Thursday, October 29
Shadow

Tag: latest news

ਆਪ ਦਾ ਅਕਾਲੀਆਂ ‘ਤੇ ਪਲਟਵਾਰ, ਬਲਤੇਜ ਪੰਨੂ ਨੇ ਅਮਰਦੀਪ ਗਰੇਵਾਲ ਦੀਆਂ ਸੀਨੀਅਰ ਭਾਜਪਾ ਆਗੂਆਂ ਨਾਲ ਅਤੇ ਗੁਰੀ ਚਾਹਲ ਦੀਆਂ ਅਕਾਲੀਆਂ ਨਾਲ ਦਿਖਾਈਆਂ ਤਸਵੀਰਾਂ

ਆਪ ਦਾ ਅਕਾਲੀਆਂ ‘ਤੇ ਪਲਟਵਾਰ, ਬਲਤੇਜ ਪੰਨੂ ਨੇ ਅਮਰਦੀਪ ਗਰੇਵਾਲ ਦੀਆਂ ਸੀਨੀਅਰ ਭਾਜਪਾ ਆਗੂਆਂ ਨਾਲ ਅਤੇ ਗੁਰੀ ਚਾਹਲ ਦੀਆਂ ਅਕਾਲੀਆਂ ਨਾਲ ਦਿਖਾਈਆਂ ਤਸਵੀਰਾਂ

Breaking News
ਚੰਡੀਗੜ੍ਹ 3 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੇ ਆਗੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ ਲਈ ਸਿਆਸਤ ਤੋਂ ਪ੍ਰੇਰਿਤ ਮੁਹਿੰਮ ਚਲਾ ਰਹੇ ਹਨ, ਜਦੋਂ ਕਿ ਉਹ ਆਪਣੇ ਸਿਆਸੀ ਅਤੇ ਨਿੱਜੀ ਸਬੰਧਾਂ ਨੂੰ ਜਾਣਬੁੱਝ ਕੇ ਛੁਪਾ ਰਹੇ ਹਨ। ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਲਗਾਏ ਜਾ ਰਹੇ ਦੋਸ਼ ਅਣਪ੍ਰਮਾਣਿਤ ਸਮੱਗਰੀ 'ਤੇ ਆਧਾਰਿਤ ਹਨ ਅਤੇ ਨਾ ਤਾਂ ਕਥਿਤ ਆਡੀਓ ਰਿਕਾਰਡਿੰਗਾਂ ਅਤੇ ਨਾ ਹੀ ਉਨ੍ਹਾਂ ਨਾਲ ਜੁੜੇ ਦਾਅਵਿਆਂ ਦੀ ਸੁਤੰਤਰ ਤੌਰ 'ਤੇ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ, "ਪੰਜਾਬ ਇਸ ਸਿਆਸਤ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਚਰਿੱਤਰ ਹੱਤਿਆ ਹੀ ਉਨ੍ਹਾਂ ਦਾ ਇੱਕੋ ਇੱਕ ਸਿਆਸੀ ਹਥਿਆਰ ਬਣ ਗਿਆ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਉਨ੍ਹਾਂ ਕੋਲ ਕੋਈ ਜਵਾਬ ਨਹੀਂ ਹੈ।" ਅਕਾਲੀ ਲੀਡਰਸ਼ਿਪ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਉਨ੍ਹਾਂ ਸਵ...
ਗਰੀਨ ਸਕੂਲ ਪ੍ਰੋਗਰਾਮ ਸਬੰਧੀ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਲਗਾਈ ਵਰਕਸ਼ਾਪ

ਗਰੀਨ ਸਕੂਲ ਪ੍ਰੋਗਰਾਮ ਸਬੰਧੀ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਲਗਾਈ ਵਰਕਸ਼ਾਪ

Local news
ਤਰਨ ਤਾਰਨ, 3 ਸਤੰਬਰ ( ) - ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਰਾਜੀਵ ਕੁਮਾਰ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੁਲ 9 ਬਲਾਕਾਂ ਦੇ 267 ਸਕੂਲਾਂ ਦੇ ਅਧਿਆਪਕਾਂ ਦੀ ਗਰੀਨ ਸਕੂਲ ਪ੍ਰੋਗਰਾਮ ਆਡਿਟ ਵਾਤਾਵਰਨ ਸਿੱਖਿਆ ਤਹਿਤ ਬੈਚ ਵਾਈਜ਼ ਟ੍ਰੇਨਿੰਗ ਵਰਕਸ਼ਾਪ ਸਰਕਾਰੀ ਹਾਈ ਸਕੂਲ, ਬਾਗੜੀਆਂ ਵਿਖੇ ਲਗਾਈ ਗਈ। ਹੈੱਡਮਾਸਟਰ ਗੁਰਚਰਨ ਸਿੰਘ ਦੀ ਦੇਖ-ਰੇਖ ਹੇਠ ਹੋਏ ਇਸ ਟ੍ਰੇਨਿੰਗ ਪ੍ਰੋਗਰਾਮ ਤਹਿਤ ਵੱਖ-ਵੱਖ ਸਕੂਲਾਂ ਨੂੰ ਗਰੀਨ ਸਕੂਲ ਪ੍ਰੋਗਰਾਮ ਆਡਿਟ ਦੇ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਨੇ ਵੀ ਇਸ ਟ੍ਰੇਨਿੰਗ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਅਧਿਆਪਕਾਂ ਨੂੰ ਵਾਤਾਵਰਨ ਸਿੱਖਿਆ ਦੇ ਲਈ ਉਤਸਾਹਿਤ ਕੀਤਾ। ਈ.ਈ.ਪੀ ਨੋਡਲ ਅਫ਼ਸਰ ਤੇਜਿੰਦਰ ਸਿੰਘ ਨੇ ਟ੍ਰੇਨਿੰਗ ਦੌਰਾਨ ਅਧਿਆਪਕਾਂ ਨੂੰ ਸਮੇਂ- ਸਮੇਂ 'ਤੇ ਪ੍ਰੋਜੈਕਟ ਵਿਚਲੀਆਂ ਹਦਾਇਤਾਂ ਦੀ ਪਾਲਣਾ ਕਰਨ ਹਿੱਤ ਪ੍ਰੇਰਿਆ। ਸਮੂਹ ਅਧਿਆਪਕਾਂ ਲਈ ਸਟੇਸ਼ਨਰੀ, ਚਾਹ ਪਾਣੀ ਅਤੇ ਸਨੈਕਸ, ਜਨਰੇਟਰ ...
ਪੰਜੋਲੀ ਤੇ ਮਲਕਪੁਰ ਨਵੀਂ ਆਬਾਦੀ ਵਿਖੇ ਡਾਕੂਮੈਂਟਰੀ ਸ਼ੋਅ ਰਾਹੀਂ ਗੁਰੂ ਰਵਿਦਾਸ ਜੀ ਦਾ ਸਮਾਨਤਾ ਤੇ ਮਨੁੱਖਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਇਆ

ਪੰਜੋਲੀ ਤੇ ਮਲਕਪੁਰ ਨਵੀਂ ਆਬਾਦੀ ਵਿਖੇ ਡਾਕੂਮੈਂਟਰੀ ਸ਼ੋਅ ਰਾਹੀਂ ਗੁਰੂ ਰਵਿਦਾਸ ਜੀ ਦਾ ਸਮਾਨਤਾ ਤੇ ਮਨੁੱਖਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਇਆ

Local news
ਰੂਪਨਗਰ, 03 ਸਤੰਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਰੂਪਨਗਰ ਬਲਾਕ ਦੇ ਪਿੰਡ ਪੰਜੋਲੀ ਅਤੇ ਮਲਕਪੁਰ ਨਵੀਂ ਆਬਾਦੀ ਵਿਖੇ ਪ੍ਰਚਾਰ ਵੈਨਾਂ ਰਾਹੀਂ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫਲਸਫ਼ੇ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਮਹਾਨ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਦੌਰਾਨ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਫ਼ਿਲਮ ਰਾਹੀਂ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਭਾਈਚਾਰਕ ਸਾਂਝ, ਸੇਵਾ ਭਾਵਨਾ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮਾਨਤਾ ਵਾਲਾ ਸਮਾਜ ਸਿਰਜਣ ਦਾ ਸੰਦੇਸ਼ ਦਿੱਤਾ ਗਿਆ। ਇਸ ਦੇ ਨਾਲ ਹੀ ਹਾਜ਼ਰੀਨ ਨੂੰ ਗੁਰੂ ਸਾਹਿਬ ਦੀ ਬਾਣੀ ਵਿੱਚ ਦਰਸਾਏ ਸਰਬੱਤ ਦੇ ਭਲੇ ਅਤੇ ਮਨੁੱਖੀ ਏਕਤਾ ਦੇ ਸਿਧਾਂਤਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕ...
‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ: ਡਿਪਟੀ ਕਮਿਸ਼ਨਰ

‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ: ਡਿਪਟੀ ਕਮਿਸ਼ਨਰ

Local news
ਹੁਸ਼ਿਆਰਪੁਰ, 3 ਸਤੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ 7 ਤੋਂ 12 ਸਤੰਬਰ 2026 ਤੱਕ, ਜਦਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 20 ਤੋਂ 26 ਸਤੰਬਰ 2026 ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ ਇਸ ਸਾਲ 7 ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਵਾਰ ਟੈਨਿਸ ਕ੍ਰਿਕਟ ਨੂੰ ਵੀ ਖੇਡਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ’ਤੇ 29 ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ।           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆ...
ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੌਰਾਨ ਸਰਪੰਚਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੌਰਾਨ ਸਰਪੰਚਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ

Local news
ਤਰਨ ਤਾਰਨ, 3 ਸਤੰਬਰ :      ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਲਈ ਜ਼ਿਲ੍ਹਾ ਪੱਧਰੀ ਟ੍ਰੇਨਿੰਗ/ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ 9 ਬਲਾਕਾਂ ਦੇ ਸਰਪੰਚ ਸਾਹਿਬਾਨ ਨੇ ਭਾਗ ਲਿਆ। ਵਰਕਸ਼ਾਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਹਿਤੈਸ਼ੀ ਸਕੀਮਾਂ ਅਤੇ ਵਿਕਾਸ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ‘ਮੇਰਾ ਘਰ ਮੇਰੇ ਨਾਮ’ ਸਕੀਮ ਸਬੰਧੀ ਵੀ ਸਰਪੰਚਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਸਕੀਮ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਗ੍ਰਾਮ ਪੰਚਾਇਤਾਂ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਚਲਾਈ ਜਾ ਰਹੀ '12-ਵਾਟ ਐਲ.ਈ.ਡੀ ਬੇਸਡ ਸੋਲਰ ਸਟਰੀਟ ਲਾਈਟਸ ਸਕੀਮ' ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਸਰਪੰਚਾਂ ਨੂੰ ਪਿੰਡਾਂ ਵਿੱਚ ਸੋਲਰ ਸਟਰੀਟ ਲਾਈਟਾਂ ਦੀ ਸਥਾਪਨਾ ਅਤੇ ਇਸ ਸਬੰਧੀ ਗ੍ਰਾਮ ਪੰਚਾਇਤ ਦੇ ਹਿੱ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੰਜਾਬੀਆਂ ਨੂੰ ਹਾਰਦਿਕ ਵਧਾਈ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੰਜਾਬੀਆਂ ਨੂੰ ਹਾਰਦਿਕ ਵਧਾਈ

Breaking News
ਚੰਡੀਗੜ੍ਹ, 3 ਸਤੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ’ਤੇ ਸਾਰੇ ਪੰਜਾਬੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੇ ਅਵਤਾਰ ਧਾਰਨ ਨੂੰ ਸਮਰਪਿਤ ਇਹ ਪਵਿੱਤਰ ਤਿਉਹਾਰ ਦੇਸ਼ ਭਰ ਵਿੱਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਭਗਵਾਨ ਕ੍ਰਿਸ਼ਨ ਦਾ ਪ੍ਰਗਟ ਹੋਣਾ ਧਰਮ ਅਤੇ ਸੱਚ ਦੀ ਸਦੀਵੀ ਜਿੱਤ ਦਾ ਪ੍ਰਤੀਕ ਹੈ, ਜੋ ਮਨੁੱਖਤਾ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦਾ ਸੁੱਚਲ ਸੁਨੇਹਾ ਦਿੰਦਾ ਹੈ। ਸਪੀਕਰ ਨੇ ਲੋਕਾਂ ਨੂੰ ਭਗਵਾਨ ਕ੍ਰਿਸ਼ਨ ਵੱਲੋਂ ਦਿਖਾਏ ਗਏ ਧਾਰਮਿਕਤਾ, ਪਿਆਰ ਅਤੇ ਕਰੁਣਾ ਦੇ ਮਾਰਗ ’ਤੇ ਚੱਲਣ  ਲਈ ਕਿਹਾ। ਉਨ੍ਹਾਂ ਸਾਰਿਆਂ ਨੂੰ ਆਪਸ ਵਿੱਚ ਪਿਆਰ ਨਾਲ ਰਹਿਣ, ਸ਼ਾਂਤੀ ਅਤੇ ਭਾਈਚਾਰੇ ਵਾਲਾ ਸਦਾਚਾਰਕ ਜੀਵਨ ਜੀਉਣ ਦੀ ਵੀ ਅਪੀਲ ਕੀਤੀ। ਇਸ ਪਵਿੱਤਰ ਦਿਨ ਦੀ ਅਧਿਆਤਮਿਕ ਅਹਿਮੀਅਤ ’ਤੇ ਵਿਚਾਰ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੀਆਂ ਸਿੱਖਿਆਵਾਂ ਹਰ ਕਿਸੇ ਨੂੰ ਆਪਣੇ ਅੰਦ...
ਪੰਜਾਬ ਨੂੰ ਤਕਨੀਕੀ ਸਿੱਖਿਆ ਵਿੱਚ ਨੰਬਰ 1 ਸੂਬਾ ਬਣਾਉਣ ਲਈ ਕਰਵਾਏ ਖੇਤਰੀ ਉਦਯੋਗ-ਅਕਾਦਮਿਕ ਸੰਮੇਲਨ ਦੌਰਾਨ ਉਦਯੋਗਾਂ ਤੇ ਅਕਾਦਮਿਕ ਸੰਸਥਾਵਾਂ ਨੂੰ ਇੱਕ ਮੰਚ ‘ਤੇ ਲਿਆਂਦਾ

ਪੰਜਾਬ ਨੂੰ ਤਕਨੀਕੀ ਸਿੱਖਿਆ ਵਿੱਚ ਨੰਬਰ 1 ਸੂਬਾ ਬਣਾਉਣ ਲਈ ਕਰਵਾਏ ਖੇਤਰੀ ਉਦਯੋਗ-ਅਕਾਦਮਿਕ ਸੰਮੇਲਨ ਦੌਰਾਨ ਉਦਯੋਗਾਂ ਤੇ ਅਕਾਦਮਿਕ ਸੰਸਥਾਵਾਂ ਨੂੰ ਇੱਕ ਮੰਚ ‘ਤੇ ਲਿਆਂਦਾ

Breaking News
*ਚੰਡੀਗੜ੍ਹ, 3 ਸਤੰਬਰ:* ਸਕੂਲ ਸਿੱਖਿਆ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਆਪਣਾ ਧਿਆਨ ਤਕਨੀਕੀ ਸਿੱਖਿਆ ਵੱਲ ਕੇਂਦਰਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਪੌਲੀਟੈਕਨਿਕਾਂ ਅਤੇ ਆਈ.ਟੀ.ਆਈਜ਼ ਨੂੰ ਉਦਯੋਗਾਂ ਦੇ ਅਨੁਕੂਲ, ਇਨੋਵੇਸ਼ਨ ਅਧਾਰਤ ਅਤੇ ਰੁਜ਼ਗਾਰ ਮੁਖੀ ਸੰਸਥਾਵਾਂ ਵਿੱਚ ਬਦਲਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ (ਪੀ.ਐਸ.ਬੀ.ਟੀ.ਈ.ਆਈ.ਟੀ) ਵੱਲੋਂ ਅੱਜ ਖੇਤਰੀ ਉਦਯੋਗ-ਅਕਾਦਮਿਕ ਸੰਮੇਲਨ ਕਰਵਾਇਆ ਗਿਆ, ਜਿਸ ਤਹਿਤ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਅਸਲ ਜ਼ਰੂਰਤਾਂ ਨਾਲ ਜੋੜਨ ਲਈ ਪ੍ਰਮੁੱਖ ਕੰਪਨੀਆਂ ਅਤੇ ਉਦਯੋਗਪਤੀਆਂ ਨੂੰ ਇਕ ਮੰਚ ‘ਤੇ ਲਿਆਂਦਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸੰਮੇਲਨ ਪੰਜਾਬ ਦੀਆਂ ਸਰਕਾਰੀ ਪੌਲੀਟੈਕਨਿਕਾਂ ਅਤੇ ਆਈ.ਟੀ.ਆਈਜ਼ ਵਿੱਚ ਕੀਤੇ ਜਾ ਰਹੇ ਵਿਆਪਕ ਸੁਧਾਰ ਦਾ ਹਿੱਸਾ ਹੈ, ਜਿਸਦਾ ਉਦੇਸ਼ ਅਕਾਦਮਿਕ ਸਮਰੱਥਾਵਾਂ ਅਤੇ ਰੁਜ਼ਗਾਰ ਲਈ ਲੋੜੀਂਦੇ ਹੁਨਰਾਂ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

Breaking News
ਚੰਡੀਗੜ੍ਹ, 3 ਸਤੰਬਰ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਉਨ੍ਹਾਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਦਿਆਂ, ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਢੁਕਵੇਂ ਹੱਲ ਲੱਭਣ ਲਈ ਤੁਰੰਤ ਨਿਰਦੇਸ਼ ਜਾਰੀ ਕੀਤੇ। ਯੂਨੀਅਨਾਂ ਵੱਲੋਂ ਉਠਾਏ ਗਏ ਮਸਲਿਆਂ 'ਤੇ ਹਮਦਰਦੀ ਨਾਲ ਵਿਚਾਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੰਗਾਂ ਦੇ ਹੱਲ ਸਬੰਧੀ ਤਜਵੀਜ਼ਾਂ ਕੈਬਨਿਟ ਸਬ-ਕਮੇਟੀ ਨੂੰ ਭੇਜਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਉਨ੍ਹਾਂ ਹਦਾਇਤ ਕੀਤੀ, "ਵਿੱਤੀ ਮਾਮਲਿਆਂ ਵਾਲੀਆਂ ਤਜਵੀਜ਼ਾਂ ਨੂੰ ਪਹਿਲ ਦੇ ਆਧਾਰ 'ਤੇ ਵਿੱਤ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਤੁਰੰਤ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾ ਸਕੇ।" ਉਨ੍ਹਾਂ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ, ਅਤੇ ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ...
ਗੈਂਗਸਟਰਾਂ ਤੇ ਵਾਰ ਦਾ 226ਵਾਂ ਦਿਨ: ਪੰਜਾਬ ਪੁਲਿਸ  ਵੱਲੋਂ 570 ਥਾਈਂ ਛਾਪੇਮਾਰੀ ; 249 ਕਾਬੂ

ਗੈਂਗਸਟਰਾਂ ਤੇ ਵਾਰ ਦਾ 226ਵਾਂ ਦਿਨ: ਪੰਜਾਬ ਪੁਲਿਸ  ਵੱਲੋਂ 570 ਥਾਈਂ ਛਾਪੇਮਾਰੀ ; 249 ਕਾਬੂ

Punjab News
ਚੰਡੀਗੜ੍ਹ, 3 ਸਤੰਬਰ: ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 226ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ  570 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 226ਵੇਂ ਦਿਨ, ਪੁਲਿਸ ਟੀਮਾਂ ਨੇ 249 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ  ਹੁਣ ਤੱਕ ਕੁੱਲ 67,639 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 294 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 17 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 3 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵਿਅਕਤੀਆਂ ਨੂੰ .30 ਬੋਰ ਦੇ ਅੱਠ ਗੈਰ-ਕਾਨੂੰਨੀ ਪਿਸਤੌਲਾਂ ਅਤੇ 103 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਉਰਫ਼ ਜੀਤਾ (24) ਵਾਸੀ ਪਿੰਡ ਬੈਂਕਾ, ਤਰਨ ਤਾਰਨ ਅਤੇ ਗੁਰਬੀਰ ਸਿੰਘ ਉਰਫ਼ ਗੋਰਾ (32) ਵਾਸੀ ਪਿੰਡ ਤਾਰਾ ਸਿੰਘ, ਤਰਨ ਤਾਰਨ ਵਜੋਂ ਹੋਈ ਹੈ। ਦੋਸ਼ੀ ਰਣਜੀਤ ਉਰਫ਼ ਜੀਤਾ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ ਅਤੇ ਵਿਸਫੋਟਕ ਐਕਟ ਤਹਿਤ ਕਈ ਮਾਮਲੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਥਿਤ ਤੌਰ 'ਤੇ...