ਜਨ ਸਿਹਤ ਵਿਭਾਗ ਦੇ ਕੰਮਾਂ ਲਈ 399.85 ਕਰੋੜ ਰੁਪਏ ਦੀ ਮਨਜ਼ੂਰੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 21 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਦੇ ਨਾਗਰਿਕਾਂ ਨੂੰ ਲੋੜੀਂਦੀ ਮਾਤਰਾ ਵਿੱਚ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਜਲਘਰ, ਬੂਸਟਿੰਗ ਸਟੇਸ਼ਨ ਅਤੇ ਪਾਈਪਲਾਈਨਾਂ ਵਿਛਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਾਰੇ ਜਲਘਰਾਂ ਅਤੇ ਬੂਸਟਿੰਗ ਸਟੇਸ਼ਨਾਂ ਦੇ ਤਲ ਆਰ.ਸੀ.ਸੀ. ਦੇ ਬਣਾਏ ਜਾ ਰਹੇ ਹਨ, ਤਾਂ ਜੋ ਇਨ੍ਹਾਂ ਵਿੱਚੋਂ ਪਾਣੀ ਦਾ ਰਿਸਾਅ ਨਾ ਹੋ ਸਕੇ।
ਮੁੱਖ ਮੰਤਰੀ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਹਾਈ ਪਾਵਰਡ ਪਰਚੇਜ਼ ਕਮੇਟੀ ਅਤੇ ਹਾਈ ਪਾਵਰਡ ਵਰਕਸ ਪਰਚੇਜ਼ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਮੀਟਿੰਗ ਵਿੱਚ ਸਿੱਖਿਆ ਮੰਤਰੀ ਮਹੀਪਾਲ ਢਾਂਡਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਜਨ ਸਿਹਤ ਮੰਤਰੀ ਰਣਬੀਰ ਗੰਗਵਾ ਅਤੇ ਸਿੰਚਾਈ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਵੀ ਮੌਜੂਦ ਸਨ।
ਮੁੱਖ ਮੰਤਰੀ ਨੇ ਜਨ ਸਿਹਤ ਵਿਭਾਗ ਦੇ ਲਗਭਗ 419.34 ਕਰੋੜ ਰੁਪਏ ਦੇ 13 ਕੰਮਾਂ ਨੂੰ 399.85 ਕਰੋੜ ਰੁਪਏ ਦੀ ਰਾਸ਼ੀ ਨਾਲ ਕਰਵਾਉਣ ਦੀ ਮਨਜ਼ੂਰੀ ਦਿੱਤੀ। ਇਨ੍ਹਾਂ ਕੰਮਾਂ ਨਾਲ 19.49 ਕਰੋੜ ਰੁਪਏ ਦੀ...








