Thursday, October 29
Shadow

Tag: latest news

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪਟਿਆਲਾ ਵਿਖੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ‘ਚ ਕੀਤੀ ਸ਼ਿਰਕਤ

Haryana
ਚੰਡੀਗੜ੍ਹ, 13 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਪਟਿਆਲਾ ਵਿਖੇ ਓਐਸਡੀ ਡਾ. ਪ੍ਰਭਲੀਨ ਸਿੰਘ ਦੀ ਮਾਤਾ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਦੁਖੀ ਪਰਿਵਾਰ ਨਾਲ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਡਾ. ਪ੍ਰਭਲੀਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਹੌਂਸਲਾ ਦਿੱਤਾ। ਉਨ੍ਹਾਂ ਕਿਹਾ ਕਿ ਮਾਤਾ ਦਾ ਦਿਹਾਂਤ ਪਰਿਵਾਰ ਲਈ ਅਪੂਰਣਯੋਗ ਘਾਟਾ ਹੈ। ਉਨ੍ਹਾਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰ ਨੂੰ ਇਸ ਔਖੇ ਸਮੇਂ ਵਿੱਚ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ...

ਸਬਾਲੇਂਕਾ ਦਾ ਲਗਾਤਾਰ ਤੀਜੀ ਵਾਰ ਖਿਤਾਬ ਜਿੱਤਣ ਦਾ ਸੁਪਨਾ ਟੁੱਟਿਆ, ਰਾਇਬਾਕੀਨਾ ਪਹਿਲੀ ਵਾਰ ਬਣੀ ਚੈਂਪੀਅਨ

Sports
US Open 2026 Final: ਕਜ਼ਾਕਿਸਤਾਨ ਦੀ ਏਲੇਨਾ ਰਾਇਬਾਕੀਨਾ ਨੇ ਪਹਿਲੀ ਵਾਰ ਯੂਐਸ ਓਪਨ ਮਹਿਲਾ ਸਿੰਗਲਜ਼ ਖਿਤਾਬ ਜਿੱਤਿਆ ਹੈ। ਉਸਨੇ ਟੂਰਨਾਮੈਂਟ ਦੇ ਫਾਈਨਲ ਵਿੱਚ ਬੇਲਾਰੂਸ ਦੀ ਏਰੀਨਾ ਸਬਲੇਂਕਾ ਨੂੰ 6-4, 5-7, 6-2 ਨਾਲ ਹਰਾਇਆ। ਇਸ ਨਾਲ ਏਰੀਨਾ ਸਬਲੇਂਕਾ ਦਾ ਲਗਾਤਾਰ ਤੀਜਾ ਯੂਐਸ ਓਪਨ ਖਿਤਾਬ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ। ਨਿਊਯਾਰਕ ਦੇ ਆਰਥਰ ਐਸ਼ ਸਟੇਡੀਅਮ ਵਿੱਚ ਖੇਡਿਆ ਗਿਆ ਫਾਈਨਲ ਮੈਚ 2 ਘੰਟੇ 21 ਮਿੰਟ ਤੱਕ ਚੱਲਿਆ। 27 ਸਾਲਾ ਏਲੇਨਾ ਰਾਇਬਾਕੀਨਾ ਨੇ ਇੱਕ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ, ਕਈ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਕੀਤੇ। ਉਸਨੇ ਨੰਬਰ 1 ਰੈਂਕਿੰਗ 'ਤੇ ਸਬਲੇਂਕਾ ਦੇ 99 ਹਫ਼ਤਿਆਂ ਦੇ ਰਾਜ ਨੂੰ ਵੀ ਖਤਮ ਕਰ ਦਿੱਤਾ। ਇਸ ਜਿੱਤ ਦੇ ਨਾਲ, ਸੋਮਵਾਰ ਨੂੰ ਰੈਂਕਿੰਗ ਅਪਡੇਟ ਹੋਣ 'ਤੇ ਰਾਇਬਾਕੀਨਾ ਨੇ ਦੁਨੀਆ ਦੀ ਨੰਬਰ 1 ਖਿਡਾਰਨ ਬਣਨ ਲਈ ਕਾਫ਼ੀ ਅੰਕ ਪ੍ਰਾਪਤ ਕੀਤੇ। ਏਲੇਨਾ ਰਾਇਬਾਕੀਨਾ ਇਸ ਤੋਂ ਇਲਾਵਾ, ਰਾਇਬਾਕੀਨਾ 2000 ਤੋਂ ਬਾਅਦ ਇੱਕੋ ਸੀਜ਼ਨ ਵਿੱਚ ਆਸਟ੍ਰੇਲੀਅਨ ਓਪਨ ਅਤੇ ਯੂਐਸ ਓਪਨ ਜਿੱਤਣ ਵਾਲੀ ਤੀਜੀ ਖਿਡਾਰਨ ਬਣ ਗਈ। ਇਸ ਤੋਂ ਪਹਿਲਾਂ, ਐਂਜਲੀਕ ਕਰਬਰ (20...

ਹਰ ਸਾਲ ਕਈ ਲੋਕਾਂ ਦੀ ਮੌਤ ਦਾ ਕਾਰਨ ਬਣ ਰਹੀ ਖੁਦਕੁਸ਼ੀ, ਗਲਤੀ ਨਾਲ ਵੀ ਵਿਚਾਰ ਆਏ…ਤਾਂ ਆਪਣੇ ਮਨ ਨੂੰ ਕਹੋ ਇਹ ਗੱਲ

Health
ਸ਼ਿਮਲਾ: ਕਈ ਵਾਰ ਜ਼ਿੰਦਗੀ ਵਿੱਚ ਹਾਲਾਤ ਇੰਨੇ ਔਖੇ ਹੋ ਜਾਂਦੇ ਹਨ ਕਿ ਇਨਸਾਨ ਹਰ ਪਾਸਿਓਂ ਘਿਰਿਆ ਹੋਇਆ ਮਹਿਸੂਸ ਕਰਨ ਲੱਗਦਾ ਹੈ। ਅਜਿਹੇ ਸਮੇਂ ਖੁਦਕੁਸ਼ੀ ਦੇ ਵਿਚਾਰ ਵੀ ਮਨ ਵਿੱਚ ਆ ਸਕਦੇ ਹਨ ਪਰ ਇਹ ਸਥਿਤੀ ਹਮੇਸ਼ਾ ਇੱਕੋ ਜਿਹੀ ਨਹੀਂ ਰਹਿੰਦੀ। ਭਾਵਨਾਵਾਂ ਅਤੇ ਹਾਲਾਤ ਬਦਲਦੇ ਰਹਿੰਦੇ ਹਨ। ਡਾਕਟਰ ਦੀ ਲੋਕਾਂ ਨੂੰ ਅਪੀਲ ਜੇਕਰ ਅਜਿਹੇ ਵਿਚਾਰ ਆਉਂਦੇ ਹਨ ਤਾਂ ਆਪਣੇ ਆਪ ਨੂੰ ਸਮਾਂ ਦਿਓ ਅਤੇ ਤੁਰੰਤ ਕੋਈ ਕਾਰਵਾਈ ਨਾ ਕਰੋ। ਜੇਕਰ ਖੁਦਕੁਸ਼ੀ ਦਾ ਵਿਚਾਰ ਆਉਂਦਾ ਹੈ, ਤਾਂ ਆਪਣੇ ਆਪ ਨੂੰ ਕਹੋ ਕਿ '24 ਘੰਟੇ ਉਡੀਕ ਕਰਨੀ ਚਾਹੀਦੀ ਹੈ।' ਇਸ ਸਮੇਂ ਦੌਰਾਨ ਆਪਣੇ ਆਪ ਨੂੰ ਨੁਕਸਾਨ ਨਾ ਪਹੁੰਚਾਓ ਅਤੇ ਆਪਣੇ ਕਿਸੇ ਨਜ਼ਦੀਕੀ ਨਾਲ ਗੱਲ ਕਰੋ।-ਡਾ. ਰਮੇਸ਼ ਚੰਦ ਖੁਦਕੁਸ਼ੀ ਦੇ ਵਿਚਾਰ ਕਮਜ਼ੋਰੀ ਨਹੀਂ ਖੁਦਕੁਸ਼ੀ ਦੇ ਵਿਚਾਰ ਆਉਣ ਦਾ ਮਤਲਬ ਇਹ ਨਹੀਂ ਹੈ ਕਿ ਵਿਅਕਤੀ ਕਮਜ਼ੋਰ ਹੈ ਜਾਂ ਕਿਸੇ ਚੀਜ਼ ਦੀ ਘਾਟ ਹੈ। ਕਈ ਵਾਰ ਇੱਕ ਵਿਅਕਤੀ ਤੀਬਰ ਭਾਵਨਾਤਮਕ ਦਰਦ ਦਾ ਅਨੁਭਵ ਕਰ ਰਿਹਾ ਹੁੰਦਾ ਹੈ ਅਤੇ ਮਹਿਸੂਸ ਕਰਦਾ ਹੈ ਕਿ ਇਹ ਕਦੇ ਖਤਮ ਨਹੀਂ ਹੋਵੇਗਾ। ਅਜਿਹੇ ਸਮੇਂ ਦੌਰਾਨ ਪਰਿਵਾਰ, ਦੋਸਤਾਂ, ਇੱਕ ਥੈਰੇਪ...

ਸਿੱਧੂ ਮੂਸੇਵਾਲਾ ਦੇ ਕਰੀਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ

Entertainment
ਬਰਨਾਲਾ: ਐਤਵਾਰ ਸਵੇਰੇ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਫਰਵਾਹੀ ਪਿੰਡ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਬਦਮਾਸ਼ਾਂ ਨੇ ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰ ਦਿੱਤੀ। ਸਵੇਰੇ 1:33 ਵਜੇ ਦੇ ਕਰੀਬ ਹੋਏ ਇਸ ਹਮਲੇ ਨੇ ਇੱਕ ਵਾਰ ਫਿਰ ਪੰਜਾਬੀ ਸੰਗੀਤ ਉਦਯੋਗ ਅਤੇ ਗੈਂਗਸਟਰਾਂ ਵਿਚਕਾਰ ਵਧ ਰਹੇ ਤਣਾਅ ਨੂੰ ਉਜਾਗਰ ਕੀਤਾ ਹੈ। ਸੀਸੀਟੀਵੀ ਫੁਟੇਜ ਦੇ ਮੁਤਾਬਕ ਤਿੰਨ ਨਕਾਬਪੋਸ਼ ਬਦਮਾਸ਼ ਨੇ ਗਾਇਕ ਦੇ ਘਰ ਦੇ ਬਾਹਰ ਆਏ ਅਤੇ ਪੰਜ ਤੋਂ ਛੇ ਰਾਊਂਡ ਗੋਲੀਆਂ ਚਲਾਈਆਂ ਅਤੇ ਹਨੇਰੇ ਦਾ ਫਾਇਦਾ ਉਠਾ ਕੇ ਮੌਕੇ ਤੋਂ ਭੱਜ ਗਏ। ਸੀਸੀਟੀਵੀ 'ਚ ਕੈਦ ਵਾਰਦਾਤ, ਵਾਲ-ਵਾਲ ਬਚਿਆ ਪਰਿਵਾਰ ਦੱਸ ਦਈਏ ਕਿ ਬਰਨਾਲਾ ਦੇ ਪਿੰਡ ਫਰਵਾਹੀ ਦੇ ਵਿੱਚ ਨਾਮੀ ਗੀਤਕਾਰ ਗੁਲਾਬ ਸਿੰਘ ਸਿੱਧੂ ਦੇ ਘਰ ਦੇ ਉੱਪਰ ਅਣਪਛਾਤਿਆਂ ਦੇ ਵੱਲੋਂ ਫਾਇਰਿੰਗ ਕੀਤੀ ਗਈ, ਮੋਟਰਸਾਈਕਲ 'ਤੇ ਆਏ ਹਮਲਾਵਰਾਂ ਨੇ ਗਲੀ 'ਚ ਯੂ-ਟਰਨ ਲੈ ਕੇ ਘਰ 'ਤੇ ਛੇ ਗੋਲੀਆਂ ਚਲਾਈਆਂ। ਇਸ ਵਾਰਦਾਤ ਸਮੇਂ ਗਾਇਕ ਗੁਲਾਬ ਸਿੱਧੂ ਦੇ ਮਾਤਾ-ਪਿਤਾ, ਪਤਨੀ ਅਤੇ ਬੱਚੇ ਘਰ ਵਿੱਚ ਸਨ। ਇਸ ਵਾਰਦਾਤ ਵਿੱਚ ਪਰਿ...

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”

Breaking News
ਚੰਡੀਗੜ੍ਹ, 13 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਇਸ ਟੂਰਨਾਮੈਂਟ ਨੂੰ ਪੰਜਾਬ ਦੇ ਉੱਭਰਦੇ ਕ੍ਰਿਕਟ ਹੁਨਰ ਦੀ ਪਛਾਣ ਕਰਨ, ਉਸ ਨੂੰ ਨਿਖਾਰਨ ਅਤੇ ਕੌਮੀ ਪੱਧਰ 'ਤੇ ਪਹੁੰਚਾਉਣ ਲਈ ਮਜ਼ਬੂਤ ਮੰਚ ਕਰਾਰ ਦਿੱਤਾ। ਇਸ ਮੁਕਾਬਲੇ ਵਿੱਚ 119 ਖਿਡਾਰੀਆਂ ਵੱਲੋਂ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਅਤੇ ਨਮਨ ਧੀਰ ਤੇ ਪ੍ਰਭਸਿਮਰਨ ਸਿੰਘ ਦੀ ਇੰਡੀਆ 'ਏ' ਟੀਮ ਵਿੱਚ ਚੋਣ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਦੇਸ਼ ਦਾ ਖੇਡ ਹੱਬ ਬਣਾਉਣ ਲਈ ਵਚਨਬੱਧ ਹੈ ਅਤੇ ਕਿਹਾ ਕਿ ਅਸੀਂ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਆਪਣੇ ਯਤਨ ਇਸੇ ਤਰ੍ਹਾਂ ਜਾਰੀ ਰੱਖਾਂਗੇ। ਇਸ ਮੌਕੇ ਦੇ ਕੁਝ ਪਲਾਂ ਨੂੰ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ 'ਤੇ ਲਿਖਿਆ, “ਅੱਜ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ 'ਸ਼ੇਰ-ਏ-ਪੰਜਾਬ ਟੀ-20 ਲੀਗ' ਦੇ ਫਾਈਨਲ ਮੈਚ ਅਤੇ ਸਮਾਪਤ...

ਵਿਧਾਇਕ ਗਰੇਵਾਲ ਵੱਲੋਂ ਵਿਦਿਆ ਦੇ ਮੰਦਰ ’ਚ ਸੇਵਾ ਕਰਨ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

Local news
ਲੁਧਿਆਣਾ, 13 ਸਤੰਬਰ (000) - ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਸਥਾਨਕ ਮਲਹੋਤਰਾ ਰਿਜੋਰਟ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ 200 ਸਕੂਲਾਂ ਦੇ ਕਰੀਬ 5 ਹਜ਼ਾਰ  ਤੋਂ ਵੱਧ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਪ੍ਰਮੁੱਖ ਤੌਰ ’ਤੇ ਨਗਰ ਨਿਗਮ, ਲੁਧਿਆਣਾ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ, ਵਿਧਾਇਕ ਕੁਲਵੰਤ ਸਿੰਘ ਸਿੱਧੂ ਤੋਂ ਇਲਾਵਾ ਹੋਰ ਪਾਰਟੀ ਆਗੂ ਵਿਸ਼ੇਸ਼ ਤੌਰ ’ਤੇ ਪਹੁੰਚੇ । ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਅਧਿਆਪਕਾਂ ਨੂੰ ਵਿਦਿਆ ਦਾ ਲੰਗਰ ਲਾਉਣ ਵਾਲੇ ਦਾਨੀ  ਦੱਸਦਿਆਂ ਕਿਹਾ ਕਿ ਅਧਿਆਪਕ ਸਾਡੇ ਰਾਸ਼ਟਰ ਨਿਰਮਾਤਾ ਹਨ। ਉਹਨਾਂ ਕਿਹਾ ਕਿ ਅਧਿਆਪਕਾਂ ਵੱਲੋਂ ਦਿੱਤੇ ਜਾਂਦੇ ਗਿਆਨ ਸਦਕਾ ਜਿੱਥੇ ਵਿਦਿਆਰਥੀ ਡਾਕਟਰ, ਇੰਜੀਨੀਅਰ, ਵਕੀਲ , ਅਫਸਰ ਅਤੇ ਹੋਰ ਵੱਖ - ਵੱਖ ਖੇਤਰਾਂ ਵਿੱਚ ਵੱਡੇ ਮੁਕਾਮ ਹਾਸਲ ਕਰਦੇ ਹੋਏ ਦੇਸ਼ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ, ਉੱਥੇ ਆਪਣੇ ਦੇਸ਼ ਆਪਣੇ ਸੂਬੇ ਦਾ ਨਾਂ ਵੀ ਰੌਸ਼ਨ ਕਰਦੇ ਹਨ। ਵਿਧਾਇਕ ਗਰੇਵਾਲ ਨ...

16 ਅਤੇ 17 ਸਤੰਬਰ ਨੂੰ ਅੰਮ੍ਰਿਤਸਰ ਵਿਖੇ ‘ਹਮਾਰੇ ਰਾਮ’ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ – ਵਿਧਾਇਕ ਡਾ. ਅਜੇ ਗੁਪਤਾ

Local news
ਅੰਮ੍ਰਿਤਸਰ, 13 ਸਤੰਬਰ (      ) - ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਅਹਿਮ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ `ਚ “ਹਮਾਰੇ ਰਾਮ” ਨਾਟਕ ਦੀ ਵਿਆਪਕ ਪੇਸ਼ਕਾਰੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ `ਹਮਾਰੇ ਰਾਮ` ਦਾ ਮੰਚਨ ਕੀਤਾ ਜਾਵੇਗਾ। ਇਸ ਨਾਟਕ ਦੇ ਇੱਕ ਦਿਨ ਵਿੱਚ ਦੋ ਸ਼ੋਅ ਹੋਣਗੇ। ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ ਅਤੇ ਸਨਾਤਨ ਸੇਵਾ ਸੰਮਤੀ ਦੇ ਮਾਝਾ ਜੋਨ ਦੇ ਇੰਚਾਰਜ ਸ੍ਰੀ ਪ੍ਰਨਵ ਧਵਨ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ 12 ਸ਼ਹਿਰਾਂ ਵਿੱਚ `ਹਮਾਰੇ ਰਾਮ` ਨਾਟਕ ਦੀਆਂ 41 ਪੇਸ਼ਕਾਰੀਆਂ ਰਾਹੀਂ ਰਾਮਾਇਣ ਦੇ ਇਤਿਹਾਸਕ ਮਹਾਂਕਾਵ...

ਚੇਅਰਮੈਨ ਗੁਰਬਾਜ ਸਿੰਘ ਬਣਵਾਲਾ ਨੇ ਸੰਭਾਲਿਆ ਮਾਰਕੀਟ ਕਮੇਟੀ ਕਿੱਲਿਆਂਵਾਲੀ ਦਾ ਚਾਰਜ

Local news
ਲੰਬੀ, 13 ਸਤੰਬਰ-  ਮਾਰਕੀਟ ਕਮੇਟੀ ਕਿੱਲਿਆਂਵਾਲੀ ਦੇ ਨਵ-ਨਿਯੁਕਤ ਚੇਅਰਮੈਨ ਸ. ਗੁਰਬਾਜ ਸਿੰਘ ਬਣਵਾਲਾ ਨੇ ਅੱਜ ਮਾਰਕੀਟ ਕਮੇਟੀ ਕਿੱਲਿਆਂਵਾਲੀ ਦੇ ਚੇਅਰਮੈਨ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ. ਗੁਰਬਾਜ ਸਿੰਘ ਬਣਵਾਲਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਮਾਰਕੀਟ ਕਮੇਟੀ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਨਾਲ ਜੁੜੇ ਸਮੂਹ ਵਰਗਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਚੇਅਰਮੈਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਮੰਡੀ ਦੇ ਵਿਕਾਸ ਅਤੇ ਕਿਸਾਨਾਂ ਦੀ ਭਲਾਈ ਲਈ ਕੰਮ ਕਰਨਗੇ। ਚੇਅਰਮੈਨ ਸ. ਗੁਰਬਾਜ ਸਿੰਘ ਬਣਵਾਲਾ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀ...

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ

Local news
ਮੋਰਿੰਡਾ, 13 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਤਹਿਤ ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਅੱਜ ਲੁਠੇੜੀ ਸਕੂਲ ਦੇ ਖੇਡ ਮੈਦਾਨ ਵਿੱਚ ਦੂਜੇ ਦਿਨ ਵੀ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਜਾਰੀ ਰਹੇ। ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਆਪਣੀ ਪ੍ਰਤਿਭਾ, ਮਿਹਨਤ ਅਤੇ ਦਮਖਮ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡ ਮੈਦਾਨ ਨੂੰ ਪੂਰੀ ਤਰ੍ਹਾਂ ਜੋਸ਼ ਨਾਲ ਭਰ ਦਿੱਤਾ। ਇਸ ਮੌਕੇ ਐਸ.ਡੀ.ਐਮ. ਮੋਰਿੰਡਾ ਸ਼੍ਰੀ ਚੇਤਨ ਬੰਗੜ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਸਰਕਾਰ ਦਾ ਇੱਕ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਮਿਹਨਤ ਦ...

ਅਮਨ ਅਰੋੜਾ ਨੇ ਕਿਹਾ—“ਇਹ ਸਾਰੇ ਮੇਰੇ ਭਰਾ ਹਨ, ਬੈਰੀਕੇਡ ਨਹੀਂ ਲੱਗਣੇ, ਪਾਣੀ ਦੀਆਂ ਬੁਛਾੜਾਂ ਨਹੀਂ ਮਾਰਨੀਆਂ; ਮੈਂ ਖੁਦ ਬੈਠ ਕੇ ਮਸਲਾ ਹੱਲ ਕਰਾਂਗਾ”

Punjab News
ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ:ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਰਿਹਾਇਸ਼ ਦੇ ਬਾਹਰ ਦਿੱਤੇ ਜਾ ਰਹੇ ਧਰਨੇ ਦੌਰਾਨ ਉਸ ਸਮੇਂ ਇੱਕ ਨਵਾਂ ਅਤੇ ਸੁਖਾਵਾਂ ਮਾਹੌਲ ਬਣ ਗਿਆ, ਜਦੋਂ ਸ੍ਰੀ ਅਮਨ ਅਰੋੜਾ ਖੁਦ ਧਰਨੇ ਵਾਲੀ ਥਾਂ ’ਤੇ ਪਹੁੰਚੇ ਅਤੇ ਮੁਲਾਜ਼ਮਾਂ ਨਾਲ ਸਿੱਧਾ ਸੰਵਾਦ ਕਾਇਮ ਕੀਤਾ।ਇਸ ਮੌਕੇ ਸਭ ਤੋਂ ਖਾਸ ਗੱਲ ਇਹ ਰਹੀ ਕਿ ਧਰਨੇ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਤਹਿਤ ਪਾਣੀ ਦੀਆਂ ਬੁਛਾੜਾਂ ਵਾਲੀਆਂ ਗੱਡੀਆਂ ਅਤੇ ਬੈਰੀਕੇਡਿੰਗ ਦੀ ਵਿਵਸਥਾ ਮੌਜੂਦ ਹੋਣ ਦੇ ਬਾਵਜੂਦ ਸ੍ਰੀ ਅਮਨ ਅਰੋੜਾ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ “ਕੋਈ ਬੈਰੀਕੇਡਿੰਗ ਨਹੀਂ ਲਾਉਣੀ ਅਤੇ ਪਾਣੀ ਦੀਆਂ ਬੁਛਾੜਾਂ ਵਾਲੀ ਗੱਡੀ ਦੀ ਵਰਤੋਂ ਨਹੀਂ ਕਰਨੀ। ਇਹ ਸਾਰੇ ਮੇਰੇ ਭਰਾ ਹਨ। ਮੈਂ ਖੁਦ ਇਨ੍ਹਾਂ ਨਾਲ ਬੈਠ ਕੇ ਗੱਲ ਕਰਾਂਗਾ ਅਤੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕਰਾਂਗਾ।”ਮੰਤਰੀ ਦੇ ਇਸ ਰਵੱਈਏ ਨਾਲ ਧਰਨੇ ਵਾਲੀ ਥਾਂ ’ਤੇ ਮੌਜੂਦ ਮੁਲਾਜ਼ਮਾਂ ਵਿੱਚ ਵੀ ਸਕਾਰਾਤਮਕ ਭਾਵਨਾ ਦੇਖਣ ਨੂੰ ਮਿਲੀ। ...