ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ
*ਚੰਡੀਗੜ੍ਹ 23 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਨੀਟ ਪੇਪਰ ਲੀਕ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀਆਂ ਦੇ ਅੰਦੋਲਨ 'ਤੇ ਕਾਂਗਰਸ ਅਤੇ ਭਾਜਪਾ ਦੀ ਰਾਜਨੀਤੀ ਨੂੰ ਸ਼ਰਮਨਾਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਲੱਖਾਂ ਵਿਦਿਆਰਥੀ ਆਪਣੇ ਭਵਿੱਖ ਅਤੇ ਇਨਸਾਫ਼ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਦਾ ਸੰਘਰਸ਼ ਇਸ ਪੱਧਰ 'ਤੇ ਪਹੁੰਚ ਚੁੱਕਾ ਹੈ ਜਿਸ ਨੇ ਕਦੇ ਕੇਂਦਰ ਵਿੱਚ ਸੱਤਾ 'ਚ ਰਹੀ ਕਾਂਗਰਸ ਨੂੰ ਵੀ ਹਿਲਾ ਦਿੱਤਾ ਹੈ। ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਵਿਦਿਆਰਥੀਆਂ ਦੀ ਆਵਾਜ਼ ਬੁਲੰਦ ਕਰਨ ਦੀ ਬਜਾਏ ਪੰਜਾਬ ਕਾਂਗਰਸ ਅਤੇ ਭਾਜਪਾ ਮਿਲ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ।
ਪੰਨੂ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਜਾਣਬੁੱਝ ਕੇ ਤੱਥਾਂ ਨੂੰ ਮਰੋੜ ਕੇ ਪੇਸ਼ ਕਰ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪੌਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਇੱਕ ਵੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ। ਫ਼ਰੀਦਕੋਟ ਵਿੱਚ ਜੋ ਮਾਮਲ...








