Saturday, August 1
Shadow

Tag: latest news

प्रदेश के खिलाड़ियों को प्रदान कर रहे हैं बेहतरीन सुविधाएंः ठाकुर सुखविन्द्र सिंह सुक्खू

प्रदेश के खिलाड़ियों को प्रदान कर रहे हैं बेहतरीन सुविधाएंः ठाकुर सुखविन्द्र सिंह सुक्खू

Himachal
मुख्यमंत्री ठाकुर सुखविन्द्र सिंह सुक्खू ने जिला हमीरपुर के अणु स्थित साई के सेंटर आफ एक्सीलेंस के प्रशिक्षुओं एवं युवा खिलाड़ियों तथा अन्य बच्चों के साथ संवाद किया।इस अवसर पर उन्होंने कहा कि प्रदेश सरकार प्रतिभाशाली खिलाड़ियों को वर्ल्ड क्लास सुविधाएं प्रदान करने के लिए कृत संकल्प है। इस क्रम में नादौन में लगभग 125 करोड़ रुपए का अत्याधुनिक इंडोर स्टेडियम बनाया जा रहा है, जिसे इसी वर्ष प्रदेश के खिलाड़ियों को समर्पित कर दिया जाएगा। इसमें तैराकी, बैडमिंटन, वॉलीबॉल और टेनिस सहित 14 खेलों के लिए विश्व स्तरीय सुविधाएं उपलब्ध करवाई जाएंगी।राज्य स्तरीय योग दिवस समारोह एवं योगाभ्यास सत्र में भाग लेने के बाद खिलाड़ियों के साथ संवाद के दौरान मुख्यमंत्री ने कहा कि प्रदेश सरकार ने इंटरनेशनल प्रतियोगिताओं के पदक विजेताओं के लिए करोड़ों रुपए की पुरस्कार राशि का प्रावधान किया है। एशियन गेम्स के स्वर्ण प...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

Breaking News
ਚੰਡੀਗੜ੍ਹ; 20 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ‘ਵਿਕਸਿਤ ਭਾਰਤ ਸਿੱਖਿਆ ਅਧਿਨਿਯਮ ਬਿੱਲ, 2025’ (ਉੱਚ ਸਿੱਖਿਆ ਬਿੱਲ) ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਕਾਨੂੰਨ ਉੱਚ ਸਿੱਖਿਆ ਨੂੰ ਹੋਰ ਮਹਿੰਗੀ ਬਣਾ ਸਕਦਾ ਹੈ, ਆਮ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਮੌਕਿਆਂ ਨੂੰ ਘਟਾ ਸਕਦਾ ਹੈ ਅਤੇ ਸਥਾਨਕ ਵਿਦਿਅਕ ਲੋੜਾਂ ਨੂੰ ਪੂਰਾ ਕਰਨ ਦੀ ਸੂਬਿਆਂ ਦੀ ਸਮਰੱਥਾ ਨੂੰ ਖੋਰਾ ਲਾ ਸਕਦਾ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਲਿਖੇ ਇੱਕ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਇਸ ਬਿੱਲ 'ਤੇ ਮੁੜ ਵਿਚਾਰ ਕਰਨ ਅਤੇ ਅਜਿਹੇ ਸੁਧਾਰਾਂ ਨੂੰ ਲਾਗੂ ਕਰਨ ਤੋਂ ਪਹਿਲਾਂ ਵਿਆਪਕ ਵਿਚਾਰ-ਵਟਾਂਦਰਾ ਕਰਨ ਦੀ ਅਪੀਲ ਕੀਤੀ ਹੈ, ਜੋ ਉੱਚ ਸਿੱਖਿਆ ਦੇ ਖੇਤਰ ਨੂੰ ਵੱਡੇ ਪੱਧਰ 'ਤੇ ਪ੍ਰਭਾਵਿਤ ਕਰ ਸਕਦੇ ਹਨ। ਦੇਸ਼ ਭਰ ਦੇ ਕਰੋੜਾਂ ਮਾਪਿਆਂ ਦੇ ਆਪਣੇ ਬੱਚਿਆਂ ਦੀ ਸਿੱਖਿਆ 'ਤੇ ਉਮੀਦਾਂ ਅਤੇ ਸੁਪਨੇ ਟਿਕਾਈ ਰੱਖਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉੱਚ ਸਿੱਖਿਆ ਕਿਸੇ ਕਿਸਾਨ, ਮਜ਼ਦੂਰ ਜਾਂ ਦੁ...
ਪੰਜਾਬ ‘ਚ ਨਸ਼ਿਆਂ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਏਗਾ ਮਨੁੱਖੀ ਅਧਿਕਾਰ ਕਮਿਸ਼ਨ : ਜਤਿੰਦਰ ਸਿੰਘ ਸ਼ੰਟੀ

ਪੰਜਾਬ ‘ਚ ਨਸ਼ਿਆਂ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਏਗਾ ਮਨੁੱਖੀ ਅਧਿਕਾਰ ਕਮਿਸ਼ਨ : ਜਤਿੰਦਰ ਸਿੰਘ ਸ਼ੰਟੀ

Punjab News
ਹੁਸ਼ਿਆਰਪੁਰ/ਗੜ੍ਹਸ਼ੰਕਰ, 20 ਜੂਨ : ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਨਸ਼ਿਆਂ ਦੇ ਖਾਤਮੇ ਲਈ ਕਮਿਸ਼ਨ ਵੱਲੋਂ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣਾ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਕਾਰਾਤਮਕ ਨਤੀਜੇ ਦੇ ਰਹੀ ਹੈ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਵੀ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਪੂਰਾ ਸਹਿਯੋਗ ਦੇਵੇਗਾ।ਸ਼ੁੱਕਰਵਾਰ ਨੂੰ ਸ਼ਾਮਚੁਰਾਸੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਹੁਸ਼ਿਆਰਪੁਰ ਅਤੇ ਗੜ੍ਹਸ਼ੰਕਰ ਉਪਮੰਡਲ ਲਈ ਪਿੰਡ ਬੋੜਾ ਵਿੱਚ ਆਯੋਜਿਤ ਜਨ ਸੁਣਵਾਈ ਕੈਂਪਾਂ ਦੌਰਾਨ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀਨਿ...
ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਤੇਜ਼ੀ ਨਾਲ ਚੱਲ ਰਹੇ ਹਨ ਵਿਕਾਸ ਕਾਰਜ: ਦਲਵੀਰ ਸਿੰਘ ਢਿੱਲੋਂ

ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਤੇਜ਼ੀ ਨਾਲ ਚੱਲ ਰਹੇ ਹਨ ਵਿਕਾਸ ਕਾਰਜ: ਦਲਵੀਰ ਸਿੰਘ ਢਿੱਲੋਂ

Punjab News
ਧੂਰੀ, 20 ਜੂਨ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਪਿੰਡ ਕਾਤਰੋਂ ਤੋਂ ਮਨਾਲ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਸੜਕ ਦੇ ਨਿਰਮਾਣ 'ਤੇ ਕਰੀਬ 6 ਕਰੋੜ 98 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਾਤਰੋਂ-ਮਨਾਲ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਵਿਕਾਸ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਦੱਸਿਆ ਕਿ ਇਹ ਸੜਕ 18 ਫੁੱਟ ਚੌੜੀ ਹੋਵੇਗੀ ਅਤੇ ਇਸ ਦੀ ਕੁੱਲ ਲੰਬਾਈ 10 ਕਿਲੋਮੀਟਰ ਹੈ। ਇਸ ਪ੍ਰੋਜੈਕਟ ਉੱਤੇ ਲਗਭਗ 6 ਕਰੋੜ 98 ਲੱਖ ਰੁਪਏ ਦੀ ਲਾਗਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਧੂਰੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਸਰਪੰਚ ਅਮ੍ਰਿਤਪਾਲ ਸਿੰਘਹਲਕੇ ਦੇ ਹਰੇਕ ਪਿੰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ...
ਆਰਟੀਓ ਵੱਲੋਂ ਵਿਸ਼ੇਸ਼ ਰਾਤਰੀ ਜਾਂਚ, 11 ਵਾਹਨਾਂ ਦੇ ਕੱਟੇ ਚਲਾਨ

ਆਰਟੀਓ ਵੱਲੋਂ ਵਿਸ਼ੇਸ਼ ਰਾਤਰੀ ਜਾਂਚ, 11 ਵਾਹਨਾਂ ਦੇ ਕੱਟੇ ਚਲਾਨ

Punjab News
ਹੁਸ਼ਿਆਰਪੁਰ, 20 ਜੂਨ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਤਹਿਤ ਖੇਤਰੀ ਟਰਾਂਸਪੋਰਟ ਅਫ਼ਸਰ (ਆਰਟੀਓ) ਅਮਨਦੀਪ ਕੌਰ ਘੁੰਮਣ ਦੀ ਅਗਵਾਈ ਹੇਠ ਮੋਟਰ ਵਾਹਨ ਐਕਟ ਦੇ ਪ੍ਰਬੰਧਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਰਾਤਰੀ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਮਾਹਿਲਪੁਰ-ਜੇਜੋਂ ਰੋਡ ਅਤੇ ਗੜ੍ਹਸ਼ੰਕਰ-ਨੰਗਲ ਰੋਡ 'ਤੇ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ।       ਆਰਟੀਓ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਮੁਹਿੰਮ ਦੌਰਾਨ ਵੱਖ-ਵੱਖ ਸ਼੍ਰੇਣੀਆਂ ਦੇ ਕੁੱਲ 11 ਵਾਹਨਾਂ ਦੇ ਚਲਾਨ ਕੀਤੇ ਗਏ। ਇਨ੍ਹਾਂ ਵਿੱਚ ਨਿਰਧਾਰਤ ਸਮਰੱਥਾ ਤੋਂ ਵੱਧ ਭਾਰ ਢੋਣ ਵਾਲੇ, ਨਿਰਧਾਰਤ ਮਾਪਦੰਡਾਂ ਤੋਂ ਵੱਧ ਸਾਮਾਨ ਲਿਜਾਣ ਵਾਲੇ ਅਤੇ ਮੋਟਰ ਵਾਹਨ ਐਕਟ ਦੇ ਹੋਰ ਪ੍ਰਬੰਧਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।        ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦਾ ਉਦੇਸ਼ ਸਿਰਫ਼ ਚਲਾਨ ਕਰਨਾ ਨਹੀਂ, ਸਗੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ...
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ

Punjab News
ਹੁਸ਼ਿਆਰਪੁਰ, 20 ਜੂਨ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਬੰਧਤ ਨਗਰ ਨਿਗਮ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।     ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 22 ਜੂਨ ਤੋਂ ਸ਼ੁਰੂ ਹੋਵੇਗੀ। ਉਮੀਦਵਾਰ 22, 23 ਅਤੇ 24 ਜੂਨ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ, ਜਦਕਿ 25 ਜੂਨ ਨੂੰ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ ਨਿਰਧਾਰਤ ਕੀਤੀ ਗਈ ਹੈ। 26 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ (ਸਕਰੂਟਨੀ) ਕੀਤੀ ਜਾਵੇਗੀ ਅਤੇ 27 ਜੂਨ ਨੂੰ ਦੁਪਹਿਰ 3 ਵਜੇ ਤੱਕ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਣਗੇ।       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਜੁਲਾਈ 2026 (ਐਤਵਾਰ) ਨੂੰ ਨਗਰ ਨਿਗਮ ਦੇ 50 ਵਾਰਡਾਂ ਵਿੱਚ ਵੋਟਿੰਗ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 1,34,000 ਵੋਟਰ...
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

Punjab News
ਚੰਡੀਗੜ੍ਹ 20 ਜੂਨ:ਰਾਜ ਚੋਣ ਕਮਿਸ਼ਨ, ਪੰਜਾਬ ਹੇਠ ਲਿਖੀਆਂ ਨਗਰ ਨਿਗਮਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਸ਼ਡਿਊਲ ਦਾ ਐਲਾਨ ਕਰਦਾ ਹੈ: 1) ਨਗਰ ਨਿਗਮ, ਹੁਸ਼ਿਆਰਪੁਰ (ਜ਼ਿਲ੍ਹਾ ਹੁਸ਼ਿਆਰਪੁਰ), 2) ਨਗਰ ਕੌਂਸਲ, ਗੁਰੂ ਹਰ ਸਹਾਏ, (ਜ਼ਿਲ੍ਹਾ ਫਿਰੋਜ਼ਪੁਰ), 3) ਨਗਰ ਕੌਂਸਲ, ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ) ਅਤੇ 4) ਨਗਰ ਪੰਚਾਇਤ, ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ)। ਚੋਣ ਸ਼ਡਿਊਲ ਦੇ ਅਨੁਸਾਰ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮਿਆਦ 22.06.2026 (ਸੋਮਵਾਰ) (ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ) ਅਤੇ ਇਸ ਸਬੰਧੀ ਪ੍ਰਕਿਰਿਆ  ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 25.06.2026 (ਵੀਰਵਾਰ) (ਸ਼ਾਮ 03:00 ਵਜੇ ਤੱਕ) ਹੋਵੇਗੀ। ਨਾਮਜ਼ਦਗੀਆਂ ਦੀ ਜਾਂਚ 26.06.2026 (ਸ਼ੁੱਕਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 27.06.2026 (ਸ਼ਨਿਚਰਵਾਰ) ਦੁਪਹਿਰ 3:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਨਿਗਮਾਂ ਵਿੱਚ 5.7.2026 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 4:00 ਵਜੇ ਤੱਕ ...
ਸੂਬੇ ਨੂੰ ਜਲ ਖੇਤਰ ਵਿੱਚ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਜਲ ਸੰਰਕਸ਼ਿਤ ਹਰਿਆਣਾ’ ਪਰਿਯੋਜਨਾ ਪ੍ਰਵਾਨਿਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੂਬੇ ਨੂੰ ਜਲ ਖੇਤਰ ਵਿੱਚ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਜਲ ਸੰਰਕਸ਼ਿਤ ਹਰਿਆਣਾ’ ਪਰਿਯੋਜਨਾ ਪ੍ਰਵਾਨਿਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 20 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਦੂਰਅੰਦੇਸ਼ੀ ਅਗਵਾਈ ਅਤੇ ਮਾਰਗਦਰਸ਼ਨ ਵਿੱਚ ਵਿਸ਼ਵ ਬੈਂਕ ਵੱਲੋਂ ਹਰਿਆਣਾ ਸੂਬੇ ਨੂੰ ਜਲ ਖੇਤਰ ਵਿੱਚ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਜਲ ਸੰਰਕਸ਼ਿਤ ਹਰਿਆਣਾ’ ਪਰਿਯੋਜਨਾ ਤਹਿਤ 5,714 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਵਿੱਚੋਂ 4,000 ਕਰੋੜ ਰੁਪਏ ਦਾ ਕਰਜ਼ਾ ਵਿਸ਼ਵ ਬੈਂਕ ਤੋਂ ਮਿਲੇਗਾ। ਇਸ ਪਰਿਯੋਜਨਾ ਵਿੱਚ ਸੂਬੇ ਦੇ 15 ਕਲੱਸਟਰ ਬਣਾਏ ਗਏ ਹਨ ਜਿਨ੍ਹਾਂ ਦਾ ਰਕਬਾ 48.94 ਲੱਖ ਏਕੜ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ‘ਜਲ ਸੰਰਕਸ਼ਿਤ ਹਰਿਆਣਾ’ ਪਰਿਯੋਜਨਾ ਨੂੰ ਲੈ ਕੇ ਆਯੋਜਿਤ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਾਣੀ ਦਾ ਬਾਰੀਕੀ ਨਾਲ ਪ੍ਰਬੰਧ ਕਰਨ ਦੀ ਬਿਹਤਰ ਯੋਜਨਾ ਬਣਾਓ ਅਤੇ ਉਸ ਨੂੰ ਜ...
ਹਰਿਆਣਾ ਵਿੱਚ ਲਾਂਚ ਹੋਵੇਗਾ ਏ.ਆਈ. ਸੈਂਡਬਾਕਸ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਵਿੱਚ ਲਾਂਚ ਹੋਵੇਗਾ ਏ.ਆਈ. ਸੈਂਡਬਾਕਸ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 20 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ 'ਹਰਿਆਣਾ ਕਲੀਨ ਏਅਰ ਪ੍ਰੋਜੈਕਟ ਫੌਰ ਸਸਟੇਨੇਬਲ ਡਿਵੈਲਪਮੈਂਟ' ਅਤੇ 'ਹਰਿਆਣਾ ਏ.ਆਈ. ਡਿਵੈਲਪਮੈਂਟ ਪ੍ਰੋਜੈਕਟ' ਤਿਆਰ ਕੀਤੇ ਗਏ ਹਨ। ਇਨ੍ਹਾਂ ਰਾਹੀਂ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਸੂਬੇ ਵਿੱਚ ਸ਼ੁਰੂ ਕੀਤੇ ਗਏ ਕਲੀਨ ਏਅਰ ਅਤੇ ਏ.ਆਈ. ਪ੍ਰੋਜੈਕਟਾਂ ਦੀ ਵਿਸਥਾਰ ਨਾਲ ਸਮੀਖਿਆ ਕਰ ਰਹੇ ਸਨ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਪ੍ਰਧਾਨ ਸਕੱਤਰ ਅਰੁਣ ਗੁਪਤਾ, ਕਮਿਸ਼ਨਰ ਅਤੇ ਸਕੱਤਰ ਕ੍ਰਿਡ ਜੇ. ਗਣੇਸ਼ਨ, ਸੰਯੁਕਤ ਸਕੱਤਰ ਦੀਪਕ ਕੁਮਾਰ, ਕ੍ਰਿਡ ਦੇ ਸੀ.ਪੀ.ਓ. ਨਿਤਿਨ ਬੰਸਲ, ਨਿਨਾਦ ਰਾਜਪੂਤ, ਪੁਲੀਨ ਸਿੰਘ, ਸਾਂਗਰ ਜੈਨ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ 'ਹਰਿਆਣਾ ਕਲੀਨ ਏਅਰ ਪ੍ਰੋਜੈਕਟ' ਤਹਿਤ...
ਹਰਿਆਣਾ ਲੋਕ ਭਵਨ ਵਿੱਚ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ ਪੱਛਮੀ ਬੰਗਾਲ ਸਥਾਪਨਾ ਦਿਵਸ

ਹਰਿਆਣਾ ਲੋਕ ਭਵਨ ਵਿੱਚ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ ਪੱਛਮੀ ਬੰਗਾਲ ਸਥਾਪਨਾ ਦਿਵਸ

Haryana
ਚੰਡੀਗੜ੍ਹ, 20 ਜੂਨ - ਹਰਿਆਣਾ ਲੋਕ ਭਵਨ ਵਿੱਚ ਅੱਜ ਪੱਛਮੀ ਬੰਗਾਲ ਸਥਾਪਨਾ ਦਿਵਸ ਬੜੇ ਉਤਸ਼ਾਹ, ਮਾਣ ਅਤੇ ਸੱਭਿਆਚਾਰਕ ਉੱਲਾਸ ਨਾਲ ਮਨਾਇਆ ਗਿਆ। ਇਸ ਮੌਕੇ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼, ਫ਼ਸਟ ਲੇਡੀ ਸ੍ਰੀਮਤੀ ਮਿਤਰਾ ਘੋਸ਼, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਮਨ ਸੈਣੀ ਅਤੇ ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਸਿੰਘ ਕਲਿਆਣ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੇਸ਼ਮਾ ਕਲਿਆਣ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਸਮੇਤ ਕਈ ਮਾਣਯੋਗ ਵਿਅਕਤੀ ਮੌਜੂਦ ਸਨ। ਸਮਾਰੋਹ ਨੂੰ ਸੰਬੋਧਿਤ ਕਰਦਿਆਂ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸਮੂਹ ਹਾਜ਼ਰੀਨ ਨੂੰ ਪੱਛਮੀ ਬੰਗਾਲ ਸਥਾਪਨਾ ਦਿਵਸ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾ...