Thursday, October 29
Shadow

Tag: latest news

ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

Punjab News
ਚੰਡੀਗੜ੍ਹ, 2 ਸਤੰਬਰ: ਇੱਕ ਇਤਿਹਾਸਕ ਮਨੁੱਖਤਾਵਾਦੀ ਅਤੇ ਤਕਨੀਕੀ ਪਹਿਲਕਦਮੀ ਤਹਿਤ ਪੰਜਾਬ, ਸੂਬੇ ਭਰ ਦੇ ਸਰਕਾਰੀ ਮੁਰਦਾਘਰਾਂ ਵਿੱਚ ਲਿਆਂਦੀਆਂ ਜਾਣ ਵਾਲੀਆਂ ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਡਿਜੀਟਲ ਸ਼ਨਾਖ਼ਤ ਲਈ ਸੂਬਾ ਪੱਧਰੀ ਜਨਤਕ ਪੋਰਟਲ "ਪਹਿਚਾਣ" ਸ਼ੁਰੂ ਕਰਨ ਵਾਲਾ ਦੇਸ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਰਾਜ ਪੱਧਰੀ ਪੋਰਟਲ ਦੀ ਰਸਮੀ ਸ਼ੁਰੂਆਤ ਅੱਜ ਇਥੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 'ਪਹਿਚਾਣ' ਪਹਿਲਕਦਮੀ ਤਹਿਤ ਪੰਜਾਬ ਦੇ ਕਿਸੇ ਵੀ ਸਰਕਾਰੀ ਮੁਰਦਾਘਰ ਵਿੱਚ ਪੋਸਟਮਾਰਟਮ ਦੇ 48 ਘੰਟਿਆਂ ਦੇ ਅੰਦਰ-ਅੰਦਰ ਹਰੇਕ ਅਣਪਛਾਤੇ, ਲਾਵਾਰਿਸ ਮ੍ਰਿਤਕ ਵਿਅਕਤੀ ਦੇ ਚਿਹਰੇ ਦੀਆਂ ਤਸਵੀਰਾਂ, ਸਥਾਈ ਸ਼ਨਾਖ਼ਤੀ ਨਿਸ਼ਾਨ ਜਿਵੇਂ ਕਿ ਟੈਟੂ, ਜਨਮ ਤੋਂ ਕੋਈ ਨਿਸ਼ਾਨ, ਕਿਸੇ ਖਾਸ ਸਰੀਰਕ ਨੁਕਸ ਦੀਆਂ ਤਸਵੀਰਾਂ ਅਤੇ ਵਿਸਤ੍ਰਿਤ ਸਰੀਰਕ ਹੁਲੀਆ ਪੋਰਟਲ 'ਤੇ ਅੱਪਲੋਡ ਕੀਤਾ ਜਾਵੇਗਾ। ਇਹ ਪੋਰਟਲ ਸਿਹਤ ਵਿਭਾਗ ਦੀਆਂ ਸਾਰੀਆਂ ਅਧਿਕਾਰਤ ਵੈੱਬਸਾਈਟਾਂ ਰਾਹੀਂ ਬਿਲਕੁਲ ਮੁਫ਼ਤ ਉਪਲਬਧ ਹੈ ਅਤੇ ਭਾਰਤ ਜਾਂ ਵਿਦੇਸ਼ ਵਿੱਚ ਕਿਸੇ ਵੀ ਥਾਂ ਤੋਂ ਪ...
ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ

Punjab News
ਚੰਡੀਗੜ੍ਹ, 2 ਸਤੰਬਰ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 225ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 567 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 225ਵੇਂ ਦਿਨ, ਪੁਲਿਸ ਟੀਮਾਂ ਨੇ 185 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 67,390 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹ...
ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 2 ਸਤੰਬਰ: ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਬੈਕਵਰਡ ਕਲਾਸ (ਬੀ.ਸੀ.) ਸਰਟੀਫਿਕੇਟਾਂ ਸਬੰਧੀ ਫੈਲੇ ਭਰਮ ਨੂੰ ਦੂਰ ਕਰਨ ਅਤੇ ਹਰ ਯੋਗ ਵਿਅਕਤੀ ਨੂੰ ਉਸ ਦਾ ਬਣਦਾ ਹੱਕ ਯਕੀਨੀ ਬਣਾਉਣ ਲਈ ਸੂਬਾ ਪੱਧਰ 'ਤੇ ਵਿਸ਼ੇਸ਼ ਜਾਗਰੂਕਤਾ ਅਤੇ ਸੁਵਿਧਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਧਿਆਨ ਵਿੱਚ ਇਹ ਗੱਲ ਆਈ ਹੈ ਕਿ ਕਈ ਥਾਵਾਂ 'ਤੇ ਨਿਯਮਾਂ ਦੀ ਗਲਤ ਵਿਆਖਿਆ ਕਾਰਨ ਯੋਗ ਬਿਨੈਕਾਰਾਂ ਨੂੰ ਬੀ.ਸੀ. ਸਰਟੀਫਿਕੇਟ ਜਾਰੀ ਕਰਨ ਵਿੱਚ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੀ.ਸੀ. ਸਰਟੀਫਿਕੇਟਾਂ ਸਬੰਧੀ ਨਿਯਮਾਂ ਨੂੰ ਸੂਬੇ ਭਰ ਵਿੱਚ ਇੱਕਸਾਰ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਬੀ.ਸੀ. ਸਰਟੀਫਿਕੇਟ ਲਈ ਯੋਗਤਾ ਦਾ ਨਿਰਧਾਰਨ ਕੇਵਲ ਬਿਨੈਕਾਰ ਦੇ ਮਾਪਿਆਂ ਦੀ ਸਥਿਤੀ ਦੇ ਆ...
ਭਾਰਤ ‘ਏ’ ਟੀਮ ਲਈ ਮੈਚ ਹੀ ਮੈਚ, ਸਤੰਬਰ ਅਤੇ ਅਕਤੂਬਰ ‘ਚ ਖੇਡਣਗੇ 8 ਮੈਚ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੁਕਾਬਲੇ ?

ਭਾਰਤ ‘ਏ’ ਟੀਮ ਲਈ ਮੈਚ ਹੀ ਮੈਚ, ਸਤੰਬਰ ਅਤੇ ਅਕਤੂਬਰ ‘ਚ ਖੇਡਣਗੇ 8 ਮੈਚ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੁਕਾਬਲੇ ?

Sports
ਹੈਦਰਾਬਾਦ: ਭਾਰਤ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਕ੍ਰਿਕਟ ਬੋਰਡਾਂ ਨੇ ਨੌਜਵਾਨ ਖਿਡਾਰੀਆਂ ਨੂੰ ਨਿਖਾਰਣ ਲਈ ਇੱਕ ਵੱਡਾ ਫੈਸਲਾ ਲਿਆ ਹੈ। ਕ੍ਰਿਕਟ ਆਸਟ੍ਰੇਲੀਆ ਨੇ ਐਲਾਨ ਕੀਤਾ ਹੈ ਕਿ ਉਹ ਸਤੰਬਰ ਵਿੱਚ ਆਪਣੀ 'ਏ' ਟੀਮ ਭਾਰਤ ਭੇਜੇਗਾ, ਜਿੱਥੇ ਉਹ ਭਾਰਤ 'ਏ' ਵਿਰੁੱਧ ਦੋ ਚਾਰ-ਦਿਨਾ ਮੈਚਾਂ ਅਤੇ ਤਿੰਨ ਇੱਕ-ਦਿਨਾ ਮੈਚਾਂ ਦੀ ਲੜੀ ਖੇਡੇਗਾ। ਇਹ ਮੈਚ ਪੁਡੂਚੇਰੀ ਵਿੱਚ ਹੋਣਗੇ। ਪਹਿਲਾ ਚਾਰ-ਦਿਨਾ ਮੈਚ 22 ਸਤੰਬਰ ਨੂੰ ਸ਼ੁਰੂ ਹੋਵੇਗਾ, ਉਸ ਤੋਂ ਬਾਅਦ ਦੂਜਾ 29 ਸਤੰਬਰ ਨੂੰ ਹੋਵੇਗਾ, ਜਦੋਂ ਕਿ ਇੱਕ-ਦਿਨਾ ਮੈਚ 6, 9 ਅਤੇ 11 ਅਕਤੂਬਰ ਨੂੰ ਹੋਣ ਵਾਲੇ ਹਨ। ਕ੍ਰਿਕਟ ਆਸਟ੍ਰੇਲੀਆ ਨੇ ਇਸ ਦੌਰੇ ਲਈ ਦੋਵਾਂ ਫਾਰਮੈਟਾਂ ਲਈ ਆਪਣੀਆਂ ਟੀਮਾਂ ਦਾ ਐਲਾਨ ਕੀਤਾ ਹੈ, ਜਿਸ ਵਿੱਚ ਕਈ ਤਜਰਬੇਕਾਰ ਖਿਡਾਰੀ ਸ਼ਾਮਲ ਹਨ ਜੋ ਪਹਿਲਾਂ ਅੰਤਰਰਾਸ਼ਟਰੀ ਮੈਚ ਖੇਡ ਚੁੱਕੇ ਹਨ। ਇਨ੍ਹਾਂ ਵਿੱਚ ਪੀਟਰ ਹੈਂਡਸਕੌਂਬ, ਬ੍ਰੈਂਡਨ ਡੌਗੇਟ, ਕੋਨਸਟਾਸ, ਮੈਕਸਵੀਨੀ, ਝਾਈ ਰਿਚਰਡਸਨ ਅਤੇ ਟੌਡ ਮਰਫੀ ਸ਼ਾਮਲ ਹਨ - ਇਹ ਸਾਰੇ ਟੈਸਟ ਅਤੇ ਅੰਤਰਰਾਸ਼ਟਰੀ ਕ੍ਰਿਕਟ ਖੇਡ ਚੁੱਕੇ ਹਨ। ਇਸ ਤੋਂ ਇਲਾਵਾ, ਮਿਚ ਓਵਨ, ਜੈਕ ਐਡਵਰਡਸ, ਤਨਵੀਰ ਸੰਘ...
ਭਗਵਾਨ ਗਣੇਸ਼ ਦੀ ਮੂਰਤੀ ਖਰੀਦਦੇ ਸਮੇਂ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ? ਜਾਣੋ

ਭਗਵਾਨ ਗਣੇਸ਼ ਦੀ ਮੂਰਤੀ ਖਰੀਦਦੇ ਸਮੇਂ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ? ਜਾਣੋ

Health
GANESH CHATURTHI 2026 DATE: ਗਣੇਸ਼ ਚਤੁਰਥੀ ਦਸ ਦਿਨਾਂ ਦਾ ਤਿਓਹਾਰ ਹੈ, ਜੋ ਬਹੁਤ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਤਿਓਹਾਰ ਭਗਵਾਨ ਗਣੇਸ਼ ਨੂੰ ਸਮਰਪਿਤ ਹੈ, ਜੋ ਗਿਆਨ, ਖੁਸ਼ਹਾਲੀ ਅਤੇ ਚੰਗੀ ਕਿਸਮਤ ਦੇ ਦੇਵਤਾ ਹਨ। ਗਣੇਸ਼ ਚਤੁਰਥੀ ਦੁਨੀਆ ਭਰ ਦੇ ਲੱਖਾਂ ਹਿੰਦੂਆਂ ਲਈ ਬਹੁਤ ਖੁਸ਼ੀ ਅਤੇ ਭਗਤੀ ਦਾ ਸਮੇਂ ਹੁੰਦਾ ਹੈ। ਇਸ ਸਾਲ ਗਣੇਸ਼ ਚਤੁਰਥੀ 14 ਸਤੰਬਰ ਤੋਂ ਸ਼ੁਰੂ ਹੋ ਕੇ 25 ਸਤੰਬਰ ਤੱਕ ਚੱਲੇਗੀ। ਇਸ ਤਿਓਹਾਰ ਦੀ ਇੱਕ ਖਾਸ ਗੱਲ ਗਣੇਸ਼ ਜੀ ਦੀ ਮੂਰਤੀ ਨੂੰ ਖਰੀਦਣਾ ਅਤੇ ਸਥਾਪਿਤ ਕਰਨਾ ਹੈ, ਜੋ ਘਰਾਂ ਅਤੇ ਜਨਤਕ ਥਾਵਾਂ 'ਤੇ ਦੇਵਤਾ ਦੇ ਆਉਣ ਦਾ ਪ੍ਰਤੀਕ ਹੈ। ਇਸ ਸ਼ੁਭ ਤਿਓਹਾਰ ਦੀ ਤਿਆਰੀ ਕਰਦੇ ਸਮੇਂ ਕੁਝ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ, ਤਾਂਕਿ ਉਤਸ਼ਾਹ ਵਾਤਾਵਰਣ ਦੇ ਪ੍ਰਤੀ ਜਾਗਰੂਕ ਤਰੀਕੇ ਨਾਲ ਮਨਾਇਆ ਜਾ ਸਕੇ। ਇੱਥੇ ਕੁਝ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਗਣੇਸ਼ ਜੀ ਦੀ ਮੂਰਤੀ ਖਰੀਦਦੇ ਸਮੇਂ ਕੀ ਕਰਨਾ ਚਾਹੀਦਾ? ਵਾਤਾਵਰਣ ਅਨੁਕੂਲ ਮੂਰਤੀਆਂ ਚੁਣੋ:ਮਿੱਟੀ, ਪੇਪਰ-ਮੈਸ਼ੋ ਜਾਂ ਅਸਲੀ ਰੰਗਾਂ ਵਰਗੀ ਕੁਦਰਤੀ ਅਤੇ ਆਸਾਨੀ ਨਾਲ ਖਤਮ ਹੋਣ ਵਾਲੀ ਚੀਜ਼ਾਂ ਤ...
ਮੁੰਬਈ ਪੁੱਜੀ ਪਾਲੀਵੁੱਡ ਅਦਾਕਾਰਾ ਲਵ ਗਿੱਲ, ਬਿੱਗ ਬੌਸ 20 ਦਾ ਬਣੇਗੀ ਹਿੱਸਾ

ਮੁੰਬਈ ਪੁੱਜੀ ਪਾਲੀਵੁੱਡ ਅਦਾਕਾਰਾ ਲਵ ਗਿੱਲ, ਬਿੱਗ ਬੌਸ 20 ਦਾ ਬਣੇਗੀ ਹਿੱਸਾ

Entertainment
ਚੰਡੀਗੜ੍ਹ: ਪੰਜਾਬੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਅਤੇ ਮਿਊਜ਼ਿਕ ਵੀਡੀਓ ਮਾਡਲ ਲਵ ਗਿੱਲ ਅੱਜ ਬਿੱਗ ਬੌਸ 20 ਦੇ ਗ੍ਰੈਂਡ ਪ੍ਰੀਮੀਅਰ ਤੋਂ ਪਹਿਲਾਂ ਮੁੰਬਈ ਪਹੁੰਚ ਗਈ ਹੈ, ਜਿਸ ਦੌਰਾਨ ਅੰਧੇਰੀ ਦੇ ਏਅਰਪੋਰਟ ਉਤੇ ਉਤਰੀ ਇਹ ਖੂਬਸੂਰਤ ਅਦਾਕਾਰਾ ਕਾਫ਼ੀ ਸਟਾਈਲਿਸ਼ ਅਤੇ ਊਰਜਾਵਾਨ ਦਿਖਾਈ ਦਿੱਤੀ। ਇਸ ਸਮੇਂ ਅਪਣੇ ਉਤਸ਼ਾਹ ਦਾ ਪ੍ਰਗਟਾਵਾ ਕਰਦਿਆਂ ਉਸਨੇ ਆਪਣੇ ਆਉਣ ਦਾ ਐਲਾਨ ਕਰਨ ਲਈ ਦਿਲਜੀਤ ਦੁਸਾਂਝ ਦੀ ਪ੍ਰਸਿੱਧ ਲਾਈਨ "ਪੰਜਾਬੀ ਆ ਗਏ ਓਏ" ਕਿਹਾ। ਜ਼ਿਕਰਯੋਗ ਹੈ ਕਿ ਕਲਰਸ ਦੇ ਉਕਤ ਵਿਵਾਦਿਤ ਰਿਐਲਿਟੀ ਸ਼ੋਅਜ਼ ਲਈ ਰਵਾਨਗੀ ਭਰਨ ਤੋਂ ਪਹਿਲਾਂ ਉਨਾਂ ਬੀਤੇ ਦਿਨ ਚੰਡੀਗੜ੍ਹ ਦੇ ਇੱਕ ਗੁਰਦੁਆਰੇ ਸਾਹਿਬ ਵਿੱਚ ਇਸ ਅਹਿਮ ਕਰੀਅਰ ਪ੍ਰਾਪਤੀ ਲਈ ਸ਼ੁਕਰਾਨਾ ਵੀ ਅਦਾ ਕੀਤਾ। ਬਾਲੀਵੁੱਡ ਤੋਂ ਲੈ ਕੇ ਪਾਲੀਵੁੱਡ ਗਲਿਆਰਿਆਂ ਵਿੱਚ ਖਿੱਚ ਦਾ ਕੇਂਦਰ ਬਣੇ ਉਕਤ ਸ਼ੋਅ ਦੇ ਸੰਦਰਭ ਵਿੱਚ ਹੀ ਇਹ ਦੱਸਣਾ ਵੀ ਬਣਦਾ ਹੈ ਕਿ ਇਸ ਦਾ ਪ੍ਰੀਮੀਅਰ 06 ਸਤੰਬਰ ਨੂੰ ਪ੍ਰਾਈਮ ਟਾਈਮ ਸਲਾਟ 'ਚ ਹੋਣ ਜਾ ਰਿਹਾ ਹੈ, ਜਿਸ ਦੌਰਾਨ ਇਸ ਗ੍ਰੈਂਡ ਅਗਾਜ਼ ਦੀ ਮੇਜ਼ਬਾਨੀ ਹਿੰਦੀ ਸਿਨੇਮਾ ਸਟਾਰ ਅਤੇ ਉਕਤ ਸ਼ੋਅ ਦੇ ਹੋਸਟ ਸਲਮਾਨ ਖਾਨ ਕਰ...
ਵਪਾਰੀਆਂ ਦੀ ਸਹੂਲਤ ਲਈ ਸੀਵਰੇਜ, ਬਿਜਲੀ, ਸਫ਼ਾਈ ਤੇ ਟਰੈਫਿਕ ਪ੍ਰਬੰਧਾਂ ਵਿੱਚ ਸੁਧਾਰ ਦੇ ਆਦੇਸ਼

ਵਪਾਰੀਆਂ ਦੀ ਸਹੂਲਤ ਲਈ ਸੀਵਰੇਜ, ਬਿਜਲੀ, ਸਫ਼ਾਈ ਤੇ ਟਰੈਫਿਕ ਪ੍ਰਬੰਧਾਂ ਵਿੱਚ ਸੁਧਾਰ ਦੇ ਆਦੇਸ਼

Punjab News
ਮਾਲੇਰਕੋਟਲਾ, 01 ਸਤੰਬਰ -ਜ਼ਿਲ੍ਹੇ ਵਿੱਚ ਵਪਾਰਕ ਗਤੀਵਿਧੀਆਂ ਲਈ ਸੁਖਾਵਾਂ ਮਾਹੌਲ ਯਕੀਨੀ ਬਣਾਉਣ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਵਪਾਰੀਆਂ ਵੱਲੋਂ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ, ਸਫ਼ਾਈ, ਸੀਵਰੇਜ, ਬਿਜਲੀ, ਟਰੈਫਿਕ ਅਤੇ ਹੋਰ ਜਨਤਕ ਸੁਵਿਧਾਵਾਂ ਨਾਲ ਸਬੰਧਤ ਮਾਮਲੇ ਸਾਂਝੇ ਕੀਤੇ ਗਏ।ਡਿਪਟੀ ਕਮਿਸ਼ਨਰ ਨੇ ਵਪਾਰੀਆਂ ਵੱਲੋਂ ਰੱਖੇ ਗਏ ਮਾਮਲਿਆਂ ’ਤੇ ਵਿਚਾਰ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸੀਵਰੇਜ ਪ੍ਰਬੰਧਨ ਵਿੱਚ ਸੁਧਾਰ ਲਿਆਉਣ, ਜਨਤਕ ਪਖਾਨਿਆਂ ਦੀ ਸਫ਼ਾਈ ਅਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਤੋਂ ਇਲਾਵਾ ਪਾਬੰਦੀਸ਼ੁਦਾ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਬਿਜਲੀ ਵਿਭਾਗ ਨੂੰ ਸ਼ਹਿਰ ਵਿੱਚ ਬੇਤਰਤੀਬ ਢੰਗ ਨਾਲ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਠ...
‘ਮਿਸ਼ਨ ਕਲੀਨ ਪੰਜਾਬ’ ਤਹਿਤ ਮੋਰਿੰਡਾ ਸ਼ਹਿਰ ਦੀ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਜ਼ੋਰਾਂ ’ਤੇ

‘ਮਿਸ਼ਨ ਕਲੀਨ ਪੰਜਾਬ’ ਤਹਿਤ ਮੋਰਿੰਡਾ ਸ਼ਹਿਰ ਦੀ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਜ਼ੋਰਾਂ ’ਤੇ

Punjab News
ਮੋਰਿੰਡਾ, 1 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਕੂੜਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਨਗਰ ਕੌਂਸਲ ਮੋਰਿੰਡਾ ਵੱਲੋਂ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਫ਼ਾਈ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਕੂੜੇ ਦੇ ਢੇਰਾਂ ਦੀ ਸਫ਼ਾਈ, ਨਾਲਿਆਂ ਦੀ ਸਫ਼ਾਈ, ਸੜਕਾਂ ਦੇ ਕਿਨਾਰਿਆਂ ਅਤੇ ਰੋਡ ਬਰਮਾਂ ਦੀ ਸਫ਼ਾਈ ਸਮੇਤ ਜਨਤਕ ਸਥਾਨਾਂ ਨੂੰ ਸਾਫ਼-ਸੁਥਰਾ ਬਣਾਉਣ ਦੇ ਕਾਰਜ ਕੀਤੇ ਜਾ ਰਹੇ ਹਨ। ਇਸ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਅਗਵਾਈ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਅਤੇ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਅਤੇ ਨਗਰ ਕੌਂਸਲ ਦੀਆਂ ਟੀਮਾਂ ਨੂੰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਵਿਧਾਇਕ...
ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਖਰੜ, 1 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰਾਂ 'ਤੇ ਤਿੱਖੇ ਹਮਲੇ ਕਰਦਿਆਂ ਕਾਂਗਰਸ ਅਤੇ ਅਕਾਲੀ ਦਲ 'ਤੇ ਪੰਜਾਬ ਨੂੰ ਸਿਉਂਕ ਵਾਂਗ ਅੰਦਰੋਂ ਖੋਖਲਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸੂਬੇ ਨੂੰ ਲੁੱਟਣ ਲਈ ਇਕ ਵਾਰ ਫਿਰ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਪਿਆ ਹੈ। ਮੋਹਾਲੀ ਦੇ ਖਰੜ ਹਲਕੇ ਵਿੱਚ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸੱਤਾ ਹਥਿਆਉਣ ਲਈ ਲੜ ਰਹੀ ਹੈ, ਜਦਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੰਭਾਲ, ਸੜਕਾਂ, ਬਿਜਲੀ ਅਤੇ ਪਾਣੀ ਮੁਹੱਈਆ ਕਰਵਾਉਣ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ,"ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਦਿੱਤੀ ਵੋਟ ਸਾਰੀਆਂ ਲੋਕ-ਭਲਾਈ ਸਕੀਮਾਂ ਨੂੰ ਬੰਦ ਕਰਵਾ ਦੇਵੇਗੀ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਵਿਰੋਧੀ ਪਾਰਟੀਆਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਵਿਰੁੱਧ ਬਹੁਤ ਪਾਪ ਕੀਤੇ ਹਨ ਅਤੇ ਲੋਕ ਇਸ ਵਾਰ ਉਨ੍ਹਾਂ ਦੀ ਸਿਆਸੀ ਹੋਂਦ ਮਿਟਾ ਦੇਣਗੇ।ਇੱਥੇ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ...
ਵਿਧਾਇਕ ਚੱਢਾ ਨੇ ਨਗਰ ਕੌਂਸਲ ਰੂਪਨਗਰ ਵਿਖੇ 61.74 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੱਥ-ਕਮ-ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ 

ਵਿਧਾਇਕ ਚੱਢਾ ਨੇ ਨਗਰ ਕੌਂਸਲ ਰੂਪਨਗਰ ਵਿਖੇ 61.74 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੱਥ-ਕਮ-ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ 

Punjab News
ਰੂਪਨਗਰ, 1 ਸਤੰਬਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਨਗਰ ਕੌਂਸਲ ਰੂਪਨਗਰ ਵਿਖੇ 61.74 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੱਥ-ਕਮ-ਲਾਇਬ੍ਰੇਰੀ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ। ਨੀਂਹ ਪੱਥਰ ਰੱਖਣ ਦੀ ਰਸਮ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸ੍ਰੀ ਇੰਦਰਪਾਲ ਸਿੰਘ (ਰਾਜੂ ਸਤਿਆਲ) ਸਮੇਤ ਨਗਰ ਕੌਂਸਲ ਦੇ ਅਧਿਕਾਰੀ, ਨੁਮਾਇੰਦੇ ਅਤੇ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਤਿਆਗ, ਨਿਰਭੈਤਾ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਦੀ ਮਹਾਨ ਮਿਸਾਲ ਹੈ। ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਕੇ ਕਰਵਾਏ ਜਾ ਰਹੇ ਅਜਿਹੇ ਕਾਰਜ ਗੁਰੂ ਸਾਹਿਬ ਦੀ ਮਹਾਨ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ 61.74 ਲੱਖ ਰੁਪਏ ਦੀ ...