾ ਮੌਕਾ ਨਹੀਂ ਹੁੰਦੀ, ਸਗੋਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਉਤਾਰਨ ਅਤੇ ਉਨ੍ਹਾਂ ਦੇ ਦਿਖਾਏ ...

ਮੁੱਖ ਮੰਤਰੀ ਨੇ ਮਹਿੰਦਰਗੜ੍ਹ ਵਿਧਾਨ ਸਭਾ ਦੀ 135 ਕਰੋੜ 42 ਲੱਖ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਨੀਂਹ ਪੱਥਰ ਰੱਖੇ

Haryana
ਚੰਡੀਗੜ੍ਹ, 17 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮਹਿੰਦਰਗੜ੍ਹ ਲਈ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦਿੰਦਿਆਂ ਕਰੋੜਾਂ ਰੁਪਏ ਦੀ ਸੌਗਾਤ ਦਿੱਤੀ। ਮੁੱਖ ਮੰਤਰੀ ਨੇ ਦੁਲੋਠ ਅਹੀਰ ਤੋਂ ਸੋਹਲੀ ਰਾਜਸਥਾਨ ਬਾਰਡਰ ਤੱਕ ਸੜਕ ਨਿਰਮਾਣ ਲਈ 52 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਇਸੇ ਤਰ੍ਹਾਂ ਸੋਹਲਾ ਅਤੇ ਮਾਂਡੋਲਾ ਵਿੱਚ ਨਹਿਰੀ ਪਾਣੀ ਦੇ ਵਾਟਰ ਬੌਡੀ ਪ੍ਰੋਜੈਕਟ ਲਈ 15 ਕਰੋੜ ਤਥਾ ਦੇਵਾਵਾਸ, ਭਗਡਾਨਾ, ਮਾਜਰਾ ਕਲਾਂ ਅਤੇ ਡੈਰੋਲੀ ਜਾਟ ਵਿੱਚ ਨਹਿਰੀ ਪਾਣੀ ਦੇ ਵਾਟਰ ਬੌਡੀ ਪ੍ਰੋਜੈਕਟ ਲਈ 15 ਕਰੋੜ, ਡੁਲਾਣਾ ਤੋਂ ਰੇਵਾੜੀ ਸੜਕ ਨਿਰਮਾਣ ਲਈ 5 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਵੀਰਵਾਰ ਨੂੰ ਮਹਿੰਦਰਗੜ੍ਹ ਵਿੱਚ ਭਗਵਾਨ ਵਿਸ਼ਵਕਰਮਾ ਜਯੰਤੀ ਦੇ ਮੌਕੇ 'ਤੇ ਆਯੋਜਿਤ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜੀਂਦ ਵਿੱਚ ਜਾਂਗਿੜ ਧਰਮਸ਼ਾਲਾ ਅਤੇ ਕੁਰੂਕਸ਼ੇਤਰ ਵਿੱਚ ਵਿਸ਼ਵਕਰਮਾ ਕੌਸ਼...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ, 17 ਲੱਖ ਹੋਰ ਔਰਤਾਂ ਨੂੰ ਮਿਲੇਗਾ ਲਾਭ

Haryana
ਚੰਡੀਗੜ੍ਹ, 17 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਔਰਤਾਂ ਦੇ ਆਰਥਿਕ ਉਥਾਨ ਨੂੰ ਹੋਰ ਅੱਗੇ ਵਧਾਉਂਦੇ ਹੋਏ ਵੀਰਵਾਰ ਨੂੰ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਹੁਣ ਸੂਬੇ ਵਿੱਚ 1 ਲੱਖ 80 ਹਜ਼ਾਰ ਰੁਪਏ ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਔਰਤਾਂ ਨੂੰ ਵੀ ਇਸ ਯੋਜਨਾ ਤਹਿਤ 2100 ਰੁਪਏ ਪ੍ਰਤੀ ਮਹੀਨਾ ਦਾ ਲਾਭ ਮਿਲੇਗਾ। ਪਹਿਲੇ ਪੜਾਅ ਵਿੱਚ 1 ਲੱਖ ਰੁਪਏ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ 10 ਲੱਖ ਤੋਂ ਵੱਧ ਔਰਤਾਂ ਨੂੰ ਲਾਭ ਮਿਲ ਰਿਹਾ ਹੈ। ਹੁਣ ਆਮਦਨ ਸੀਮਾ ਵਧਣ ਤੋਂ ਬਾਅਦ ਲਗਭਗ 17 ਲੱਖ ਹੋਰ ਔਰਤਾਂ ਨੂੰ ਲਾਭ ਮਿਲੇਗਾ। ਮੁੱਖ ਮੰਤਰੀ ਨੇ ਵੀਰਵਾਰ ਨੂੰ ਮਹਿੰਦਰਗੜ੍ਹ ਵਿੱਚ ਭਗਵਾਨ ਵਿਸ਼ਵਕਰਮਾ ਜਯੰਤੀ ਮੌਕੇ 'ਤੇ ਆਯੋਜਿਤ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਵੀਰ ਗਾਥਾ ਅਤੇ ਸੈਨਿਕਾਂ ਦਾ ਸਨਮਾਨ ਕਰਦੇ ਹੋਏ ਵੀਰ ਸੈਨਿਕਾਂ, ਸਾਬਕਾ ਸੈਨਿਕਾਂ ਅ...

“ਜੇਕਰ ਖੇਡਣਾ ਹੈ ਤਾਂ ਭਾਰਤ ਆਉਣਾ ਪਵੇਗਾ, ਹਾਕੀ ਇੰਡੀਆ ਦਾ ਪਾਕਿਸਤਾਨ ਨੂੰ ਕਰਾਰਾ ਜਵਾਬ, ਪੜ੍ਹੋ ਪੂਰੀ ਖ਼ਬਰ

Sports
Asian Champions Trophy 2026: ਪੰਜਾਬ ਦੀ ਧਰਤੀ 'ਤੇ ਕਈ ਦਹਾਕਿਆਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਇੱਕ ਵਾਰ ਫਿਰ ਤੋਂ ਅੰਤਰਰਾਸ਼ਟਰੀ ਹਾਕੀ ਮੁਕਾਬਲੇ ਹੋਣ ਜਾ ਰਹੇ ਹਨ। 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੀ 'ਹੀਰੋ ਮੈਨਜ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ' ਦੀ ਮੇਜ਼ਬਾਨੀ ਪੰਜਾਬ ਦੇ ਦੋ ਮੁੱਖ ਸ਼ਹਿਰਾਂ ਜਲੰਧਰ ਅਤੇ ਮੋਹਾਲੀ ਨੂੰ ਸੌਂਪੀ ਗਈ ਹੈ। ਇਸੇ ਸਬੰਧੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਪਾਕਸਿਤਾਨ ਹਾਕੀ ਫੈਡਰੇਸ਼ਨ ਦੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਮੈਚ ਨਿਰਪੱਖ ਥਾਵਾਂ 'ਤੇ ਕਰਵਾਉਣ ਦੀ ਮੰਗ ਨੂੰ ਹਾਕੀ ਇੰਡੀਆ ਨੇ ਰੱਦ ਕਰ ਦਿੱਤਾ ਹੈ। ਫੈਡਰੇਸ਼ਨ ਨੇ ਭਾਰਤ-ਪਾਕਿਸਤਾਨ ਵਿੱਚ ਮੌਜੂਦਾ ਤਣਾਅ ਅਤੇ ਸੁਰੱਖਿਆ ਦੇ ਕਾਰਨਾਂ ਦੇ ਹਵਾਲਾ ਦਿੰਦੇ ਹੋਏ ਇਹ ਮੰਗ ਕੀਤੀ ਸੀ। ਟੂਰਨਾਮੈਂਟ ਵਿੱਚ ਖੇਡਣਾ ਹੈ ਤਾਂ ਭਾਰਤ ਆਉਣਾ ਪਵੇਗਾ" ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ ਸਿੰਘ ਨੇ ਕਿਹਾ ਕਿ "ਜੇਕਰ ਪਾਕਿਸਤਾਨ ਟੂਰਨਾਮੈਂਟ ਵਿੱਚ ਖੇਡਣਾ ਚਾਹੁੰਦਾ ਹੈ ਤਾਂ ਉਸ ਨੂੰ ਭਾਰਤ ਆਉਣਾ ਪਵੇਗਾ। ਜੇਕਰ ਪਾਕਿਸਤਾਨ ਨਹੀਂ ਆਉਂਦਾ ਹੈ ਤਾਂ ਉਸਦੀ ਜਗ੍ਹਾ ਬੰਗਲਾਦੇਸ਼ ਜਾਂ ਓਮਾਨ ਦੀ ਟੀਮ ਨੂ...

ਕੀ ਤੁਸੀਂ ਆਪਣੀ ਮੋਟੀ ਕਮਰ ਤੋਂ ਪਰੇਸ਼ਾਨ ਹੋ? ਢਿੱਡ ਦੀ ਚਰਬੀ ਘਟਾਉਣ ਲਈ ਅਪਣਾਓ ਇਹ ਸੁਝਾਅ

Health
ਪਤਲੀ ਕਮਰ ਹਰ ਇੱਕ ਔਰਤ ਪਾਉਣਾ ਚਾਹੁੰਦੀ ਹੈ। ਇਸਨੂੰ ਪਾਉਣ ਲਈ ਕਈ ਔਰਤਾਂ ਜਿੰਮ ਜਾਂਦੀਆਂ ਹਨ ਅਤੇ ਕਸਰਤ ਅਤੇ ਆਪਣੀ ਖੁਰਾਕ ਵਿੱਚ ਬਦਲਾਅ ਕਰਦੀਆਂ ਹਨ। ਹਾਲਾਂਕਿ ਹੋਰ ਵੀ ਉਪਾਅ ਹਨ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਪਤਲੀ ਕਮਰ ਪਾ ਸਕਦੇ ਹੋ। ਪਤਲੀ ਕਮਰ ਪਾਉਣ ਲਈ ਕੀ ਕਰੀਏ? ਰਾਤ ਦੇ ਭੋਜਨ ਨੂੰ ਮੈਨੇਜ ਕਰੋ: ਸੌਣ ਤੋਂ ਘੱਟੋ-ਘੱਟ ਦੋ-ਤਿੰਨ ਘੰਟੇ ਪਹਿਲਾਂ ਖਾਣਾ ਸਰੀਰ ਅਤੇ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਸਰੀਰ ਨੂੰ ਭੋਜਨ ਨੂੰ ਠੀਕ ਤਰ੍ਹਾਂ ਪਚਾਉਣ ਲਈ ਭਰਪੂਰ ਸਮੇਂ ਦੀ ਲੋੜ ਹੁੰਦੀ ਹੈ। ਭੋਜਨ ਖਾਣ ਤੋਂ ਤਰੁੰਤ ਬਾਅਦ ਸੌ ਜਾਣ ਨਾਲ ਪਾਚਨ ਹੌਲੀ ਹੋ ਜਾਂਦਾ ਹੈ ਅਤੇ ਗੈਸ, ਐਸੀਡਿਟੀ ਅਤੇ ਛਾਤੀ ਵਿੱਚ ਜਲਨ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਸੌਣ ਤੋਂ ਕੁਝ ਘੰਟੇ ਪਹਿਲਾਂ ਭੋਜਨ ਖਾਣ ਨਾਲ ਨਾ ਸਿਰਫ਼ ਪਾਚਨ ਅਸਾਨ ਹੁੰਦਾ ਹੈ ਸਗੋਂ ਰਾਤ ਦੇ ਸਮੇਂ ਮੈਟਾਬੋਲੀਜ਼ਮ ਵੀ ਬਿਹਤਰ ਹੁੰਦਾ ਹੈ। ਇਸ ਨਾਲ ਸਰੀਰ ਵਿੱਚ ਵਾਧੂ ਫੈਟ ਜਮ੍ਹਾਂ ਨਹੀਂ ਹੁੰਦਾ ਅਤੇ ਭਾਰ ਕੰਟਰੋਲ ਵਿੱਚ ਰਹਿੰਦਾ ਹੈ। ਇੱਕ ਸਿਹਤਮੰਦ ਪਾਚਨ ਸਿਸਟਮ ਗਹਿਰੀ ਅਤੇ ਚੰਗੀ ਨੀਂਦ ਵਿੱਚ ਮਦਦ ਕਰਦਾ ਹੈ। ਇਸ ਲਈ ਮਾਹਰ ਰਾਤ 8 ਵਜੇ ਤੋਂ ਪ...

ਫਿਲਮ “ਪ੍ਰੇਮ ਕੀਟਾਣੂ” ਦਾ ਨਵਾਂ ਗਾਣਾ ਰਿਲੀਜ਼, ਬੀ ਪ੍ਰਾਕ ਨੇ ਦਿੱਤੀ ਹੈ ਅਵਾਜ਼

Entertainment
ਮੁੰਬਈ: ਬਾਲੀਵੁੱਡ ਅਤੇ ਪਾਲੀਵੁੱਡ ਗਾਇਕ ਬੀ ਪ੍ਰਾਕ ਨੇ ਆਉਣ ਵਾਲੀ ਫਿਲਮ "ਪ੍ਰੇਮ ਕੀਟਾਣੂ" ਦੇ ਗੀਤ "ਇਸ਼ਕ ਕਾ ਗੁਲਾਮ" ਨਾਲ ਆਪਣੇ ਸੰਬੰਧਾਂ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਇਸ ਪ੍ਰੋਜੈਕਟ ਬਾਰੇ ਆਪਣੇ ਉਤਸ਼ਾਹ ਦਾ ਪ੍ਰਗਟਾਵਾ ਕਰਦੇ ਹੋਏ ਗਾਇਕ ਨੇ ਕਿਹਾ ਕਿ ਫਿਲਮ ਨਾਲ ਜੁੜਨਾ "ਅਸਲੀ" ਮਹਿਸੂਸ ਹੁੰਦਾ ਹੈ ਅਤੇ ਇਹ ਗੀਤ ਉਨ੍ਹਾਂ ਲਈ ਬਹੁਤ ਖਾਸ ਹੈ। ਗੀਤ ਬਾਰੇ ਗੱਲ ਕਰਦੇ ਹੋਏ ਗਾਇਕ ਨੇ ਕਿਹਾ, "ਇਸ਼ਕ ਕਾ ਗੁਲਾਮ" ਗੀਤ ਰਾਹੀਂ "ਪ੍ਰੇਮ ਕੀਟਾਣੂ" ਦਾ ਹਿੱਸਾ ਬਣਨਾ ਅਤੇ ਦਿਲ ਟੁੱਟਣ ਦੇ ਦਰਦ ਅਤੇ ਉਸ ਤੋਂ ਬਾਅਦ ਦੇ ਦੁੱਖ ਵਿੱਚੋਂ ਲੰਘਦੇ ਹੋਏ ਪਿਆਰ ਦੀ ਭਾਵਨਾ ਨੂੰ ਇਸਦੇ ਅੰਤਮ ਸਿੱਟੇ 'ਤੇ ਲੈ ਜਾਣਾ, ਇੱਕ ਬਹੁਤ ਹੀ ਵਿਲੱਖਣ ਅਤੇ ਅਸਲੀ ਭਾਵਨਾ ਹੈ।" "ਇਸ਼ਕ ਕਾ ਗੁਲਾਮ" ਤੁਹਾਨੂੰ ਵਾਰ-ਵਾਰ ਦਿਲ ਟੁੱਟਣ ਦੇ ਦਰਦ ਨੂੰ ਮਹਿਸੂਸ ਕਰਵਾਏਗਾ, ਪਰ ਇਸਦਾ ਉਦੇਸ਼ ਉਮੀਦ ਅਤੇ ਪਿਆਰ ਦੀ ਭਾਵਨਾ ਨੂੰ ਦੁਬਾਰਾ ਜਗਾਉਣਾ ਹੈ।" "ਇਸ਼ਕ ਕਾ ਗੁਲਾਮ" ਗੀਤ ਪ੍ਰਸਿੱਧ ਗਾਇਕਾਂ ਬੀ ਪ੍ਰਾਕ ਅਤੇ ਸੁਕ੍ਰਿਤੀ ਕੱਕੜ ਦੁਆਰਾ ਗਾਇਆ ਗਿਆ ਹੈ। ਸੰਗੀਤ ਦਿ ਰਿਸ਼ ਦੁਆਰਾ ਤਿਆਰ ਕੀਤਾ ਗਿਆ ਹੈ ਅਤੇ ਬੋਲ ਕੁਨਾਲ ਵਰਮਾ ਦੁਆ...